Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਧਾਰਥ ਚਟੋਪਾਧਿਆਏ ਨੇ ਡਾਇਰੈਕਟਰ ਜਨਰਲ ਆਫ ਪੁਲਿਸ ਦਾ ਵਾਧੂ ਚਾਰਜ ਸੰਭਾਲਿਆ

Siddharth Chattopadhyaya, Punjab Police, Police, Punjab Admin, Director General of Police Punjab, DGP Punjab

Web Admin

Web Admin

5 Dariya News

ਚੰਡੀਗੜ , 17 Dec 2021

Last updated on: Dec 17, 2021, 00:00 IST

1986 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸਿਧਾਰਥ ਚਟੋਪਾਧਿਆਏ ਨੇ ਸ਼ੁੱਕਰਵਾਰ ਨੂੰ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਪੁਲਿਸ ਦੇ ਮੁਖੀ) ਦਾ ਵਾਧੂ ਚਾਰਜ ਸੰਭਾਲ ਲਿਆ ਹੈ।ਸੂਬਾ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਿਧਾਰਥ ਚਟੋਪਾਧਿਆਏ, ਆਈ.ਪੀ.ਐਸ., ਹੁਣ ਡੀ.ਜੀ.ਪੀ.,ਪੰਜਾਬ ਦੇ ਨਾਲ -ਨਾਲ ਡੀਜੀਪੀ ਪੀ.ਐਸ.ਪੀ.ਸੀ.ਐਲ., ਪਟਿਆਲਾ ਦੇ ਚਾਰਜ ਸਮੇਤ ਮੁੱਖ ਡਾਇਰੈਕਟਰ, ਸਟੇਟ ਵਿਜੀਲੈਂਸ ਬਿਊਰੋ ਦਾ ਵਾਧੂ ਚਾਰਜ ਵੀ ਸੰਭਾਲਣਗੇ।ਅਹੁਦਾ ਸੰਭਾਲਣ ਤੋਂ ਬਾਅਦ ਨਵ-ਨਿਯੁਕਤ ਡੀਜੀਪੀ ਪੰਜਾਬ ਨੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਕਿਹਾ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ- 2022 ਦੇ ਮੱਦੇਨਜ਼ਰ ਅਮਨ-ਕਾਨੂੰਨ ਬਣਾਈ ਰੱਖਣ ਦੇ ਨਾਲ-ਨਾਲ ਉਹ ਨਸ਼ਾ  ਤਸਕਰੀ, ਮਨੁੱਖੀ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਨੂੰ ਹੋਰ ਤੇਜ ਕਰਨਗੇ ਅਤੇ ਰਾਜ ਵਿੱਚ ਸੜਕੀ ਸੁਰੱਖਿਆ ਲਈ ਬਿਹਤਰ ਮਾਹੌਲ ਬਣਾਉਣ ਲਈ ਉਪਰਾਲੇ ਕਰਨਗੇ।

ਰਾਸ਼ਟਰਪਤੀ ਤੋਂ ‘ਪੁਲਿਸ ਮੈਡਲ ਫਾਰ ਗੈਲੈਂਟਰੀ ’ ਐਵਾਰਡ ਨਾਲ ਨਵਾਜ਼ੇ ਜਾ ਚੁੱਕੇ ਸ੍ਰੀ ਚਟੋਪਾਧਿਆਏ ਨੇ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਰਾਜ ਪੁਲਿਸ ਵਿੱਚ ਵੱਖ-ਵੱਖ  ਸੰਵੇਦਨਸ਼ੀਲ ਅਤੇ ਜੋਖਮ ਵਾਲੀਆਂ ਥਾਂਵਾਂ ’ਤੇ ਕੰਮ ਕਰ ਚੁੱਕੇ ਹਨ ਅਤੇ ਸੀਮਾ ਸੁਰੱਖਿਆ ਬਲ  ਵਿੱਚ ਡੈਪੂਟੇਸ਼ਨ ‘ਤੇ ਵੀ ਸੇਵਾ ਨਿਭਾ ਚੁੱਕੇ ਹਨ ।ਜ਼ਿਕਰਯੋਗ ਹੈ ਕਿ ਡੀਜੀਪੀ ਪੀ.ਐਸ.ਪੀ.ਸੀ.ਐਲ ਵਜੋਂ ਤਾਇਨਾਤੀ ਤੋਂ ਪਹਿਲਾਂ, ਉਹ ਡੀਜੀਪੀ ਮਨੁੱਖੀ ਸਰੋਤ ਵਿਕਾਸ ਵੀ ਰਹਿ ਚੁੱਕੇ ਹਨ। ਉਹ ਪੰਜਾਬ ਪੁਲਿਸ ਵਿੱਚ ਏਡੀਜੀਪੀ ਪਾਲਿਸੀ ਐਂਡ ਰੂਲਜ਼, ਏਡੀਜੀਪੀ ਪ੍ਰੋਵੀਜਨਿੰਗ ਐਂਡ ਮਾਡਰਨਾਈਜ਼ੇਸ਼ਨ ਅਤੇ ਹੋਰ ਮਹੱਤਵਪੂਰਨ ਅਹੁਦਿਆਂ ‘ਤੇ ਵੀ ਕੰਮ ਕਰ ਚੁੱਕੇ ਹਨ। ਉਨਾਂ ਨੂੰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਵਿਸ਼ੇਸ਼ ਜਾਂਚ ਟੀਮਾਂ (ਐਸਆਈਟੀ) ਦੇ ਮੁਖੀ ਵਜੋਂ ਵੀ ਨਿਯੁਕਤ ਕੀਤਾ ਜਾ ਚੁੱਕਾ ਹੈ।   

 

Tags: Siddharth Chattopadhyaya , Punjab Police , Police , Punjab Admin , Director General of Police Punjab , DGP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD