Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਾਂਗਰਸ ਚੰਡੀਗੜ੍ਹ ਦੀ ਮੁਲਜ਼ਮ, ਕੇਜਰੀਵਾਲ ਝੂਠੇ ਸਪਨਿਆਂ ਦਾ ਸੌਦਾਗਰ : ਅਰੁਣ ਸੂਦ

ਭਾਜਪਾ ਜਿਨ੍ਹਾਂ ਯੋਜਨਾਵਾਂ ਨੂੰ ਲਾਗੂ ਕਰ ਚੁੱਕੀ ਹੈ ਉਨ੍ਹਾਂ ਨੂੰ ਘੋਸ਼ਣਾ ਪੱਤਰਾਂ ਵਿਚ ਸ਼ਾਮਲ ਕਰ ਰਹੇ ਹਨ ਵਿਰੋਧੀ

Arun Sood, Bharatiya Janata Party, BJP, Kamalam, BJP Chandigarh

Web Admin

Web Admin

5 Dariya News

ਚੰਡੀਗੜ੍ਹ , 17 Dec 2021

Last updated on: Dec 17, 2021, 00:00 IST

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਰੁਣ ਸੂਦ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਲੋਂ ਜਾਰੀ ਕੀਤੇ ਗਏ ਘੋਸ਼ਣਾ ਪੱਤਰਾਂ ਨੂੰ ਝੂਠ ਦਾ ਪੁਲੰਦਾ ਕਰਾਰ ਦਿੰਦਿਆਂ ਕਿਹਾ ਕਿ ਚੰਡੀਗੜ੍ਹ ਨੂੰ ਕੂੜੇ ਦੇ ਢੇਰ ਦੇਣ ਵਾਲੀ ਕਾਂਗਰਸ ਜਿਥੇ ਸ਼ਹਿਰ ਵਾਸੀਆਂ ਦੀ ਮੁਲਜ਼ਮ ਹੈ ਉਥੇ ਹੀ ਆਮ ਆਦਮੀ ਪਾਰਟੀ ਝੂਠੇ ਸਪਨੇ ਦਿਖਾ ਕੇ ਸ਼ਹਿਰ ਵਾਸੀਆਂ ਨੂੰ ਗੁੰਮਰਾਹ ਕਰਨ ਰਹੀ ਹੈ। ਅਰੁਣ ਸੂਦ ਅੱਜ ਇਥੇ ਪਾਰਟੀ ਦਫ਼ਤਰ ਵਿਚ ਵਿਰੋਧੀ ਰਾਜਨੀਤਿਕ ਦਲਾਂ ਵਲੋਂ ਜਾਰੀ ਘੋਸ਼ਣਾ ਪੱਤਰਾਂ ’ਤੇ ਬੋਲ ਰਹੇ ਸਨ। ਇਸ ਮੌਕੇ ਭਾਜਪਾ ਦੇ ਦਫ਼ਤਰ ਸਕੱਤਰ ਦੀਪਕ ਮਲਹੋਤਰਾ ਅਤੇ ਪਾਰਟੀ ਬੁਲਾਰੇ ਕੈਲਾਸ਼ ਜੈਨ ਵੀ ਮੌਜੂਦ ਸਨ। ਸੂਦ ਨੇ ਕਿਹਾ ਕਿ ਦੋਨੋਂ ਰਾਜਨੀਤਿਕ ਦਲਾਂ ਨੇ ਘੋਸ਼ਣਾ ਪੱਤਰ ਬਣਾਉਣ ਤੋਂ ਪਹਿਲਾਂ ਇਕ ਵਾਰ ਵੀ ਚੰਡੀਗੜ੍ਹ ਦਾ ਦੌਰਾ ਨਹੀਂ ਕੀਤਾ। ਜੇਕਰ ਉਹ ਸ਼ਹਿਰ ਵਿਚ ਨਿਕਲਦੇ ਤਾਂ ਉਨ੍ਹਾਂ ਨੂੰ ਪਤਾ ਚੱਲਦਾ। ਸਾਰੀਆਂ 35 ਸੀਟਾਂ ’ਤੇ ਚੋਣ ਜਿੱਤਣ ਦਾ ਦਾਅਵਾ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਪ ਵਿਚ ਚੰਡੀਗੜ੍ਹ ਵਾਸੀਆਂ ਨੂੰ ਮੁਫਤ ਸਹੂਲਤਾਂ ਦੇਣ ਦੀ ਦੌੜ ਲੱਗੀ ਹੋਈ ਹੈ ਜਦਕਿ ਟੈਕਸ ਦੇਣ ਵਾਲੇ ਇਸ ਸ਼ਹਿਰ ਦੇ ਲੋਕ ਮੁਫਤ ਦੀ ਬਜਾਏ ਅਸਲ ਸਹੂਲਤਾਂ ਚਾਹੁੰਦੇ ਹਨ ਜੋ ਵੀ ਰਾਜਨੀਤਿਕ ਦਲ ਸ਼ਹਿਰ ਵਾਸੀਆਂ ਨੂੰ ਮੁਫਤ ਦੇਣ ਦੀ ਗੱਲ ਕਰ ਰਹੇ ਹਨ ਉਹ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। 

ਉਨ੍ਹਾਂ ਕਿਹਾ ਕਿ ਵਿਰੋਧੀ ਰਾਜਨੀਤਿਕ ਦਲ 24 ਘੰਟੇ ਪਾਣੀ ਸਪਲਾਈ ਦਾ ਦਾਅਵਾ ਕਰ ਰਹੇ ਹਨ ਜਦਕਿ ਭਾਜਪਾ ਇਸਨੂੰ ਪਹਿਲਾਂ ਹੀ ਲਾਗੂ ਕਰ ਚੁੱਕੀ ਹੈ। ਦੋਨੋਂ ਰਾਜਨੀਤਿਕ ਦਲਾਂ ਨੇ ਇਕ ਵਾਰ ਵੀ ਇਹ ਨਹੀਂ ਦੱਸਿਆ ਕਿ ਜਿਨ੍ਹਾਂ ਝੂਠੀਆਂ ਯੋਜਨਾਵਾਂ ਨੂੰ ਉਨ੍ਹਾਂ ਨੇ ਆਪਣੇ ਘੋਸ਼ਣਾ ਪੱਤਰਾਂ ਵਿਚ ਸ਼ਾਮਲ ਕੀਤਾ ਹੈ ਉਹ ਉਨ੍ਹਾਂ ਨੂੰ ਲਾਗੂ ਕਿਵੇਂ ਕਰਨਗੇ। ਅਰੁਣ ਸੂਦ ਨੇ ਕਿਹਾ ਕਿ ਸਾਈਕਲ ਟ੍ਰੈਕ ਬਣਾਉਣ ਦਾ ਦਾਅਵਾ ਕਰਨ ਵਾਲੇ ਰਾਜਨੀਤਿਕ ਦਲ ਇਹ ਨਹੀਂ ਜਾਣਦੇ ਕਿ ਚੰਡੀਗੜ੍ਹ ਵਿਚ ਪਹਿਲਾਂ ਹੀ ਸਾਈਕਲ ਟ੍ਰੈਕ ਬਣ ਚੁੱਕੇ ਹਨ ਅਤੇ ਸ਼ਹਿਰ ਵਿਚ 2200 ਸੀ. ਸੀ. ਟੀ. ਵੀ. ਲਗਾਏ ਜਾ ਚੁੱਕੇ ਹਨ। ਸ਼ਹਿਰ ਦੀਆਂ ਅੰਦਰੂਨੀ ਸੜਕਾਂ ’ਤੇ ਵੀ ਸੀ. ਸੀ. ਟੀ. ਵੀ. ਲਗਾਉਣ ਦੀ ਯੋਜਨਾ ’ਤੇ ਕੰਮ ਚੱਲ ਰਿਹਾ ਹੈ। ਇਸਦੇ ਬਾਵਜੂਦ ਸ਼ਹਿਰ ਵਾਸੀਆਂ ਨੂੰ ਗੁੰਮਰਾਹ ਕਰਦੇ ਹੋਏ ਵਿਰੋਧੀ ਤਦਲ ਸੀ. ਸੀ. ਟੀ. ਵੀ. ਲਗਾਉਣ ਦੀ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 10 ਰੁਲਏ ਭੋਜਨ ਲਈ ਇੰਦਰਾ ਰਸੋਈ ਦਾ ਦਾਅਵਾ ਕਰਨ ਵਾਲੇ ਕਾਂਗਰਸੀ ਭੁੱਲ ਗਏ ਹਨ ਕਿ ਭਾਰਤੀ ਜਨਤਾ ਪਾਰਟੀ ਦੇ ਕਾਰਜਕਾਲ ਦੌਰਾਨ ਅਕਸ਼ਅ ਪਾਤਰ ਅੰਨਪੂਰਣ ਯੋਜਨਾ ਲਾਗੂ ਹੈ। ਜਿਸਦਾ ਸ਼ਹਿਰ ਦੇ ਹਜ਼ਾਰਾਂ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਚੰਡੀਗੜ੍ਹ ਨੂੰ ਦੇਸ਼ ਦਾ ਨੰਬਰ ਵਨ ਸੋਲਰ ਸਿਟੀ ਦਾ ਦਰਜਾ ਭਾਜਪਾ ਦੇ ਕਾਰਜਦਾਲ ਵਿਚ ਮਿਲ ਚੁੱਕਿਆ ਹੈ। ਇਸਦੇ ਬਾਵਜੂਦ ਕਿਸ ਸ਼ਹਿਰ ਨੂੰ ਸੋਲਰ ਸਿਟੀ ਬਣਾਉਣ ਦੀ ਗੱਲ ਕੀਤੀ ਜਾ ਰਹੀ ਹੈ। ਉਨ੍ਹਾਂ ਕਾਂਗਰਸ ਅਤੇ ਆਪ ਆਗੂਆਂ ਨੂੰ ਚੰਡੀਗੜ੍ਹ ਦੇ ਮੁੱਦਿਆਂ ’ਤੇ ਖੁੱਲੀ ਬਹਿਸ ਦੀ ਚੁਣੌਤੀ ਦਿੰਦਿਆਂ ਕਿਹਾ ਕਿ ਸ਼ਹਿਰ ਵਿਚ ਸਮੁਦਾਇਕ ਕੇਂਦਰਾਂ ਦੀ ਬੁਕਿੰਗ ਪਹਿਲਾਂ ਹੀ ਸਿੰਗਲ ਵਿੰਡੋ ਦੇ ਜਰੀਏ ਹੋ ਰਹੀ ਹੈ।

 

Tags: Arun Sood , Bharatiya Janata Party , BJP , Kamalam , BJP Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD