Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੀ.ਐਸ.ਐਮ.ਐਸ.ਯੂ. ਜ਼ਿਲ੍ਹਾ ਫਾਜ਼ਿਲਕਾ ਦੇ ਕਲੈਰੀਕਲ ਕਮਿਆਂ ਨੇ ਸਰਕਾਰ ਖਿਲਾਫ ਰੋਸ ਪ੍ਰਗਟ ਕਰਦੇ ਹੋਏ ਪੂਤਲਾ ਫੂਕਿਆ

Protest, Agitation, Demonstration, Strike

Web Admin

Web Admin

5 Dariya News

ਫਾਜ਼ਿਲਕਾ , 17 Dec 2021

Last updated on: Dec 17, 2021, 00:00 IST

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੁਨੀਅਨ ਸੂਬਾ ਬਾਡੀ ਦੇ ਆਦੇਸ਼ਾਂ ਮੁਤਾਬਕ ਪੀ.ਐਸ.ਐਮ.ਐਸ.ਯੂ. ਜ਼ਿਲ੍ਹਾ ਫਾਜ਼ਿਲਕਾ ਦੇ ਕਲੈਰੀਕਲ ਕਾਮਿਆਂ ਵੱਲੋਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਤੇ ਜਨਰਲ ਸਕੱਤਰ ਸੁਖਦੇਵ ਚੰਦ ਕੰਬੋਜ਼ ਦੀ ਅਗਵਾਈ ਹੇਠ ਡੀ.ਸੀ. ਦਫਤਰ ਦੇ ਬਾਹਰ ਆਪਣਾ ਰੋਸ ਪ੍ਰਗਟ ਕਰਦਿਆਂ ਜਿਥੇ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਉਥੇ ਪੂਤਲਾ ਵੀ ਫੂਕਿਆ ਗਿਆ।ਇਸ ਮੌਕੇ ਸ. ਹਰਭਜਨ ਸਿੰਘ ਖੁੰਗਰ ਜਿਲ੍ਹਾ ਸਰਪਰਸਤ, ਪੀ.ਐਸ.ਐਮ.ਐਸ.ਯੂ. ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ, ਜਨਰਲ ਸਕੱਤਰ ਸੁਖਦੇਵ ਚੰਦ ਕੰਬੋਜ਼, ਪ੍ਰਧਾਨ ਡੀ.ਸੀ. ਦਫਤਰ ਯੁਨੀਅਨ ਸ. ਜਗਜੀਤ ਸਿੰਘ, ਸੀਨੀਅਰ ਆਗੂ ਰਵਿੰਦਰ ਸ਼ਰਮਾ ਅਤੇ ਹੋਰ ਮੁਲਾਜਮ ਆਗੂਆਂ ਨੇ ਸਰਕਾਰ ਖਿਲਾਫ ਰਜ ਕੇ ਨਾਅਰੇਬਾਜੀ ਕੀਤੀ ਅਤੇ ਸਰਕਾਰ ਦਾ ਪੁਤਲਾ ਵੀ ਫੂਕਿਆ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਹੀ ਅਧੂਰਾ ਪੇਅ ਕਮਿਸ਼ਨ ਲਾਗੂ ਕੀਤਾ ਗਿਆ ਹੈ ਉਥੇ ਭਤਿਆਂ ਨੂੰ ਵੀ ਖਤਮ ਕਰਨ `ਚ ਲਗੀ ਹੋਈ ਹੈ। ਕਲੈਰੀਕਲ ਕਾਮਿਆਂ ਵੱਲੋਂ ਡੀ.ਸੀ.ਦਫਤਰ ਦੇ ਬਾਹਰ ਪਿਟ ਸਿਆਪਾ ਕਰਦਿਆਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਪਿਛਲੇ ਦਿਨੀ ਜਾਰੀ ਕੀਤੀਆਂ ਮੁਲਾਜਮਾਂ ਮਾਰੂ ਨੋਟੀਫਿਕੇਸ਼ਨਾਂ ਨੂੰ ਜਲਦ ਤੋਂ ਜਲਦ ਰਦ ਕੀਤਾ ਜਾਵੇ ਨਹੀਂ ਤਾਂ ਹੋਰ ਤੀਖੇ ਨਾਲ ਸੰਘਰਸ਼ ਵਿਢਿਆ ਜਾਵੇਗਾ ਜਿਸ ਦੀ ਨਿਰੋਲ ਜਿੰਮੇਵਾਰੀ ਸਰਕਾਰ ਦੀ ਹੋਵੇਗੀ।

ਇਸ ਤੋਂ ਇਲਾਵਾ ਬਾਰਡਰ ਏਰੀਆ ਭੱਤੇ ਦੀ ਨੋਟੀਫਿਕੇਸ਼ਨ ਜਾਰੀ ਕਰਨਾ, ਏ.ਸੀ.ਪੀ. ਦੇ ਲਾਭ ਨੂੰ ਚਾਲੂ ਰੱਖਣਾ ਅਤੇ ਰੂਰਲ ਭੱਤੇ ਨੂੰ ਬੰਦ ਕਰਨ ਦੀ ਚਿਠੀ ਨੂੰ ਰੱਦ ਕਰਕੇ ਮੁੜ ਤੋਂ ਜਾਰੀ ਰੱਖਣਾ, ਪ੍ਰੋਬੇਸ਼ਨ `ਤੇ ਕੰਮ ਕਰ ਰਹੇ ਮੁਲਾਜਮਾਂ ਨੂੰ ਉਨ੍ਹਾਂ ਦੀ ਬਣਦੀ ਯੋਗ ਤਨਖਾਹ ਦੇਣਾ ਤੇ 1 ਜਨਵਰੀ 2016 ਤੋਂ ਬਾਅਦ ਵਾਲੇ ਕਰਮਚਾਰੀਆਂ ਨੂੰ ਉਨ੍ਹਾਂ ਦਾ ਬਣਦਾ ਏਰੀਅਰ ਦੇਣਾ ਆਦਿ ਹੋਰ ਮੰਗਾਂ ਨੂੰ ਮੰਨ ਕੇ ਜਲਦ ਨੋਟੀਫਿਕੇਸ਼ਨਾ ਜਾਰੀਆਂ ਕੀਤੀਆਂ ਜਾਣ।ਇਸ ਤੋਂ ਇਲਾਵਾ ਮੁਲਾਜਮਾਂ ਦੀ ਹੋਰ ਜਾਇਜ ਮੰਗ ਪੁਰਾਣੀ ਪੈਨਸ਼ਨ ਦੀ ਬਹਾਲੀ ਵੀ ਜਲਦ ਕੀਤੀ ਜਾਵੇ।ਇਸ ਮੌਕੇ ਗੌਰਵ ਸੇਤੀਆ, ਸੀਨੀਅਰ ਮੀਤ ਪ੍ਰਧਾਨ ਰਾਜਨ ਕੰਬੋਜ਼, ਸੀਨੀਅਰ ਮੀਤ ਪ੍ਰਧਾਨ ਲੇਡੀ ਵਿੰਗ ਵੀਨਾ ਰਾਣੀ, ਮੀਤ ਪ੍ਰਧਾਨ ਗੌਰਵ ਬਤਰਾ, ਮੀਤ ਜਨਰਲ ਸਕੱਤਰ ਸੁਖਚੈਨ ਸਿੰਘ, ਮੀਤ ਪ੍ਰਧਾਨ ਬਲਵਿੰਦਰ ਕੌਰ, ਮੀਤ ਜਨਰਲ ਸਕੱਤਰ ਨਵਨੀਤ ਕੌਰ, ਮੀਤ ਜਨਰਲ ਸਕੱਤਰ ਰਵਿੰਦਰ ਕੁਮਾਰ, ਮੀਤ ਜਨਰਲ ਸਕੱਤਰ ਅਜੈ ਕੰਬੋਜ਼, ਮੀਤ ਕੈਸ਼ੀਅਰ ਸਮੀਰ ਕੰਬੋਜ਼, ਮੀਤ ਕੈਸ਼ੀਅਰ ਜਤਿੰਦਰ, ਮੀਤ ਪ੍ਰੈਸ ਸਕੱਤਰ ਸੁਮਿਤ ਕੁਮਾਰ, ਸਕੱਤਰ ਸੰਦੀਪ ਸਿੰਘ, ਅਜੈ ਕੰਬੋਜ਼, ਮੋਹਨ ਲਾਲ, ਸਤਪ੍ਰੀਤ, ਜ਼ਸਵਿੰਦਰ ਸਿੰਘ, ਅੰਕਿਤ ਕੁਮਾਰ, ਸੁਖਵਿੰਦਰ ਸਿੰਘ, ਮਨਤਿੰਦਰ ਸਿੰਘ, ਸੁਨੀਲ ਕੁਮਾਰ, ਅਮਿਤ ਸ਼ਰਮਾ, ਸੁਰਿੰਦਰ ਕੁਮਾਰ, ਗੁਰਮੀਤ ਕੁਮਾਰ ਪੰਚਾਇਤੀ ਰਾਜ, ਰਾਬਿਆ, ਹਰੀਸ਼ ਕੁਮਾਰ ਵਾਟਰ ਸਪਲਾਈ ਵਿਭਾਗ, ਪ੍ਰਦੀਪ ਸ਼ਰਮਾ, ਰਾਮ ਰਤਨ, ਰਾਕੇਸ਼, ਸੁਨੀਲ ਗਰੋਵਰ, ਸਾਹਿਲ, ਅਸ਼ੋਕ, ਅਭਿਸ਼ੇਕ ਗੁਪਤਾ, ਮਨੀਲਾ, ਸ਼ਵੇਤਾ, ਉਸ਼ਾ, ਮਾਲਤੀ, ਗੁਰਮੀਤ ਕੌਰ, ਮੈਡਮ ਕਮਲਾ, ਪਰਮਜੀਤ ਸਹਿਤ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਦਫਤਰੀ ਕਰਮਚਾਰੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ।

 

Tags: Protest , Agitation , Demonstration , Strike

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD