Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਤਿੰਦਰ ਜੈਨ ਨੇ ਕਾਰੋਬਾਰੀਆਂ ਤੇ ਵਪਾਰੀਆਂ ਨਾਲ ਕੀਤੀ ਮੁਲਾਕਾਤ

ਮੰਤਰੀ ਤੇ ਵਿਧਾਇਕ ਸਰਕਾਰੀ ਅਫ਼ਸਰਾਂ ਤੋਂ ਕਰਦੇ ਹਨ ਹਫ਼ਤਾ ਜਾਂ ਮਹੀਨਾ ਵਸੂਲੀ: ਸਤਿੰਦਰ ਜੈਨ

Satyendar Jain, Harjot Singh Bains, Sri Anandpur Sahib, Harjot Bains, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਆਨੰਦਪੁਰ ਸਾਹਿਬ (ਰੋਪੜ) , 17 Dec 2021

Last updated on: Dec 17, 2021, 00:00 IST

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਿਹਤ, ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸਤਿੰਦਰ ਜੈਨ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ 'ਆਪ' ਵੱਲੋਂ ਕਰਵਾਏ 'ਕਾਰੋਬਾਰੀਆਂ ਅਤੇ ਵਪਾਰੀਆਂ ਨਾਲ ਮੁਲਾਕਾਤ' ਪ੍ਰੋਗਰਾਮ ਤਹਿਤ ਇਲਾਕੇ ਕਾਰੋਬਾਰੀਆਂ, ਵਪਾਰੀਆਂ, ਦੁਕਾਨਦਾਰਾਂ ਅਤੇ ਟਰਾਂਸਪੋਰਟਰਾਂ ਨਾਲ ਵਿਚਾਰ ਸਾਂਝੇ ਕੀਤੇ। ਜੈਨ ਨੇ ਪ੍ਰੋਗਰਾਮ ਵਿੱਚ ਆਏ ਲੋਕਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਕਿਹਾ, ''ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਸਾਰੀਆਂ ਟਰੱਕ ਯੂਨੀਅਨਾਂ ਕਾਇਮ ਕੀਤੀਆਂ ਜਾਣਗੀਆਂ ਅਤੇ ਵਪਾਰ ਨੂੰ ਭ੍ਰਿਸ਼ਟਾਚਾਰ ਮੁਕਤ ਤੇ ਸੌਖਾ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਸ੍ਰੀ ਆਨੰਦਪੁਰ ਸਾਹਿਬ ਵਿੱਚ ਚਾਰ ਐਸਟਰੋ ਟਰੱਫ ਸਟੇਡੀਅਮ ਬਣਾਏ ਜਾਣਗੇ।''ਇਸ ਤੋਂ ਪਹਿਲਾਂ ਸਤਿੰਦਰ ਜੈਨ ਨੇ ਤਖ਼ਤ ਸ੍ਰੀ ਕੇਸਗੜ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਖ਼ੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕੀਤੀ। ਇਸ ਸਮੇਂ ਉਨਾਂ ਨੇ ਹਲਕਾ ਇੰਚਾਰਜ ਹਰਜੋਤ ਬੈਂਸ ਅਤੇ ਹਲਕੇ ਦੇ ਪ੍ਰਮੁੱਖ ਆਗੂ ਵੀ ਸਨ।ਹਲਕਾ ਇੰਚਾਰਜ ਹਰਜੋਤ ਬੈਂਸ ਦੀ ਅਗਵਾਈ ਵਿੱਚ ਕਰਵਾਏ 'ਕਾਰੋਬਾਰੀਆਂ ਅਤੇ ਵਪਾਰੀਆਂ ਨਾਲ ਮੁਲਾਕਾਤ' ਪ੍ਰੋਗਰਾਮ ਇਲਾਕੇ ਦੇ ਟਰੱਕ ਓਪਰੇਟਰਾਂ, ਦੁਕਾਨਦਾਰਾਂ, ਕਾਰੋਬਾਰੀਆਂ ਅਤੇ ਵਪਾਰੀਆਂ ਨੇ ਆਪਣੀਆਂ ਸਮੱਸਿਆਵਾਂ ਅਤੇ ਲੋੜਾਂ ਬਾਰੇ  ਸਤਿੰਦਰ ਜੈਨ ਨੂੰ ਜਾਣਕਾਰੀ ਦਿੱਤੀ। ਭੁਪਿੰਦਰ ਸਿੰਘ ਅਟਵਾਲ ਨੇ ਕਿਹਾ ਕਿ ਉਨਾਂ ਦੇ ਇਲਾਕੇ ਵਿੱਚ ਨਜਾਇਜ਼ ਮਾਈਨਿੰਗ ਵੱਡੇ ਪੱਧਰ 'ਤੇ ਚੱਲ ਰਹੀ ਹੈ, ਕੋਈ ਹੱਲ ਨਹੀਂ ਹੋ ਰਿਹਾ। ਪੀਏਸੀਐਲ ਦੇ ਸਾਬਕਾ ਮੁਲਾਜ਼ਮ ਪਰਵੀਨ ਕੁਮਾਰ ਨੇ ਦੱਸਿਆ ਕਿ ਪੀਏਸੀਐਲ 2019 ਵਿੱਚ ਕਰੀਬ 55 ਕਰੋੜ ਦੇ ਮੁਨਾਫ਼ੇ 'ਚ ਚੱਲ ਰਹੀ ਸੀ, ਪਰ ਸਰਕਾਰ ਨੇ ਇਸ ਨੂੰ ਕੌਡੀਆਂ ਦੇ ਭਾਅ ਵੇਚ ਦਿੱਤਾ। ਜਿਸ ਪੀਏਪੀਸੀਐਲ ਦੇ ਮੁਲਾਜ਼ਮ ਰਾਤੋਂ ਰਾਤ ਬੇਰੁਜ਼ਗਾਰ ਹੋ ਗਏ।

ਇਸ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਸਹਿਰ, ਭਨੁਪਲੀ , ਗੰਗੂਵਾਲ, ਢੇਰ ,ਜਿੰਦਵੜੀ ਨੰਗਲ ਤੋਂ ਦੁਕਾਨਦਾਰ ਅਤੇ ਟਰੱਕ ਯੂਨੀਅਨ ਨੰਗਲ ਅਤੇ ਟਰੱਕ ਯੂਨੀਅਨ ਕੀਰਤਪੁਰ ਸਾਹਿਬ ਤੋਂ ਵੱਡੀ ਸੰਖਿਆ ਚ ਲੋਕ ਮੌਜੂਦ ਸਨ। ਇਨਾਂ ਲੋਕਾਂ ਨੇ ਦੱਸਿਆ ਕਿ ਕੀਰਤਪੁਰ ਸਾਹਿਬ ਦੀ ਟਰੱਕ ਯੂਨੀਅਨ ਅਤੇ ਚੰਗੇ ਹਸਪਤਾਲ ਦਾ ਨਾ ਹੋਣ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਤਰਾਂ ਚੰਗਰ ਇਲਾਕੇ ਦੇ ਵਿੱਚ ਕੋਈ ਸਟੇਡੀਅਮ ਨਾ ਹੋਣਾ , ਕੋਈ ਇੰਡਸਟਰੀ ਨਾ ਹੋਣਾ ਹੋਰ ਵੱਡੀਆਂ ਸਮੱਸਿਆਵਾਂ ਹਨ।ਲੋਕਾਂ ਦੇ ਵਿਚਾਰ ਜਾਣਨ ਤੋਂ ਬਾਅਦ ਸਤਿੰਦਰ ਜੈਨ ਨੇ ਕਿਹਾ ਕਿ ਰਿਸ਼ਵਤ ਖ਼ੋਰੀ ਅਤੇ ਭ੍ਰਿਸ਼ਟਾਚਾਰ ਵੱਡੀ ਸਮੱਸਿਆ ਹੈ ਅਤੇ ਇਸ ਦਾ ਵੱਡਾ ਕਾਰਨ ਇਹ ਹੈ ਕਿ ਮੰਤਰੀ, ਵਿਧਾਇਕ ਹੁੰਦੇ ਹਨ, ਜੋ ਸਰਕਾਰੀ ਅਫ਼ਸਰਾਂ ਤੋਂ ਹਫ਼ਤਾ ਜਾਂ ਮਹੀਨਾ ਵਸੂਲੀ ਕਰਦੇ ਹਨ। ਉਨਾਂ ਕਿਹਾ ਕਿ ਪੰਜਾਬ 'ਚ 'ਆਪ' ਦੀ ਸਰਕਾਰ ਬਣਨ 'ਤੇ ਭ੍ਰਿਸ਼ਟਾਚਾਰ ਬੰਦ ਕੀਤਾ ਜਾਵੇਗਾ ਅਤੇ ਟਰੱਕ ਯੂਨੀਅਨ ਵਿੱਚ ਕਿਸੇ ਵੀ ਪ੍ਰਕਾਰ ਦੀ ਦਖ਼ਲ ਅੰਦਾਜ਼ੀ ਨਹੀਂ ਕੀਤੀ ਜਾਵੇਗੀ। ਇਲਾਕੇ ਦੇ ਵਿੱਚ ਚਾਰ ਉੱਚ ਕੁਆਲਿਟੀ ਦੇ ਐਸਟਰੋ ਟਰਫ ਵਾਲੇ ਸਟੇਡੀਅਮ ਬਣਾਏ ਜਾਣਗੇ। ਇੰਡਸਟਰੀ ਅਤੇ ਟੂਰਿਜ਼ਮ ਚ ਵਾਧਾ ਕਰਨ ਲਈ ਦਿਨ ਰਾਤ ਕੰਮ ਕੀਤਾ ਜਾਵੇਗਾ । ਇਸ ਮੌਕੇ ਹਰਜੋਤ ਬੈਂਸ ਨੇ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਦਾ ਸਵਾਗਤ ਕੀਤਾ ਅਤੇ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ। ਸਤਿੰਦਰ ਜੈਨ ਵੱਲੋਂ ਹਰਜੋਤ ਬੈਂਸ ਬਾਰੇ ਇਹ ਵੀ ਆਖਿਆ ਗਿਆ ਕਿ ਏਥੋਂ ਦੇ ਲੋਕ ਹਰਜੋਤ ਬੈਂਸ ਨੂੰ ਬਹੁਤ ਪਿਆਰ ਕਰ ਰਹੇ ਹਨ ਅਤੇ ਇਹਨਾਂ ਦੇ ਸੁਭਾਅ ਤੋਂ ਕਾਫ਼ੀ ਪ੍ਰਭਾਵਿਤ ਨੇ। ਇਸ ਮੌਕੇ ਹਰਮਿੰਦਰ ਸਿੰਘ ਢਾਹੇ ਜ਼ਿਲਾ,ਰਾਮ ਕੁਮਾਰ ਮਕਾਰੀ, ਮੈਡਮ ਊਸਾ ਰਾਣੀ, ਪ੍ਰਧਾਨ,ਬਾਬੂ ਚਮਨ ਲਾਲ, ਪ੍ਰਿੰਸ ਉੱਪਲ , ਰਾਹੁਲ ਸੋਨੀ, ਦੀਪਕ ਸੋਨੀ, ਸਤੀਸ ਚੋਪੜਾ, ਹਿਤੇਸ ਨੱਢਾ, ਰੋਹਿਤ ਕਾਲੀਆ , ਸਰਬਜੀਤ ਭਟੋਲੀ ਜਸਵੀਰ ਸਿੰਘ ਜੱਸੂ ਅਤੇ ਪਾਰਟੀ ਦੇ ਹੋਰ ਕਈ ਲੀਡਰ ਅਤੇ ਵਲੰਟੀਅਰ ਮੌਜੂਦ ਸਨ।

 

Tags: Satyendar Jain , Harjot Singh Bains , Sri Anandpur Sahib , Harjot Bains , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD