Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬੁੱਧੀਜੀਵੀ ਵਰਗ ਸਮਾਜ ਨੂੰ ਨਵੀਂ ਦਿਸ਼ਾ ਦੇਣ ਵਿਚ ਸਮਰੱਥ: ਪਿਊਸ਼ ਗੋਇਲ

ਭਾਜਪਾ ਦੇ ਬੁੱਧੀਜੀਵੀ ਸੰਮੇਲਨ ਵਿਚ ਬੋਲੇ ਕੇਂਦਰੀ ਮੰਤਰੀ, ਕਾਰਬਨ ਨਿਊਟ੍ਰਲ ਸਿਟੀ ਬਣ ਕੇ ਵਿਸ਼ਵ ਲਈ ਰੋਲ ਮਾਡਲ ਬਣੇਗਾ ਚੰਡੀਗੜ੍ਹ

Piyush Goyal, Commerce and Industry Minister, BJP, Bharatiya Janata Party, BJP Chandigarh, Sanjay Tandon, Arun Sood, Satyapal Jain

Web Admin

Web Admin

5 Dariya News

ਚੰਡੀਗੜ੍ਹ , 16 Dec 2021

Last updated on: Dec 16, 2021, 00:00 IST

ਕੇਂਦਰੀ ਉਦਯੋਗ ਅਤੇ ਵਣਜ ਅਤੇ ਟੈਕਸਟਾਈਲ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਬੁੱਧੀਜੀਵੀ ਵਰਗ ਸਮਾਜ ਨੂੰ ਨਵੀਂ ਦਿਸ਼ਾ ਦੇਣ ਵਿਚ ਸਮਰੱਥ ਹਨ। ਇਸ ਵਰਗ ਨਾਲ ਜੁੜੇ ਲੋਕ ਸਮਾਜ ਵਿਚ ਹੋਣ ਵਾਲੇ ਬਦਲਾਅ ਨੂੰ ਸਹਿਜਤਾ ਨਾਲ ਸਵੀਕਾਰ ਕਰਕੇ ਲੋਕਾਂ ਨੂੰ ਸਹੀ ਦਿਸ਼ਾ ਵਿਚ ਸਾਥ ਦੇਣ ਦੇ ਸਮਰੱਥ ਹਨ। ਪਿਊਸ਼ ਗੋਇਲ ਵੀਰਵਾਰ ਨੂੰ ਚੰਡੀਗੜ੍ਹ ਵਿਚ ਪਿਊਸ਼ ਗੋਇਲ ਅੱਜ ਭਾਰਤੀ ਜਨਤਾ ਪਾਰਟੀ ਵਲੋਂ ਸੈਕਟਰ 37 ਸਥਿਤ ਲਾਅ ਭਵਨ ਵਿਚ ਆਯੋਜਿਤ ਇੰਟਰਨੈਸ਼ਨਲ ਮੀਟ ਨੂੰ ਸੰਬੋਧਨ ਕਰ ਰਹੇ ਸਨ। ਭਾਜਪਾ ਦੇ ਰਾਸ਼ਟਰੀ ਮੀਤ ਪ੍ਰਧਾਨ ਸੌਦਾਨ ਸਿੰਘ ਦੀ ਅਗਵਾਈ ਵਿਚ ਆਯੋਜਿਤ ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ਨੌਕਰੀਪੇਸ਼ਾ ਅਤੇ ਪ੍ਰੋਫੈਸ਼ਨਲ ਲੋਕਾਂ ਦਾ ਸ਼ਹਿਰ ਹੈ। ਨੀਤੀ ਆਯੋਗ ਦੀ ਰੈਕਿੰਗ ਵਿਚ ਚੰਡੀਗੜ੍ਹ ਲਗਾਤਾਰ ਅੱਗੇ ਰਹਿੰਦਾ ਹੈ। ਉਨ੍ਹਾਂ ਭਾਂਜਪਾ ਦੇ ਘੋਸ਼ਣਾ ਪੱਤਰ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਏਅਰ ਪਿਊਰੀਫਾਇਰ ਟਾਵਰ ਲਗਾ ਕੇ ਚੰਡੀਗੜ੍ਹ ਨੇ ਉਤਰੀ ਭਾਰਤ ਵਿਚ ਨਵੀਂ ਸ਼ੁਰੂਆਤ ਕੀਤੀ ਹੈ। ਵਾਤਾਵਰਣ ਦੀ ਸਮੱਸਿਆ ਨਾਲ ਨਿਪਟਣ ਲਈ ਕਾਰਬਨ ਨਿਊਟ੍ਰਲ ਸ਼ਹਿਰ ਬਣਾਉਣ ਦਾ ਸੰਕਲਪ ਲਿਆ ਗਿਆ ਹੈ। ਇਹ ਸੰਕਲਪ ਪੂਰਾ ਹੋਣ ਤੋਂ ਬਾਅਦ ਚੰਡੀਗੜ੍ਹ ਪੂਰੇ ਵਿਸ਼ਵ ਲਈ ਰੋਲ ਮਾਡਲ ਬਣੇਗਾ। 

ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨੂੰ ਸਲਮ ਫ੍ਰੀ ਬਣਾਉਣ ਦੀ ਕਵਾਇਦ ਸ਼ੁਰੂ ਹੋ ਚੁੱਕੀ ਹੈ। ਇਹ ਹੁੰਦੇ ਹੀ ਚੰਡੀਗੜ੍ਹ ਭਾਰਤ ਦਾ ਪਹਿਲਾ ਸਲਮ ਫ੍ਰੀ ਸਿਟੀ ਬਣੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਪੰਜਾਬ ਦੀ ਰਾਜਧਾਨੀ ਹੋਣ ਦੇ ਚਲਦਿਆਂ ਇਥੇ ਸਟਾਟਅੱਪ ਦਾ ਚਲਣ ਤੇਜੀ ਨਾਲ ਵਧਿਆ ਹੈ। ਇਸਤੋਂ ਪਹਿਲਾਂ ਭਾਜਪਾ ਪ੍ਰਧਾਨ ਅਰੁਣ ਸੂਦ ਨੇ ਇਥੇ ਪਹੁੰਚਣ ’ਤੇ ਕੇਂਦਰੀ ਮੰਤਰੀ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਇਹ ਸੰਕਲਪ ਲੈ ਕੇ ਚੱਲ ਰਹੀ ਹੈ ਕਿ ਚੰਡੀਗੜ੍ਹ ਪੂਰੇ ਵਿਸ਼ਵ ਵਿਚ ਰੋਲ ਮਾਡਲ ਬਣੇ। ਭਾਜਪਾ ਦੀ ਰਾਸ਼ਟਰੀ ਕਾਰਜਕਾਰੀ ਦੇ ਮੈਂਬਰ ਅਤੇ ਸਾਬਕਾ ਸੂਬਾ ਪ੍ਰਧਾਨ ਸੰਜੈ ਟੰਡਨ ਨੇ ਕਿਹਾ ਕਿ ਭਾਜਪਾ ਚੋਣਾਂ ਵਿਚ ਕੋਈ ਵੀ ਐਲਾਨ ਨਹੀਂ ਕਰਦੀ ਬਲਕਿ ਸੰਕਲਪ ਕਰਦੀ ਹੈ। ਇਸ ਸੰਕਲਪ ਨੂੰ ਪੂਰਾ ਕਰਨ ਲਈ ਲਾਈਨ ਦੇ ਆਖਰੀ ਵਿਅਕਤੀ ਨੂੰ ਧਿਆਨ ਵਿਚ ਰੱਖ ਕੇ ਯੋਜਨਾ ਬਣਾਈ ਜਾਂਦੀ ਹੈ। ਇਸ ਮੌਕੇ ਬੋਲਦਿਆਂ ਭਾਰਤ ਦੇ ਐਡੀਸ਼ਨਲ ਸਾਲੀਸਟਰ ਜਨਰਲ ਸੱਤਪਾਲ ਜੈਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਵਿਚ ਵਨ ਨੇਸ਼ਨ ਵਨ ਰਾਸ਼ਨ ਵਰਗੀਆਂ ਮਹੱਤਵਪੂਰਣ ਯੋਜਨਾਵਾਂ ਤੋਂ ਇਲਾਵਾ ਡਿਜੀਟਲ ਇੰਡੀਆ ਨੂੰ ਮਜਬੂਤ ਕੀਤਾ ਗਿਆ ਹੈ। ਇਸ ਮੌਕੇ ਭਾਜਪਾ ਮਹਾਮੰਤਰੀ ਚੰਦਰਸ਼ੇਖਰ ਤੋਂ ਇਲਾਵਾ ਹੋਰ ਕਈ ਮੁਹਤਬਰ ਹਾਜ਼ਰ ਸਨ।

 

Tags: Piyush Goyal , Commerce and Industry Minister , BJP , Bharatiya Janata Party , BJP Chandigarh , Sanjay Tandon , Arun Sood , Satyapal Jain

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD