Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਚਰਨਜੀਤ ਸਿੰਘ ਚੰਨੀ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਕਪੂਰਥਲਾ ਵਿਖੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਜ਼ੋਰਦਾਰ ਸ਼ਬਦਾਂ ਵਿੱਚ ਕੀਤੀ ਨਿਖੇਧੀ

ਕਿਸੇ ਨੂੰ ਵੀ ਸੂਬੇ ਦੀ ਅਮਨ-ਸ਼ਾਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Harminder Singh Gill, Sukhjinder Singh Randhawa, Tarn Taran, Ramanjit Singh Sikki, Dr. Dharambir Agnihotri

5 Dariya News

5 Dariya News

5 Dariya News

ਤਰਨ ਤਾਰਨ , 19 Dec 2021

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਕਪੂਰਥਲਾ ਵਿਖੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਜੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਹਨਾਂ ਸਾਜ਼ਿਸ਼ਾ ਦਾ ਪਰਦਾਫਾਸ਼ ਕਰਨ ਲਈ ਤਹਿ ਤੱਕ ਜਾਵੇਗੀ। ਉਹਨਾਂ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੀ ਅਮਨ-ਸ਼ਾਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ।ਉਹਨਾਂ ਸੂਬਾ ਵਾਸੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਅਜਿਹੀ ਕਿਸੇ ਵੀ ਘਟਨਾ ਨੂੰ ਰੋਕਣ ਲਈ ਸੁਚੇਤ ਅਤੇ ਜਿੰਮੇਵਾਰ ਹੈ, ਉੱਥੇ ਲੋਕ ਵੀ ਧਾਰਮਿਕ ਅਸਥਾਨਾਂ ਦੀ ਸੰਭਾਲ ਲਈ ਹੋਰ ਸੁਚੇਤ ਰਹਿਣ।ਇਹ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਸ੍ਰ. ਚਰਨਜੀਤ ਸਿੰਘ ਚੰਨੀ ਨੇ ਪੱਟੀ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਲਾਅ ਯੂਨੀਵਰਸਿਟੀ ਕੈਂਰੋ ਦੀ ਉਸਾਰੀ ਦੇ ਕੰਮਾਂ ਦੀ ਸ਼ੁਰੂਆਤ, ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾਂ ਕੈਂਰੋ ਅਤੇ ਡਾ. ਭੀਮ ਰਾਓ ਅੰਬੇਦਕਰ ਪਬਲਿਕ ਪਾਰਕ ਪੱਟੀ ਦਾ ਰਸਮੀਂ ਉਦਘਾਟਨ ਕਰਨ ਉਪਰੰਤ ਹਲਕਾ ਵਿਧਾਇਕ ਸ੍ਰ. ਹਰਮਿੰਦਰ ਸਿੰਘ ਗਿੱਲ ਵੱਲੋਂ ਦਾਣਾ ਮੰਡੀ ਪੱਟੀ ਵਿਖੇ ਕਰਵਾਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।ਉਹਨਾਂ ਕਿਹਾ ਕਿ ਬੇਅਦਬੀ ਦੀਆਂ ਇਹਨਾਂ ਘਟਨਾਵਾਂ ਕਾਰਨ ਹਰ ਨਾਨਕ ਨਾਮ ਲੇਵਾ ਸੰਗਤ ਦਾ ਹਿਰਦਾ ਵਲੂੰਦਰਿਆ ਗਿਆ ਹੈ ਅਤੇ ਇਹ ਅਤਿ ਨਿੰਦਣਯੋਗ ਕਾਰਾ ਕਰਨ ਵਾਲੇ ਦੋਸ਼ੀ ਬਖਸ਼ੇ ਨਹੀਂ ਜਾਣਗੇ।ਇਸ ਮੌਕੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਨੇ ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਜੋ ਵੀ ਐਲਾਨ ਕੀਤੇ ਹਨ, ਉਹਨਾਂ ਨੂੰ ਅਮਲੀ ਰੂਪ ਵਿੱਚ ਲਾਗੂ ਵੀ ਕੀਤਾ ਗਿਆ ਹੈ।ਉਹਨਾਂ ਦੱਸਿਆ ਕਿ 2 ਕਿਲੋਵਾਟ ਤੱਕ ਦੇ ਬਿਜਲੀ ਲੋਡ ਦੇ ਖਪਤਕਾਰਾਂ ਦੇ ਬਕਾਏ ਬਿੱਲ ਮਾਫ਼ ਕਰਨ ਦੇ ਨਾਲ-ਨਾਲ ਜਲ ਸਪਲਾਈ ਸਕੀਮਾਂ ਦੇ ਬਿਜਲੀ ਬਕਾਏ ਮਾਫ਼ ਕੀਤੇ ਗਏ ਹਨ। ਉਹਨਾਂ ਕਿਹਾ ਕਿ ਪੈਟਰੋਲ ਦੇ ਰੇਟਾਂ ਵਿੱਚ 10 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਰੇਟਾਂ ਵਿੱਚ 5 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ।ਪੰਜਾਬ ਸਰਕਾਰ ਨੇ ਰੇਤ ਮਾਫ਼ੀਆ ‘ਤੇ ਨਕੇਲ ਕਸਦਿਆਂ ਸੂਬੇ ਭਰ ਵਿੱਚ ਰੇਤ ਦਾ ਮੁੱਲ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਨਿਰਧਾਰਿਤ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਲੋਕਾਂ ਦੀ ਭਲਾਈ ਲਈ ਦ੍ਰਿੜ-ਸੰਕਲਪ ਹੈ ।

ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉੱਤੇ ਜਿੰਨ੍ਹਾਂ ਚਿਰ ਬਾਦਲਾਂ ਅਤੇ ਮਜੀਠੀਏ ਦਾ ਕਬਜ਼ਾ ਹੈ, ਉਹਨਾਂ ਚਿਰ ਅਕਾਲੀ ਦਲ ਦੁਬਾਰਾ ਸੱਤਾ ਵਿੱਚ ਨਹੀਂ ਆ ਸਕਦਾ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਵੀ ਬਾਦਲਾਂ ਦੇ ਕਾਰਿਆਂ ਨੂੰ ਭੁੱਲੇ ਨਹੀਂ ਹਨ।ਇਸ ਮੌਕੇ ਕੇਜਰੀਵਾਲ ਦਾ ਜਿਕਰ ਕਰਦਿਆਂ ਸ੍ਰ. ਚੰਨੀ ਨੇ ਕਿਹਾ ਕਿ ਪੰਜਾਬ ਕੋਈ ਸ਼ਾਮਲਾਟ ਜ਼ਮੀਨ ਨਹੀਂ ਹੈ, ਜਿਸ ਉੱਪਰ ਕੋਈ ਵੀ ਬਾਹਰੀ ਵਿਅਕਤੀ ਆ ਕੇ ਕਬਜ਼ਾ ਕਰ ਸਕੇ। ਉਹਨਾਂ ਕਿਹਾ ਕਿ ਕੇਜਰੀਵਾਲ ਪੰਜਾਬ ਨੂੰ ਲੁੱਟਣ ਦੀ ਨੀਅਤ ਨਾਲ ਆਇਆ ਹੈ, ਜਿਸ ਤੋਂ ਸੁਚੇਤ ਰਹਿਣ ਦੀ ਲੋੜ ਹੈ।ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਨਾਲ ਗੱਠਜੋੜ ਸਬੰਧੀ ਬੋਲਦਿਆਂ ਉਹਨਾਂ ਕਿਹਾ ਕਿ ਅਸਲ ਵਿੱਚ ਕੈਪਟਨ ਦਾ ਭਾਜਪਾ ਦੇ ਨਾਲ ਪਹਿਲਾ ਹੀ ਗੱਠਜੋੜ ਸੀ, ਜਿਸ ਦਾ ਉਹਨਾਂ ਨੇ ਹੁਣ ਰਸਮੀਂ ਤੌਰ ‘ਤੇ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿਰੋਧੀ ਭਾਜਪਾ ਨਾਲ ਸਾਂਝ ਪਾ ਕੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀਆਂ ਨਾਲ ਧ੍ਰੋਹ ਕਮਾਇਆ ਹੈ।ਇਸ ਮੌਕੇ ਉਹਨਾਂ ਪੱਟੀ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ 10 ਕਰੋੜ ਰੁਪਏ, ਪੱਟੀ ਸ਼ਹਿਰ ਦੇ ਵਿਕਾਸ ਲਈ 5 ਕਰੋੜ ਰੁਪਏ ਅਤੇ ਪਿੰਡ ਕੈਰੋਂ ਸਰਬਪੱਖੀ ਵਿਕਾਸ ਲਈ 2 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਕੈਰੋਂ ਵਿਖੇ ਮਹਾਂ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਸ੍ਰ. ਪਰਤਾਪ ਸਿੰਘ ਕੈਰੋਂ ਦਾ ਬੁੱਤ ਕਾਂਸੇ ਦਾ ਬੁੱਤ ਲਗਾਇਆ ਜਾਵੇਗਾ, ਜਿਸ ਉੱਤੇ ਲੱਗਭੱਗ 25 ਲੱਖ ਰੁਪਏ ਖਰਚੇ ਜਾਣਗੇ।ਇਸ ਦੇ ਨਾਲ ਹੀ ਉਹਨਾਂ ਨੇ ਹਲਕਾ ਪੱਟੀ ਦੇ 5 ਸਕੂਲਾਂ ਨੂੰ ਅਪਗ੍ਰੇਡ ਕਰਨ ਦਾ ਐਲਾਨ ਵੀ ਕੀਤਾ।

ਇਸ ਤੋਂ ਪਹਿਲਾ ਉੱਪ ਮੁੱਖ ਮੰਤਰੀ ਪੰਜਾਬ ਸ੍ਰ. ਸੁਖਜਿੰਦਰ ਸਿੰਘ ਰੰਧਾਵਾ ਨੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਾਲ ਹੀ ਵਿੱਚ, ਜੋ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਵਾਪਰੀਆਂ ਹਨ, ਪੰਜਾਬ ਪੁਲਿਸ ਵੱਲੋਂ ਉਹਨਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।ਉਹਨਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਪੰਜਾਬ ਦਾ ਮਾਹੌਲ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ।ਇਸ ਮੌਕੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਨੇ ਬੋਲਦਿਆਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਵੱਡੇ ਫੈਸਲੇ ਲਏ ਗਏ ਹਨ, ਜਿਸ ਵਰਗ ਖੁਸ਼ ਹੈ। ਉਹਨਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਸ਼ਾਨ ਨਾਲ ਜਿੱਤ ਕੇ ਇੱਕ ਵਾਰ ਫਿਰ ਲੋਕ ਪੱਖੀ ਸਰਕਾਰ ਬਣਾਏਗੀ।ਇਸ ਮੌਕੇ ਹਲਕਾ ਪੱਟੀ ਦੇ ਵਿਧਾਇਕ ਸ੍ਰ. ਹਰਮਿੰਦਰ ਸਿੰਘ ਗਿੱਲ ਨੇ ਸ੍ਰੀ ਗੁਰੂ ਤੇਗ਼ ਬਹਾਦਰ ਲਾਅ ਯੂਨੀਵਰਸਿਟੀ ਕੈਂਰੋ ਦੀ ਉਸਾਰੀ ਦੇ ਕੰਮਾਂ ਦੀ ਸ਼ੁਰੂਆਤ, ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾਂ ਕੈਂਰੋ ਅਤੇ ਡਾ. ਭੀਮ ਰਾਓ ਅੰਬੇਦਕਰ ਪਬਲਿਕ ਪਾਰਕ ਪੱਟੀ ਦਾ ਰਸਮੀਂ ਉਦਘਾਟਨ ਕਰਨ ‘ਤੇ ਮੁੱਖ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਪੱਟੀ ਵਿੱਚ ਪਿਛਲੇ 5 ਸਾਲਾਂ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਗਏ ਹਨ।ਇਸ ਮੌਕੇ ਉਹਨਾਂ ਮੁੱਖ ਮੰਤਰੀ ਪੰਜਾਬ ਕੋਲੋਂ ਸ਼ੇਰੋਂ ਖੰਡ ਮਿੱਲ ਨੂੰ ਦੁਬਾਰਾ ਸ਼ੂਰੂ ਕਰਨ ਦੀ ਮੰਗ ਵੀ ਕੀਤੀ ।ਇਸ ਮੌਕੇ ਉਹਨਾਂ ਵੱਡੀ ਗਿਣਤੀ ਵਿੱਚ ਪਹੁੰਚੇ ਹਲਕਾ ਵਾਸੀਆਂ ਦਾ ਧੰਨਵਾਦ ਕੀਤਾ।ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ, ਹਲਕਾ ਵਿਧਾਇਕ ਖੇਮਕਰਨ ਸ੍ਰੀ ਸੁਖਪਾਲ ਸਿੰਘ ਭੁੱਲ਼ਰ ਅਤੇ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰ. ਰਮਨਜੀਤ ਸਿੰਘ ਸਿੱਕੀ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਅਤੇ ਐੱਸ. ਐੱਸ. ਪੀ. ਸ੍ਰੀ ਹਰਵਿੰਦਰ ਸਿੰਘ ਵਿਰਕ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਵੀ ਹਾਜ਼ਰ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Harminder Singh Gill , Sukhjinder Singh Randhawa , Tarn Taran , Ramanjit Singh Sikki , Dr. Dharambir Agnihotri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD