Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਪਰਗਟ ਸਿੰਘ, ਸੰਤੋਖ ਚੌਧਰੀ ਅਤੇ ਸੁਸ਼ੀਲ ਰਿੰਕੂ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਸਰਕਾਰੀ ਕਾਲਜ ਬੂਟਾ ਮੰਡੀ ਲੋਕਾਂ ਨੂੰ ਸਮਰਪਿਤ

ਸਤਿਗੁਰੂ ਕਬੀਰ ਭਵਨ ਦਾ ਰੱਖਿਆ ਨੀਂਹ ਪੱਥਰ, ਬਸਤੀ ਦਾਨਿਸ਼ਮੰਦਾ 'ਚ ਸਟੋਰਮ ਵਾਟਰ ਸੀਵਰੇਜ ਸਿਸਟਮ ਦੀ ਵੀ ਕੀਤੀ ਸ਼ੁਰੂਆਤ

Pargat Singh, Congress, Punjab Congress, Government of Punjab, Punjab Government, Punjab, Chief Minister Of Punjab, Santokh Singh Chaudhary, Jalandhar

Web Admin

Web Admin

5 Dariya News

ਜਲੰਧਰ , 17 Dec 2021

Last updated on: Dec 17, 2021, 00:00 IST

ਕੈਬਨਿਟ ਮੰਤਰੀ ਪਰਗਟ ਸਿੰਘ, ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਅਤੇ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਸਥਾਨਕ ਬੂਟਾ ਮੰਡੀ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਸਰਕਾਰੀ ਕੋ-ਐਜੂਕੇਸ਼ਨ ਕਾਲਜ ਲੋਕਾਂ ਨੂੰ ਸਮਰਪਿਤ ਕਰਦਿਆਂ ਕਿਹਾ ਕਿ ਇਸ ਕਾਲਜ ਦੀ ਸਥਾਪਨਾ ਨਾਲ ਜਲੰਧਰ ਅਤੇ ਨਾਲ ਲੱਗਦੇ ਖੇਤਰਾਂ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਹਾਸਲ ਕਰਨ ਦੇ ਹੋਰ ਮੌਕੇ ਪ੍ਰਦਾਨ ਹੋਣਗੇ। ਪੰਜਾਬ ਸਰਕਾਰ ਵੱਲੋਂ 11.46 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਇਸ ਕਾਲਜ ਸਬੰਧੀ ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਇਹ ਸੰਸਥਾ ਲੋੜਵੰਦਾਂ ਅਤੇ ਗਰੀਬ ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਦੇ ਨਾਂ 'ਤੇ ਇਹ ਕਾਲਜ ਦਾ ਨਾਮ ਰੱਖਣਾ ਸੰਵਿਧਾਨ ਨਿਰਮਾਤਾ ਨੂੰ ਢੁੱਕਵੀਂ ਸ਼ਰਧਾਂਜਲੀ ਹੋਵੇਗੀ।

ਇਸ ਦੌਰਾਨ ਕੈਬਨਿਟ ਮੰਤਰੀ, ਲੋਕ ਸਭਾ ਮੈਂਬਰ ਅਤੇ ਵਿਧਾਇਕ ਰਿੰਕੂ ਨੇ 2.71 ਕਰੋੜ ਰੁਪਏ ਦੀ ਲਾਗਤ ਨਾਲ ਬਸਤੀ ਦਾਨਿਸ਼ਮੰਦਾ ਵਿੱਚ ਬਣਨ ਵਾਲੇ ਸਤਿਗੁਰੂ ਕਬੀਰ ਭਵਨ ਦਾ ਨੀਂਹ ਪੱਥਰ ਵੀ ਰੱਖਿਆ। ਵਿਧਾਇਕ ਰਿੰਕੂ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਚਿਰੋਕਣੀ ਮੰਗ ਸੀ ਕਿ ਸਤਿਗੁਰੂ ਕਬੀਰ ਭਵਨ ਦੀ ਉਸਾਰੀ ਕਰਵਾਈ ਜਾਵੇ, ਜਿਸ ਨੂੰ ਕਿ ਜਲਦ ਅਮਲੀ ਜਾਮਾ ਪਹਿਨਾ ਦਿੱਤਾ ਜਾਵੇਗਾ। ਇਸੇ ਤਰ੍ਹਾਂ ਬਸਤੀ ਦਾਨਿਸ਼ਮੰਦਾ ਵਿੱਚ ਸਟੋਰਮ ਵਾਟਰ ਸੀਵਰੇਜ ਸਿਸਟਮ ਦੀ ਸ਼ੁਰੂਆਤ ਕੀਤੀ ਗਈ, ਜਿਹੜਾ ਕਿ ਕਰੀਬ 21 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਵਿਧਾਇਕ ਰਿੰਕੂ ਨੇ ਦੱਸਿਆ ਕਿ ਇਹ ਸਿਸਟਮ ਇਲਾਕੇ ਵਿੱਚ ਲੰਮੇ ਸਮੇਂ ਤੋਂ ਚੱਲੀ ਆ ਰਹੀ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਮੁਕੰਮਲ ਤੌਰ 'ਤੇ ਹੱਲ ਕਰਕੇ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗਾ। ਹੋਰਨਾਂ ਤੋਂ ਇਲ਼ਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਬੈਂਸ, ਪੁੱਡਾ ਦੇ ਏ.ਸੀ.ਏ. ਰਾਜੀਵ ਵਰਮਾ ਆਦਿ ਵੀ ਮੌਜੂਦ ਸਨ।

 

Tags: Pargat Singh , Congress , Punjab Congress , Government of Punjab , Punjab Government , Punjab , Chief Minister Of Punjab , Santokh Singh Chaudhary , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD