Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ

 

ਰੇਤ ਮਾਫੀਆ, ਪੋਸਟ ਮੈਟਿ੍ਰਕ ਸਕਾਲਰਸਿਪ ਸਕੀਮ, ਬੇਅਦਬੀ ਅਤੇ ਸਿੰਚਾਈ ਘੁਟਾਲੇ ਦੇ ਸਾਜਿਸਘਾੜਿਆਂ ਵਿਰੁੱਧ ਸਖਤ ਕਾਰਵਾਈ ਲਈ ਸਰਕਾਰ ਪਾਬੰਦ: ਮੁੱਖ ਮੰਤਰੀ

ਕੇਜਰੀਵਾਲ ਦੇ ਢਕਵੰਜਾਂ ਦੀ ਕੀਤੀ ਨਿੰਦਾ, ਲੁਧਿਆਣਾ ਵਿੱਚ ਕਈ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab,  Bharat Bhushan Ashu, Ludhiana, Sukhjinder Singh Randhawa, Kuldeep Singh Vaid, Surinder Dawar

Web Admin

Web Admin

5 Dariya News

ਲੁਧਿਆਣਾ , 16 Dec 2021

Last updated on: Dec 16, 2021, 00:00 IST

ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬੇ ਅਤੇ ਸੂਬੇ ਦੇ ਲੋਕਾਂ ਵਿਰੁੱਧ ਸਾਜਿਸ ਕਰਨ ਵਾਲੇ ਹਰੇਕ ਵਿਅਕਤੀ ਨੂੰ ਸਜਾ ਦਿਵਾਉਣਾ ਸਾਡੀ ਸਰਕਾਰ ਦਾ ਇਖਲਾਕੀ ਫਰਜ ਹੈ।ਚੰਡੀਗੜ ਰੋਡ ਤੇ ਰਵਿਦਾਸ ਆਡੀਟੋਰੀਅਮ, ਈਸਟ ਐਂਡ ਕਲੱਬ, ਸਪੈਸਲ ਪਾਰਕ ਸਟੈਟਿਕ ਕੰਪੈਕਟਰ, ਵਪਾਰਕ ਅਤੇ ਪ੍ਰਦਰਸਨੀ ਕੇਂਦਰ ਅਤੇ ਹੋਰ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਪਿੱਛੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰੇਤ ਮਾਫੀਆ, ਬੇਅਦਬੀ, ਸਿੰਚਾਈ ਘੁਟਾਲੇ ਜਾਂ ਪੋਸਟ ਮੈਟਿ੍ਰਕ ਸਕਾਲਰਸਿਪ ਸਕੀਮ ਵਿੱਚ ਸਾਮਲ ਵਿਅਕਤੀਆਂ ਨੂੰ ਸਖਤ ਤੋਂ ਸਖਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਉਨਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਵਿੱਚ ਸਾਮਲ ਦੋਸੀਆਂ ਨੂੰ ਕਾਨੂੰਨ ਮੁਤਾਬਕ ਬਣਦੀ ਸਜਾ ਦਿੱਤੀ ਜਾਵੇਗੀ। ਮੁੱਖ ਮੰਤਰੀ ਚੰਨੀ ਨੇ ਇਹ ਵੀ ਕਿਹਾ ਕਿ ਗੁਨਾਹਗਾਰਾਂ ਨੂੰ ਬਣਦੀ ਸਜਾ ਦਿਵਾਉਣ ਲਈ ਸੂਬਾ ਸਰਕਾਰ ਪੂਰੀ ਸੁਹਿਰਦਤਾ ਨਾਲ ਵਚਨਬੱਧ ਹੈ ।ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਵਿਅਕਤੀ, ਭਾਵੇਂ ਉਹ ਕਿੰਨਾ ਵੀ ਰਸੂਖਦਾਰ ਕਿਉਂ ਨਾ ਹੋਵੇ, ਅਜਿਹੇ ਅਪਰਾਧਾਂ ਲਈ ਜਵਾਬਦੇਹ ਹੋਵੇਗਾ। ਉਨਾਂ ਕਿਹਾ ਕਿ ਮਨੁੱਖਤਾ ਵਿਰੁੱਧ ਇਨਾਂ ਅਪਰਾਧਾਂ ਵਿੱਚ ਸਾਮਲ ਸਿਆਸੀ ਵਿਅਕਤੀਆਂ ਨੂੰ ਵੀ ਕਿਸੇ ਵੀ ਕੀਮਤ ’ਤੇ ਬਖਸਿਆ ਨਹੀਂ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬੇ ਦੇ ਇਨਾਂ ਦੋਸੀਆਂ ਨੂੰ ਸੀਖਾਂ ਪਿੱਛੇ ਡੱਕਣਾ ਪੰਜਾਬ ਸਰਕਾਰ ਦਾ ਤਰਜੀਹੀ ਫਰਜ ਹੈ।’ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ’ਤੇ ਵਰਦਿਆਂ ਮੁੱਖ ਮੰਤਰੀ ਨੇ ਸੱਤਾ ਹਥਿਆਉਣ ਲਈ ਉਨਾਂ (ਕੇਜਰੀਵਾਲ) ਵਲੋਂ ਵਰਤੇ ਜਾ ਰਹੇ ਹਥਕੰਡਿਆਂ ਤੋਂ ਸੁਚੇਤ ਰਹਿਣ ਲਈ ਲੋਕਾਂ ਨੂੰ ਅਪੀਲ ਕੀਤੀ। 

ਉਨਾਂ ਕਿਹਾ ਕਿ ਕੇਜਰੀਵਾਲ ਦੇ ਵਾਅਦੇ ਝੂਠ ਦਾ ਪੁਲੰਦਾ ਹਨ, ਜੋ ਸੂਬਾ-ਦਰ-ਸੂਬਾ ਬਦਲਦੇ ਰਹਿੰਦੇ ਹਨ। ਮੁੱਖ ਮੰਤਰੀ ਚੰਨੀ ਨੇ ਉਦਾਹਰਣ ਦਿੰਦਿਆਂ ਕਿਹਾ ਕਿ ਕੇਜਰੀਵਾਲ , ਪੰਜਾਬ ਵਿੱਚ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਭੱਤਾ ਦੇਣ ਦਾ ਵਾਅਦਾ ਕਰ ਰਹੇ ਹਨ ਪਰ ਗੋਆ ਵਿੱਚ ਉਨਾਂ ਵਲੋਂ ਇਹੀ ਭੱਤਾ 5000 ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿੱਚ ਕੇਜਰੀਵਾਲ ਐਂਡ ਕੰਪਨੀ ਦਾ ਕਿਰਦਾਰ ਸਵਾਲਾਂ ਦੇ ਘੇਰੇ ਵਿੱਚ ਹੈ ਅਤੇ ਲੋਕਾਂ ਨੂੰ ਇਸ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨਾਂ ਕਿਹਾ ਕਿ ਇਸ ਦੇ ਉਲਟ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਆਮ ਆਦਮੀ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਬਹੁਤ ਖੁਸਕਿਸਮਤ ਹਨ ਕਿ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਕਾਂਗਰਸ ਲੀਡਰਸਿਪ ਨੇ ਉਨਾਂ ਨੂੰ ਮੌਕਾ ਦਿੱਤਾ ਹੈ। ਉਨਾਂ ਕਿਹਾ ਕਿ ਮੈਂ ਸੂਬੇ ਦੇ ਹਰ ਆਮ ਆਦਮੀ ਨੂੰ ਦਰਪੇਸ ਸਮੱਸਿਆਵਾਂ ਦੇ ਹੱਲ ਲਈ ਯਤਨ ਕਰ ਰਿਹਾ ਹਾਂ। ਆਪਣੀ ਸਰਕਾਰ ਵੱਲੋਂ ਵਿੱਢੀਆਂ ਕਈ ਲੋਕ -ਪੱਖੀ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਉਨਾਂ ਕਿਹਾ ਕਿ ਬਿਜਲੀ ਬਿੱਲਾਂ ਦੇ 1500 ਕਰੋੜ ਰੁਪਏ ਦੇ ਬਕਾਏ ਮੁਆਫ ਕੀਤੇ,ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਘਟਾ ਕੇ 3 ਰੁਪਏ ਪ੍ਰਤੀ ਯੂਨਿਟ ਕੀਤੀਆਂ, ਪੇਂਡੂ ਖੇਤਰਾਂ ਵਿੱਚ ਮੋਟਰਾਂ ਦੇ 1200 ਕਰੋੜ ਰੁਪਏ ਦੇ ਬਿੱਲ ਮੁਆਫ ਕੀਤੇ , ਪਾਣੀ ਦੇ ਖਰਚੇ ਘਟਾ ਕੇ 50 ਰੁਪਏ ਕੀਤੇ ਅਤੇ ਇਸਦੇ ਨਾਲ ਹੀ ਰੇਤ ਦੇ ਰੇਟ ਵੀ ਘਟਾਏ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਿਰਫ ਇਹ ਹੀ ਨਹੀਂ ਸਗੋਂ ਆਉਣ ਵਾਲੇ ਦਿਨਾਂ ਵਿੱਚ ਕਈ ਹੋਰ ਅਜਿਹੇ ਅਹਿਮ ਫੈਸਲੇ ਵੀ ਲਏ ਜਾਣਗੇ।ਇਸ ਮੌਕੇ ਵਿਧਾਇਕ ਸ੍ਰੀ ਸੰਜੇ ਤਲਵਾੜ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ।ਇਸ ਮੌਕੇ ਉਪ ਮੁੱਖ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸਣ ਆਸੂ, ਪੰਜਾਬ ਵੇਅਰਹਾਊਸਿੰਗ ਕਾਰਪੋਰੇਸਨ ਦੇ ਚੇਅਰਮੈਨ ਅਤੇ ਵਿਧਾਇਕ ਸ੍ਰੀ ਕੁਲਦੀਪ ਸਿੰਘ ਵੈਦ, ਵਿਧਾਇਕ ਸ੍ਰੀ ਸੁਰਿੰਦਰ ਡਾਵਰ, ਮੇਅਰ ਸ੍ਰੀ ਬਲਕਾਰ ਸਿੰਘ ਤੇ ਹੋਰ ਮੌਜੂਦ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Bharat Bhushan Ashu , Ludhiana , Sukhjinder Singh Randhawa , Kuldeep Singh Vaid , Surinder Dawar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD