Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਰਕਾਰ ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਕਿਰਿਆ ਜਲਦ ਕਰੇਗੀ ਮੁਕੰਮਲ : ਚਰਨਜੀਤ ਸਿੰਘ ਚੰਨੀ

ਭਗਵਾਨ ਵਾਲਮਿਕੀ ਭਵਨ ਦੇ ਵਿਕਾਸ ਲਈ 1.83 ਕਰੋੜ ਰੁਪਏ ਦਾ ਚੈਕ ਸੌਂਪਿਆ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab,  Bharat Bhushan Ashu, Ludhiana, Sukhjinder Singh Randhawa, Kuldeep Singh Vaid, Surinder Dawar

Web Admin

Web Admin

5 Dariya News

ਲੁਧਿਆਣਾ , 16 Dec 2021

Last updated on: Dec 16, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਰਾਜ ਵਿੱਚ ਸਫਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਕਿਰਿਆ ਜਲਦ ਮੁਕੰਮਲ ਕਰੇਗੀ।ਅੱਜ ਇੱਥੇ ਭਗਵਾਨ ਵਾਲਮੀਕਿ ਭਵਨ ਦੇ ਵਿਕਾਸ ਲਈ 1.83 ਕਰੋੜ ਰੁਪਏ ਦਾ ਚੈੱਕ ਸੌਂਪਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਫਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਪਹਿਲਾਂ ਹੀ ਕੰਮ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਰਾਹਤ ਦੇਣ ਲਈ ਜਲਦੀ ਹੀ ਸਾਰੀ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਇਸ ਮੰਤਵ ਲਈ ਲੋੜੀਂਦੇ ਨਿਰਦੇਸ਼ ਪਹਿਲਾਂ ਹੀ ਜਾਰੀ ਕਰ ਚੁੱਕੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਗਰੀਬ ਵਰਗ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਹਿੱਸਾ ਹੈ। ਮੁੱਖ ਮੰਤਰੀ ਚੰਨੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀ ਅਮੀਰ ਵਿਰਾਸਤ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਪਹਿਲਾਂ ਹੀ ਸਥਾਪਿਤ ਭਗਵਾਨ ਵਾਲਮੀਕਿ ਜੀ ਚੇਅਰ ਲਈ 5 ਕਰੋੜ ਰੁਪਏ ਸਲਾਨਾ ਬਜਟ ਗਰਾਂਟ ਦੇਣ ਦਾ ਐਲਾਨ ਕੀਤਾ ਹੈ।ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਮਹਾਨ ਸਿੱਖ ਯੋਧੇ ਅਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਰਧਾਲੂ ਸਾਥੀ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ ਨਾਮ `ਤੇ ਚੇਅਰ ਸਥਾਪਿਤ ਕੀਤੀ ਗਈ ਹੈ ਜੋ ਤਤਕਾਲੀ ਮੁਗਲ ਸ਼ਾਸਨ ਦੁਆਰਾ ਢਾਹੇ ਅੱਤਿਆਚਾਰ ਦਰਮਿਆਨ ਸਾਰੀਆਂ ਔਕੜਾਂ ਨੂੰ ਪਾਰ ਕਰਦਿਆਂ ਦਿੱਲੀ ਦੇ ਚਾਂਦਨੀ ਚੌਂਕ ਤੋਂ ਆਨੰਦਪੁਰ ਸਾਹਿਬ ਤੱਕ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਲੈ ਕੇ ਆਏ ਸਨ। ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਮਾਰਗ ਅਤੇ ਉੱਚ ਆਦਰਸ਼ਾਂ `ਤੇ ਚੱਲਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਲੋਕਾਂ ਨੂੰ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀਆਂ ਭਾਵਨਾਵਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ, ਜੋ ਕਿ ਸਮੇਂ ਦੀ ਲੋੜ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੁੱਖ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਵਿਧਾਇਕ ਸ੍ਰੀ ਕੁਲਦੀਪ ਸਿੰਘ ਵੈਦ, ਵਿਧਾਇਕ ਸ੍ਰੀ ਸੁਰਿੰਦਰ ਡਾਵਰ, ਮੇਅਰ ਸ੍ਰੀ ਬਲਕਾਰ ਸਿੰਘ ਤੇ ਸੀਨੀਅਰ ਕਾਂਗਰਸੀ ਲੀਡਰ ਪਾਲ ਸਿੰਘ ਗਰੇਵਾਲ ਮੌਜੂਦ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Bharat Bhushan Ashu , Ludhiana , Sukhjinder Singh Randhawa , Kuldeep Singh Vaid , Surinder Dawar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD