Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਨਿਸਟੀਰੀਅਲ ਕਾਮਿਆਂ ਵੱਲੋਂ ਮੰਗਾਂ ਦੀ ਪੂਰਤੀ ਨਾ ਹੋਣ ਕਰਕੇ ਡਿਪਟੀ ਕਮਿਸ਼ਨਰ ਦਫਤਰ ਅੰਮ੍ਰਿਤਸਰ ਬਾਹਰ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ

Protest, Agitation, Demonstration, Strike

Web Admin

Web Admin

5 Dariya News

ਅੰਮ੍ਰਿਤਸਰ , 17 Dec 2021

Last updated on: Dec 17, 2021, 00:00 IST

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ  ਸੂਬਾ ਕਮੇਟੀ ਵੱਲੋ ਲਏ ਫੈਸਲੇ ਤਹਿਤ  ਮਨਿਸਟੀਰੀਅਲ ਕਾਮਿਆਂ ਦੀਆਂ ਹੱਕੀ  ਅਤੇ ਜਾਇਜ ਮੰਗਾਂ ਦੀ ਪ੍ਰਾਪਤੀ ਲਈ ਜਿਲ੍ਹਾ ਇਕਾਈ ਅੰਮ੍ਰਿਤਸਰ ਵੱਲੋਂ ਮਨਜਿੰਦਰ ਸਿੰਘ ਸੰਧੂ ਜਿਲਾ ਪ੍ਰਧਾਨ ਅਤੇ ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ , ਮਨਦੀਪ ਸਿੰਘ ਚੌਹਾਨ ਜਿਲਾ ਵਿੱਤ ਸਕੱਤਰ, ਤਜਿੰਦਰ ਸਿੰਘ ਢਿੱਲੋਂ ਜਿਲਾ ਮੁੱਖ ਬੁਲਾਰਾ, ਅਸਨੀਲ ਸ਼ਰਮਾ ਜਿਲਾ ਮੁੱਖ ਸਲਾਹਕਾਰ, ਗੁਰਵੇਲ ਸਿੰਘ ਸੇਖੋਂ ਐਡੀਸ਼ਨਲ ਜਨਰਲ ਸਕੱਤਰ, ਅਮਨ ਥਰੀਏਵਾਲ,ਅਮਨਦੀਪ ਸਿੰਘ ਸੇਖੋਂ, ਅਤੇ ਮੁਨੀਸ਼ ਕੁਮਾਰ ਸੂਦ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਹੇਠ ਮਿਤੀ 17/12/2021 ਨੂੰ  ਡਿਪਟੀ ਕਮਿਸ਼ਨਰ ਦਫਤਰ ਅੰਮ੍ਰਿਤਸਰ ਦੇ ਬਾਹਰ ਰੋਸ  ਰੈਲੀ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।ਰੈਲੀ ਵਿੱਚ ਹਾਜਰ ਨੁਮਾਇੰਦਿਆਂ ਨੇ ਕਿਹਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚਾਹੀਦਾ ਹੈ ਮਨਿਸਟੀਰੀਅਲ ਕੇਡਰ ਦੀਆਂ ਪੈਡਿੰਗ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ ਅਤੇ ਜਥੇਬੰਦੀ ਦੇ ਸੂਬਾ ਆਗੂਆਂ ਨਾਲ ਮੀਟਿੰਗ ਕਰਕੇ  ਛੇਵੇਂ ਤਨਖਾਹ ਕਮਿਸ਼ਨ  ਦੀ ਜਾਰੀ ਰਿਪੋਰਟ ਵਿੱਚ ਸੋਧ ਕਰਦੇ ਹੋਏ 31/12/2015 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125% ਡੀ.ਏ ਦਾ  ਰਲੇਵਾਂ ਕਰਕੇ ਉਸ ਉੱਪਰ 20% ਲਾਭ ਦਿੱਤਾ ਜਾਵੇ। ਮਿਤੀ 01/07/2021 ਤੋਂ ਸੈਂਟਰ ਦੀ ਤਰਜ ਤੇ 28% ਤੋਂ 31% ਤੱਕ 3% ਪੈਂਡਿੰਗ ਡੀ.ਏ ਦੀ ਕਿਸ਼ਤ ਤੁਰੰਤ ਰਲੀਜ ਕੀਤੀ ਜਾਵੇ ਜੀ,01/04/2004 ਤੋਂ ਬਾਅਦ ਭਰਤੀ ਹੋਏ ਸਾਰੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ  ਬਹਾਲ ਕੀਤੀ ਜਾਵੇ, ਤਰਸ ਦੇ ਆਧਾਰ 'ਤੇ ਭਰਤੀ ਕੀਤੇ ਗਏ ਕਰਮਚਾਰੀਆਂ ਲਈ ਟਾਈਪ ਟੈਸਟ ਤੋਂ ਛੋਟ ਦੇ ਕੇ ਉਸ ਦੀ ਥਾਂ 'ਤੇ ਕੰਪਿਊਟਰ ਕੋਰਸ ਲਾਗੂ ਕੀਤਾ ਜਾਵੇ ,6ਵੇਂ ਤਨਖਾਹ ਕਮਿਸ਼ਨ ਦਾ ਲਾਭ 2.72% ਨਾਲ ਦਿੱਤਾ ਜਾਵੇ ,01/7/2015 ਤੋਂ 31/12/2015 ਤੱਕ ਦੇ 119% ਅਤੇ 01/01/2016 ਤੋਂ 31/10/2016 ਤੱਕ 125% ਦੇ ਡੀ. ਏ.  ਦੇ  ਪੈਂਡਿੰਗ ਬਕਾਏ ਦੇਣ ਲਈ ਤੁਰੰਤ ਨੋਟੀਫਿਕੇਸ਼ਨ ਵੀ ਜਲਦੀ ਜਾਰੀ ਕੀਤੇ ਜਾਣ ,16/07/2020 ਤੋਂ ਪਹਿਲਾਂ ਭਰਤੀ ਕਰਮਚਾਰੀਆਂ ਨੂੰ ਪਰਖਕਾਲ ਸਮੇ ਦੌਰਾਨ 6ਵੇਂ ਤਨਖਾਹ ਕਮਿਸ਼ਨ ਦਾ ਵਾਧਾ ਬਕਾਏ ਸਮੇਤ ਦਿੱਤਾ ਜਾਵੇ,ਬਾਰਡਰ ਏਰੀਆ ਅਲਾਉਂਸ ,ਰੂਰਲ ਏਰੀਆ ਅਲਾਉਂਸ,ਐਫ.ਟੀ.ਏ.ਅਲਾਉਂਸ ਸਮੇਤ ਸਮੂਹ ਭੱਤੇ ਜੋ ਕਿ 5ਵੇਂ ਤਨਖਾਹ ਕਮਿਸ਼ਨ ਵਿੱਚ ਮਿਲਦੇ ਸਨ ਸਾਰੇ 6ਵੇ ਤਨਖਾਹ ਕਮਿਸ਼ਨ ਵਿੱਚ ਬਹਾਲ ਕੀਤੇ ਜਾਣ ਆਦਿ ਦੀ ਮੰਗ ਕੀਤੀ ਜਾਂਦੀ ਹੈ।

ਰੋਸ ਰੈਲੀ ਵਿੱਚ ਸ਼ਾਮਿਲ ਹੋਣ  ਵਾਲਿਆਂ ਵਿੱਚ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਜਿਲਾ ਯੂਨਿਟ ਦੇ ਵੱਖ ਵੱਖ ਵਿਭਾਗਾਂ ਦੇ ਆਗੂ ਸਹਿਬਾਨ, ਸਿਹਤ ਵਿਭਾਗ ਤੋਂ ਤਜਿੰਦਰ ਸਿੰਘ ਢਿੱਲੋਂ , ਅਤੁੱਲ ਸ਼ਰਮਾ,ਸੰਜੀਵ ਕੁਮਾਰ, ਕੁਲਦੀਪ ਸਿੰਘ ਅਤੇ ਹਰਵਿੰਦਰ ਕੌਰ, ਡਿਪਟੀ ਕਮਿਸ਼ਨਰ ਦਫਤਰ ਤੋਂ ਅਸਨੀਲ ਸ਼ਰਮਾ, ਦੀਪਕ ਅਰੋੜਾ ਅਤੇ  ਸਾਹਿਬ ਕੁਮਾਰ ਖਜਾਨਾ ਵਿਭਾਗ ਤੋਂ ਮੁਨੀਸ਼ ਕੁਮਾਰ ਸ਼ਰਮਾ , ਰਜਿੰਦਰ ਸਿੰਘ ਮੱਲੀ, ਸੰਦੀਪ ਅਰੋੜਾ ਅਤੇ ਤੇਜਿੰਦਰ ਸਿੰਘ ਛੱਜਲਵੱਡੀ , ਜਲ ਸਰੋਤ ਵਿਭਾਗ ਤੋਂ ਮੁਨੀਸ਼ ਕੁਮਾਰ ਸੂਦ ਅਤੇ ਗੁਰਵੇਲ ਸਿੰਘ ਸੇਖੋਂ , ਸਿੱਖਿਆ ਵਿਭਾਗ ਤੋਂ ਬਿਕਰਮਜੀਤ ਸਿੰਘ ਅਤੇ ਅਮਨ ਥਰੀਏਵਾਲ,ਲੋਕ ਨਿਰਮਾਣ ਵਿਭਾਗ ਤੋਂ  ਵਿਕਾਸ ਜੋਸ਼ੀ ਅਤੇ ਹਸ਼ਵਿੰਦਰਪਾਲ ਸਿੰਘ  , ਉਪ ਅਰਥ ਅਤੇ ਅੰਕੜਾ ਸਲਾਹਕਾਰ ਤੋਂ ਮੈਡਮ ਦਵਿੰਦਰ ਕੌਰ, ਐਕਸਾਈਜ਼ ਵਿਭਾਗ ਤੋਂ  ਸਿਮਰਨਜੀਤ ਸਿੰਘ ਹੀਰਾ ,ਹਰਸਿਮਰਨ ਸਿੰਘ ਅਤੇ ਸ਼ਮਸ਼ੇਰ ਸਿੰਘ , ਆਈ ਟੀ ਆਈ ਵਿਭਾਗ ਤੋਂ ਭੁਪਿੰਦਰ ਸਿੰਘ ਭਕਨਾ ਅਤੇ ਸੁਨੀਲ ਕੁਮਾਰ ,ਵਾਟਰ ਸਪਲਾਈ ਤੋਂ ਰੋਬਿੰਦਰ ਸ਼ਰਮਾਂ ਅਤੇ ਅਕਾਸ਼ ਮਹਾਜਨ, ਸਥਾਨਕ ਸਰਕਾਰਾਂ ਵਿਭਾਗ ਤੋਂ ਗੁਰਦੇਵ ਸਿੰਘ ਰੰਧਾਵਾ, ਖੇਤੀਬਾੜੀ ਵਿਭਾਗ ਤੋਂ ਰਣਬੀਰ ਸਿੰਘ ਰਾਣਾ, ਮੰਡਲ ਭੂਮੀ ਰੱਖਿਆ ਦਫਤਰ ਤੋ ਰਮਨਦੀਪ ਸਿੰਘ ਢਿੱਲੋਂ,ਰੋਡਵੇਜ਼ ਵਿਭਾਗ ਤੋਂ ਮਨੋਜ ਕੁਮਾਰ, ਰਕੇਸ਼ ਕੁਮਾਰ ਅਤੇ ਕੁਲਦੀਪ ਸਿੰਘ ,ਐਨ ਸੀ ਸੀ ਵਿਭਾਗ ਤੋਂ ਸੰਦੀਪ ਸਿੰਘ ਅਤੇ ਬਿਕਰਮਜੀਤ ਸਿੰਘ, ਸਮਾਜਿਕ ਸੁਰੱਖਿਆ ਵਿਭਾਗ ਤੋਂ ਗੁਰਦਿਆਲ ਸਿੰਘ ਅਤੇ ਜਗਜੀਵਨ ਸ਼ਰਮਾ,ਤਕਨੀਕੀ ਸਿੱਖਿਆ ਵਿਭਾਗ ਤੋਂ ਦਵਿੰਦਰ ਸਿੰਘ ਅਤੇ ਸੁਰਜੀਤ ਸਿੰਘ,ਚੰਦਰ ਅਰੋੜਾ ਅਤੇ ਦਿਲਬਾਗ ਸਿੰਘ ਕੋਆਪਰੇਟਿਵ ਵਿਭਾਗ ਤੋਂ ਹਰਪਾਲ ਸਿੰਘ ਅਤੇ ਤੇਜਪਾਲ ਸਿੰਘ, ਰੋਜ਼ਗਾਰ ਵਿਭਾਗ ਤੋਂ  ਜਤਿੰਦਰਪਾਲ ਸਿੰਘ ਅਤੇ ਦੀਪਕ ਕੁਮਾਰ,ਡੀ ਡੀ ਪੀ ਓ ਦਫਤਰ ਤੋਂ ਅਰਜੁਨ ਸਿੰਘ ਅਤੇ ਗੁਰਜੀਤ ਸਿੰਘ ਆਦਿ ਨੇ ਰੈਲੀ ਨੂੰ ਸੰਬੋਧਨ ਕੀਤਾ ਅਤੇ ਆਪੋ ਆਪਣੇ ਵਿਭਾਗਾਂ ਦੇ ਸਾਥੀਆਂ ਸਮੇਤ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕੀਤੀ,ਆਗੂਆਂ ਨੇ ਇਹ ਵੀ ਦੱਸਿਆ ਸਰਕਾਰ ਵੱਲੋਂ ਮੰਗਾਂ ਨਾ ਪੂਰੀਆਂ ਕੀਤੇ ਜਾਣ ਦੇ ਰੋਸ ਵਜੋਂ  ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

 

Tags: Protest , Agitation , Demonstration , Strike

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD