Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਾਜ ਪੱਧਰੀ ਸਮਾਗਮ : ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਮੈਗਾ ਜਾਬ ਮੇਲਿਆਂ ਦੌਰਾਨ ਨੌਕਰੀਆਂ ਪ੍ਰਾਪਤ ਕਰਨ ਵਾਲੇ 270 ਨੌਜਵਾਨਾਂ ਦਾ ਸਨਮਾਨ

ਮਾਈਕ੍ਰੋਸਾਫਟ ਵਲੋਂ 20 ਹਜ਼ਾਰ ਲੜਕੀਆਂ ਨੂੰ ਦਿੱਤੀ ਜਾਵੇਗੀ ਸੂਚਨਾ ਤਕਨੀਕ ਦੀ ਸਿਖਲਾਈ

Rana Gurjit Singh, Rana Gurjeet Singh, Punjab Pradesh Congress Committee, Congress, Punjab Congress, Government of Punjab, Punjab Government, Punjab, Kapurthala

Web Admin

Web Admin

5 Dariya News

ਕਪੂਰਥਲਾ , 17 Dec 2021

Last updated on: Dec 17, 2021, 00:00 IST

ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਅੱਜ ਆਈ.ਕੇ. ਗੁਜ਼ਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਰਾਜ ਪੱਧਰੀ ਸਨਮਾਨ ਸਮਾਗਮ ਦੌਰਾਨ 270 ਨੌਜਵਾਨਾਂ ਦਾ ਸਨਮਾਨ ਕੀਤਾ ਜਿਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਲਗਾਏ ਮੈਗਾ ਜਾਬ ਮੇਲਿਆਂ ਦੌਰਾਨ ਨੌਕਰੀਆਂ ਪ੍ਰਾਪਤ ਕੀਤੀਆਂ । ਉਨ੍ਹਾਂ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਭਰ ਤੋਂ ਆਏ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਜਿਨ੍ਹਾਂ ਨੇ ਬਤੌਰ ਤਕਨੀਕੀ ਸਿੱਖਿਆ ਮੰਤਰੀ ਰੁਜਗਾਰ ਮੇਲਿਆਂ ਦੀ ਸ਼ਰੂਅੂਤ ਕੀਤੀ, ਉਸ ਤਹਿਤ ਹੁਣ ਤੱਕ ਲੱਖਾਂ ਨੌਜਵਾਨਾਂ ਨੂੰ ਨੌਕਰੀਆਂ ਪ੍ਰਾਪਤ ਕਰਨ ਤੇ ਸਵੈ ਰੁਜ਼ਗਾਰ ਸਥਾਪਿਤ ਕਰਨ ਵਿਚ ਸਹਾਇਤਾ ਦਿੱਤੀ ਗਈ ਹੈ।ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੀਆਂ 20,000 ਲੜਕੀਆਂ ਜੋ ਕਿ ਸੂਚਨਾ ਤਕਨੀਕ ਖੇਤਰ ਦੀ ਸਿੱਖਿਆ ਪ੍ਰਾਪਤ ਕਰ ਚੁੱਕੀਆਂ ਹਨ, ਨੂੰ ਮਾਈਕ੍ਰੋਸਾਫਟ ਵਲੋਂ ਸਿਖਲਾਈ ਦੇਣ ਦਾ ਸਮਝੌਤਾ ਸਹੀਬੰਧ ਕੀਤਾ ਗਿਆ ਹੈ। ਇਸ ਨਾਲ ਉਹ ਆਪਣੇ ਹੁਨਰ ਨੂੰ ਨਿਖਾਰਕੇ ਅੰਤਰਰਾਸ਼ਟਰੀ ਪੱਧਰ ’ਤੇ ਸੇਵਾਵਾਂ ਪ੍ਰਦਾਨ ਕਰ ਸਕਦੀਆਂ ਹਨ।ਉਨ੍ਹਾਂ ਕਿਹਾ ਕਿ ਅਗਲਾ ਸਮਾਂ ਆਰਟੀਫੀਸ਼ਲ ਇੰਟੈਲੀਜੈਂਸ ਦਾ ਹੈ, ਜਿਸਦਾ ਸੂਚਨਾ ਤਕਨੀਕ ਤੇ ਖੇਤੀ ਦੇ ਖੇਤਰ ਵਿਚ ਅਹਿਮ ਯੋਗਦਾਨ ਹੋਵੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ 20 ਦਸੰਬਰ ਤੋਂ ਪੰਜਾਬ ਭਰ ਵਿਚ ਵੱਡੇ ਸ਼ਹਿਰਾਂ ਦੇ ਸੀਵਰਮੈਨਾਂ ਨੂੰ ਸਿਖਲਾਈ ਦੇਣ ਦਾ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਤਹਿਤ ਉਹ ਮਸ਼ੀਨੀਕਰਨ ਰਾਹੀਂ ਸੀਵਰ ਦੀ ਸਫਾਈ ਕਰਨ ਦੇ ਸਮਰੱਥ ਹੋਣਗੇ।

ਉਨ੍ਹਾਂ ਇਹ ਵੀ ਕਿਹਾ ਕਿ ਬਠਿੰਡਾ ਵਿਖੇ ਏਮਜ ਦੇ ਸਹਿਯੋਗ ਨਾਲ ਨਰਸਾਂ ਨੂੰ ਰੈਸਪੀਰੇਟਰੀ ਸਿਖਲਾਈ 60-60 ਦੇ ਬੈਚ ਵਿਚ ਸਿਖਲਾਈ ਦਿੱਤੀ ਜਾ ਰਹੀ ਹੈ, ਜਿਸ ਨਾਲ ਸਿਵਲ ਹਸਪਤਾਲਾਂ ਅੰਦਰ ਵੈਂਟੀਲੇਟਰ ਤੇ ਹੋਰ ਆਧੁਨਿਕ ਮਸ਼ੀਨਾਂ ਨੂੰ ਚਲਾਉਣ ਦੀ ਵਿਧੀ ਬਾਰੇ ਸਿੱਖਿਅਤ ਕੀਤਾ ਜਾ ਰਿਹਾ ਹੈ।ਉਨ੍ਹਾਂ ਨੌਕਰੀ ਲਈ ਚੁਣੇ ਗਏ ਨੌਜਵਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ 270 ਵਿਚੋਂ 200 ਨੌਜਵਾਨਾਂ ਨੇ ਨਿੱਜੀ ਖੇਤਰ ਵਿਚ ਨੌਕਰੀਆਂ ਪ੍ਰਾਪਤ ਕੀਤੀਆਂ ਹਨ ਜਦਕਿ 70 ਨੇ ਸਵੈ ਰੁਜ਼ਗਾਰ ਸ਼ਥਾਪਿਤ ਕੀਤੇ ਹਨ। ਇਸ ਮੌਕੇ ਡਾਇਰੈਕਟਰ ਰੁਜ਼ਗਾਰ ਉਤਪਤੀ ਐਮ.ਕੇ. ਅਰਵਿੰਦ ਕੁਮਾਰ ਨੇ  ਕੈਬਨਿਟ ਮੰਤਰੀ ਦਾ ਸਵਾਗਤ ਕਰਦਿਆਂ ਕਿਹਾ ਕਿ  ਪਿਛਲੇ 2 ਮਹੀਨਿਆਂ ਦੌਰਾਨ ਹੀ 1900 ਨੌਜਵਾਨਾਂ ਨੂੰ  ਨੌਕਰੀਆਂ ਪ੍ਰਦਾਨ ਕਰਨ ਤੋਂ ਇਲਾਵਾ  ਸਵੈ ਰੁਜ਼ਗਾਰ ਲਈ 48 ਕਰੋੜ ਰੁਪੈ ਦੇ ਕਰਜ਼ ਮਨਜੂਰ ਕਰਵਾਏ ਗਏ ਹਨ। ਇਸ ਮੌਕੇ ਹਿੰਦੂ ਕੰਨਿਆ ਕਾਲਜ ਦੀਆਂ ਵਿਦਿਆਰਥਣਾਂ ਨੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ। ਵਿਭਾਗ ਵਲੋਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਸਨਮਾਨ ਵੀ ਕੀਤਾ ਗਿਆ।  ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ, ਮੇਅਰ ਕੁਲਵੰਤ ਕੌਰ, ਡਿਪਟੀ ਮੇਅਰ ਮਾਸਟਰ ਵਿਨੋਦ ਸੂਦ, ਪੰਜਾਬ ਸਰਕਾਰ ਦੇ ਸਲਾਹਕਾਰ ਸੰਦੀਪ ਕੌੜਾ, ਵਧੀਕ ਡਾਇਰੈਕਟਰ ਰੁਜ਼ਗਾਰ ਉਤਪਤੀ ਰਾਜੇਸ਼ ਤਿ੍ਰਪਾਠੀ, ਕਾਂਗਰਸੀ ਆਗੂ ਅਮਨਦੀਪ ਸਿੰਘ ਗੋਰਾ ਗਿੱਲ, ਯੂਨੀਵਰਸਿਟੀ ਦੇ ਵਿੱਤ ਅਧਿਕਾਰੀ ਡਾ. ਸੁਖਵੀਰ ਸਿੰਘ ਵਾਲੀਆ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ ਪੀ ਆਂਗਰਾ, ਡੀਨ ਆਰ.ਪੀ. ਐਸ. ਬੇਦੀ, ਡਾਇਰੈਕਟਰ ਏਕ ਉਂਕਾਰ ਸਿੰਘ ਜੌਹਲ, ਇੰਜੀ ਨਵਦੀਪਕ ਸੰਧੂ ਤੇ ਹੋਰ ਹਾਜ਼ਰ ਸਨ।

 

Tags: Rana Gurjit Singh , Rana Gurjeet Singh , Punjab Pradesh Congress Committee , Congress , Punjab Congress , Government of Punjab , Punjab Government , Punjab , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD