Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਐਸ.ਸੀ ਅਤੇ .ਬੀ.ਸੀ ਵਰਗ ਦੀ ਭਲਾਈ ਲਈ ਸਰਕਾਰ ਵੱਚਨਬੱਧ : ਰਾਜ ਕੁਮਾਰ ਵੇਰਕਾ

ਮੁੱਖ ਮੰਤਰੀ ਚੰਨੀ ਨੇ ਲੋਕ ਹਿਤੂ ਫੈਸਲੇ ਲਏ ਅਤੇ ਲਾਗੂ ਕੀਤੇ

Raj Kumar Verka, Congress, Punjab Congress, Dr. Raj Kumar Verka

5 Dariya News

5 Dariya News

5 Dariya News

ਅੰਮ੍ਰਿਤਸਰ , 18 Dec 2021

Last updated on: Dec 18, 2021, 00:00 IST

ਪੰਜਾਬ ਸਰਕਾਰ ਐਸ.ਸੀ  ਅਤੇ .ਬੀ.ਸੀ ਵਰਗ ਦੀ ਭਲਾਈ ਲਈ ਵੱਚਨਬੱਧ ਹੈ ਅਤੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋ ਤਿੰਨ ਮਹੀਨਿਆਂ ਦੇ ਅੰਦਰ ਅੰਦਰ 60 ਤੋ ਜਿਆਦਾ ਲੋਕ ਹਿਤੂ ਫੈਸਲੇ ਲਏ ਅਤੇ ਉਨ੍ਹਾਂ ਨੂੰ ਜਮੀਨੀ ਪੱਧਰ ਉਤੇ ਲਾਗੂ ਕੀਤਾ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਾਜ ਕੁਮਾਰ ਵੇਰਕਾ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਵਲੋ ਅੱਜ ਸਥਾਨਕ ਪੀ.ਡਬਲਯੂ.ਰੈਸਟ ਹਾਊਸ ਵਿਖੇ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਐਸ.ਸੀ ਅਤੇ ਬੀ.ਸੀ ਪਰਿਵਾਰਾਂ ਨੂੰ ਲਗਭਗ 6 ਕਰੋੜ 77 ਲੱਖ ਰੁਪਏ ਦੇ ਕਰਜਾ ਮੁਆਫੀ ਦੇ ਸਰਟੀਫਿਕੇਟ ਵੰਡਣ ਸਮੇ ਕੀਤਾ। ਸ਼੍ਰੀ ਵੇਰਕਾ ਨੇ ਕਿਹਾ ਕਿ ਜਿਨ੍ਹਾਂ ਐਸ.ਸੀ ਅਤੇ ਬੀ.ਸੀ ਪਰਿਵਾਰਾਂ ਵਲੋ 50 ਹਜ਼ਾਰ ਰੁਪਏ ਤੱਕ ਦੇ ਕਰਜ਼ੇ ਲਏ ਗਏ ਸਨ, ਨੂੰ ਪੂਰੀ ਤਰ੍ਹਾਂ ਮੁਆਫ ਕਰ  ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜ਼ਿਲੇ੍ਹ ਦੇ ਐਸ.ਸੀ ਕਾਰਪੋਰੇਸ਼ਨ ਤੋ 1113 ਪਰਿਵਾਰਾਂ ਦੇ 50 ਹਜਾਰ ਰੁਪਏ ਦੇ 4 ਕਰੋੜ 43 ਲੱਖ 48 ਹਜ਼ਾਰ 440 ਰੁਪਏ,ਬੀ.ਸੀ ਕਾਰਪੋਰੇਸ਼ਨ ਤੋ 222 ਲਾਭਪਾਤਰੀਆਂ ਦੇ 50 ਹਜ਼ਾਰ ਰੁਪਏ ਦੇ ਕਰਜੇ ਜਿੰਨ੍ਹਾਂ ਦੀ ਰਾਸ਼ੀ 99 ਲੱਖ 16 ਹਜ਼ਾਰ 103 ਰੁਪਏੇ ਅਤੇ ਜ਼ਿਲਾ੍ਹ ਤਰਨਤਾਰਨ ਦੇ 298 ਬੀ.ਸੀ ਪਰਿਵਾਰਾਂ ਦੇ 1 ਕਰੋੜ 35 ਲੱਖ  34 ਹਜ਼ਾਰ 815 ਰੁਪਏ ਦੇ  ਕਰਜੇ ਮੁਆਫ ਕਰਕੇ ਸਰਟੀਫਿਕੇਟ ਦਿੱਤੇ ਗਏ ਹਨ। ਕੈਬਨਿਟ ਮੰਤਰੀ ਸ੍ਰੀ ਰਾਜ ਕੁਮਾਰ ਵੇਰਕਾ  ਨੇ ਕਰਜਾ  ਮੁਆਫੀ ਦੇ ਸਰਟੀਫਿਕੇਟ ਵੰਡਣ  ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਚੰਨੀ ਨੇ ਬਿਜਲੀ ਦੇ ਖੇਤਰ ਵਿਚ ਕਈ ਲੀਹੋਂ-ਹਟਵੇਂ ਫੈਸਲੇ ਲਏ ਗਏ ਹਨ ਜਿਨ੍ਹਾਂ ਵਿਚ 2 ਕਿਲੋਵਾਟ ਤੱਕ ਵਾਲੇ ਘਰੇਲੂ ਖਪਤਕਾਰਾਂ ਦੇ ਬਕਾਏ ਮੁਆਫ ਕੀਤੇ ਗਏ ਜਿਸ ਨਾਲ 20 ਲੱਖ ਪਰਿਵਾਰਾਂ ਨੂੰ 1500 ਕਰੋੜ ਰੁਪਏ ਦੀ ਰਾਹਤ ਮਿਲੀ। ਇਸੇ ਤਰ੍ਹਾਂ 7 ਕਿਲੋਵਾਟ ਤੱਕ ਵਾਲੇ ਘਰੇਲੂ ਖਪਤਕਾਰਾਂ ਲਈ ਪ੍ਰਤੀ ਯੂਨਿਟ 3 ਰੁਪਏ ਦੀ ਕਟੌਤੀ ਕੀਤੀ ਗਈ ਜਿਸ ਨਾਲ 69 ਲੱਖ ਪਰਿਵਾਰਾਂ ਨੂੰ 3316 ਕਰੋੜ ਰੁਪਏ ਦੀ ਰਾਹਤ ਮਿਲੀ। 

ਇਨ੍ਹਾਂ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਵੱਲੋਂ ਬਿਜਲੀ ਖਰੀਦ ਸਮਝੌਤੇ ਵੀ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਜਿਸ ਦੇ ਸਬੰਧ ਵਿਚ ਪੰਜਾਬ ਵਿਧਾਨ ਸਭਾ ਵਿਚ ਬਿੱਲ ਪਾਸ ਕੀਤੇ ਜਾ ਚੁੱਕੇ ਹਨ। ਵਾਜਬ ਦਰਾਂ ਉਤੇ ਨਿਰਵਿਘਨ ਬਿਜਲੀ ਸਪਲਾਈ ਕਰਨ ਨੂੰ ਯਕੀਨੀ ਬਣਾਉਣ ਦੀ ਕੋਸ਼ਿਸ਼ ਵਜੋਂ ਪੰਜਾਬ ਸਰਕਾਰ ਨੇ 250 ਮੈਗਾਵਾਟ ਸੂਰਜੀ ਊਰਜਾ ਘੱਟ ਦਰਾਂ 2.33 ਰੁਪਏ ਤੋਂ 2.34 ਰੁਪਏ ਪ੍ਰਤੀ ਯੂਨਿਟ ਖਰੀਦਣ ਦਾ ਫੈਸਲਾ ਕੀਤਾ ਹੈ ਜਿਸ ਲਈ ਟੈਂਡਰ ਸੂਬਾ ਸਰਕਾਰ ਨੇ ਪ੍ਰਵਾਨ ਕਰ ਲਏ ਹਨ। ਇਹ ਕੀਮਤਾਂ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਬਿਜਲੀ ਖਰੀਦ ਸਮਝੌਤਿਆਂ ਨਾਲੋ 87 ਫੀਸਦੀ ਘੱਟ ਹਨ ਜੋ 17.91 ਰੁਪਏ ਪ੍ਰਤੀ ਯੂਨਿਟ ਸਨ।ਇਸੇ ਤਰ੍ਹਾਂ ਪੇਂਡੂ ਵਿਕਾਸ ਦੇ ਸਬੰਧ ਵਿਚ  ਲਾਲ ਲਕੀਰ ਦੇ ਅੰਦਰ ਲੋਕਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰਾ ਘਰ, ਮੇਰੇ ਨਾਮ’ ਸਕੀਮ ਲਾਗੂ ਕੀਤੀ ਗਈ ਜਿਸ ਤਹਿਤ 55 ਪਿੰਡਾਂ ਦੇ 4846 ਘਰਾਂ ਨੂੰ ਲਾਭ ਦਿੱਤਾ ਜਾ ਚੁੱਕਾ ਹੈ ਜਦਕਿ ਦਸੰਬਰ, 2022 ਤੱਕ ਲਾਲ ਲਕੀਰ ਅੰਦਰ ਸਾਰੇ ਘਰਾਂ ਨੂੰ ਸ਼ਾਮਲ ਕਰ ਲਿਆ ਜਾਵੇਗਾ। ਇਸੇ ਤਰ੍ਹਾਂ ਪੇਂਡੂ ਇਲਾਕਿਆਂ ਵਿਚ ਯੋਗ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਅਲਾਟ ਕਰਨ ਦਾ ਕੰਮ ਜੰਗੀ ਪੱਧਰ ਉਤੇ ਚੱਲ ਰਿਹਾ ਹੈ।ਸ੍ਰੀ ਵੇਰਕਾ  ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਚਾਇਤਾਂ ਦੀਆਂ ਜਲ ਸਪਲਾਈ ਸਕੀਮਾਂ ਦੇ ਸਬੰਧ ਵਿੱਚ 1168 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਵੀ ਮੁਆਫ ਕਰ ਦਿੱਤੇ ਹਨ ਅਤੇ ਨਾਲ ਹੀ ਇਹਨਾਂ ਜਲ ਸਪਲਾਈ ਸਕੀਮਾਂ ਦੇ ਭਵਿੱਖੀ ਬਿਜਲੀ ਬਿੱਲ ਵੀ ਸਰਕਾਰ ਵੱਲੋਂ ਅਦਾ ਕੀਤੇ ਜਾਣਗੇ। ਇਸੇ ਤਰ੍ਹਾਂ ਪੇਂਡੂ ਜਲ ਸਪਲਾਈ (ਆਰਡਬਲਿਊਐਸ) ਕੁਨੈਕਸਨਾਂ ਲਈ ਮਹੀਨਾਵਾਰ ਵਾਟਰ ਸਰਵਿਸ ਚਾਰਜਿਜ਼ ਵੀ 166 ਰੁਪਏ ਤੋਂ ਘਟਾ ਕੇ 50 ਰੁਪਏ ਕਰ ਦਿੱਤੇ ਗਏ ਹਨ। ਇਸ ਤਰ੍ਹਾਂ  ਦੇ ਸਾਰੇ  ਫੈਸਲੇ ਸਾਰੇ ਵਰਗਾਂ ਲਈ ਕੀਤੇ ਗਏ ਹਨ ਅਤੇ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵੱਚਨਬੱਧ ਹੈ।  ਸ਼੍ਰੀ ਵੇਰਕਾ ਨੇ ਕਿਹਾ ਕਿ ਆਪਣੇ ਵਿਕਾਸ ਕਾਰਜਾਂ ਦੀ ਬਦੋਲਤ ਹੀ ਕਾਂਗਰਸ ਸਰਕਾਰ 2022 ਵਿਚ ਮੁੜ ਸੱਤਾ ਵਿਚ ਆਵੇਗੀ।ਇਸ ਮੌਕੇ ਸ਼੍ਰੀ ਰਮਨ ਬਖ਼ਸੀ ਸੀਨੀਅਰ ਡਿਪਟੀ ਮੇਅਰ,ਡੀ ਐਮ  ਐਸ.ਸੀ ਕਾਰਪੋਰੇਸ਼ਨ ਸ਼੍ਰੀਮਤੀ ਦਲਜੀਤ ਕੌਰ, ਸ: ਕਰਮਜੀਤ ਸਿੰਘ ਸੇਖੋ, ਜ਼ਿਲਾ੍ਹ ਅਧਿਕਾਰਤਾ ਤੇ ਨਿਆਂ ਅਧਿਕਾਰੀ ਸ਼੍ਰੀ ਸੰਜੀਵ ਮੰਣਨ ਤੋ ਇਲਾਵਾ ਵੱਡੀ ਗਿਣਤੀ ਵਿਚ ਲੋਕ ਹਾਜਰ ਸਨ।

 

Tags: Raj Kumar Verka , Congress , Punjab Congress , Dr. Raj Kumar Verka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD