Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਹਲਕੇ ਦੇ ਵਿਕਾਸ ਕਾਰਜਾਂ ਸਦਕਾ ਲੋਕਾਂ ਤੋਂ ਮਿਲ ਰਹੀ ਹੈ ਹੱਲਾਸ਼ੇਰੀ : ਕੁਲਜੀਤ ਸਿੰਘ ਨਾਗਰਾ

ਵਿਧਾਇਕ ਨਾਗਰਾ ਵੱਲੋਂ ਪਿੰਡ ਬਾਗੜੀਆਂ ਵਿਖੇ ਵੱਖ ਵੱਖ ਵਿਕਾਸ ਪ੍ਰੋਜੈਕਟ ਲੋਕ ਅਰਪਣ

Kuljit Singh Nagra, Punjab Pradesh Congress Committee, Congress, Punjab Congress, Fatehgarh Sahib

5 Dariya News

5 Dariya News

5 Dariya News

ਫ਼ਤਹਿਗੜ੍ਹ ਸਾਹਿਬ , 19 Dec 2021

Last updated on: Dec 19, 2021, 00:00 IST

ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਲਾਕ ਸਰਹਿੰਦ ਦੇ ਪਿੰਡ ਬਾਗੜੀਆਂ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਕੰਮ ਮੁਕੰਮਲ ਹੋਣ ਉਪਰੰਤ ਉਹਨਾਂ ਨੂੰ ਲੋਕ ਅਰਪਣ ਕੀਤਾ। ਇਸ ਦੌਰਾਨ ਵਿਧਾਇਕ ਨਾਗਰਾ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਦਾ ਏਨਾ ਵਿਕਾਸ ਕਰਵਾਇਆ ਗਿਆ ਤੇ ਕਰਵਾਇਆ ਜਾ ਰਿਹਾ ਹੈ, ਜਿੰਨਾ ਅੱਜ ਤੋਂ ਪਹਿਲਾਂ ਇਸ ਹਲਕੇ ਵਿੱਚ ਕਦੇ ਨਹੀਂ ਹੋਇਆ। ਵਿਕਾਸ ਕਾਰਜਾਂ ਨਾਲ ਜਿੱਥੇ ਹਲਕੇ ਦੀ ਨੁਹਾਰ ਬਦਲੀ ਹੈ ਓਥੇ ਲੋਕਾਂ ਦਾ ਬੇਅੰਤ ਪਿਆਰ ਤੇ ਹੱਲਾਸ਼ੇਰੀ ਵੀ ਮਿਲ ਰਹੀ ਹੈ।ਸ. ਨਾਗਰਾ ਨੇ ਦੱਸਿਆ ਕਿ ਪਿੰਡ ਬਾਗੜੀਆ ਵਿਖੇ ਓਪਨ ਜਿੰਮ ਲਗਾਈ ਗਈ,ਪਾਣੀ ਦਾ ਫੁਆਰਾ ਬਣਾਇਆ ਗਿਆ ਜੋ ਕਿ ਪਿੰਡ ਦੀ ਸੁੰਦਰਤਾ ਵਿੱਚ ਵਾਧਾ ਕਰਦਾ ਹੈ , ਟੋਭੇ ਦੇ ਆਲੇ ਦੁਆਲੇ ਟਾਇਲਾਂ ਲਾ ਕੇ ਸੈਰ ਕਰਨ ਲਈ ਟਰੈਕ ਬਣਾਇਆ ਗਿਆ ਹੈ,ਜਨਰਲ ਸ਼ਮਸ਼ਾਨਘਾਟ ਵਿੱਚ ਫਰਸ਼ ਪਾਇਆ ਹੈ,ਐੱਸ.ਸੀ. ਸ਼ਮਸ਼ਾਨਘਾਟ ਦੀ ਚਾਰ ਦਿਵਾਰੀ ਕੀਤੀ ਗਈ,ਮਿੰਨੀ ਫਾਇਰ ਬ੍ਰਿਗੇਡ ਦੇ ਤੌਰ 'ਤੇ 5000 ਲੀਟਰ ਦਾ ਪਾਣੀ ਦਾ ਟੈਕ ਬਣਾਇਆ ਗਿਆ ਹੈ।ਸ. ਨਾਗਰਾ ਨੇ ਕਿਹਾ ਕਿ ਪਿੰਡ ਪੰਜਾਬ ਦੀ ਰੂਹ ਹਨ ਤੇ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਹਲਕੇ ਦੇ ਪਿੰਡਾਂ ਦੇ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਜੰਗੀ ਪੱਧਰ ਉੱਤੇ ਜਾਰੀ ਵੀ ਹਨ।ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀਆਂ ਲਿੰਕ ਸੜਕਾਂ ਦੀ ਵਿਸੇਸ਼ ਮੁਰੰਮਤ ਅਤੇ ਨਵਨਿਰਮਾਣ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਆਵਾਜਾਈ ਵਿੱਚ ਆ ਰਹੀਆਂ ਦਿੱਕਤਾਂ ਤੋਂ ਛੁਟਕਾਰਾ ਮਿਲਿਆ ਹੈ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਸੀਵਰੇਜ ਸਿਸਟਮ, ਟੋਭਿਆਂ ਦੀ ਕਾਇਆ ਕਲਪ, ਗਲੀਆਂ, ਨਾਲੀਆਂ ਪੱਕੀਆਂ ਕਰਨਾ, ਪਾਰਕਾਂ ਦਾ ਨਿਰਮਾਣ, ਖੇਡ ਮੈਦਾਨ, ਸਟੇਡੀਅਮ, ਜਿਮਨੇਜ਼ੀਅਮ, ਕਮਿਊਨਿਟੀ ਹਾਲ, ਗ੍ਰਾਮ ਸਭਾ ਹਾਲ, ਧਰਮਸ਼ਾਲਾ, ਸਟਰੀਟ ਲਾਈਟਾਂ, ਪਿੰਡਾਂ ਦੀਆਂ ਪ੍ਰਮੁੱਖ ਥਾਵਾਂ 'ਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣੇ, ਬੱਸ ਸ਼ੈਲਟਰਾਂ ਦੀ ਉਸਾਰੀ, ਸਮਸ਼ਾਨਘਾਟ/ਕਬਰਸਤਾਨ, ਪੀਣ ਵਾਲੇ ਪਾਣੀ ਦੀ ਸਪਲਾਈ, ਕਮਿਊਨਿਟੀ ਲਾਇਬਰੇਰੀ, ਕੂੜਾ ਕਰਕਟ ਦੀ ਸੁਚੱਜੀ ਸੰਭਾਲ, ਕਮਿਊਨਿਟੀ ਇਮਾਰਤਾਂ ਨੂੰ ਵਿਲੱਖਣ ਸਮਰੱਥਾ ਵਾਲੇ ਵਿਅਕਤੀਆਂ ਦੇ ਜਾਣ ਲਈ ਯੋਗ ਬਣਾਉਣਾ, ਸਕੂਲ, ਆਦਿ ਦਾ ਵਿਕਾਸ ਸ਼ਾਮਲ ਹਨ।ਇਸ ਮੌਕੇ ਚੇਅਰਮੈਨ ਭੁਪਿੰਦਰ ਸਿੰਘ ਬਧੌਛੀ, ਮਾਰਕਿਟ ਕਮੇਟੀ ਦੇ ਚੇਅਰਮੈਨ ਬਲਜਿੰਦਰ ਸਿੰਘ ਅਤਾਪੁਰ,ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ,ਪਿੰਡ ਦੇ ਸਰਪੰਚ ਕੁਲਵਿੰਦਰ ਸਿੰਘ ਬਾਗੜੀਆ,ਬਲਾਕ ਸੰਮਤੀ ਮੈਂਬਰ ਲਖਵਿੰਦਰ ਸਿੰਘ ਤੇ ਬਹਾਦਰ ਸਿੰਘ,ਸਰਪੰਚ ਜਗਦੀਪ ਸਿੰਘ ਨੰਬਰਦਾਰ,ਅਵਤਾਰ ਸਿੰਘ ਹੱਲੋਤਾਲੀ,ਸੁਖਵਿੰਦਰ ਸਿੰਘ,ਅਵਤਾਰ ਸਿੰਘ,ਨਿਰਮਲ ਸਿੰਘ,ਅਮਰੀਕ ਸਿੰਘ ਸਾਰੇ ਸਰਪੰਚ,ਵਰਿੰਦਰ ਕੁਮਾਰ ਚਣੋਂ,ਰਾਣਾ ਪੰਜੋਲੀ,ਭੁਪਿੰਦਰ ਸਿੰਘ ਬਾਠ,ਫੱਮਣ ਸਿੰਘ,ਗੁਰਲਾਲ ਸਿੰਘ,ਅਰਜੁਨ ਸਿੰਘ,ਇੰਦਰਜੀਤ ਸਿੰਘ,ਕਰਮਜੀਤ ਸਿੰਘ,ਜਥੇਦਾਰ ਮਹਿੰਦਰ ਸਿੰਘ ਬਾਗੜੀਆ,ਕਰਨੈਲ ਸਿੰਘ ਠੇਕੇਦਾਰ,ਰਾਏ ਸਿੰਘ ਪੰਚ,ਭਿੰਦਰ ਕੌਰ ਪੰਚ,ਰਾਜਿੰਦਰ ਸਿੰਘ,ਮੱਘਰ ਸਿੰਘ,ਸੁਖਦੇਵ ਸਿੰਘ,ਬਲਦੇਵ ਸਿੰਘ,ਹਰਦਮ ਸਿੰਘ,ਦਰਸ਼ਨ ਸਿੰਘ,ਸੁੱਖੀ ਸਿਰਾਓ,ਸਤਨਾਮ ਸਿੰਘ,ਦਵਿੰਦਰਪਾਲ ਸਿੰਘ,ਦਵਿੰਦਰ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD