Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਪੰਜਾਬ ਸਰਕਾਰ ਸਾਰੇ ਵਰਗਾਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ : ਸੁੰਦਰ ਸ਼ਾਮ ਅਰੋੜਾ

ਵਿਧਾਇਕ ਅਰੋੜਾ ਨੇ ਬੈਕਫਿੰਕੋ ਤੇ ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ 17 ਲਾਭਪਾਤਰੀਆਂ ਨੂੰ ਕਰੀਬ ਸਾਢੇ ਲੱਖ ਰੁਪਏ ਦੇ ਕਰਜਾ ਮੁਆਫ਼ੀ ਸਰਟੀਫਿਕੇਟ ਸੌਂਪੇ

Sunder Sham Arora, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 16 Dec 2021

Last updated on: Dec 16, 2021, 00:00 IST

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੇ ਵਰਗਾਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਹ ਅੱਜ ਆਪਣੀ ਰਿਹਾਇਸ਼ ਵਿਖੇ ਪੰਜਾਬ ਪੱਛੜੀ ਸ਼ੇ੍ਰਣੀ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਅਤੇ ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ 17 ਲਾਭਪਾਤਰੀਆਂ ਨੂੰ ਕਰੀਬ ਸਾਢੇ 8 ਲੱਖ ਰੁਪਏ ਦੇ ਕਰਜਾ ਮੁਆਫ਼ੀ ਸਰਟੀਫਿਕੇਟ ਵੰਡਣ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਯਤਨਾਂ ਨਾਲ ਜਰੂਰਤਮੰਦ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਹੈ ਅਤੇ ਉਹ ਆਪਣੇ ਕੰਮ ਨੂੰ ਪਹਿਲਾਂ ਤੋਂ ਵੀ ਵੱਧ ਮਿਹਨਤ ਨਾਲ ਕਰ ਸਕਣਗੇ।ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਅੱਜ ਪੰਜਾਬ ਪੱਛੜੀਆਂ ਸ੍ਰੇ੍ਰਣੀਆਂ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ 12 ਲਾਭਪਾਤਰੀਆਂ ਨੂੰ 5,93,851 ਰੁਪਏ ਦੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਸੌਂਪੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 90 ਲਾਭਪਾਤਰੀਆਂ ਦਾ 41,39,369 ਰੁਪਏ ਦਾ ਕਰਜਾ ਮੁਆਫ਼ ਹੋਇਆ ਹੈ ਜਦਕਿ ਸੂਬੇ ਵਿਚ ਕੁੱਲ ਲਾਭਪਾਤਰੀਆਂ ਦਾ 20 ਕਰੋੜ 98 ਲੱਖ ਰੁਪਏ ਦਾ ਕਰਜਾ ਮੁਆਫ਼ ਕਰਕੇ ਸਰਕਾਰ ਇਸ ਵਰਗ ਨੂੰ ਬਹੁਤ ਵੱਡੀ ਰਾਹਤ ਪ੍ਰਦਾਨ ਕੀਤੀ ਹੈ। 

ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਰਾਹੀਂ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਦਾ 50 ਹਜ਼ਾਰ ਰੁਪਏ ਦਾ ਕਰਜ਼ਾ ਮੁਆਫ ਕਰਕੇ ਉਨ੍ਹਾਂ ਨੂੰ ਬਹੁਤ ਵੱਡਾ ਲਾਭ ਦਿੱਤਾ ਹੈ, ਜਿਸ ਨਾਲ ਸੂਬੇ ਦੇ ਹਜ਼ਾਰਾਂ ਲਾਭਪਾਤਰੀਆਂ ਨੂੰ ਫਾਇਦਾ ਪਹੁੰਚਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਵਿਧਾਨ ਸਭਾ ਹਲਕੇ ਦੇ 5 ਲਾਭਪਾਤਰੀਆਂ ਨੂੰ 2.50 ਲੱਖ ਰੁਪਏ ਦੇ ਕਰਜ਼ਾ ਮੁਆਫ਼ੀ ਸਰਟੀਫਿਕੇਟ ਦਿੱਤੇ ਗਏ ਹਨ, ਜਿਸ ਨਾਲ ਹਰ ਇਕ ਦਾ 50 ਹਜ਼ਾਰ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ।ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਾਰਪੋਰੇਸ਼ਨ ਰਾਹੀਂ ਵੱਖ-ਵੱਖ ਕੰਮ-ਕਾਜ ਚਲਾ ਰਹੇ ਨੌਜਵਾਨਾਂ ਨੂੰ ਆਪਣੇ ਪੈਰ੍ਹਾਂ ’ਤੇ ਖੜ੍ਹਾ ਕਰਨ ਦੇ ਉਦੇਸ਼ ਨਾਲ ਘੱਟ ਲਾਗਤ ’ਤੇ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਕਰਜ਼ੇ ਨਾਲ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਆਪਣੇ-ਆਪ ਨੂੰ ਮਜ਼ਬੂਤ ਕਰਕੇ ਆਪਣੇ ਪੈਰ੍ਹਾਂ ’ਤੇ ਖੜ੍ਹਾ ਹੁੰਦਾ ਹੈ ਜੋ ਕਿ ਸਰਕਾਰ ਦਾ ਮੁੱਖ ਉਦੇਸ਼ ਹੈ।ਇਸ ਮੌਕੇ ’ਤੇ ਬੈਕਫਿੰਕੋ ਦੇ ਜ਼ਿਲ੍ਹਾ ਮੈਨੇਜਰ ਰਾਜ ਕੁਮਾਰ, ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੇ ਸਹਾਇਕ ਜ਼ਿਲ੍ਹਾ ਮੈਨੇਜਰ ਗੁਰਸੇਵਕ ਸਿੰਘ ਵੀ ਮੌਜੂਦ ਸਨ।

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD