Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦੇਸ਼ ਦਾ ਪਹਿਲਾ ਸਲਮ ਫ੍ਰੀ ਸਿਟੀ ਹੋਵੇਗਾ ਚੰਡੀਗੜ੍ਹ, ਕੱਚੇ ਕਰਮਚਾਰੀ ਹੋਣਗੇ ਪੱਕੇ

ਭਾਜਪਾ ਨੇ ਘੋਸ਼ਣਾ ਪੱਤਰ ਨਾਲ ਸਾਰਿਆਂ ਦਾ ਸਾਥ, ਸਾਰਿਆਂ ਦਾ ਵਿਕਾਸ ਅਤੇ ਸਾਰਿਆਂ ਦਾ ਵਿਸ਼ਵਾਸ਼ ਦਾ ਦਿੱਤਾ ਸੰਦੇਸ਼

Piyush Goyal, Commerce and Industry Minister, BJP, Bharatiya Janata Party, BJP Chandigarh, Sanjay Tandon, Arun Sood, Satyapal Jain

Web Admin

Web Admin

5 Dariya News

ਚੰਡੀਗੜ੍ਹ , 16 Dec 2021

Last updated on: Dec 16, 2021, 00:00 IST

ਭਾਰਤੀ ਜਨਤਾ ਪਾਰਟੀ ਨੇ ਨਗਰ ਨਿਗਮ ਚੋਣਾਂ ਲਈ ਆਪਣਾ ਘੋਸ਼ਣਾ ਪੱਤਰ ਜਾਰੀ ਕਰਦਿਆਂ ਕਿਹਾ ਕਿ ਚੰਡੀਗੜ੍ਹ ਦੇਸ਼ ਦਾ ਪਹਿਲਾ ਸਲਮ ਫ੍ਰੀ ਸਿਟੀ ਬਣੇਗਾ। ਇਸਦੀ ਸ਼ੁਰੂਆਤ ਹੋ ਚੁੱਕੀ ਹੈ। ਜਲਦ ਹੀ ਚੰਡੀਗੜ੍ਹ ਪੂਰੀ ਤਰ੍ਹਾਂ ਨਾਲ ਝੌਪੜੀ ਮੁਕਤ ਹੋਵੇਗਾ। ਇਥੇ ਨਵੀਂਆਂ ਝੁੱਗੀਆਂ ਦੇ ਨਿਰਮਾਣ ’ਤੇ ਰੋਕ ਲਗਾ ਕੇ ਮੌਜੂਦਾ ਝੁੱਗੀ ਵਾਸੀਆਂ ਨੂੰ ਪੱਕੇ ਘਰ ਬਣਾ ਕੇ ਦਿੱਤੇ ਜਾਣਗੇ। ਭਾਜਪਾ ਨੇ ਆਪਣੇ ਘੋਸ਼ਣਾ ਪੱਤਰ ਵਿਚ ਮਹਿਲਾਵਾਂ, ਨੌਜਵਾਨਾਂ, ਬਜੁਰਗਾਂ, ਕਰਮਚਾਰੀਆਂ ਸਮੇਤ ਹਰ ਵਰਗ ਦਾ ਖਿਆਲ ਰੱਖਿਆ ਹੈ। ਕੇਂਦਰੀ ਉਦਯੋਗ ਅਤੇ ਵਣਜ ਮੰਤਰੀ ਪਿਊਸ਼ ਗੋਇਲ ਨੇ ਚੰਡੀਗੜ੍ਹ, ਭਾਜਪਾ ਪ੍ਰਧਾਨ ਅਰੁਣ ਸੂਦ, ਭਾਜਪਾ ਦੇ ਰਾਸ਼ਟਰੀ ਕਾਰਜਕਾਰੀ ਕਮੇਟੀ ਦੇ ਮੈਂਬਰ ਅਤੇ ਸਾਬਕਾ ਸੂਬਾ ਪ੍ਰਧਾਨ ਸੰਜੈ ਟੰਡਨ, ਭਾਰਤ ਦੇ ਐਡੀਸ਼ਨਲ ਸਾਲੀਸਟਰ ਜਨਰਲ ਅਤੇ ਸਾਬਕਾ ਸੰਸਦ ਸੱਤਪਾਲ ਜੈਨ ਅਤੇ ਮਹਾਂਮੰਤਰੀ ਚੰਦਰਸ਼ੇਖਰ ਦੇ ਨਾਲ ਅੱਜ ਇਥੇ ਪਾਰਟੀ ਦਫ਼ਤਰ ਵਿਚ ਭਾਜਪਾ ਦਾ ਘੋਸ਼ਣਾ ਪੱਤਰ ਜਾਰੀ ਕੀਤਾ ਗਿਆ। ਇਸ ਮੋਕੇ ਪਿਊਸ਼ ਗੋਇਲ ਨੇ ਕਿਹਾ ਕਿ ਪਿਛਲੇ ਕਾਰਜਕਾਲ ਦੌਰਾਨ ਕਰਮਚਾਰੀਆਂ ਦੇ ਹਿੱਤ ਵਿਚ ਕਈ ਯੋਜਨਾਵਾਂ ਨੂੰ ਲਾਗੂ ਕੀਤਾ ਗਿਆ ਹੈ। ਇਸ ਵਾਰ ਵੀ ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਕੱਚੇ ਕਰਮਚਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਪੱਕਾ ਕੀਤਾ ਜਾਵੇਗਾ। 

ਵਿਧਵਾ ਪੈਸ਼ਨ, ਬੁਢਾਪਾ ਪੈਸ਼ਨ, ਅਪੰਗ ਪੈਸ਼ਨ ਨੂੰ ਇਕ ਹਜ਼ਾਰ ਰੁਪਏ ਤੋਂ ਵਧਾ ਕੇ ਦੋ ਹਜ਼ਾਰ ਰੁਪਏ ਅਤੇ 70 ਫੀਸਦੀ ਤੋਂ ਵੱਧ ਅਪਾਹਿਜਾਂ ਦੀ ਪੈਸ਼ਨ ਢਾਈ ਹਜ਼ਾਰ ਕੀਤੀ ਜਾਵੇਗੀ। ਚੰਡੀਗੜ੍ਹ ਵਾਸੀਆਂ ਨੂੰ ਨੌਕਰੀਆਂ ਵਿਚ ਪਹਿਲ ਦਿੱਤੇ ਜਾਣ ਦਾ ਐਲਾਨ ਕਰਦਿਆਂ ਭਾਜਪਾ ਆਗੂਆਂ ਨੇ ਕਿਹਾ ਕਿ ਇਥੇ ਓ. ਬੀ. ਸੀ. ਰਾਖਵਾਂਕਰਣ ਨੂੰ ਲਾਗੂ ਕੀਤਾ ਜਾਵੇਗਾ। ਹਰਿਆਣਾ ਦੀ ਤਰਜ ’ਤੇ ਪਿੰਡਾਂ ਵਿਚ ਲਾਲ ਡੋਰਾ ਸੀਮਾ ਨੂੰ ਖਤਮ ਕਰਦਿਆਂ ਸਾਰੇ ਨਿਰਮਾਣਾਂ ਨੂੰ ਨਿਯਮਿਤ ਕਰਨ ਦੀ ਗੱਲ ਕਰਦਿਆਂ ਘੋਸ਼ਣਾ ਪੱਤਰ ਵਿਚ ਚੰਡੀਗੜ੍ਹ ਹਾਊਸਿੰਗ ਬੋਰਡ, ਅਸਟੇਟ ਦਫ਼ਤਰ ਤਹਿਤ ਆਉਣ ਵਾਲੇ ਸਾਰੇ ਘਰਾਂ, ਕਮਰਸ਼ੀਅਲ ਅਤੇ ਉਦਯੋਗਿਕ ਇਮਾਰਤਾਂ ਵਿਚ ਜਰੂਰਤ ਅਨੁਸਾਰ ਪੁਰਾਣੇ ਅਤੇ ਨਵੇਂ ਬਦਲਾਵਾਂ ਨੂੰ ਨਿਯਮਿਤ ਕੀਤਾ ਜਾਵੇਗਾ। ਸ਼ਹਿਰ ਦੀਆਂ ਸਾਰੀਆਂ ਕਮਰਸ਼ੀਅਲ, ਉਦਯੋਗਿਕ ਅਤੇ ਹਾਊਸਿੰਗ ਸੁਸਾਇਟੀਆਂ ਨੂੰ ਰਵਾਇਤੀ ਦਰਾਂ ’ਤੇ ਲੀਜ ਹੋਡਲ ਤੋਂ ਫਰੀ ਹੋਡਲ ਕਰਨ ਦੀ ਨੀਤੀ ਲਗਾਈ ਜਾਵੇਗੀ। ਪਿੰਡਾਂ ਦੇ ਸਬੰਧ ਵਿਚ ਵੱਡਾ ਐਲਾਨ ਕਰਦਿਆਂ ਭਾਜਪਾ ਆਗੂਆਂ ਨੇ ਕਿਹਾ ਕਿ ਨਿਗਮ ਵਿਚ ਸ਼ਾਮਲ ਹੋਏ ਪਿੰਡਾਂ ਵਿਚ ਬਿਨ੍ਹਾਂ ਕਿਸੇ ਕਾਰਨ ਦੇ ਟੈਕਸ ਦਾ ਬੋਝ ਨਹੀਂ ਪਾਇਆ ਜਾਵੇਗਾ। ਭਾਜਪਾ ਨੇ ਆਪਣੇ ਘੋਸ਼ਣਾ ਪੱਤਰ ਵਿਚ ਈ. ਡਬਲਿਊ. ਐਸ. ਕਲੋਨੀਆਂ ਦੇ ਮਕਾਨਾਂ ਵਿਚ ਰਹਿਣ ਵਾਲਿਆਂ ਨੂੰ ਮਾਲਕਾਨਾ ਹੱਕ ਦੇਣ ਦਾ ਵੀ ਐਲਾਨ ਕੀਤਾ ਹੈ।

ਭਾਜਪਾ ਨੇ ਨਹੀਂ ਚੰਡੀਗੜ੍ਹ ਵਾਸੀਆਂ ਨੇ ਤਿਆਰ ਕੀਤਾ ਘੋਸ਼ਣਾ ਪੱਤਰ

ਭਾਜਪਾ ਦੇ ਸੂਬਾ ਪ੍ਰਧਾਨ ਅਰੁਣ ਸੂਦ ਨੇ ਕਿਹਾ ਕਿ ਇਸ ਵਾਰ ਦਾ ਘੋਸ਼ਣਾ ਪੱਤਰ ਭਾਜਪਾ ਨੇ ਨਹੀਂ ਬਲਕਿ ਚੰਡੀਗੜ੍ਹ ਵਾਸੀਆਂ ਨੇ ਤਿਆਰ ਕੀਤਾ ਹੈ। ਚੋਣਾਂ ਤੋਂ ਪਹਿਲਾਂ ਭਾਜਪਾ ਨੇ ਮੇਰਾ ਸੁਝਾਅ ਦੇ ਨਾਮ ਤਹਿਤ ਇਕ ਅਭਿਆਨ ਚਲਾ ਕੇ ਸ਼ਹਿਰ ਵਾਸੀਆਂ ਤੋਂ ਸੁਝਾਅ ਮੰਗੇ ਸਨ। ਇਸਦੇ ਲਈ 27 ਨਵੰਬਰ ਤੋਂ 13 ਦਸੰਬਰ ਤੱਕ ਸ਼ਹਿਰ ਵਿਚ 200 ਸਥਾਨਾਂ ’ਤੇ ਸੁਝਾਅ ਪੇਟੀਆਂ ਰੱਖੀਆਂ ਗਈਆਂ, ਜਿਨ੍ਹਾਂ ਵਿਚ 79,892 ਸੁਝਾਅ ਪ੍ਰਾਪਤ ਹੋਏ। ਇਨ੍ਹਾਂ ਸੁਝਾਵਾਂ ਦੇ ਆਧਾਰ ’ਤੇ ਹੀ ਘੋਸ਼ਣਾ ਪੱਤਰ ਨੂੰ ਤਿਆਰ ਕੀਤਾ ਗਿਆ ਹੈ।

ਭਾਜਪਾ ਦੇ ਘੋਸ਼ਣਾ ਪੱਤਰ ਦੇ ਕੁੱਝ ਹੋਰ ਅਹਿਮ ਐਲਾਨ

ਨਿਗਮ ਦੇ ਕਾਰਜਾਂ ਵਿਚ ਆਰ. ਡਬਲਿਊ. ਏ. ਦੀ ਹਿੱਸੇਦਾਰੀ ਵਧਾਵਾਂਗੇ।

ਆਧੁਨਿਕ ਤਕਨੀਕ ਵਾਲਾ ਗਾਰਬੇਜ ਪ੍ਰੋਸੈਸਿੰਗ ਪਲਾਟ ਲਗਾਇਆ ਜਾਵੇਗਾ।

ਘਰਾਂ ਦੀਆਂ ਸਾਰੀਆਂ ਮੰਜ਼ਿਲਾਂ ਤੋਂ ਕੂੜਾ ਇਕੱਠਾ ਕੀਤਾ ਜਾਵੇਗਾ।

ਸਾਲ 2023 ਤੱਕ 600 ਕਰੋੜ ਦੇ ਜਲ ਜੀਵਨ ਤਹਿਤ ਸਾਰੇ ਵਾਰਡਾਂ ਵਿਚ ਨਵੀਆਂ ਪਾਈਪਾਂ ਪਾਈਆਂ ਜਾਂਣਗੀਆਂ।

ਸ਼ਹਿਰ ਵਿਚ 24/7 ਦੇ ਫਾਰਮੂਲੇ ’ਤੇ ਪੇਅਜਲ ਦੀ ਪੂਰਤੀ ਕੀਤੀ ਜਾਵੇਗੀ।

ਚੰਡੀਗੜ੍ਹ ਦੀਆਂ ਅੰਦਰੂਨੀ ਸੜਕਾਂ ’ਤੇ ਵੀ ਸੀ. ਸੀ. ਟੀ. ਵੀ. ਲਗਾਏ ਜਾਣਗੇ।

ਸਾਰੇ ਪਿੰਡਾਂ, ਕਲੋਨੀਆਂ ਅਤੇ ਸੈਕਟਰਾਂ ਵਿਚ ਸਾਊਡ ਪਰੂਫ ਕਮਿਊਨਿਟੀ ਸੈਂਟਰ ਬਣਾਏ ਜਾਣਗੇ। ਜਿਥੇ ਫਰੀ ਵਾਈਫਾਈ, ਇਨਡੋਰ ਗੇਮ ਅਤੇ ਰੀਡਿੰਗ ਰੂਮ ਦੀ ਸਹੂਲਤ ਹੋਵੇਗੀ।

ਇੰਪਲਾਈ ਹਾਊਸਿੰਗ ਸਕੀਮ ਤਹਿਤ ਕਫਾਇਤੀ ਦਰਾਂ ’ਤੇ ਰਿਹਾਇਸ਼ ਮੁਹੱਈਆ ਕਰਵਾਈ ਜਾਵੇਗੀ।

ਸ਼ਹਿਰ ਦੇ ਸਾਰੇ ਗਰੀਬ ਲੋਕਾਂ ਨੂੰ ਆਯੁਸ਼ਮਾਨ ਭਾਰਤ ਯੋਜਨਾ ਵਿਚ ਪੰਚ ਲੱਖ ਰੁਪਏ ਦਾ ਬੀਮਾ ਕਵਰ ਕਰਵਾਇਆ ਜਾਵੇਗਾ।

ਚੰਡੀਗੜ੍ਹ ਵਿਚ ਆਰਟੀਫਸ਼ੀਅਲ ਇਟੈਲੀਜੈਂਸ, ਰੋਬੋਟਿਕਸ, ਮਸ਼ੀਨ ਲਰਨਿੰਗ, ਕਲੀਨ ਲਰਨਿੰਗ ਦੇ ਖੇਤਰਾਂ ਨੂੰ ਉਤਸ਼ਾਹਿਤ ਕਰਕੇ ਇਕ ਲੱਖ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਾਂਗੇ।

ਏਅਰ ਪਿਊਰੀਫਾਹਰ ਟਾਵਰ, ਇਲੈਕਟ੍ਰਨਿਕ ਵਾਹਨਾਂ ਅਤੇ ਚਾਰਜਿੰਗ ਸਟੇਸ਼ਨਾਂ ਨੂੰ ਵਧਾ ਕੇ ਦੇਸ਼ ਦਾ 10 ਲੱਖ ਤੋਂ ਵੱਧ ਜਨ ਸੰਖਿਆ ਵਾਲਾ ਪਹਿਲਾ ਕਾਰਬਨ ਨਿਊਟ੍ਰਲ ਸ਼ਹਿਰ ਬਣੇਗਾ।

ਭਵਿੱਖ ਦੀਆਂ ਜਰੂਰਤਾਂ ਅਨੁਸਾਰ ਸਿਹਤ ਸਹੂਲਤਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।

ਜੂਨੀਅਰ ਸਿਟੀਜਨ ਤੇ ਸਾਬਕਾ ਸੈਨਿਕਾਂ ਲਈ ਸਾਰੇ ਨਿਗਮ ਅਤੇ ਪ੍ਰਸ਼ਾਸਨਿਕ ਸਮੱਸਿਆਵਾਂ ਦੇ ਹੱਲ ਲਈ ਸਿੰਗਲ ਵਿੰਡੋ ਸਹੂਲਤ ਦਿੱਤੀ ਜਾਵੇਗੀ।

ਇੰਪਲਾਈਜ਼ ਹਾਊਸਿੰਗ ਸਕੀਮ ਤਹਿਤ ਕਫਾਇਤੀ ਦਰਾਂ ’ਤੇ ਰਿਹਾਇਸ਼ ਦਿੱਤੀ ਜਾਵੇਗੀ।

ਟ੍ਰਾਂਸਜੈਂਡਰਸ ਲਈ ਪਬਲਿਕ ਬਾਥਰੂਮਾਂ ਦਾ ਨਿਰਮਾਣ ਕੀਤਾ ਜਾਵੇਗਾ।

 

Tags: Piyush Goyal , Commerce and Industry Minister , BJP , Bharatiya Janata Party , BJP Chandigarh , Sanjay Tandon , Arun Sood , Satyapal Jain

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD