Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਸਰੀਰਕ ਅਤੇ ਮਾਨਸਿਕ ਤੁੰਦਰੁਸਤੀ ਲਈ ਖੇਡਾਂ ਜਰੂਰੀ : ਸੁਖਵਿੰਦਰ ਸਿੰਘ ਬਿੰਦਰਾ

ਖਾਲਸਾ ਕਾਲਜ ਨੂੰ ਦਿੱਤੀਆ 20 ਖੇਡ ਕਿੱਟਾਂ, ਕੋਵਿਡ -19 ਦੌਰਾਨ ਵਧੀਆ ਸੇਵਾਵਾਂ ਦੇਣ ਵਾਲੇ ਡਾਕਟਰ, ਨਰਸਾਂ ਨੂੰ ਕੀਤਾ ਸਨਮਾਨਤ

Sukhwinder Singh Bindra, Punjab Youth Development Board,Congress, Chandigarh, Punjab Congress, Government of Punjab, Punjab Government, Punjab, PYDB

Web Admin

Web Admin

5 Dariya News

ਅੰਮ੍ਰਿਤਸਰ , 17 Dec 2021

ਖੇਡਾਂ ਵਿਅਕਤੀ ਲਈ ਬਹੁਤ ਜਰੂਰੀ ਹਨ ਅਤੇ ਵਿਦਿਆਰਥੀਆਂ ਨੂੰ ਆਪਣੀ ਊਰਜਾ ਦੀ ਵਰਤੋਂ ਖੇਡਾਂ ਵਿੱਚ ਕਰਨੀ ਚਾਹੀਦੀ ਹੈ ਤਾਂ ਹੀ ਉਹ ਸਰੀਰਕ ਤੇ ਮਾਨਸਿਕ ਤੌਰ ਤੇ ਤੰਦਰੁਸਤ ਰਹਿ ਸਕਦੇ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸੁਖਵਿੰਦਰ ਸਿੰਘ ਬਿੰਦਰਾ ਚੇਅਰਮੈਨ ਪੰਜਾਬ ਯੂਥ ਵਿਕਾਸ ਬੋਰਡ ਨੇ ਖਾਲਸਾ ਕਾਲਜ ਵਿਖੇ 20 ਖੇਡ ਕਿੱਟਾਂ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਲਈ ਦੇਣ ਉਪਰੰਤ ਕੀਤਾ।ਸ੍ਰੀ ਬਿੰਦਰਾ ਨੇ ਕਿਹਾ ਕਿ ਖਾਲਸਾ ਕਾਲਜ ਮੁੱਢ ਤੋਂ ਹੀ ਵਿਦਿਆਰਥੀਆਂ ਖੇਡਾਂ ਪ੍ਰਤੀ ਉਤਸ਼ਾਹਤ ਕਰਦਾ ਰਿਹਾ ਹੈ ਅਤੇ ਇਸ ਕਾਲਜ ਦੇ ਕਈ ਵਿਦਿਆਰਥੀਆਂ ਨੇ ਆਪਣੀ ਖੇਡ ਬਦੌਲਤ ਕਾਲਜ, ਦੇਸ਼ ਦਾ ਨਾਮ ਅੰਤਰਰਾਸ਼ਟਰੀ ਪੱਧਰ ਤੇ ਰੋਸ਼ਨ ਕੀਤਾ ਹੈ ਅਤੇ ਕਈ ਖਿਡਾਰੀ ਓਲੰਪਿਕ ਖੇਡਾਂ ਤੱਕ ਵੀ ਪਹੁੰਚੇ ਹਨ। ਸ੍ਰੀ ਬਿੰਦਰਾ ਨੇ ਦੱਸਿਆ ਕਿ ਪੰਜਾਬ ਯੂਥ ਵਿਕਾਸ ਬੋਰਡ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨਾ ਹੈ ਤਾਂ ਜੋ ਉਹ ਨਸ਼ਿਆਂ ਵਰਗੀਆਂ ਬੁਰੀਆਂ ਅਲਾਮਤਾਂ ਤੋਂ ਦੂਰ ਹੋ ਕੇ ਖੇਡਾਂ ਵਿੱਚ ਆਪਣਾ ਯੋਗਦਾਨ ਪਾ ਸਕਣ। ਚੇਅਰਮੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਖੇਡਾਂ ਦੇ ਨਾਲ ਨਾਲ ਨੌਜਵਾਨਾਂ ਨੂੰ ਰੁਜਗਾਰ ਦਿਵਾਉਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਇਸੇ ਹੀ ਲੜੀ ਤਹਿਤ ਹਰੇਕ ਜਿਲੇ੍ਹ ਵਿੱਚ ਜਿਲ੍ਹਾ ਰੁਜਗਾਰ ਕਾਰੋਬਾਰ ਬਿਊਰੋ ਸਥਾਪਤ ਕੀਤੇ ਗਏ ਹਨ ਜਿਥੇ ਵਿਦਿਆਰਥੀ ਪਹੁੰਚ ਕਰਕੇ ਆਪਣੀ ਮਨਪਸੰਦ ਨੌਕਰੀ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਰੁਜਗਾਰ ਕਾਰੋਬਾਰ ਬਿਊਰੋ ਵਿੱਚ ਵੱਡੀਆਂ ਕੰਪਨੀਆਂ ਖੁਦ ਨੌਜਵਾਨਾਂ ਦੀ ਨੌਕਰੀ ਲਈ ਚੋਣ ਕਰਦੀਆਂ ਹਨ ਅਤੇ ਨੌਜਵਾਨਾਂ ਨੂੰ ਨੌਕਰੀ ਲਈ ਇਧਰ ਉਧਰ ਭਟਕਣਾ ਨਹੀਂ ਪੈਂਦਾ।

ਖਾਲਸਾ ਕਾਲਜ ਵਿਖੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਵਿੱਚ ਸ੍ਰੀ ਬਿੰਦਰਾ ਨੇ ਕਿਹਾ ਕਿ ਉਹ ਸਰਕਾਰ ਨਾਲ ਗੱਲ ਕਰਨਗੇ ਕਿ ਖੇਡਾਂ ਦੌਰਾਨ ਜੇਕਰ ਕੋਈ ਖਿਡਾਰੀ ਜਖਮੀ ਹੋ ਜਾਂਦਾ ਹੈ ਤਾਂ ਉਸ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਵਿੱਚ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਨੌਕਰੀ ਦੇ ਨਾਲ ਨਾਲ ਨਕਦ ਇਨਾਮ ਵੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਹਰੇਕ ਸਰਕਾਰੀ ਵਿਭਾਗ ਵਿੱਚ ਖਿਡਾਰੀਆਂ ਦਾ ਕੋਟਾ ਨਿਸ਼ਚਿਤ ਕੀਤਾ ਜਾਂਦਾ ਹੈ। ਇਸ ਮੌਕੇ ਖਾਲਸਾ ਕਾਲਜ ਦੇ ਪ੍ਰਿੰਸੀਪਲ ਵੱਲੋਂ ਸ੍ਰੀ ਬਿੰਦਰਾ ਨੂੰ ਸਨਮਾਨਤ ਵੀ ਕੀਤਾ ਗਿਆ।ਇਸ ਉਪਰੰਤ ਸ੍ਰੀ ਬਿੰਦਰਾ ਆਈ:ਵੀ:ਵਾਈ ਹਸਪਤਾਲ ਅਤੇ ਫੋਰਟਿਸ ਐਸਕਾਰਟ ਹਸਪਤਾਲ ਵਿਖੇ ਗਏ ਅਤੇ ਕੋਵਿਡ-19 ਦੌਰਾਨ ਵਧੀਆ ਸੇਵਾਵਾਂ ਦੇਣ ਵਾਲੇ ਡਾਕਟਰਾਂ, ਨਰਸਾਂ ਅਤੇ ਸਟਾਫ ਨੂੰ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ। ਸ੍ਰੀ ਬਿੰਦਰਾ ਨੇ ਕਿਹਾ ਕਿ ਇਨ੍ਹਾਂ ਦੀ ਬਦੌਲਤ ਅਸੀਂ ਕਰੋਨਾ ਮਹਾਂਮਾਰੀ ਵਰਗੀ ਜੰਗ ਲੜ ਸਕੇ ਹਾਂ। ਉਨ੍ਹਾਂ ਕਿਹਾ ਕਿ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਵੀ ਇਨ੍ਹਾਂ ਨੇ ਕਰੋਨਾ ਮਰੀਜਾਂ ਦੀ ਸੇਵਾ ਕੀਤੀ ਅਤੇ ਉਹ ਇਨ੍ਹਾਂ ਕੋਵਿਡ ਯੋਧਿਆਂ ਨੂੰ ਸਲਾਮ ਕਰਦੇ ਹਨ। ਸ੍ਰੀ ਬਿੰਦਰਾ ਨੇ ਕਿਹਾ ਕਿ ਸਾਡੀ ਸਰਕਾਰ ਕਰੋਨਾ ਦੀ ਤੀਜੀ ਲਹਿਰ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ ਪਰ ਪਰਮਾਤਮਾ ਕਰੇ ਕਿ ਤੀਜੀ ਲਹਿਰ ਨਾ ਹੀ ਆਵੇ। ਸ੍ਰੀ ਬਿੰਦਰਾ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਕੋਵਿਡ ਟੀਕਾਕਰਨ ਜਰੂਰੀ ਕਰਵਾਉਣ ਤਾਂ ਹੀ ਇਸ ਭਿਆਨਕ ਬਿਮਾਰੀ ਤੋਂ ਬਚ ਸਕਦੇ ਹਾਂ।ਇਸ ਮੌਕੇ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ: ਮਹਿਲ ਸਿੰਘ, ਰਜਿਸਟਰਾਰ ਸ੍ਰ ਦਵਿੰਦਰ ਸਿੰਘ, ਡਿਪਟੀ ਰਜਿਸਟਰਾਰ ਡਾ:ਦੀਪਕ ਦੇਵਗਨ, ਹਿੰਦੀ ਵਿਭਾਗ ਦੀ ਮੁਖੀ ਡਾ: ਸੁਰਜੀਤ ਕੌਰ, ਡਾਇਰੈਕਟਰ ਆਈ:ਵੀ:ਵਾਈ ਹਸਪਤਾਲ ਸ੍ਰੀਮਤੀ ਵਿਜੈ ਲਕਸ਼ਮੀ ਡਾ: ਧੀਰਜ, ਡਾ: ਰਾਏ ਪ੍ਰਕਾਸ਼, ਸ੍ਰੀ ਨਿਤਿਨ ਕੁਮਾਰ ਸਪੈਸ਼ਲ ਮੈਂਬਰ ਸ਼ਿਕਾਇਤਾਂ ਵੀ ਹਾਜਰ ਸਨ।

 

Tags: Sukhwinder Singh Bindra , Punjab Youth Development Board , Congress , Chandigarh , Punjab Congress , Government of Punjab , Punjab Government , Punjab , PYDB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD