Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ਹਿਰ ਵਾਸੀਆਂ ਦੇ ਸੁਪਨਿਆਂ ਨੂੰ ਸਾਕਾਰ ਕਰੇਗਾ ਬਾਇਓਡਾਇਵਰਸਿਟੀ ਪਾਰਕ : ਸੁੰਦਰ ਸ਼ਾਮ ਅਰੋੜਾ

ਵਿਧਾਇਕ ਨੇ 5 ਕਰੋੜ ਦੀ ਲਾਗਤ ਨਾਲ 8 ਏਕੜ ’ਚ ਬਣਨ ਵਾਲੇ ਅਤਿ-ਆਧੁਨਿਕ ਬਾਇਓਡਾਇਵਰਸਿਟੀ ਪਾਰਕ ਦਾ ਰੱਖਿਆ ਨੀਂਹ ਪੱਥਰ

Sunder Sham Arora, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Hoshiarpur

5 Dariya News

5 Dariya News

5 Dariya News

ਹੁਸ਼ਿਆਰਪੁਰ , 19 Dec 2021

Last updated on: Dec 19, 2021, 00:00 IST

ਹੁਸ਼ਿਆਰਪੁਰ ਵਾਸੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਵਿਧਾ਼ਇਕ ਸੁੰਦਰ ਸ਼ਾਮ ਅਰੋੜਾ ਨੇ 5 ਕਰੋੜ ਰੁਪਏ ਦੀ ਲਾਗਤ ਨਾਲ 8 ਏਕੜ ਵਿਚ ਬਣਨ ਵਾਲੇ ਬਾਇਓਡਾਇਵਰਸਿਟੀ ਪਾਰਕ ਦਾ ਨੀਂਹ ਪੱਥਰ ਰੱਖਿਆ। ਜ਼ਿਲ੍ਹੇ ਵਿਚ ਆਪਣੀ ਕਿਸਮ ਦਾ ਇਹ ਪਹਿਲਾ ਬਾਇਓਡਾਇਵਰਸਿਟੀ ਪਾਰਕ ਹੋਵੇਗਾ ਜੋ ਕਿ ਆਧੁਨਿਕ ਸੁਵਿਧਾਵਾਂ ਨਾਲ ਲੈਸ ਹੋਣ ਦੇ ਨਾਲ-ਨਾਲ ਲੋਕਾਂ ਨੂੰ ਸਵੱਛ ਵਾਤਾਵਰਣ ਮੁਹੱਈਆ ਕਰਵਾਏਗਾ। ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਉਨ੍ਹਾਂ ਨੂੰ ਇਕ ਇਸ ਤਰ੍ਹਾਂ ਦਾ ਪਾਰਕ ਮਿਲੇ ਜਿਥੇ ਬੱਚੇ, ਮਹਿਲਾ, ਬੁੱਢੇ, ਸਾਰੇ ਵਰਗਾਂ ਲਈ ਕੁਝ ਨਾ ਕੁਝ ਹੋਵੇ। ਇਸ ਮੰਗ ਨੂੰ ਪੂਰਾ ਕਰਨ ਲਈ ਉਨ੍ਹਾਂ ਸ਼ਹਿਰ਼ ਵਿਚ ਬਾਇਓਡਾਇਵਰਸਿਟੀ ਪਾਰਕ ਦੀ ਸਥਾਪਨਾ ਦਾ ਸੁਪਨਿਆ ਲਿਆ ਜੋ ਕਿ ਹੁਣ ਸਾਕਾਰ ਹੋਣ ਵਾਲਾ ਹੈ। ਉਨ੍ਹਾਂ ਕਿਹਾ ਕਿ ਨਵੇਂ ਕੋਰਟ ਕੰਪਲੈਕਸ ਦੇ ਨਾਲ ਬਣਨ ਵਾਲੇ ਇਸ ਪਾਰਕ ਦਾ ਨਿਰਮਾਣ ਕਾਰਜ ਇਕ ਸਾਲ ਵਿਚ ਪੂਰਾ ਕਰ ਲਿਆ ਜਾਵੇਗਾ। ਇਓਡਾਇਵਰਸਿਟੀ ਪਾਰਕ ਦਾ ਨੀਂਹ ਪੱਥਰ ਰੱਖਣ ਦੌਰਾਨ ਉਨ੍ਹਾਂ ਨਾਲ ਪੱਛੜਾ ਵਰਗ ਕਮਿਸ਼ਨ ਪੰਜਾਬ ਦੇ ਚੇਅਰਮੈਨ ਸਰਵਨ ਸਿੰਘ, ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਮੇਅਰ ਸੁਰਿੰਦਰ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਤੇ ਕਮਿਸ਼ਨਰ ਨਗਰ ਨਿਗਮ ਆਸ਼ਿਕਾ ਜੈਨ ਵੀ ਮੌਜੂਦ ਸਨ।

ਵਿਧਾਇਕ ਨੇ ਕਿਹਾ ਕਿ ਪਾਰਕ ਵਿਚ ਸਪੋਰਟਸ ਪਾਰਕ ਬਣਾਇਆ ਜਾਵੇਗਾ ਜਿਥੇ ਬਾਸਕਿਟਬਾਲ, ਵਾਲੀਬਾਲ, ਟੈਨਿਸ ਵਰਗੀਆਂ ਖੇਡਾਂ ਲਈ ਵਿਸ਼ੇਸ਼ ਗਰਾਉਂਡਾਂ ਤਿਆਰ ਹੋਣਗੀਆਂ ਤਾਂ ਜੋ ਬੱਚੇ ਤੇ ਨੌਜਵਾਨ ਸਾਰੇ ਖੇਡ ਦਾ ਆਨੰਦ ਲੈ ਸਕਣ। ਇਸ ਤੋਂ ਇਲਾਵਾ ਪਾਰਕ ਵਿਚ ਚਿਲਡਰਨ ਪਲੇਅ ਏਰੀਆ ਜਿਸ ਵਿਚ ਤਰ੍ਹਾਂ-ਤਰ੍ਹਾਂ ਦੇ ਝੂਲੇ ਹੋਣਗੇ, ਨਾਨਾ-ਨਾਨੀ ਪਾਰਕ, ਯੋਗ ਗਾਰਡਨ, ਓਪਨ ਏਅਰ ਥਿਏਟਰ, ਜੋਗਿੰਗ ਤੇ ਵਾਕਿੰਗ ਏਰੀਆ, ਗਾਰਡਨ ਲਾਈਟਸ, ਹਾਈ ਮਾਸਟ ਲਾਈਟਸ, ਬਟਰ ਫਲਾਈ ਗਾਰਡਨ, ਨੈਸ਼ਨਲ ਟ੍ਰੀ ਗੈਲਰੀ, ਫੂਡ ਕੋਰਟ ਤੇ ਪਾਰਕਿੰਗ ਦੀ ਵਿਸ਼ੇਸ਼ ਵਿਵਸਥਾ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਇਕ ਚੰਗਾ ਮਾਹੌਲ ਮਿਲ ਸਕੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਥੇ ਇਕ ਖੂਬਸੂਰਤ ਤਲਾਬ ਬਣਾਇਆ ਜਾਵੇਗਾ ਅਤੇ ਵੱਖ-ਵੱਖ ਤਰ੍ਹਾਂ ਦੇ ਪੌਦੇ ਲਗਾਏ ਜਾਣਗੇ ਜੋ ਵਾਤਾਵਰਣ ਨੂੰ ਹੋਰ ਵੀ ਖੁਸ਼ਗਵਾਰ ਬਣਾਉਣਗੇ।ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਇਹ ਬਾਇਓਡਾਇਵਰਸਿਟੀ ਪਾਰਕ ਹਰੇ ਭਰੇ ਹੁਸ਼ਿਆਰਪੁਰ ਦੀ ਇਕ ਝਲਕ ਪੇਸ਼ ਕਰਗਾ, ਜਿਸ ਨਾਲ ਟੂਰਿਸਟ ਨੂੰ ਵੀ ਬੜਾਵਾ ਮਿਲੇਗਾ। ਉਨ੍ਹਾਂ ਕਿਹਾ ਕਿ ਪਾਰਕ ਬਣਨ ਨਾਲ ਸ਼ਹਿਰ ਵਾਸੀਆਂ ਦੇ ਨਾਲ-ਨਾਲ ਆਸ-ਪਾਸ ਦੇ ਪਿੰਡ ਦੇ ਲੋਕਾਂ ਨੂੰ ਵੀ ਇਕ ਬੇਹਤਰੀਨ ਸਥਾਨ ਮਿਲੇਗਾ ਜਿਥੇ ਉਹ ਪ੍ਰੀਵਾਰ ਤੇ ਬੱਚਿਆਂ ਦੇ ਨਾਲ-ਨਾਲ ਕਵਾਲਿਟ ਟਾਈਮ ਬਤੀਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਨੂੰ ਸਾਰੀਆਂ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਉਨ੍ਹਾਂ ਕੋਈ ਕਮੀ ਨਹੀਂ ਛੱਡੀ ਹੈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ ਕੁਲਦੀਪ ਨੰਦਾ, ਨਗਰ ਸੁਧਾਰ ਟਰੱਸਟ ਦੇ ਚੇ਼ਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਮੁਕੇਸ਼ ਡਾਬਰ, ਪ੍ਰਤੀਕ ਅਰੋੜਾ, ਐਕਸੀਅਨ ਕੁਲਦੀਪ ਸਿੰਘ, ਐਕਸੀਅਨ ਹਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD