Monday, 06 May 2024

 

 

ਖ਼ਾਸ ਖਬਰਾਂ ਬਠਿੰਡਾ ਵਿੱਚ ਭਗਵੰਤ ਮਾਨ ਨੇ ਬਾਦਲਾਂ ਤੇ ਕੈਪਟਨ ਤੇ ਬੋਲਿਆ ਹਮਲਾ, ਲੋਕਾਂ ਨੂੰ ਸੁਹਿਰਦ ਆਗੂ ਗੁਰਮੀਤ ਖੁੱਡੀਆਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ ਕੱਲ ਤੋਂ ਲੋਕ ਸਭਾ ਚੋਣਾਂ ਲਈ ਕਾਗਜ਼ ਭਰ ਸਕਣਗੇ ਉਮੀਦਵਾਰ-ਘਨਸ਼ਾਮ ਥੋਰੀ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ 99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ

 

ਬਸਪਾ ਲੀਡਰਸ਼ਿਪ ਨੇ ਪਾਰਟੀ ਅਕਾਲੀ ਦਲ ਨੂੰ ਵੇਚੀ : ਚਰਨਜੀਤ ਸਿੰਘ ਚੰਨੀ

ਕਿਹਾ ਪਾਰਟੀ ਬਾਬੂ ਕਾਂਸ਼ੀ ਰਾਮ ਦੀ ਵਿਚਾਰਧਾਰਾ ਤੋਂ ਥਿੜਕੀ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Sunil Jakhar, Santokh Singh Chaudhary, Pargat Singh, Partapura, Jalandhar

Web Admin

Web Admin

5 Dariya News

ਪ੍ਰਤਾਪੁਰਾ (ਜਲੰਧਰ) , 17 Dec 2021

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਬਹੁਜਨ ਸਮਾਜ ਪਾਰਟੀ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਬਸਪਾ ਲੀਡਰਸ਼ਿਪ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਪਾਰਟੀ ਵੇਚ ਕੇ ਅਨੁਸੂਚਿਤ ਜਾਤੀ ਭਾਈਚਾਰੇ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਹਲਕੇ ਵਿੱਚ ਪੈਂਦੇ ਪ੍ਰਤਾਪੁਰਾ ਦੀ ਦਾਣਾ ਮੰਡੀ ਵਿਖੇ ਜਲੰਧਰ ਦੇ ਵਿਕਾਸ ਕਾਰਜਾਂ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਬਸਪਾ ਲੀਡਰਸ਼ਿਪ ਨੇ ਪਾਰਟੀ ਦੇ ਹਿੱਤ, ਹੱਕ-ਹਕੂਕ ਅਕਾਲੀਆਂ ਨੂੰ ਵੇਚਦਿਆਂ ਬਾਬੂ ਕਾਂਸ਼ੀ ਰਾਮ ਦੀ ਬਹੁਜਨਾਂ ਦੇ ਸਸ਼ਕਤੀਕਰਨ ਦੀ ਵਿਚਾਰਧਾਰਾ ਨੂੰ ਦਰਕਿਨਾਰ ਕਰ ਦਿੱਤਾ ਹੈ। ਉਨਾਂ ਨੇ ਅਕਾਲੀ-ਬਸਪਾ ਗੱਠਜੋੜ ‘ਤੇ ਤਿੱਖਾ ਕਟਾਕਸ਼ ਕਰਦਿਆਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਨੂੰ ਮਿਲੀਆਂ 20 ਸੀਟਾਂ ‘ਚੋਂ ਪਾਰਟੀ ਨੇ 15 ਅਕਾਲੀਆਂ ਨੂੰ ਵੇਚ ਦਿੱਤੀਆਂ ਹਨ ਅਤੇ ਅਕਾਲੀਆਂ ਅੱਗੇ ਗੋਡੇ ਟੇਕ ਦਿੱਤੇ ਹਨ।ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਵਰਦਿਆਂ ਮੁੱਖ ਮੰਤਰੀ ਚਰਨਜੀਤ  ਸਿੰਘ ਚੰਨੀ ਨੇ ਕਿਹਾ ਕਿ ਦਿੱਲੀ ਬੈਠਾ ਕੇਜਰੀਵਾਲ ਇਹ ਸਪਸ਼ਟ ਕਰੇ ਕਿ ਪੰਜਾਬੀ ਉਸ ‘ਤੇ ਭਰੋਸਾ ਕਿਉਂ ਕਰਨ ਜਦੋਂ ਉਸ ਦੀ ਪਾਰਟੀ ਦੇ ਚੁਣੇ ਹੋਏ ਅਤੇ ਹੋਰ ਸਿਰਕੱਢ ਆਗੂ ਉਸਨੂੰ ਅਲਵਿਦਾ ਆਖ ਗਏ ਹਨ। ਉਨਾਂ ਕਿਹਾ ਕਿ 2014 ਵਿੱਚ ‘ਆਪ‘ ਦੇ ਜੇਤੂ 4 ਲੋਕ ਸਭਾ ਮੈਂਬਰਾਂ ਵਿੱਚੋਂ ਤਿੰਨ ਪਾਰਟੀ ਛੱਡ ਚੁੱਕੇ ਹਨ ਅਤੇ 2017 ਵਿੱਚ ਚੁਣੇ ਗਏ 20 ਵਿਧਾਇਕਾਂ ਵਿੱਚੋਂ 11 ਨੇ ਪਾਰਟੀ ਨੂੰ ਬਾਏ-ਬਾਏ ਆਖ ਦਿੱਤੀ ਹੈ।ਉਨਾਂ ਕਿਹਾ ਕਿ ਇਸ ਤੋਂ ਸਪਸ਼ਟ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਦਾ ਸਿਆਸੀ ਅੰਤ ਬਹੁਤ ਨੇੜੇ ਹੈ। ਕੇਜਰੀਵਾਲ ਨੂੰ ਪੰਜਾਬ ਅਤੇ ਪੰਜਾਬੀ ਘਰਾਂ ਦੀ ਰੋਜ਼ਮਰਾ ਦੀ ਜ਼ਿੰਦਗੀ ਦੇ ਗਿਆਨ ਤੋਂ ਪੂਰੀ ਤਰਾਂ ਸੱਖਣਾਂ ਦੱਸਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਦਿੱਲੀ ਬੈਠਾ ਕੇਜਰੀਵਾਲ ਕੀ ਜਾਣੇ ਕਿ ਘਰ ਚਲਾਉਣ ਲਈ ਪੰਜਾਬ ਦੇ ਨੌਜਵਾਨ ਕਿੰਨੇ ਬਹੁਮੰਤਵੀ ਕੰਮ ਕਰਦੇ ਹਨ। ਉਨਾਂ ਕਿਹਾ ਕਿ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਆਧੁਨਿਕ ਈਸਟ ਇੰਡੀਆ ਕੰਪਨੀ ਹਨ, ਜਿਹੜੇ ਪੰਜਾਬ ਅਤੇ ਪੰਜਾਬੀਆਂ ਦੇ ਸਰਮਾਏ ਨੂੰ ਦੋਵੇਂ ਹੱਥੀ ਲੁੱਟਣਾ ਚਾਹੁੰਦੇ ਹਨ।

 ਮੁੱਖ ਮੰਤਰੀ ਨੇ ਕਿਹਾ ਕਿ ਕੁਲੀਨ ਵਰਗ ਦੇ ਸਿਆਸਤਦਾਨਾਂ ਦੀ ਆਪਸ ਵਿੱਚ ਇਕ ਅਜਿਹੀ ਸਿਆਸੀ ਗੰਢਤੁੱਪ ਹੈ, ਜਿਸਦਾ ਇਕੋ-ਇਕ ਮਕਸਦ ਸੱਤਾ ‘ਤੇ ਕਾਬਜ਼ ਰਹਿਣਾ ਹੈ ਅਤੇ ਪੰਜਾਬ ਵਿੱਚ ਇਹ ਪ੍ਰਕਿਰਿਆ ਕੁਝ ਕੁ ਪਰਿਵਾਰਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀ ਸੀ, ਜਿਸ ਦੇ ਸਿੱਟੇ ਵਜੋਂ ਆਮ ਵਰਗ ਬੁਰੀ ਤਰਾਂ ਪਿਸ ਰਿਹਾ ਸੀ। ਉਨਾਂ ਕਿਹਾ ਕਿ ਹੁਣ ਅਜਿਹੇ ਲੋਕਾਂ ਦਾ ਨਾਪਾਕ ਗੱਠਜੋੜ ਟੁੱਟ ਚੁੱਕਾ ਹੈ ਅਤੇ ਸੱਤਾ ਆਮ ਲੋਕਾਂ ਦੇ ਹੱਥ ਆ ਗਈ ਹੈ। ਉਨਾਂ ਕਿਹਾ ਕਿ ਉਨਾਂ ਨੇ ਖੁਦ ਜ਼ਿੰਦਗੀ ਵਿੱਚ ਕਈ ਤਰਾਂ ਦੀਆਂ ਔਕੜਾਂ ਦਾ ਸਾਹਮਣਾ ਕੀਤਾ ਹੈ, ਜਿਸ ਕਰਕੇ ਉਹ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਦੇ ਹਨ ਅਤੇ ਆਪਣਾ ਵੱਧ ਤੋਂ ਵੱਧ ਸਮਾਂ ਤੇ ਸਰਕਾਰੀ ਖਜ਼ਾਨਾ ਆਮ ਲੋਕਾਂ ਅਤੇ ਲੋੜਵੰਦਾਂ ਭਲਾਈ ‘ਤੇ ਲਾ ਰਹੇ ਹਨ।ਪੰਜਾਬ ਸਰਕਾਰ ਦੀਆਂ ਵੱਖ-ਵੱਖ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ‘ਚ ਕਟੌਤੀ, ਬਿਜਲੀ ਬਿੱਲਾਂ ਦੇ ਬਕਾਏ ਮੁਆਫ ਕਰਨ, ਤਿੰਨ ਰੁਪਏ ਪ੍ਰਤੀ ਯੁਨਿਟ ਬਿਜਲੀ ਸਸਤੀ ਕਰਨ ਸਦਕਾ ਆਮ ਲੋਕਾਂ ਦੀ ਜੇਬ ਨੂੰ ਮਜ਼ਬੂਤੀ ਮਿਲੀ ਹੈ।ਜਲੰਧਰ ਦੇ ਵਿਕਾਸ ਕਾਰਜਾਂ ਸਬੰਧੀ ਮੁੱਖ ਮੰਤਰੀ ਨੇ 200 ਕਰੋੜ ਰੁਪਏ ਦੀ ਲਾਗਤ ਤੋਂ ਵੱਧ ਵਾਲੇ ਪ੍ਰਾਜੈਕਟਾਂ ਦਾ ਐਲਾਨ ਕਰਦਿਆਂ ਕਿਹਾ ਕਿ 11.46 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਸਰਕਾਰੀ ਕੋ-ਐਜੂਕੇਸ਼ਨ ਕਾਲਜ ਬੂਟਾ ਮੰਡੀ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨਾਂ ਕਿਹਾ ਕਿ 2.71 ਕਰੋੜ ਰੁਪਏ ਦੀ ਲਾਗਤ ਨਾਲ ਬਸਤੀ ਦਾਨਸ਼ਮੰਦਾ ਵਿਖੇ ਸਤਿਗੁਰੂ ਕਬੀਰ ਭਵਨ ਦਾ ਨੀਂਹ ਪੱਥਰ ਰੱਖਣ ਦੇ ਨਾਲ-ਨਾਲ 20.99 ਕਰੋੜ ਰੁਪਏ ਦੀ ਲਾਗਤ ਵਾਲੇ ਸਟੋਰਮ ਵਾਟਰ ਸੀਵਰੇਜ ਸਿਸਟਮ ਦੀ ਸ਼ੁਰੂਆਤ ਕੀਤੀ ਗਈ ਹੈ। ਇਕ ਅਹਿਮ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਰਲਟਨ ਪਾਰਕ ਵਿਖੇ ਖੇਡ ਹੱਬ ਦੀ ਉਸਾਰੀ ਲਈ 78 ਕਰੋੜ ਰੁਪਏ ਖਰਚ ਕੀਤੇ ਜਾਣਗੇ।ਦੁਆਬੇ ਦੇ ਉਨਾਂ ਲੋਕਾਂ ਜੋ ਕਿ ਖੁਦ ਆਪਣੇ ਫੰਡਾਂ ਨਾਲ ਸਹਿਕਾਰੀ ਸਭਾਵਾਂ ਚਲਾਉਂਦੇ ਹਨ, ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਸੁਸਾਇਟੀ ਦੇ 64 ਕਰੋੜ ਰੁਪਏ ਦੀ ਬਕਾਇਆ ਰਾਸ਼ੀ ‘ਤੇ ਪੰਜਾਬ ਸਰਕਾਰ ਵੱਲੋਂ ਲੀਕ ਮਾਰ ਦਿੱਤੀ ਗਈ ਹੈ। 

ਸ਼੍ਰੀ ਗੁਰੂ ਰਵਿਦਾਸ ਅਧਿਐਨ ਸੈਂਟਰ ਦੀ ਸਥਾਪਤੀ ਸਬੰਧੀ ਐਲਾਨ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪਿੰਡ ਬੱਲਾਂ ਵਿਖੇ 100 ਏਕੜ ਰਕਬੇ ‘ਤੇ ਇਹ ਕੇਂਦਰ ਸਥਾਪਤ ਕੀਤਾ ਜਾਵੇਗਾ। ਇਸੇ ਤਰਾਂ ਪਟਿਆਲਾ ਵਿਖੇ ਸ਼੍ਰੀਮਦ ਭਗਵਤ ਗੀਤਾ ਅਧਿਐਨ ਕੇਂਦਰ ਦੀ ਸਥਾਪਤੀ ਦਾ ਵੀ ਐਲਾਨ ਕੀਤਾ। ਕਰਤਾਰਪੁਰ ਅਤੇ ਆਦਮਪੁਰ ਖੇਤਰਾਂ ਲਈ ਵੱਡਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਦੋਵਾਂ ਥਾਵਾਂ ਨੂੰ ਸਬ ਡਵੀਜ਼ਨ ਦਾ ਦਰਜਾ ਦਿੱਤਾ ਜਾ ਰਿਹਾ ਹੈ ਅਤੇ ਆਦਮਪੁਰ ਵਿਖੇ ਡਿਗਰੀ ਕਾਲਜ ਸਥਾਪਤ ਕਰਨ ਦੇ ਨਾਲ-ਨਾਲ ਬਾਬਾ ਸੈਨ ਜੀ ਅਤੇ ਬਾਬਾ ਨਾਮਦੇਵ ਜੀ ਦੀਆਂ ਚੇਅਰਾਂ ਵੀ ਸਥਾਪਤ ਕੀਤੀਆਂ ਜਾਣਗੀਆਂ। ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਇਕ ਚੁਣੌਤੀਆਂ ਭਰੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ ਅਤੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ 90 ਦਿਨਾਂ ਦੌਰਾਨ ਮੌਜੂਦਾ ਸਰਕਾਰ ਨੇ ਲੋਕਾਂ ਨੂੰ ਸੱਚੀ-ਮੁੱਚੀ ਵਿਕਾਸ, ਤਰੱਕੀ ਅਤੇ ਖੁਸ਼ਹਾਲੀ ਦਾ ਰਾਹ ਦਿਖਾ ਦਿੱਤਾ ਹੈ, ਜਿਸ ਨੂੰ ਆਉਂਦੇ ਸਮੇਂ ਵਿੱਚ ਵੀ ਬਰਕਰਾਰ ਰੱਖਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਤਾਂ ਜੋ ਪੰਜਾਬ ਤਰੱਕੀ ਦੀਆਂ ਹੋਰ ਬੁਲੰਦੀਆਂ ਛੋਹ ਸਕੇ। ਉਨਾਂ ਕਿਹਾ ਕਿ ਸੁਖਬੀਰ ਬਾਦਲ ਅਤੇ ਅਰਵਿੰਦ ਕੇਜਰੀਵਾਰ ਦੋਵੇਂ ਸਿਰੇ ਦੇ ਝੂਠੇ ਹਨ, ਜਿਨਾਂ ਦੇ ਬਹਿਕਾਵੇ ਵਿੱਚ ਲੋਕਾਂ ਨੂੰ ਕਤਈ ਨਹੀਂ ਆਉਣਾ ਚਾਹੀਦਾ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਅਤੇ ਅਕਾਲੀਆਂ ਨਾਲ ਗੰਢਤੁੱਪ ਨੇ ਇਹ ਜ਼ਾਹਰ ਕਰ ਦਿੱਤਾ ਹੈ ਕਿ ਉਨਾਂ ਨੇ ਸਿਆਸੀ ਹਿੱਤਾਂ ਖਾਤਰ ਸੂਬੇ ਦੇ ਹਿੱਤਾਂ ਨੂੰ ਛਿੱਕੇ ਟੰਗ ਦਿੱਤਾ ਹੈ, ਜਿਸ ਦਾ ਜਵਾਬ ਲੋਕ ਨੇੜਲੇ ਭਵਿੱਖ ਵਿੱਚ ਦੇਣਗੇ।ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਸੂਬੇ ਦੇ ਵਿਕਾਸ ਨੂੰ ਲੀਹੋਂ ਲਾਹੁਣ ਲਈ ਜ਼ਿੰਮੇਵਾਰ ਠਹਿਰਾਉਂਦਿਆ ਕਿਹਾ ਕਿ ਪੰਜਾਬ ਦੇ ਸੂਝਵਾਨ ਵੋਟਰ ਅਕਾਲੀ, ਭਾਜਪਾ, ਆਮ ਆਦਮੀ ਪਾਰਟੀ ਨੂੰ ਚੋਣਾਂ ਵਿੱਚ ਸਬਕ ਸਿਖਾਉਣਗੇ। 

ਉਨਾਂ ਕਿਹਾ ਕਿ ਪੰਜਾਬ ਨੇ ਕਾਂਗਰਸ ਦੀਆਂ ਸਰਕਾਰਾਂ ਵੇਲੇ ਹਮੇਸ਼ਾ ਲਾਮਿਸਾਲ ਤਰੱਕੀ ਕੀਤੀ ਹੈ ਅਤੇ ਹੁਣ ਵੀ ਚੰਨੀ ਸਰਕਾਰ ਨੇ ਸੂਬੇ ਨੂੰ ਖੁਸ਼ਹਾਲੀ ਦੀਆਂ ਲੀਹਾਂ ‘ਤੇ ਲੈ ਆਂਦਾ ਹੈ। ਸਾਬਕਾ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬੀਆਂ ਨੇ ਜ਼ਿੱਦੀ ਕੇਂਦਰ ਸਰਕਾਰ ਨੂੰ ਕਾਲੇ ਕਾਨੂੰਨ ਵਾਪਸ ਲੈਣ ਲਈ ਮਜਬੂਰ ਕਰਕੇ ਇਤਿਹਾਸ ਸਿਰਜਿਆ ਹੈ ਅਤੇ ਹੁਣ ਵੀ ਕੇਂਦਰ ‘ਚ ਸੱਤਾ ਤਬਦੀਲੀ ਦਾ ਰਾਹ ਵਾਇਆ ਪੰਜਾਬ ਹੀ ਜਾਵੇਗਾ। ਉਨਾਂ ਕਿਹਾ ਕਿ ਸਾਡੇ ਆਪਸ ਵਿੱਚ ਵਿਚਾਰਕ ਮਤਭੇਦ ਤਾਂ ਭਾਵੇਂ ਹੋ ਸਕਦੇ ਹਨ ਪਰ ਪੰਜਾਬ ਦੇ ਹਿੱਤਾਂ ਲਈ ਅਸੀਂ ਸਾਰੇ ਇਕਜੁੱਟ ਹਾਂ। ਉਨਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਸਾਰਿਆਂ ਨੂੰ ਰਲ ਕੇ ਦੇਸ਼ ਵਿਰੋਧੀ ਤਾਕਤਾਂ ਨੂੰ ਰਾਹ ਦਿਖਾਉਣ ਲਈ ਤਕੜੇ ਹੋਣੇ ਚਾਹੀਦਾ ਹੈ।ਕੁੱਲ ਹਿੰਦ ਕਾਂਗਰਸ ਦੇ ਜਨਰਲ ਸਕੱਤਰ ਹਰੀਸ਼ ਚੌਧਰੀ ਨੇ ਅਕਾਲੀਆਂ, ਭਾਜਪਾ ਅਤੇ ‘ਆਪ‘ ਲੀਡਰਸ਼ਿਪ ਨੂੰ ਪੰਜਾਬ ਅਤੇ ਪੰਜਾਬੀਆਂ ਦੇ ਵਿਰੋਧੀ ਦੱਸਦਿਆਂ ਕਿਹਾ ਕਿ ਇਨਾਂ ਨੇ ਹਮੇਸ਼ਾ ਪੰਜਾਬ ਦੇ ਵਿਰੁੱਧ ਹੀ ਕੰਮ ਕੀਤੇ ਹਨ। ਉਨਾਂ ਕਿਹਾ ਕਿ ਲੋਕਾਂ ਨੂੰ ਸੂਬੇ ਦੇ ਵਿਕਾਸ ਦੇ ਮੱਦੇਨਜ਼ਰ ਅਜਿਹੀਆਂ ਪਾਰਟੀਆਂ ਨੂੰ ਮੂੰਹ ਨਹੀਂ ਲਾਉਣਾ ਚਾਹੀਦਾ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਐਮ.ਐਲ.ਏਜ਼ ਰਜਿੰਦਰ ਬੇਰੀ, ਸੁਸ਼ੀਲ ਕੁਮਾਰ ਰਿੰਕੂ, ਹਰਦੇਵ ਸਿੰਘ ਲਾਡੀ, ਚੌਧਰੀ ਸੁਰਿੰਦਰ ਸਿੰਘ, ਅਵਤਾਰ ਸਿੰਘ ਬਾਵਾ ਹੈਨਰੀ, ਸਾਬਕਾ ਮੰਤਰੀ ਮਹਿੰਦਰ ਸਿੰਘ ਕੇ.ਪੀ. ਸਰਵਣ ਸਿੰਘ ਫਿਲੌਰ, ਅਮਰਜੀਤ ਸਿੰਘ ਸਮਰਾ, ਸਾਬਕਾ ਐਮ.ਐਲ.ਏ. ਕੰਵਲਜੀਤ ਸਿੰਘ ਲਾਲੀ, ਮੇਅਰ ਨਗਰ ਨਿਗਮ ਜਗਦੀਸ਼ ਰਾਜ ਰਾਜਾ, ਜ਼ਿਲਾ ਕਾਂਗਰਸ ਕਮੇਟੀਆਂ ਦੇ ਪ੍ਰਧਾਨ ਬਲਰਾਜ ਠਾਕੁਰ ਅਤੇ ਦਰਸ਼ਨ ਸਿੰਘ ਟਾਹਲੀ, ਕਾਰਜਕਾਰੀ ਪ੍ਰਧਾਨ ਹਰਜਿੰਦਰ ਲਾਡਾ, ਨਿਰਮਲ ਸਿੰਘ ਨਿੰਮਾ, ਅਸ਼ਵਨ ਭੱਲਾ, ਮਹਿਲਾ ਕਾਂਗਰਸ ਦੀ ਜ਼ਿਲਾ ਪ੍ਰਧਾਨ ਡਾ. ਜਸਲੀਨ ਸੇਠੀ, ਜ਼ਿਲਾ ਯੂਥ ਕਾਂਗਰਸ ਦੇ ਪ੍ਰਧਾਨ ਹਨੀ ਜੋਸ਼ੀ ਅਤੇ ਅੰਗਦ ਦੱਤਾ ਆਦਿ ਮੌਜੂਦ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Sunil Jakhar , Santokh Singh Chaudhary , Pargat Singh , Partapura , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD