Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਸੰਸਦ ਮੈਂਬਰ ਡਾ. ਅਮਰ ਸਿੰਘ ਦੀ ਅਗਵਾਈ ’ਚ ਯੂਥ ਆਗੂ ਕਾਮਿਲ ਬੋਪਾਰਾਏ ਦੇ ਹੱਕ ’ਚ ਸਥਾਨਕ ਅਨਾਜ ਮੰਡੀ ਵਿੱਚ ਇਕ ਵਿਸ਼ਾਲ ਰੈਲੀ ਕੀਤੀ

Navjot Singh Sidhu, Congress, Chandigarh, Punjab Congress, Dr Amar Singh, Dr. Amar Singh, Gurkirat Singh Kotli

5 Dariya News

5 Dariya News

5 Dariya News

ਲੁਧਿਆਣਾ , 16 Dec 2021

ਆਗਾਮੀ ਪੰਜਾਬ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਸੰਸਦ ਮੈਂਬਰ ਡਾ. ਅਮਰ ਸਿੰਘ ਦੀ ਅਗਵਾਈ ’ਚ ਯੂਥ ਆਗੂ ਕਾਮਿਲ ਬੋਪਾਰਾਏ ਦੇ ਹੱਕ ’ਚ ਸਥਾਨਕ ਅਨਾਜ ਮੰਡੀ ਵਿੱਚ ਇਕ ਵਿਸ਼ਾਲ ਰੈਲੀ ਕੀਤੀ ਗਈ, ਜਿਸ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸੂਬਾ ਕਾਰਜਕਾਰੀ ਪ੍ਰਧਾਨ ਕਲਜੀਤ ਸਿੰਘ ਨਾਗਰਾ, ਵਿਧਾਇਕ ਲਖਵੀਰ ਸਿੰਘ ਲੱਖਾ, ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਸਮੇਤ ਹੋਰ ਕਈ ਆਗੂ ਸ਼ਾਮਲ ਹੋਏ। ਰੈਲੀ ’ਚ ਜੁੜੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਜਾਣੇ ਪਛਾਣੇ ਅੰਦਾਜ਼ ਵਿੱਚ ਵਿਰੋਧੀ ਪਾਰਟੀਆਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਪੰਜਾਬ ਸੂਬੇ ਨੂੰ ਖੁਸ਼ਹਾਲ ਬਣਉੁਣ ਲਈ ਕੋਈ ਵੀ ਏਜੰਡਾਂ ਨਹੀ ਹੈ ਅਤੇ ਉਹ ਕੇਵਲ ਫੋਕੇ ਐਲਾਨ ਕਰਕੇ ਹੀ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸੂਬੇ ਨੂੰ ਖੁਸ਼ਹਾਲ ਬਣਾਉਣ ਲਈ ਉਹ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕਜੁੱਟ ਹੋ ਕੇ ਕੰਮ ਕਰ ਰਹੇ ਹਨ, ਜਿਸ ਦੇ ਤਹਿਤ ਪੰਜਾਬ ਸਰਕਾਰ ਵਲੋਂ ਬਿਜਲੀ ਦੇ ਰੇਟਾਂ ਵਿੱਚ ਕਮੀ, ਪਾਣੀ ਦੇ ਬਿੱਲ ਅੱਧੇ ਕਰਨ ਤੋਂ ਇਲਾਵਾ ਰੇਤ ਅਤੇ ਕੇਬਲ ਮਾਫ਼ੀਏ ਨੂੰ ਠੱਲ੍ਹ ਪਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ਖੁਸ਼ਹਾਲ ਬਣਾਉਣ ਲਈ ਸੂਬੇ ਦੀ ਕਿਸਾਨੀ ਅਤੇ ਜਵਾਨੀ ਨੂੰ ਬਚਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੋਵੇਗਾ।  ਉਨ੍ਹਾਂ ਕਿਹਾ ਕਿ ਡਾ. ਅਮਰ ਸਿੰਘ ਦੀ ਅਗਵਾਈ ’ਚ ਰਾਏਕੋਟ ਹਲਕੇ ਵਿੱਚ ਪੰਜ ਸੌ ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਸਿਆਸਤ ਵਿੱਚ ਬਦਲਾਅ ਅਤੇ ਪੰਜਾਬ ਮਾਡਲ ਬਣਾਉਣ ਲਈ ਨੌਜਵਾਨ ਵਰਗ ਨੂੰ ਸਿਆਸਤ ਵਿੱਚ ਆਉਣ ਦਾ ਸੁਨੇਹਾ ਦਿੰਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨ ਆਗੂ ਕਾਮਿਲ ਬੋਪਰਾਏ ਨੂੰ ਜਿਤਾ ਕੇ ਵਿਧਾਨਸਭਾ ਵਿੱਚ ਭੇਜਣ ਤਾਂ ਜੋ ਨੌਜਵਾਨਾਂ ਨੂੰ ਰਾਜਨੀਤੀ ਵਿੱਚ ਅੱਗੇ ਆਉਣ ਦਾ ਮੌਕਾ ਮਿਲ ਸਕੇ। ਆਪ ਕਨਵੀਨਰ ਅਰਵਿੰਦ ਕੇਜ਼ਰੀਵਾਲ ਦੇ ਜਲੰਧਰ ’ਚ ਹਵਾਈ ਅੱਡਾ ਬਣਾਉਣ ਦੇ ਐਲਾਨ ਤੇ ਤੰਜ ਕੱਸਦਿਆਂ ਸ. ਸਿੱਧੂ ਨੇ ਕਿਹਾ ਕਿ ਸੰਸਦ ਮੈਂਬਰ ਡਾ. ਅਮਰ ਸਿੰਘ ਦੇ ਯਤਨਾਂ ਸਦਕਾ ਹੀ ਹਲਵਾਰਾ ਵਿਖੇ ਕੌਮਾਂਤਰੀ ਹਵਾਈ ਅੱਡਾ ਬਣ ਕੇ ਤਿਆਰ ਹੋ ਰਿਹਾ ਹੈ। 

ਇਸ ਮੌਕੇ ਉਨ੍ਹਾਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੀ ਸ਼ਲਾਘਾ ਕਰਦਿਆ ਕਿਹਾ ਕਿ ਪਹਿਲੀ ਵਾਰ ਹੈ ਕਿ ਪੰਜਾਬ ਰੋਡਵੇਜ਼ ਰੋਜ਼ਾਨਾਂ ਇੱਕ ਕਰੋੜ ਦੇ ਮੁਨਾਫ਼ੇ ਵਿੱਚ ਚੱਲ ਰਹੀ ਹੈ।ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕਿਹਾ ਕਿ ਉਹ ਪੰਜਾਬ ਅਤੇ ਪੰਜਾਬੀਅਤ ਨਾਲ ਸਬੰਧਤ ਮੁੱਦੇ ਲਗਾਤਾਰ ਸੰਸਦ ਵਿੱਚ ਉਠਾ ਰਹੇ ਹਨ ਅਤੇ ਅੱਗੇ ਵੀ ਉਠਾਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਐਮ.ਐਸ.ਪੀ ਦੇ ਮੁੱਦੇ ਤੋਂ ਉਹ ਪਹਿਲਾਂ ਹੀ ਲੋਕਸਭਾ ਵਿੱਚ ਪ੍ਰਾਈਵੇਟ ਬਿੱਲ ਲਿਆ ਚੁੱਕੇ ਹਨ, ਪ੍ਰੰਤੂ ਭਾਜਪਾ ਸਰਕਾਰ ਨੇ ਇਸ ਬਿੱਲ ’ਤੇ ਇਤਰਾਜ ਲਗਾ ਕੇ ਵਾਪਸ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਉਹ ਮੁੜ ਤੋਂ ਸੰਸਦ ਵਿੱਚ ਪੇਸ਼ ਕਰਨਗੇ। ਰੈਲੀ ਨੂੰ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ, ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ, ਵਿਧਾਇਕ ਕੁਲਜੀਤ ਸਿੰਘ ਨਾਗਰਾ,  ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ਵੀ ਸੰਬੋਧਨ ਕੀਤਾ ਗਿਆ।ਰੈਲੀ ਦੇ ਆਖ਼ੀਰ ਵਿੱਚ ਨੌਜਵਾਨ ਆਗੂ ਕਾਮਿਲ ਬੋਪਾਰਾਏ ਨੇ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਆਏ ਹੋਏ ਸਮੁੱਚੀ ਪਾਰਟੀ ਲਾਡਰਸ਼ਿਪ ਅਤੇ ਕਾਂਗਰਸੀ ਵਰਕਰਾਂ ਦਾ ਰੈਲੀ ਨੂੰ ਸਫ਼ਲ ਬਣਾਉਣ ਲਈ ਧੰਨਵਾਦ ਕੀਤਾ ਗਿਆ।ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ, ਮੇਜਰ ਸਿੰਘ ਭੈਣੀ, ਸ੍ਰੀਮਤੀ ਕੁਲਦੀਪ ਕੌਰ, ਜ਼ਿਲ੍ਹਾ ਪ੍ਰਧਾਨ ਗੁਰਦੀਪ ਕੌਰ, ਦੀਪਕ ਭਾਰਦਵਾਜ, ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਜ਼ਿਲ੍ਹਾ ਪ੍ਰਧਾਨ ਖੰਨਾ ਰਾਜਾ ਗਿੱਲ, ਓ.ਐਸ.ਡੀ ਜਗਪ੍ਰੀਤ ਸਿੰਘ ਬੁੱਟਰ, ਸਰਪੰਚ ਜਸਪ੍ਰੀਤ ਸਿੰਘ ਤਲਵੰਡੀ, ਪ੍ਰਭਦੀਪ ਸਿੰਘ ਨਾਰੰਗਵਾਲ, ਗੁਰਪਾਲ ਸਿੰਘ ਆਂਡਲੂ, ਨਰੈਣ ਦੱਤ, ਹਰਵਿੰਦਰ ਸਿੰਘ ਰਾਜਾ ਬਰਾੜ, ਮੀਤ ਪ੍ਰਧਾਨ ਰਣਜੀਤ ਕੌਰ, ਕੌਂਸਲਰ ਬਲਜਿੰਦਰ ਸਿੰਘ ਰਿੰਪਾ, ਇਮਰਾਨ ਖਾਨ,  ਕੌਂਸਲਰ ਮਨਜੀਤ ਕੌਰ ਰਾਏ, ਸ਼ਰਨਜੀਤ ਕੌਰ, ਉਮਾ ਰਾਣੀ, ਗੁਰਜੰਟ ਸਿੰਘ, ਕਮਲਜੀਤ ਵਰਮਾਂ, ਜਸਵੀਰ ਕੌਰ, ਸੁਖਵਿੰਦਰ ਕੌਰ, ਵਿਜੇ ਕੁਮਾਰੀ, ਗੁਰਦਾਸ ਮਾਨ, ਰਜਿੰਦਰ ਸਿੰਘ ਰਾਜੂ, ਸੁਖਵਿੰਦਰ ਸਿੰਘ ਗਰੇਵਾਲ (ਸਾਰੇ ਕੌਂਸਲਰ), ਸਮਾਰਟ ਬਰਮ੍ਹੀ, ਬਲਜੀਤ ਸਿੰਘ ਹਲਵਾਰਾ, ਸੰਦੀਪ ਸਿੱਧੂ, ਚੇਅਰਮੈਨ ਅਵਤਾਰ ਸਿੰਘ ਬੁਰਜ, ਚੇਅਰਮੈਨ ਕਿਰਪਾਲ ਸਿੰਘ ਨੱਥੋਵਾਲ, ਸਰਪੰਚ ਬੀਰਦਵਿੰਦਰ ਗੋਲੂ, ਸਰਪੰਚ ਭੁਪਿੰਦਰ ਕੌਰ, ਡਾ. ਅਰੁਣਦੀਪ, ਵਿਨੋਦ ਜੈਨ, ਏਵੰਤ ਜੈਨ, ਪ੍ਰੇਮ ਵਰਮਾਂ, ਸਰਪੰਚ ਪਰਮਜੀਤ ਸਿੰਘ ਟੂਸਾ, ਜਗਤਾਰ ਸਿੰਘ ਸੰਤ, ਅਮਰਜੀਤ ਸਿੰਘ, ਜਗਦੀਪ ਸਿੰਘ ਬਿੱਟੂ, ਜਨ. ਸਕੱਤਰ ਅਰਸ਼ਦ ਖਾਨ, ਸਰਪੰਚ ਹਰਮਿੰਦਰ ਪੱਪ, ਮੇਜਰ ਸਿੰਘ ਧੂਰਕੋਟ, ਗਿਆਨੀ ਗੁਰਦਿਆਲ ਸਿੰਘ, ਸੁਖਵੀਰ ਸਿੰਘ ਰਾਏ, ਸੁਰਜੀਤ ਸਿੰਘ ਰਾਏਕੋਟ, ਸਰਪੰਚ ਗੁਰਸੇਵਕ ਸਿੰਘ ਬੜਿੰਗ, ਸਰਪੰਚ ਜਗਦੇਵ ਸਿੰਘ, ਨਵਰਾਜ ਅਕਾਲਗੜ੍ਹ, ਈਸ਼ਵਰ ਸਿੰਘ ਸਿੱਧੂ, ਜੋਗਿੰਦਰਪਾਲ ਮੱਕੜ, ਮਹਿੰਦਰਪਾਲ ਸਿੰਘ ਤਲਵੰਡੀ, ਪਿ੍ਰੰਸ ਤਲਵੰਡੀ, ਕਾਲਾ ਬੱਸੀਆਂ, ਮੋਹਣ ਬਾਂਸਲ, ਜਗਸੀਪਰ ਸਿੰਘ, ਕੁਲਦੀਪ ਸਿੰਘ, ਸਰਪੰਚ ਦਰਸ਼ਨ ਸਿੰਘ ਮਾਨ, ਸਰਪੰਚ ਕੇਵਲ ਸਿੰਘ ਬਰ੍ਹਮੀ, ਸੁਖਵਿੰਦਰ ਸਿੰਘ ਆਂਡਲੂ, ਸਰਪੰਚ ਬਲਵਿੰਦਰ ਕੌਰ ਆਂਡਲੂ, ਸੰਮਤੀ ਮੈਂਬਰ ਰੁਪਿੰਦਰ ਕੌਰ, ਸਰਪੰਚ ਸੁਖਦੇਵ ਸਿੰਘ, ਸਰਪੰਚ ਗੁਰਚਰਨ ਸਿੰਘ ਬੁਰਜ ਨਕਲੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ  ਹਲਕੇ ਦੇ ਪੰਚ ਸਰਪੰਚ ਅਤੇ ਕਾਂਗਰਸੀ ਵਰਕਰ ਸ਼ਾਮਲ ਸਨ।

 

Tags: Captain Amarinder Singh , Amarinder Singh , Punjab Lok Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD