Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਪੰਜਾਬ ਦੀ ਚੰਨੀ ਸਰਕਾਰ ਨੇ 71 ਦਿਨਾਂ 'ਚ 30 ਹਜ਼ਾਰ ਕਰੋੜ ਦੀ ਦਿੱਤੀ ਰਾਹਤ : ਰਣਦੀਪ ਸਿੰਘ

ਖੇਤੀਬਾੜੀ ਮੰਤਰੀ ਨੇ ਵੱਖ-ਵੱਖ ਪਿੰਡਾਂ 'ਚ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Randeep Singh Nabha, Congress, Punjab Congress

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 16 Dec 2021

Last updated on: Dec 16, 2021, 00:00 IST

ਪੰਜਾਬ ਦੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਰਣਦੀਪ ਸਿੰਘ ਨੇ ਅੱਜ ਪਿੰਡ ਸ਼ਾਹਪੁਰ, ਮਾਜਰੀ ਅਰਾਈਆਂ ਅਤੇ ਮਰਾਰੜੂ ਵਿਚ ਲੱਖਾਂ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਪਿਛਲੇ 71 ਦਿਨਾਂ ਵਿਚ ਲੋਕਾਂ ਨੂੰ 30 ਹਜ਼ਾਰ ਕਰੋੜ ਦੇ ਰਾਹਤ ਦਿੱਤੀ ਹੈ। ਉਨ੍ਹਾਂ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਤਿੱਖੀ ਆਲੋਚਨਾ ਕੀਤੀ ਅਤੇ ਲੋਕਾਂ ਨੂੰ ਇਨ੍ਹਾਂ ਪਾਰਟੀਆਂ ਦੀਆਂ ਚਾਲਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਸੰਘਰਸ਼ ਦੌਰਾਨ ਮੌਤ ਦਾ ਸ਼ਿਕਾਰ ਹੋਏ 157 ਕਿਸਾਨਾਂ ਦੇ ਪਰਿਵਾਰਾਂ ਨੂੰ ਰੋਜ਼ਗਾਰ ਦਿੱਤਾ ਗਿਆ ਹੈ ਅਤੇ 133 ਹੋਰ ਕਿਸਾਨ ਪਰਿਵਾਰਾਂ ਨੂੰ ਅਗਲੇ ਹਫ਼ਤੇ ਵਿਚ ਨਿਯੁਕਤੀ ਪੱਤਰ ਦਿੱਤੇ ਜਾਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਅਤੇ ਉਸ ਦੇ ਸਾਥੀ ਦਿੱਲੀ ਮਾਡਲ ਦੀਆਂ ਗੱਲਾਂ ਕਰਕੇ ਪੰਜਾਬ ਦੇ ਲੋਕਾਂ ਨੂੰ ਨਿੱਤ ਨਵਾਂ ਝੂਠ ਬੋਲ ਕੇ ਗੁੰਮਰਾਹ ਕਰਨ ਦਾ ਯਤਨ ਕਰ ਰਹੇ ਹਨ ਜਦੋਂਕਿ ਉਹ ਦਿੱਲੀ ਵਿਚ ਹੁਣ ਤੱਕ ਇਹ ਸਹੂਲਤਾਂ ਲਾਗੂ ਨਹੀਂ ਕਰ ਸਕਿਆ ਜਦੋਂਕਿ ਮੁਹੱਲਾ ਡਿਸਪੈਂਸਰੀਆਂ ਦੀ ਸਕੀਮ ਬੁਰੀ ਤਰ੍ਹਾ ਫ਼ੇਲ੍ਹ ਹੋਣ ਕਾਰਨ ਦਿੱਲੀ ਦੇ ਲੋਕਾਂ ਨੂੰ ਇਲਾਜ ਲਈ ਪੰਜਾਬ ਆਉਣ ਲਈ ਮਜ਼ਬੂਰ ਹੋਣਾ ਪਿਆ। ਇਸੇ ਤਰ੍ਹਾਂ ਸਿੱਖਿਆ ਦੇ ਖੇਤਰ ਵਿਚ ਪੰਜਾਬ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਆਉ਼ਦਾ ਹੈ ਜਦੋਂਕਿ ਦਿੱਲੀ ਛੇਵੇਂ ਸਥਾਨ 'ਤੇ ਹੈ। ਉਨ੍ਹਾਂ ਅਕਾਲੀ ਦਲ ਦੀ ਲੀਡਰਸ਼ਿਪ ਦੀ ਵੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹੀ ਕਹਿਣੀ ਅਤੇ ਕਰਨੀ ਦੀ ਪਰਪੱਕ ਹੈ।ਇਸ ਮੌਕੇ ਐਸ.ਡੀ.ਐਮ ਜੀਵਨਜੋਤ ਕੌਰ, ਤਹਿਸੀਲਦਾਰ ਅੰਕਿਤਾ ਅਗਰਵਾਲ, ਕਾਂਗਰਸ ਆਗੂ ਹਰਨਾਮ ਸਿੰਘ ਸ਼ਾਹਪੁਰ, ਬਲਾਕ ਕਾਂਗਰਸ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ ਅਤੇ ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਐਡ: ਬਲਜਿੰਦਰ ਸਿੰਘ ਭੱਟੋਂ, ਸਰਪੰਚ ਰਾਜਵੀਰ ਕੌਰ, ਕਾਂਗਰਸ ਆਗੂ ਜਸਵੀਰ ਕੌਰ ਸਰਪੰਚ ਗੁਰਮੀਤ ਕੌਰ, ਸੰਮਤੀ ਮੈਂਬਰ ਜਗਨਨਾਥ ਪੱਪੂ, ਗੁਰਭੇਜ ਸਿੰਘ, ਤ੍ਰਿਲੋਕ ਸਿੰਘ, ਸੁਖਵਿੰਦਰ ਸਿੰਘ, ਕਸ਼ਮੀਰ ਸਿੰਘ ਸ਼ਾਹਪੁਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Randeep Singh Nabha , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD