Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੁੱਜਣਾ ਯਕੀਨੀ ਬਣਾਇਆ ਜਾਵੇ-ਰਾਣਾ ਗੁਰਜੀਤ ਸਿੰਘ

ਕੈਬਨਿਟ ਮੰਤਰੀ ਵਲੋਂ ਸੈਦੋਵਾਲ ਵਿਖੇ ਸੁਵਿਧਾ ਕੈਂਪ ਦਾ ਉਦਘਾਟਨ

Rana Gurjit Singh, Rana Gurjeet Singh, Punjab Pradesh Congress Committee, Congress, Punjab Congress, Government of Punjab, Punjab Government, Punjab, Kapurthala

Web Admin

Web Admin

5 Dariya News

ਕਪੂਰਥਲਾ , 17 Dec 2021

Last updated on: Dec 17, 2021, 00:00 IST

ਪੰਜਾਬ ਦੇ ਤਕਨੀਕੀ ਸਿੱਖਿਆ, ਬਾਗਬਾਨੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅਧਿਕਾਰੀਅਂ ਨੂੰ ਕਿਹਾ ਹੈ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਏਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੁੱਜਣਾ ਯਕੀਨੀ ਬਣਾਉਣ ਤਾਂ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿਚ ਮਦਦ ਮਿਲ ਸਕੇ।ਅੱਜ ਉਨ੍ਹਾਂ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਭਲਾਈ ਯੋਜਨਾਵਾਂ ਦਾ ਲਾਭ ਦੇਣ ਲਈ ਸਬ ਡਵੀਜ਼ਨ ਪੱਧਰ ’ਤੇ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਿਚ ਸੈਦੋਵਾਲ ਵਿਖੇ ਲਗਾਏ ਕੈਂਪ ਦਾ ਉਦਘਾਟਨ ਕੀਤਾ।ਉਨ੍ਹਾਂ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ, ਸ਼ਗਨ ਸਕੀਮ, 5-5 ਮਰਲੇ ਦੇ ਪਲਾਟ, ਬਿਜਲੀ ਬਕਾਏ ਮਾਫ ਕਰਨ ਦੇ ਫੈਸਲੇ ਇਤਿਹਾਸਕ ਹਨ ਜਿਸ ਨਾਲ ਸਮਾਜ ਦੇ ਕਮਜ਼ੋਰ ਤਬਕੇ ਦੇ ਲੋਕਾਂ ਨੂੰ ਸਭ ਤੋਂ ਵੱਧ ਲਾਭ ਮਿਲਿਆ ਹੈ। ਉਨ੍ਹਾਂ ਇਸ਼ ਮੌਕੇ ਕੈਂਪ ਵਿਚ ਆਏ ਲੋਕਾਂ ਨਾਲ ਵੀ ਗੱਲਬਾਤ ਕੀਤੀ ਤੇ ਵੱਖ-ਵੱਖ ਵਿਭਾਗਾਂ ਵਲੋਂ ਲਾਏ ਗਏ ਸਟਾਲਾਂ ਦਾ ਵੀ ਨਿਰੀਖਣ ਕੀਤਾ। ਜ਼ਿਕਰਯੋਗ ਹੈ ਕਿ ਅੱਜ ਟਿੱਬਾ ਦਾਣਾ ਮੰਡੀ, ਪਲਾਹੀ ਪਿੰਡ, ਬੀ.ਡੀ.ਪੀ.ਓ. ਦਫਤਰ ਨਡਾਲਾ, ਵਿਖੇ ਵੀ ਸੁਵਿਧਾ ਕੈਂਪ ਲਗਾਏ ਗਏ। ਇਸ ਮੌਕੇ ਬੀ.ਡੀ.ਪੀ.ਓ ਅਮਰਜੀਤ ਸਿੰਘ, ਅਮਰਜੀਤ ਸਿੰਘ ਸੈਦੋਵਾਲ ਬਲਾਕ ਕਾਂਗਰਸ ਪ੍ਰਧਾਨ, ਬਲਾਕ ਸੰਮਤੀ ਮੈਂਬਰ ਗੁਰਦੀਪ ਸਿੰਘ ਬਿਸ਼ਨਪੁਰ, ਜਿਲ੍ਹਾ ਭਲਾਈ ਅਫਸਰ ਜਗਦੇਵ ਸਿੰਘ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Rana Gurjit Singh , Rana Gurjeet Singh , Punjab Pradesh Congress Committee , Congress , Punjab Congress , Government of Punjab , Punjab Government , Punjab , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD