Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਉਦਯੋਗਿਕ ਖੇਤਰਾਂ ਨੂੰ ਜਾਂਦੀਆਂ ਸੜਕਾਂ ਦਾ ਕੀਤਾ ਜਾਵੇਗਾ ਸੁਧਾਰ : ਓਮ ਪ੍ਰਕਾਸ਼ ਸੋਨੀ

ਉਦਯੋਗਪਤੀ ਤੇ ਵਪਾਰੀ ਸਰਕਾਰ ਦੀ ਰੀੜ੍ਹ ਦੀ ਹੱਡੀ

O P Soni, Om Parkash Soni, Om Prakash Soni, Punjab Pradesh Congress Committee, Congress, Punjab Congress, Government of Punjab, Punjab Government, Punjab, Amritsar, Amrinder Singh Raja Warring

5 Dariya News

5 Dariya News

5 Dariya News

ਮੰਡੀ ਗੋਬਿੰਦਗੜ੍ਹ , 18 Dec 2021

ਕੋਈ ਵੀ ਰਾਜ ਉਦਯੋਗਾਂ  ਤੋ ਬਿਨਾਂ ਤਰੱਕੀ ਨਹੀ ਕਰ ਸਕਦਾ, ਪੰਜਾਬ ਸਰਕਾਰ ਉਦਯੋਗਾਂ ਪ੍ਰਤੀ ਪੂਰੀ ਤਰਾ੍ਹ ਸੰਵੇਦਨਸ਼ੀਲ ਹੈ ਅਤੇ ਸੂਬਾ ਸਰਕਾਰ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਦੇਣ ਲਈ ਵੱਚਨਬੱਧ ਹੈ ਤੇ ਸੂਬੇ ਭਰ ਵਿਚ ਸਰਕਾਰ 147 ਕਰੋੜ ਰੁਪਏ ਦੀ ਲਾਗਤ ਨਾਲ ਫੋਕਲ ਪੁਆਇੰਟਾਂ ਦਾ ਸੁਧਾਰ ਕਰਨ ਜਾ ਰਹੀ ਹੈ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਨੇ ਮੰਡੀ ਗੋਬਿੰਦਗੜ੍ਹ ਅਤੇ ਮਲੋਟ ਦਾ ਦੋਰਾ ਕਰਕੇ ਵਪਾਰੀਆਂ ਤੇ ਸ਼ਹਿਰੀਆਂ ਦੀਆਂ ਮੁਸ਼ਕਲਾਂ ਨੂੰ ਸੁਣਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੋਰਾਨ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਅਨੁਕੂਲ ਨਿਯਮ ਬਣਾ ਕੇ ਬਿਹਤਰ ਮਾਹੋਲ ਪ੍ਰਦਾਨ ਕਰਨ ਦਾ ਯਤਨ ਕੀਤਾ ਗਿਆ ਹੈ, ਜਿਸ ਦੇ ਨਾਲ ਹੁਣ ਤੱਕ ਸੂਬੇ ਵਿਚ ਇਕ ਲੱਖ ਕਰੋੜ ਰੁਪਏ ਦਾ ਪੂੰਜੀ ਨਿਵੇਸ਼ ਆ ਚੁੱਕਾ ਹੈ। ਜਿਸ ਨਾਲ ਕੇਵਲ ਉਦਯੋਗਿਕ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ ਬਲਕਿ ਰੋਜ਼ਗਾਰ ਦੇ ਮੌਕੇ ਵੀ ਵਧੇ ਹਨ। ਸ੍ਰੀ ਸੋਨੀ ਨੇ ਕਿਹਾ ਕਿ ਉਦਯੋਗਪਤੀਆਂ ਨੂੰ ਇਕ ਹੀ ਪਲੇਟਫਾਰਮ ਤੋ ਹਰੇਕ ਤਰਾ੍ਹ ਦੀਆਂ ਲੋੜਦੀਆਂ ਪ੍ਰਵਾਨਗੀਆਂ ਨਿਰਵਿਘਨ ਢੰਗ ਨਾਲ ਯਕੀਨੀ ਬਣਾਉਨ ਲਈ ਜ਼ਲਦੀ ਹੀ ਇਕ ਡਿਜੀਟਲ ਸਿੰਗਲ ਵਿੰਡੋ ਪ੍ਰਣਾਲੀ ਸਥਾਪਤ ਕੀਤੀ ਜਾਵੇਗੀ ਅਤੇ ਇਸ ਕਦਮ ਨਾਲ ਉਦਯੋਗਪਤੀਆਂ ਨੂੰ ਅਧਿਕਾਰੀਆਂ ਨਾਲ ਸਿੱਧੇ ਵਾਸਤੇ ਨੂੰ ਹਟਾ ਕੇ ਆਪਣੇ ਘਰਾਂ ਤੋ ਲੋੜੀਦੀਆਂ ਇਜ਼ਾਜਤਾਂ ਲਈ ਅਰਜੀ ਦੇਣ ਦੇ ਯੋਗ ਬਣਾਏਗਾ, ਜਿਸ ਨਾਲ ਪਾਰਦਰਸ਼ਤਾਂ ਹੋਰ ਵਧੇਗੀ। ਉਪ ਮੁੱਖ ਮੰਤਰੀ ਸ਼੍ਰੀ ਸੋਨੀ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਰਾਜ ਸਰਕਾਰ ਨੇ ਵਪਾਰੀਆਂ ਵਿਰੁੱਧ ਵੈਟ ਨਾਲ ਸਬੰਧਤ ਦਰਜ 40 ਹਜ਼ਾਰ ਕੇਸ ਵਾਪਸ ਲੈ ਲਏ ਹਨ,ਸੰਸਥਾਗਤ ਟੈਕਸ ਖ਼ਤਮ ਕਰ ਦਿੱਤਾ ਹੈ,ਜਿਸ ਨਾਲ ਫੈਕਟਰੀਆਂ ਤੇ ਉਦਯੋਗਿਕ ਖੇਤਰਾਂ ਦੇ ਵਿਸਥਾਰ ਲਈ ਸੀ .ਐਲ.ਯੂ ਦੀ ਲੋੜ ਨੂੰ ਖ਼ਤਮ ਕਰਨਾ, 14 ਮੋਬਾਇਲ ਦਸਤਿਆਂ ਦੀ ਗਿਣਤੀ ਨੂੰ 4 ਤੱਕ ਲਿਆਉਣਾ,ਵਿਵਾਦਿਤ ਮਾਮਲਿਆਂ ਲਈ 150 ਕਰੋੜ ਰੁਪਏ ਦੀ ਯਕਮੁਸ਼ਤ ਨਿਪਟਾਰਾ ਸਕੀਮ ਨੂੰ ਵੀ ਲਾਗੂ ਕੀਤਾ ਹੈ ਅਤੇ ਇਸੇ ਤਰਾ੍ਹ ਇੰਸਪੈਕਟਰੀ ਰਾਜ ਦਾ ਅੰਤ ਵੀ ਕੀਤਾ ਗਿਆ ਹੈ। 

ਸ਼੍ਰੀ ਸੋਨੀ ਨੇ ਵਪਾਰੀਆਂ ਨਾਲ ਗੱਲਬਾਤ ਕਰਦੇ ਦੱਸਿਆ ਕਿ ਅੰਮ੍ਰਿਤਸਰ ਵਿਖੇ 10 ਏਕੜ ਵਿਚ ਜ਼ਲਦੀ ਹੀ ਇਕ ਕੰਨਵੈਨਸ਼ਨ ਸੈਟਰ ਸਥਾਪਤ ਕੀਤਾ ਜਾ ਰਿਹਾ ਹੈ, ਜਿਸ ਨਾਲ ਰਾਜ ਭਰ ਦੇ ਵਪਾਰੀਆਂ ਇਕ ਹੀ ਛੱਤ ਥੱਲੇ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਨੇ ਉਦਯੋਗਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਬਿਜਲੀ ਦੇ ਫਿਕਸ ਚਾਰਜਾਂ ਵਿਚ 50 ਫੀਸਦੀ ਕਟੋਤੀ  ਅਤੇ ਇੰਸਟਚਿਊਸ਼ਨਸਲ ਟੈਕਸ ਪੂਰੀ ਤਰ੍ਹਾਂ ਮੁਆਫ ਕਰ ਦਿੱਤਾ ਹੈ। ਸ਼੍ਰੀ ਸੋਨੀ ਨੇ ਕਿਹਾ ਕਿ ਸੂਬੇ ਦੇ ਵਿਕਾਸ ਵਿਚ ਉਦਯੋਗਪਤੀਆਂ ਦਾ ਬਹੁਤ ਵੱਡਾ ਯੋਗਦਾਨ ਹੈ ਅਤੇ ਇਹ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ।ਇਸ ਮੌਕੇ ਬੋਲਦਿਆਂ ਮੰਡੀ ਗੋਬਿੰਦਗੜ੍ਹ ਦੇ ਮਸ਼ਹੂਰ ਉਦਯੋਗਪਤੀ ਸ਼੍ਰੀ ਕ੍ਰਿਸ਼ਨ ਚੋਪੜਾ ਨੇ ਕਿਹਾ ਕਿ ਸ਼੍ਰੀ ਸੋਨੀ ਪੰਜਾਬ ਭਰ ਵਿਚੋ ਹਿੰਦੂਆਂ ਦੇ ਸਭ ਤੋ ਵੱਡੇ ਨੇਤਾ ਦੇ ਰੂਪ ਵਿਚ ਉਭਰੇ ਹਨ ਅਤੇ ਵਪਾਰੀਆਂ ਤੇ ਉਦਯੋਗਪਤੀਆਂ ਦੇ ਮਸੀਹਾ ਹਨ। ਉਨ੍ਹਾਂ ਕਿਹਾ ਕਿ ਜਦੋ ਵੀ ਉਦਯੋਗਪਤੀਆਂ ਨੂੰ ਕੋਈ ਮੁਸ਼ਕਲ ਆਈ ਹੈ ਤਾਂ ਸ਼੍ਰੀ ਸੋਨੀ ਨੇ ਹੀ ਸਾਡੀ ਬਾਂਹ ਫੜੀ ਹੈ ਅਤੇ ਸਾਡੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਵਾਇਆ ਹੈ। ਇਸ ਮੌਕੇ ਵਪਾਰੀਆਂ ਦੇ ਵਫਦ ਨੇ ਸ਼੍ਰੀ ਸੋਨੀ ਨੂੰ ਉਦਯੋਗਾਂ ਵਿਚ ਕੁਝ ਹੋਰ ਰਿਆਇਤਾਂ ਦੇਣ ਦੀ ਮੰਗ ਵੀ ਕੀਤੀ ਜਿਵੇ ਕਿ ਪੰਜਾਬ ਟਰੇਡਰਜ਼ ਬੋਰਡ ਦਾ ਚੇਅਰਮੈਨ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੀ ਸਲਾਹ ਅਨੁਸਾਰ ਲਗਾਉਣ, ਜੀ ਐਸ ਟੀ ਮੋਬਾਇਲ ਵਿੰਗ ਬੰਦ ਕਰਨਾ,ਪ੍ਰਦੂਸ਼ਣ ਸਬੰਧੀ ਜਾਰੀ ਐਨ ਓ  ਸੀ ਦੀ ਮਿਆਦ ਵਿਚ ਤਿੰਨ ਸਾਲ ਤੋ ਵਧਾ ਕੇ ਪੰਜ ਸਾਲ ਕਰਨਾ,ਘਰੇਲੂ ਦਰਾਂ ਵਾਲੇ ਰੇਟ ਤੇ ਬਿਜਲੀ ਮੁਹੱਈਆ ਕਰਵਾਉਣਾ ਆਦਿ ਮੰਗਾਂ ਬਾਰੇ ਜਾਣੂ ਕਰਵਾਇਆ। ਸ਼੍ਰੀ ਸੋਨੀ ਨੇ ਉਦਯੋਗਪਤੀਆਂ ਨੂੰ ਭਰੋਸਾ ਦਿਵਾਇਆ ਕਿ ਤੁਹਾਡੀਆਂ ਸਾਰੀਆਂ ਜਾਇਜ਼ ਮੰਗਾਂ ਮੰਨੀਆਂ ਜਾਣਗੀਆਂ ਅਤੇ ਸਰਕਾਰ ਉਦਯੋਗਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਹੀ ਆਉਣ ਦੇਵੇਗੀ। ਇਸ ਮੌਕੇ ਕੈਬਿਨਟ ਮੰਤਰੀ ਸ਼੍ਰੀ ਰਾਜਾ ਵੜਿੰਗ,  ਮੰਡੀ ਗੋਬਿੰਦਗੜ ਇੰਡਕਸ਼ਨ ਫਰਨਸ਼ ਐਸੋਸੀਏਸ਼ਨ ਦੇ ਪ੍ਰਧਾਨ ਮਹਿੰਦਰ ਗੁਪਤਾ, ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਸ਼੍ਰੀ ਪਿਆਰੇ ਲਾਲ ਸੇਠ, ਸ਼੍ਰੀ ਪ੍ਰਦੀਪ ਕੁਮਾਰ ਚੋਪੜਾ, ਸ਼੍ਰੀ ਪਿ੍ਰੰਸ ਚੋਪੜਾ, ਸ਼੍ਰੀ ਵਿਮਲ ਆਨੰਦ, ਸ਼੍ਰੀ ਵਰੁਣ ਬਾਂਸਲ, ਸ਼੍ਰੀ ਪ੍ਰਦੀਪ ਗੁਪਤਾ, ਸ਼੍ਰੀ ਬੰਟੀ ਚੋਪੜਾ, ਸ਼੍ਰੀ ਅਤੁਲ ਚੋਪੜਾ ਤੋ ਇਲਾਵਾ ਵੱਡੀ ਗਿਣਤੀ ਵਿਚ ਵਪਾਰੀ ਹਾਜ਼ਰ ਸਨ।

 

Tags: O P Soni , Om Parkash Soni , Om Prakash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar , Amrinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD