Wednesday, 15 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਵਿਰਾਸਤ ਮੇਲਾ ਲੋਕ ਕਲਾਵਾਂ ਨੂੰ ਸਦੀਵੀ ਜਿਊਂਦਾ ਰੱਖਣ ਲਈ ਸੁਨਹਿਰੀ ਮੰਚ ਹੋ ਨਿਬੜਿਆ: ਵਿਜੈ ਇੰਦਰ ਸਿੰਗਲਾ

ਸੰਗਰੂਰ ਵਿਰਾਸਤੀ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ

Vijay Inder Singla, Punjab Pradesh Congress Committee, Congress, Punjab Congress, Government of Punjab, Punjab Government, Punjab, Sangrur

Web Admin

Web Admin

5 Dariya News

ਸੰਗਰੂਰ , 17 Dec 2021

ਲੋਕ ਕਲਾਵਾਂ ਪੰਜਾਬ ਦੇ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ ਅਤੇ ਜੇ ਸਾਡੇ ਬੱਚਿਆਂ ਤੇ ਨੌਜਵਾਨਾਂ ਨੂੰ ਪੰਜਾਬ ਦੇ ਇਸ ਮਾਣਮੱਤੇ ਵਿਰਸੇ ਨਾਲ ਜੋੜਨ ਲਈ ਲਗਾਤਾਰ ਪੇ੍ਰਰਿਤ ਕਰਨਾ ਹੈ ਤਾਂ ਇਨਾਂ ਕਲਾਵਾਂ ਨੂੰ ਸੁਰਜੀਤ ਕਰਨ ਲਈ ਨਿਰੰਤਰ ਸਾਰਥਕ ਉਪਰਾਲੇ ਕਰਨ ਦੀ ਅਹਿਮ ਲੋੜ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਬਨਾਸਰ ਬਾਗ ਵਿਖੇ ਆਯੋਜਿਤ ‘ਸੰਗਰੂਰ ਵਿਰਾਸਤ ਮੇਲੇ’ ਦੇ ਸਮਾਪਤੀ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ। ਉਨਾਂ ਕਿਹਾ ਕਿ ਵਿਰਾਸਤ ਮੇਲਾ ਲੋਕ ਕਲਾਵਾਂ ਨੂੰ ਲੋਕ ਮਨਾਂ ਵਿੱਚ ਸਦੀਵੀ ਜਿਊਂਦਾ ਰੱਖਣ ਲਈ ਇੱਕ ਸੁਨਹਿਰੀ ਮੰਚ ਹੋ ਨਿਬੜਿਆ ਹੈ ਜਿਸ ਵਿੱਚ ਸ਼ਾਮਲ ਕਲਾਕਾਰਾਂ ਨੇ ਆਪਣੇ ਹੁਨਰ ਤੇ ਕਲਾਵਾਂ ਦੇ ਸੁਮੇਲ ਨਾਲ ਦਰਸ਼ਕਾਂ ਦੇ ਮਨਾਂ ’ਤੇ ਅਮਿੱਟ ਛਾਪ ਛੱਡੀ ਹੈ। ਸ਼੍ਰੀ ਸਿੰਗਲਾ ਨੇ ਕਿਹਾ ਕਿ ਸੰਗਰੂਰ ਦੀਆਂ ਵਿਰਾਸਤੀ ਇਮਾਰਤਾਂ ਦੀ ਪੁਰਾਤਨ ਦਿੱਖ ਨੂੰ ਸੰਵਾਰਨ ਵਿੱਚ ਤਰਜੀਹ ਆਧਾਰ ’ਤੇ ਕਾਰਜ ਕੀਤੇ ਗਏ ਹਨ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜੀਆਂ ਇਸ ਅਨਮੋਲ ਖ਼ਜ਼ਾਨੇ ਦੇ ਰੂਬਰੂ ਹੁੰਦੀਆਂ ਰਹਿਣ।

ਸਮਾਪਤੀ ਸਮਾਰੋਹ ਮੌਕੇ ਸ਼੍ਰੀ ਹਰਬਖਸ਼ ਲਾਟਾ ਦੀ ਨਿਰਦੇਸ਼ਨਾਂ ਹੇਠ ਮੰਚਿਤ ਲਾਈਟ ਐਂਡ ਸਾਊਂਡ ਸ਼ੋਅ ‘ਜ਼ਿੰਦਾਂ ਨਿੱਕੀਆਂ’ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਮੁੱਖ ਮਹਿਮਾਨ ਸਮੇਤ ਸਾਰੇ ਦਰਸ਼ਕਾਂ ਦੇ ਮਨਾਂ ’ਤੇ ਡੂੰਘੀ ਛਾਪ ਛੱਡੀ।ਭਾਰੀ ਠੰਡ ਤੇ ਤੇਜ਼ ਹਵਾਵਾਂ ਦੇ ਬਾਵਜੂਦ ਵੱਡੀ ਗਿਣਤੀ ਦਰਸ਼ਕਾਂ ਨੇ ਤਿੰਨ ਦਿਨਾ ਵਿਰਾਸਤੀ ਮੇਲੇ ਦੌਰਾਨ ਲੋਕ ਗੀਤਾਂ, ਲੁੱਡੀ ਨਾਚ, ਮਲਵਈ ਗਿੱਧਾ, ਭੰਡ ਤੇ ਨਕਲਾਂ, ਕੱਵਾਲੀਆਂ ਦੇ ਨਾਲ ਨਾਲ ਸ਼੍ਰੀ ਮਨਪਾਲ ਟਿਵਾਣਾ ਨਿਰਦੇਸ਼ਤ ‘ਸਰਹਿੰਦ ਦੀ ਦੀਵਾਰ’ ਤੇ ਸ਼੍ਰੀ ਹਰਬਖਸ਼ ਲਾਟਾ ਨਿਰਦੇਸ਼ਤ ‘ਸਤਿਗੁਰੂ ਨਾਨਕ ਪ੍ਰਗਟਿਆ’ ਦਾ ਆਨੰਦ ਵੀ ਮਾਣਿਆ।ਸ਼੍ਰੀ ਸਿੰਗਲਾ ਵੱਲੋਂ ਇਸ ਦੌਰਾਨ ਮੇਲੇ ਦੀ ਸਫ਼ਲਤਾ ਲਈ ਯੋਗਦਾਨ ਪਾਉਣ ਵਾਲੀਆਂ ਵੱਖ ਵੱਖ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਮੇਲੇ ਦੇ ਸਫ਼ਲ ਆਯੋਜਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਦਿਖਾਈ ਗਈ ਦਿਲਚਸਪੀ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਜਿਲ੍ਹਾ ਪ੍ਰਸ਼ਾਸਨ ਦੀ ਤਰਫੋ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਨਮੋਲ ਸਿੰਘ ਧਾਲੀਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਲਤੀਫ ਅਹਿਮਦ ਵੱਲੋਂ ਸ੍ਰੀ ਸਿੰਗਲਾ ਨੂੰ ਸਨਮਾਨਿਤ ਕੀਤਾ ਗਿਆ।ਜ਼ਿਕਰਯੋਗ ਹੈ ਕਿ ਬੀਤੀ 14 ਦਸੰਬਰ ਨੂੰ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਇਸ ਮੇਲੇ ਦਾ ਉਦਘਾਟਨ ਕਰਨ ਦੇ ਨਾਲ ਨਾਲ ਕਰੀਬ 7 ਕਰੋੜ ਰੁਪਏ ਦੀ ਲਾਗਤ ਨਾਲ ਸੰਗਰੂਰ ਕੋਠੀ, ਬਨਾਸਰ ਬਾਗ, ਮਾਰਬਲ ਬਾਰਾਂਦਰੀ ਅਤੇ ਘੰਟਾ ਘਰ ਨੂੰ ਪੁਨਰ ਸੁਰਜੀਤ ਕਰਨ ਅਤੇ ਅਪਗ੍ਰੇਡੇਸ਼ਨ ਕਰਨ ਉਪਰੰਤ ਮਨੁੱਖਤਾ ਨੂੰ ਸਮਰਪਿਤ ਕੀਤਾ ਗਿਆ ਸੀ। 

 

Tags: Vijay Inder Singla , Punjab Pradesh Congress Committee , Congress , Punjab Congress , Government of Punjab , Punjab Government , Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD