Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਸਿਰਫ ਪੰਜਾਬੀ ਪਾਰਟੀ ਅਕਾਲੀ ਦਲ ਹੀ ਭਾਜਪਾ, ਆਪ ਤੇ ਕਾਂਗਰਸ ਨੁੰ ਹਰਾ ਕੇ 2022 ਚੋਣਾਂ ਵਿਚ ਜੇਤੂ ਹੋ ਕੇ ਨਿਤਰ ਸਕਦੀ ਹੈ : ਸੁਖਬੀਰ ਸਿੰਘ ਬਾਦਲ

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਮਮਤਾ ਬੈਨਰਜੀ ਵਾਂਗ ਪੱਛਮੀ ਬੰਗਾਲ ਦੀ ਕਾਰਗੁਜ਼ਾਰੀ ਦੁਹਰਾਵਾਂਗੇ, ਕਿਹਾ ਕਿ ਖਾਨਾਜੰਗੀ ਕਾਰਨ ਪੰਜਾਬ ਕਾਂਗਰਸ ਦਾ ਆਪ ਹੀ ਭੋਗ ਪੈ ਜਾਵੇਗਾ

Sukhbir Singh Badal, Shiromani Akali Dal, SAD, Akali Dal

5 Dariya News

5 Dariya News

5 Dariya News

ਪਠਾਨਕੋਟ , 16 Dec 2021

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਅਕਾਲੀ ਦਲ ਜੋ ਪੰਜਾਬੀਆਂ ਦੀ ਇਕਲੌਤੀ ਪਾਰਟੀ ਹੈ, ਉਹ ਹੀ ਤਿੰਨਾਂ ਸਰਕਾਰਾਂ ਨੂੰ ਹਰਾ ਸਕਦੀ ਹੈ ਜਿਹਨਾਂ ਖਿਲਾਫ ਉਹ ਡਟੀ ਹੈ ਭਾਵੇਂ ਉਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਹੋਵੇ, ਆਪ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਜਾਂ ਫਿਰ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਕਿਉਂ ਨਾ  ਹੋਵੇ।ਇਥੇ ਸੁਜਾਨਪੁਰ ਵਿਚ ਰਾਜ ਕੁਮਾਰ ਗੁਪਤਾ ਦੀ ਹਮਾਇਤ ਵਿਚ ਹਿੰਦੂ ਭਾਈਚਾਰੇ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬੀ ਕਦੇ ਵੀ ਬਾਹਰਲਿਆਂ ਨੁੰ ਉਹਨਾਂ ’ਤੇ ਰਾਜ ਕਰਨ ਨਹੀਂ ਦੇਣਗੇ ਤੇ ਉਹ ਅਕਾਲੀ ਦਲ ’ਤੇ ਭਰੋਸਾ ਪ੍ਰਗਟਾਉਣਗੇ ਕਿ ਅਕਾਲੀ ਦਲ ਹੀ ਖੇਤਰੀ ਆਸਾਂ ਤੇ ਇੱਛਾਵਾਂ ਦੀ ਪ੍ਰਤੀਨਿਧਤਾ ਕਰਦਾ ਹੈ। ਉਹਨਾਂ ਕਿਹਾ ਕਿ ਜਿਵੇਂ ਪੱਛਮੀ ਬੰਗਾਲ ਵਿਚ ਮਮਤਾ ਬੈਨਰਜੀ ਸਫਲ ਹੋਏ ਹਨ, ਅਸੀਂ ਵੀ ਸਾਡੇ ਖਿਲਾਫ ਡਟੀਆਂ ਤਿੰਨਾਂ ਤਾਕਤਾਂ ਨੂੰ ਮਾਤ ਦਿਆਂਗੇ ਤੇ 2022 ਵਿਚ ਜੇਤੂ ਹੋ ਕੇ ਨਿੱਤਰਾਂਗੇ। ਇਸ ਤੋਂ ਪਹਿਲਾਂ ਹਜ਼ਾਰਾਂ ਸ਼ਹਿਰੀਆਂ ਨੇ ਅਕਾਲੀ ਦਲ ਦੇ ਪ੍ਰਧਾਨ ਦਾ ਸੁਜਾਨਪੁਰ ਦੇ ਪ੍ਰਵੇਸ਼ ਦੁਆਰ ’ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਤੇ ਉਹਨਾਂ ਨੂੰ ਫੁੱਲਾਂ ਦੇ ਹਾਰ ਪਾਏ ਤੇ ਫੁੱਲਾਂ ਪੱਤੀਆਂ ਬਰਸਾਈਆਂ।ਇਕ ਹਰ ਸਵਾਲ ਦੇ ਜਵਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਸਵਾਗਤ ਖਾਲੀ ਕੁਰਸੀਆਂ ਕਰਦੀਆਂਹ ਨ ਤੇ ਇਸ ਤੋਂ ਚੰਨੀ ਤੇ ਕਾਂਗਰਸ ਪਾਰਟੀ ਦੋਹਾਂ ਦੀ ਲੋਕਪ੍ਰਿਅਤਾ ਦਾ ਪਤਾ ਲੱਗ ਜਾਂਦਾ ਹੈ। ਉਹਨਾਂ ਕਿਹਾ ਕਿ ਕਾਂਗਰਸ ਦੀ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ ਤੇ ਇਸੇ ਲਈ ਉਹ ਨਮੋਸ਼ੀ ਵਿਚ ਹੈ ਜਿਸ ਕਾਰਨ ਪਾਰਟੀ ਵਿਚ ਖਾਨਾਜੰਗੀ ਛਿੜੀ ਹੋਈ ਹੈ। ਉਹਨਾਂ ਕਿਹਾ ਕਿ ਇਸ ਕਾਰਨ ਆਉਂਦੇ ਦਿਨਾਂ ਵਿਚ ਕਾਂਗਰਸ ਪਾਰਟੀ ਦਾ ਆਪ ਹੀ ਭੋਗ ਪੈ ਜਾਵੇਗਾ। 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੁੰ ਵੀ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਪੰਜਾਬੀਆਂ ਨੁੰ ਦੱਸਣ ਕਿ ਉਹਨਾਂ ਨੇ ਪੰਜਾਬ ਦੇ ਚਾਰ ਥਰਮਲ ਪਲਾਂਟ ਬੰਦ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਹਲਫੀਆ ਬਿਆਨ ਕਿਉਂ ਦਾਇਰ ਕੀਤਾ ਸੀ। ਉਹਨਾਂ ਕਿਹਾ ਕਿ ਇਸੇ ਤਰੀਕੇ ਆਪ ਸਰਕਾਰ ਨੇ ਹਲਫੀਆ ਬਿਆਨ ਦਾਇਰ ਕਰ ਕੇ ਪਰਾਲੀ ਸਾੜਨ ਲਈ ਪੰਜਾਬ ਦੇ ਕਿਸਾਨਾਂ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਦੀ ਮੰਗ ਕੀਤੀ ਸੀ। ਉਹਨਾਂ ਕਿਹਾ ਕਿ ਕੇਜਰੀਵਾਲ ਨੇ ਪੰਜਾਬ ਦਾ ਦਰਿਆਈ ਪਾਣੀ ਹਰਿਆਣਾ ਤੇ ਦਿੱਲੀ ਨੂੰ ਦੇਣ ਦੀ ਵੀ ਹਮਾਇਤ ਕੀਤੀ ਸੀ। ਉਹਨਾਂ ਕਿਹਾ ਕਿ ਇਸ ਵੇਲੇ ਕੇਜਰੀਵਾਲ ਸੂਬੇ ਦੀਆਂ ਸਾਰੀਆਂ ਮਹਿਲਾਵਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਡਰਾਮਾ ਕਰ ਰਿਹਾ ਹੈ ਤੇ ਪੰਜਾਬ ਵਿਚ ਇਹ ਪੱਤਾ ਨਹੀਂ ਚੱਲੇਗਾ। ਉਹਨਾਂ ਕਿਹਾ ਕਿ ਪੰਜਾਬੀ ਕੇਜਰੀਵਾਲ ਤੋਂ ਪੁੱਛ ਰਹੇ ਹਨ ਕਿ ਦਿੱਲੀ ਵਿਚ ਕਿਸੇ ਵੀ ਮਹਿਲਾ ਨੁੰ ਹੁਣ ਤੱਕ 1000 ਰੁਪਏ ਕਿਉਂ ਨਹੀਂ ਮਿਲੇ। ਉਹਨਾਂ ਕਿਹਾ ਕਿ ਇਸੇ ਤਰੀਕੇ ਕੇਜਰੀਵਾਲ ਪੰਜਾਬ ਦੇ ਠੇਕੇ ’ਤੇ ਕੰਮ ਕਰਦੇ ਅਧਿਆਪਕਾਂ ਨੁੰ ਪੱਕਾ ਕਰਨ ਦੀ ਗੱਲ ਕਰ ਰਹੇ ਹਨ ਪਰ ਉਹਨਾਂ ਦੀ ਆਪਣੀ ਸਰਕਾਰ ਨੇ ਦਿੱਲੀ ਵਿਚ ਹੁਣ ਤੱਕ ਕਈ ਸਾਲਾਂ ਤੋਂ 10 ਹਜ਼ਾਰ ਮੁਲਾਜ਼ਮ ਪੱਕੇ ਨਹੀਂ ਕੀਤੇ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਕਦੇ ਵੀ ਪੰਜਾਬੀਆਂ ਨੂੰ ਉਸ ਤਰੀਕੇ ਫਾਰਮ ਭਰਨ ਵਾਸਤੇ ਨਹੀਂ ਆਖੇਗਾ ਜਿਵੇਂ ਪਹਿਲਾਂ ਕਾਂਗਰਸ ਨੇ ਭਰਵਾਏ ਸਨ ਤੇ ਐਤਕੀਂ ਆਪ ਵਾਲੇ ਫਾਰਮ ਭਰਵਾ ਰਹੇ ਹਨ। ਉਹਨਾਂ ਕਿਹਾ ਕਿ ਅਸੀਂ ਆਪਣੇ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦਿਆਂ ’ਤੇ ਹਮੇਸ਼ਾ ਖਰੇ ਉਤਰੇ ਹਾਂ ਭਾਵੇਂ ਉਹ ਕਿਸਾਨਾਂ ਨੂੰ ਖੇਤੀਬਾੜੀ ਲਈ ਮੁਫਤ ਬਿਜਲੀ ਦੇਣ ਦੀ ਗੱਲ ਹੋਵੇ ਜਾਂ ਫਿਰ ਸ਼ਗਨ ਸਕੀਮ, ਆਟਾ ਦਾਲ ਸਕੀਮ ਵਰਗੀਆਂ ਨਿਵੇਕਲੀਆਂ ਸਮਾਜ ਭਲਾਈ ਸਕੀਮਾਂ ਹੋਣ, ਇਹ ਸਾਰੀਆਂ ਸਰਕਾਰਾਂ ਬਣਦਿਆਂ ਹੀ ਸ਼ੁਰੂ ਕੀਤੀਆਂ ਗਈਆਂ ਸਨ।ਸਰਦਾਰ ਬਾਦਲ ਨੇ ਕਿਹਾ ਕਿ ਇਹੀ ਕਾਰਨ ਹੈ ਕਿ ਲੋਕ ਅਕਾਲੀ ਦਲ ’ਤੇ ਵਿਸ਼ਵਾਸ ਕਰਦੇ ਹਨ ਕਿਉਂਕਿ ਇਸਨੇ ਲੋਕਾਂ ਨਾਲ ਜੋ ਵਾਅਦੇ ਕੀਤੇ, ਉਹ ਹਮੇਸ਼ਾ ਨਿਭਾਏ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬੀ ਪੀ ਐਲ ਪਰਿਵਾਰਾਂ ਵਿਚੋਂ ਪਰਿਵਾਰ ਦੀ ਅਗਵਾਈ ਕਰਨ ਵਾਲੀਆਂ ਮਹਿਲਾਵਾਂ ਨੂੰ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਸਹਾਇਤਾ ਦੇਵੇਗੀ।

ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਪਿਛਲੀ ਵਾਰ ਅਸੀਂ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਇਆ ਸੀ, ਐਤਕੀਂ ਅਸੀਂ ਹਰ ਘਰੇਲੂ ਖਪਤਕਾਰ ਨੁੰ ਹਰ ਮਹੀਨੇ 400 ਯੂਨਿਟ ਬਿਜਲੀ ਮੁਫਤ ਦਿਆਂਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਗਠਜੋੜ ਸਰਕਾਰ ਸੂਬੇ ਦੇ ਕਾਲਜਾਂ ਵਿਚ ਸਰਕਾਰੀ ਸਕੂਲਾਂ ਵਿਚੋਂ ਪੜ੍ਹੇ ਬੱਚਿਆਂ ਨੁੰ 33 ਫੀਸਦੀ ਰਾਖਵਾਂਕਰਨ ਦੇਵੇਗੀ। ਉਹਨਾਂ ਕਿਹਾ ਕਿ ਵਪਾਰੀਆਂ ਨੂੰ ਯਕੀਨੀ ਜੀਵਨ ਬੀਮਾ, ਅਗਜ਼ਨੀ ਦੇ ਮਾਮਲੇ ਵਿਚ ਬੀਮਾ ਤੇ ਮੈਡੀਕਲ ਬੀਮਾ 10 ਲੱਖ ਰੁਪਏ ਹਰੇਕ ਦੀ ਸਹੂਲਤ ਦਿੱਤੀ ਜਾਵੇਗੀ ਜਦੋਂ ਕਿ ਨੌਜਵਾਨ ਉਦਮੀਆਂ ਨੂੰ 5 ਲੱਖ ਰੁਪਏ ਤੱਕ ਦਾ ਕਰਜ਼ਾ ਬਿਨਾਂ ਵਿਆਜ਼ ਤੋਂ ਪ੍ਰਦਾਨ ਕੀਤਾ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਉਹ ਸ਼ਾਂਤੀ ਤੇ ਫਿਰਕੂ ਸਦਭਾਵਨਾ ਕਾਇਮ ਰੱਖਣ ਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਉਸੇ ਤਰੀਕੇ ਦ੍ਰਿੜ੍ਹ ਸੰਕਲਪ ਹਨ ਜਿਵੇਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੰਜ ਵਾਰ ਮੁੱਖ ਮੰਤਰੀ ਹੁੰਦਿਆਂ ਸੂਬੇ ਵਿਚ ਕੀਤਾ। ਉਹਨਾਂ ਕਿਹਾ ਕਿ ਕਾਂਗਰਸ ਦੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਪਾਰਟੀ ਨੇ ਸਮਾਜ ਵਿਚ ਵੰਡੀਆਂ ਪਾ ਦਿੱਤੀਆਂ ਜਿਸ ਨਾਲ ਸਮਾਜਿਕ ਤਾਣਾ ਬਾਣਾ ਲੀਰੋ ਲੀਰ ਹੋ ਗਿਆ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਗੈਂਗਸਟਰਾਂ ਦੀ ਪੁਸ਼ਤ ਪਨਾਹੀ ਕੀਤੀ ਤੇ ਗੈਂਗਸਟਰਾਂ ਨੇ ਵਪਾਰੀਆਂ ਤੇ ਉਦਯੋਗਪਤੀਆਂ ਤੋਂ ਫਿਰੌਤੀਆਂ ਮੰਗ ਕਰ ਕੇ ਉਹਨਾਂ ਵਿਚ ਦਹਿਸ਼ਤ ਪੈਦਾ ਕੀਤੀ। ਅਕਾਲੀ ਦਲ ਦੇ ਪ੍ਰਧਾਨ ਨੇ ਪਠਾਨਕੋਟ ਤੋਂ ਸੁਜਾਨਪੁਰ ਤੱਕ ਮੋਟਰ ਸਾਈਕਲ ਰੈਲੀ ਵਿਚ ਵੀ ਸ਼ਮੂਲੀਅਤ ਕੀਤੀ। ਇਸ ਰੈਲੀ ਵਿਚ ਸੈਂਕੜੇ ਮੋਟਰ ਸਾਈਕਲ ਸਵਾਰ ਨੌਜਵਾਨਾਂ ਨੇ ਭਾਗ ਲਿਆ। ਉਹਨਾਂ ਨੇ ਬਟਾਲਾ ਵਿਚ ਨੌਸ਼ਹਿਰਾ ਮੱਝਾ ਸਿੰਘ ਵਿਖੇ ਪਾਰਟੀ ਦੇ ਆਗੂ ਰਮਨਦੀਪ ਸਿੰਘ ਦੀ ਰਿਹਾਇਸ਼ ’ਤੇ ਇਕੱਠ ਨੁੰ ਸੰਬੋਧਨ ਕੀਤਾ ਤੇ ਲੋਕਾਂ ਨੁੰ ਅਪੀਲ ਕੀਤੀ ਕਿ ਵੁਹ ਬਟਾਲਾ ਤੋਂ ਅਕਾਲੀ ਦਲ ਦੇ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਨੂੰ ਵੋਟਾਂ ਪਾਉਣ ਤੇ ਉਹਨਾਂ ਦੀ ਹਮਾਇਤ ਕਰਨ । ਸਰਦਾਰ ਬਾਦਲ ਨੇ ਦੀਨਾਨਗਰ ਵਿਚ ਬਸਪਾ ਦੇ ਉਮੀਦਵਾਰ ਕਮਲਜੀਤ ਚਾਵਲਾ ਦੀ ਹਮਾਇਤ ਵਿਚ ਪ੍ਰੋਗਰਾਮ ਕੀਤੇ। ਉਹਨਾਂ ਦੇ ਨਾਲ ਸੀਨੀਅਰ ਆਗੂ ਸ੍ਰੀ ਅਨਿਲ ਜੋਸ਼ੀ ਤੇ ਸ੍ਰੀ ਗੁਰਬਚਨ ਸਿੰਘ ਬੱਬੇਹਾਲੀ ਵੀ ਸਨ । ਉਹ ਸ਼ਾਹਪੁਰ ਕੰਡੀ ਵਿਖ ਸ਼੍ਰਧਾ ਆਸ਼ਰਮ ਵੀ ਗਏ।

 

Tags: Sukhbir Singh Badal , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD