Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਸਤਿੰਦਰ ਜੈਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ਦੇ ਸਿਹਤ ਕੇਂਦਰਾਂ ਦੀ ਹਾਲਤ ਦੇਖਣ ਪਹੁੰਚੇ ਸ੍ਰੀ ਚਮਕੌਰ ਸਾਹਿਬ, ਖੋਲ੍ਹੀ ਮੁੱਖ ਮੰਤਰੀ ਦੇ ਦਾਅਵਿਆਂ ਦੀ ਪੋਲ

ਚੰਨੀ ਜਦੋਂ ਆਪਣੇ ਹਲਕੇ ਦੇ ਸਿਹਤ ਕੇਂਦਰ ਨਹੀਂ ਸੁਧਾਰ ਸਕੇ, ਪੰਜਾਬ ਦਾ ਕੀ ਸੁਧਾਰ ਕਰਨਗੇ: ਸਤਿੰਦਰ ਜੈਨ

Satyendar Jain, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਸ੍ਰੀ ਚਮਕੌਰ ਸਾਹਿਬ , 18 Dec 2021

Last updated on: Dec 18, 2021, 00:00 IST

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਸਰਕਾਰ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੇ ਪੰਜਾਬ ਵਿੱਚ ਇਲਾਜ ਵਿਵਸਥਾ ਅਤੇ ਸਿਹਤ ਕੇਂਦਰਾਂ ਦੀ ਹਾਲਤ ਦੇਖਣ ਲਈ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦਾ ਦੌਰਾ ਕੀਤਾ ਅਤੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੀ ਮਾੜੀ ਹਾਲਤ ਦਾ ਪਰਦਾਫ਼ਾਸ਼ ਕੀਤਾ। ਜੈਨ ਸ਼ਨੀਵਾਰ ਸਵੇਰੇ ਪੱਤਰਕਾਰਾਂ ਨਾਲ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਸੁਰਤਾਪੁਰ ਅਤੇ ਰਤਨਗੜ੍ਹ ਦੇ ਸਿਹਤ ਕੇਂਦਰਾਂ ਵਿੱਚ ਪਹੁੰਚੇ ਅਤੇ ਪੱਤਰਕਾਰਾਂ ਸਾਹਮਣੇ  ਚੰਨੀ ਸਰਕਾਰ ਵੱਲੋਂ ਸਿਹਤ ਸੇਵਾਵਾਂ ਬਾਰੇ ਕੀਤੇ ਜਾ ਰਹੇ ਦਾਅਵਿਆਂ ਦੀ ਪੋਲ੍ਹ ਖੋਲ੍ਹੀ। 

ਸਤਿੰਦਰ ਜੈਨ ਨੇ ਮੁੱਖ ਮੰਤਰੀ ਚੰਨੀ ’ਤੇ ਦੋਸ਼ ਲਾਇਆ ਕਿ ਜਿਵੇਂ ਹੀ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਆਉਣ ਦੀ ਖ਼ਬਰ ਮਿਲੀ ਤਾਂ ਮੁੱਖ ਮੰਤਰੀ ਨੇ ਸਿਹਤ ਕੇਂਦਰ ਹੀ ਬੰਦ ਕਰਵਾ ਦਿੱਤੇ। ਡਿਸਪੈਂਸਰੀਆਂ ਦੇ ਗੇਟਾਂ ’ਤੇ ਜਿੰਦੇ ਲਵਾ ਦਿੱਤੇ ਤਾਂ ਕਿ ਇਨਾਂ ਦੀ ਸਚਾਈ ਪਤਾ ਨਾ ਚੱਲ ਸਕੇ। ਉਨ੍ਹਾਂ ਕਿਹਾ ਕਿ ਡਿਸਪੈਂਸਰੀਆਂ ਦੇ ਪਖ਼ਾਨੇ ਖੁੱਲ੍ਹੇ ਪਏ ਹਨ, ਜੋ ਬਹੁਤ ਹੀ ਗੰਦੇ ਹਨ ਅਤੇ ਇਨਾਂ ਵਿਚੋਂ ਬੁਦਬੂ ਮਾਰਦੀ ਹੈ। ਇੱਕ ਪਖ਼ਾਨਾ ਦਿਖਾਉਦੇ ਹੋਏ ਜੈਨ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਦੇ ਲੋਕ ਮਾੜੀ ਕਿਸਮਤ ਕਾਰਨ ਇਸ ਨੂੰ ਜਿੰਦਾ ਲਾਉਣਾ ਭੁੱਲ ਗਏ। ਜੈਨ ਨੇ ਕਿਹਾ ਕਿ ਜਦੋਂ ਮੁੱਖ ਮੰਤਰੀ ਚੰਨੀ ਆਪਣੇ ਆਪਣੇ ਖੁੱਦ ਦੇ ਹਲਕੇ ਦੇ ਸਿਹਤ ਕੇਂਦਰਾਂ ਦੀ ਹਾਲਤ ਨਹੀਂ ਸੁਧਾਰ ਸਕੇ ਤਾਂ ਉਹ ਪੂਰੇ ਪੰਜਾਬ ਦੀ ਸਿਹਤ ਵਿਵਸਥਾ ਦੀ ਹਾਲਤ ਵਿੱਚ ਕੀ ਸੁਧਾਰ ਕਰਨਗੇ। ਪੰਜਾਬ ਵਿੱਚ ਡਿਸਪੈਂਸਰੀਆਂ ਅਤੇ ਹਸਪਤਾਲਾਂ ਦੇ ਨਾਂਅ ’ਤੇ ਕੇਵਲ ਇਮਾਰਤਾਂ ਹਨ। 

ਇਨਾਂ ਵਿੱਚ ਨਾ ਡਾਕਟਰ ਹਨ, ਨਾ ਮੈਡੀਕਲ ਸਟਾਫ਼, ਨਾ ਦਵਾਈਆਂ ਅਤੇ ਨਾ ਹੀ ਕੋਈ ਜਾਂਚ ਦੀ ਸਹੂਲਤ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਚੰਨੀ ਸਿਹਤ ਸੇਵਾਵਾਂ ਠੀਕ ਕਰਨ ਦੀ ਥਾਂ ਝੂਠੇ ਵਾਅਦੇ ਅਤੇ ਐਲਾਨ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।ਦਿੱਲੀ ਸਰਕਾਰ ਦੀਆਂ ਸਿਹਤ ਸੇਵਾਵਾਂ ਦਾ ਜ਼ਿਕਰ ਕਰਦਿਆਂ ਸਤਿੰਦਰ ਜੈਨ ਨੇ ਕਿਹਾ ਕਿ ਇੱਥੋਂ ਦਿੱਲੀ ਬਾਰਡਰ ਜ਼ਿਆਦਾ ਦੂਰ ਨਹੀਂ ਹੈ। ਜਿੱਥੋਂ ਆਮ ਲੋਕ ਗਿਣਤੀ ਕਰ ਸਕਦੇ ਹਨ ਕਿ ਪੰਜਾਬ ਤੋਂ ਦਿੱਲੀ ਵੱਲ ਕਿੰਨੀਆਂ ਐਂਬੂਲੈਸਾਂ ਜਾ ਰਹੀਆਂ ਹਨ ਅਤੇ ਦਿੱਲੀ ਤੋਂ ਪੰਜਾਬ ਵੱਲ ਕਿੰਨੀਆਂ ਐਂਬੂਲੈਸਾਂ ਆ ਰਹੀਆਂ ਹਨ। ਪੰਜਾਬ ਵਾਸੀਆਂ ਨੂੰ ਦਿੱਲੀ ਅਤੇ ਪੰਜਾਬ ਦੀ ਸਿਹਤ ਵਿਵਸਥਾ ਦਾ ਅੰਤਰ ਪਤਾ ਲੱਗ ਜਾਵੇਗਾ।ਸਤਿੰਦਰ ਜੈਨ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਕਿ 2022 ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣਨ ਉਪਰੰਤ ਹਰ ਪਿੰਡ ਵਿੱਚ ਕਲੀਨਿਕ ਖੋਲ੍ਹੇ ਜਾਣਗੇ ਅਤੇ ਇਨਾਂ ਕਲੀਨਿਕਾਂ ਵਿੱਚ ਹਰ ਸਮੇਂ ਤਿੰਨ ਚੀਜ਼ਾਂ ਜਰੂਰ ਮਿਲਣਗੀਆਂ ਜਿਵੇਂ, ਮਾਹਰ ਡਾਕਟਰ, ਮੁਫ਼ਤ ਦਵਾਈਆਂ ਅਤੇ 200 ਤੋਂ ਜ਼ਿਆਦਾ ਮੁਫ਼ਤ ਟੈਸਟ ਦੀ ਸਹੂਲਤ। ਮਾਰਚ 2022 ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਪੈਸੇ ਖ਼ਰਚ ਕੇ ਵੱਡੇ ਵੱਡੇ ਹਸਪਤਾਲਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਪਵੇਗੀ। ਲੋਕਾਂ ਦੇ 85 ਫ਼ੀਸਦੀ  ਤੋਂ ਜ਼ਿਆਦਾ ਇਲਾਜ ਪਿੰਡ ਦੇ ਕਲੀਨਿਕ ਵਿੱਚ ਹੀ ਹੋਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮਾੜੀ ਹਾਲਤ ’ਚ ਪਏ ਸਰਕਾਰੀ ਹਸਪਤਾਲਾਂ ਦਾ ਪੁਨਰ ਨਿਰਮਾਣ ਕਰੇਗੀ ਅਤੇ ਦਿੱਲੀ ਦੀ ਤਰ੍ਹਾਂ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਵੀ ਇਲਾਜ ਦੀ ਸ਼ਾਨਦਾਰ ਵਿਵਸਥਾ ਮੁਫ਼ਤ ਵਿੱਚ ਪ੍ਰਦਾਨ ਕਰੇਗੀ।

 

Tags: Satyendar Jain , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD