Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੁਧਿਆਣਾ ਵਿਖੇ ਬਾਬਾ ਸਾਹਿਬ ਅੰਬੇਡਕਰ ਦੇ ਨਾਂ 'ਤੇ ਅਤਿ ਆਧੁਨਿਕ ਟਰੌਮਾ ਸੈਂਟਰ ਬਣਾਉਣ ਦਾ ਐਲਾਨ

ਵੱਕਾਰੀ ਅੰਬੇਡਕਰ ਭਵਨ ਵਿਖੇ ਚੱਲ ਰਹੇ ਕਾਰਜਾਂ ਨੂੰ ਪੂਰਾ ਕਰਨ ਲਈ 4.14 ਕਰੋੜ ਰੁਪਏ ਦਾ ਚੈੱਕ ਸੌਂਪਿਆ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Shaheed Karnail Singh Nagar, Atal Apartments, Bharat Bhushan Ashu, Ludhiana, Sukhjinder Singh Randhawa, Kuldeep Singh Vaid, Surinder Dawar

5 Dariya News

5 Dariya News

5 Dariya News

ਲੁਧਿਆਣਾ , 16 Dec 2021

Last updated on: Dec 16, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਲੁਧਿਆਣਾ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ.ਅੰਬੇਦਕਰ ਦੇ ਨਾਂ ‘ਤੇ ਅਤਿ ਆਧੁਨਿਕ ਟਰੌਮਾ ਸੈਂਟਰ ਬਣਾਉਣ ਦਾ ਐਲਾਨ ਕੀਤਾ ਹੈ।ਅੱਜ ਇੱਥੇ ਅੰਬੇਡਕਰ ਭਵਨ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਜ਼ਿਲ੍ਹੇ ਦੇ ਵੱਕਾਰੀ ਅੰਬੇਡਕਰ ਭਵਨ ਵਿਖੇ ਚੱਲ ਰਹੇ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਨਗਰ ਨਿਗਮ ਲੁਧਿਆਣਾ ਨੂੰ 4.14 ਕਰੋੜ ਰੁਪਏ ਦਾ ਚੈੱਕ ਸੌਂਪਿਆ।ਮੁੱਖ ਮੰਤਰੀ ਨੇ ਕਿਹਾ ਕਿ ਇਹ ਟਰੌਮਾ ਸੈਂਟਰ ਬਾਬਾ ਸਾਹਿਬ ਡਾ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ ਹੋਵੇਗਾ ਅਤੇ ਇਹ ਸੈਂਟਰ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅੰਬੇਡਕਰ ਭਵਨ 'ਤੇ ਹੁਣ ਤੱਕ 10 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਜਿਸ ਵਿੱਚੋਂ 4 ਕਰੋੜ ਰੁਪਏ ਗਲਾਡਾ ਵੱਲੋਂ, 1.65 ਕਰੋੜ ਰੁਪਏ ਲੁਧਿਆਣਾ ਇੰਪਰੂਵਮੈਂਟ ਟਰੱਸਟ ਵੱਲੋਂ ਅਤੇ ਬਾਕੀ ਨਗਰ ਨਿਗਮ ਲੁਧਿਆਣਾ ਵੱਲੋਂ ਖਰਚ ਕੀਤੇ ਗਏ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਵਾਹਨਾਂ ਲਈ ਬੇਸਮੈਂਟ ਪਾਰਕਿੰਗ ਸਮੇਤ 500 ਲੋਕਾਂ ਦੀ ਸਮਰੱਥਾ ਵਾਲਾ ਗਰਾਊਂਡ ਫਲੋਰ ਹਾਲ ਪਹਿਲਾਂ ਹੀ ਮੁਕੰਮਲ ਕੀਤਾ ਜਾ ਚੁੱਕਾ ਹੈ। ਉਹਨਾਂ ਅੱਗੇ ਕਿਹਾ ਕਿ ਇਨਡੋਰ ਦੀ ਪਹਿਲੀ ਮੰਜ਼ਿਲ ਦੀ ਉਸਾਰੀ ਦਾ ਸਾਰਾ ਖਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ ਅਤੇ ਇਹ ਅਤਿ ਆਧੁਨਿਕ ਹਾਲ ਪੂਰੀ ਤਰ੍ਹਾਂ ਸਾਊਂਡ ਪਰੂਫ ਹੋਵੇਗਾ।ਇਸ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨੂੰ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਵੱਲੋਂ ਦਰਸਾਏ ਸਮਾਨਤਾ ਅਤੇ ਆਜ਼ਾਦੀ ਦੇ ਸਿਧਾਂਤਾਂ ਦੀ ਪਾਲਣਾ ਕਰਕੇ ਇੱਕ ਆਦਰਸ਼ ਸਮਾਜ ਸਿਰਜਣ ਲਈ ਯੋਗਦਾਨ ਪਾਉਣ ਦਾ ਸੱਦਾ ਦਿੱਤਾ। 

ਡਾ. ਅੰਬੇਡਕਰ ਨੂੰ ਇੱਕ ਮਹਾਨ ਵਿਦਵਾਨ, ਨਿਆਂ ਸ਼ਾਸਤਰੀ, ਅਰਥ ਸ਼ਾਸਤਰੀ, ਸਮਾਜ ਸੁਧਾਰਕ ਅਤੇ ਇੱਕ ਰਾਜਨੇਤਾ ਦੱਸਦਿਆਂ ਉਹਨਾਂ ਕਿਹਾ ਕਿ ਡਾ. ਅੰਬੇਡਕਰ ਸਮੁੱਚੇ ਵਿਸ਼ਵ ਇਤਿਹਾਸ ਵਿੱਚ ਸਭ ਤੋਂ ਉੱਚੀਆਂ ਸ਼ਖ਼ਸੀਅਤਾਂ ਵਿੱਚੋਂ ਇੱਕ ਸਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਭਾਵੇਂ ਡਾ. ਅੰਬੇਡਕਰ ਇੱਕ ਨਿਮਾਣੇ ਪਰਿਵਾਰ ਨਾਲ ਸਬੰਧਤ ਸਨ ਪਰ ਸਮਾਜ ਪ੍ਰਤੀ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਨੇ ਉਨ੍ਹਾਂ ਨੂੰ ਵਿਸ਼ਵ ਆਗੂਆ ਦੀ ਲੀਗ ਵਿੱਚ ਖੜ੍ਹਾ ਕਰ ਦਿੱਤਾ ਹੈ।ਰੇਹੜੀ/ਫੜੀ ਵਾਲਿਆਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਨ੍ਹਾਂ ਮਿਹਨਤਕਸ਼ਾਂ ਨੂੰ ਪੁਲਿਸ ਜਾਂ ਪ੍ਰਸ਼ਾਸਨ ਵੱਲੋਂ ਬੇਲੋੜਾ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਰੇਹੜੀ-ਫੜ੍ਹੀ ਵਾਲਿਆਂ ਨੂੰ ਨਿਡਰ ਹੋ ਕੇ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਹੁਣ ਤੋਂ ਮੁੱਖ ਮੰਤਰੀ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਹਨ। ਮੁੱਖ ਮੰਤਰੀ ਚੰਨੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਅੱਜ ਨਗਰ ਨਿਗਮ ਲੁਧਿਆਣਾ ਵੱਲੋਂ 2480 ਸਫ਼ਾਈ ਕਰਮਚਾਰੀਆਂ/ਸੀਵਰੇਜ ਮੈਨਾਂ ਅਤੇ ਹੋਰ ਸਟਾਫ਼ ਦੀਆਂ ਸੇਵਾਵਾਂ ਨੂੰ ਸਥਾਨਕ ਇਕਾਈਆਂ ਵਿੱਚ ਰੈਗੂਲਰ ਕਰਨ ਲਈ ਪੱਤਰ ਸੌਂਪਿਆ ਜਾਵੇਗਾ।ਮੁੱਖ ਮੰਤਰੀ ਵੱਲੋਂ ਚੰਦ ਸਿਨੇਮਾ ਰੋਡ 'ਤੇ 10 ਕਰੋੜ ਰੁਪਏ ਦੀ ਲਾਗਤ ਨਾਲ ਪੁਲ ਅਤੇ ਜੱਸੀਆਂ ਰੋਡ 'ਤੇ 6 ਕਰੋੜ ਰੁਪਏ ਦੀ ਲਾਗਤ ਨਾਲ ਅੰਡਰ ਬ੍ਰਿਜ ਬਣਾਉਣ ਤੋਂ ਇਲਾਵਾ 7 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਉੱਤਰੀ ਹਲਕੇ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ।ਇਸ ਤੋਂ ਪਹਿਲਾਂ ਵਿਧਾਇਕ ਸ੍ਰੀ ਰਾਕੇਸ਼ ਪਾਂਡੇ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੁੱਖ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਵਿਧਾਇਕ ਸ੍ਰੀ ਕੁਲਦੀਪ ਸਿੰਘ ਵੈਦ, ਵਿਧਾਇਕ ਸ੍ਰੀ ਸੁਰਿੰਦਰ ਡਾਵਰ ਅਤੇ ਮੇਅਰ ਸ੍ਰੀ ਬਲਕਾਰ ਸਿੰਘ, ਸਰਪੰਚ ਗੁਰਦੀਪ ਸਿੰਘ ਚੱਕ ਸਰਵਣ ਨਾਥ ਮੌਜੂਦ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Shaheed Karnail Singh Nagar , Atal Apartments , Bharat Bhushan Ashu , Ludhiana , Sukhjinder Singh Randhawa , Kuldeep Singh Vaid , Surinder Dawar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD