Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਿਆਂ ਅਸਲ ਸਾਜਿਸ਼ਕਾਰਾਂ ਨੂੰ ਬੇਪਰਦ ਕਰਨ ਲਈ ਪੂਰੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ : ਚਰਨਜੀਤ ਸਿੰਘ ਚੰਨੀ

ਮੁੱਖ ਮੰਤਰੀ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ; ਲੋਕਾਂ ਨੂੰ ਧਾਰਮਿਕ ਸਥਾਨਾਂ ’ਤੇ ਚੁਕੰਨੇ ਰਹਿ ਕੇ ਸਾਂਭ ਸੰਭਾਲ ਦੀ ਕੀਤੀ ਅਪੀਲ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Amritsar, Sri Darbar Sahib

5 Dariya News

5 Dariya News

5 Dariya News

ਅੰਮ੍ਰਿਤਸਰ , 19 Dec 2021

Last updated on: Dec 19, 2021, 00:00 IST

ਬੀਤੀ ਸ਼ਾਮ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਕੋਸ਼ਿਸ਼ ਦੀ ਮੰਦਭਾਗੀ ਘਟਨਾ ‘ਤੇ ਡੂੰਘਾ ਦੁੱਖ ਜ਼ਾਹਿਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ ਹੈ ਤਾਂ ਜੋ ਇਸ ਗ਼ੈਰ-ਇਖ਼ਲਾਕੀ ਤੇ ਮੰਦਭਾਗੇ ਕਾਰੇ ਦੇ ਅਸਲ ਸਾਜਿਸ਼ਕਾਰਾਂ ਦਾ ਪਰਦਾਫਾਸ਼ ਕੀਤਾ ਜਾ ਸਕੇ।ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਇਸ ਘਟਨਾ ਨੂੰ ਘਿਨਾਉਣਾ ਤੇ ਮੰਦਭਾਗੀ ਦੱਸਦਿਆਂ ਕਿਹਾ ਕਿ ਇਸ ਨਾਲ ਨਾ ਸਿਰਫ ਸਾਡੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ ਸਗੋਂ ਸਾਡੇ ਹਿਰਦੇ ਵੀ ਵਲੂੰਦਰੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਨੂੰ ਠੱਲ ਪਾਉਣ ਦੀ ਲੋੜ ਹੈ ਅਤੇ ਇਸ ਦੀ ਸਖ਼ਤ ਤੋਂ ਸਖਤ ਸ਼ਬਦਾਂ ਵਿੱਚ ਨਿੰਦਾ ਕਰਨੀ ਬਣਦੀ ਹੈ। ਮੁੱਖ ਮੰਤਰੀ ਚੰਨੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਿਸੇ ਵੀ ਏਜੰਸੀ ਜਾਂ ਸਮਾਜ ਵਿਰੋਧੀ ਅਨਸਰ ਦੇ ਨਾਪਾਕ ਮਨਸੂਬਿਆਂ ਨੂੰ ਢਹਿ-ਢੇਰੀ ਕਰਨ ਲਈ ਕਿਸੇ ਵੀ ਧਰਮ ਜਾਂ ਆਸਥਾ ਨਾਲ ਸਬੰਧਤ ਥਾਂਵਾਂ ਜਿਵੇਂ ਗੁਰਦੁਆਰੇ, ਮੰਦਰਾਂ ਸਮੇਤ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ  ਪੂਰੇ ਸੁਚੇਤ ਰਹਿੰਦਿਆਂ ਪੂਰੀ ਨਿਗਾਰਨੀ ਰੱਖੀ ਜਾਵੇ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮੌਜੂਦਾ ਸਮੇਂ ਦੀ ਸੰਵੇਦਨਸ਼ੀਲ ਸਥਿਤੀ ਮੱਦੇਨਜ਼ਰ ਸੰਜਮ ਰੱਖਣ ਅਤੇ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਧਾਰਮਿਕ ਸਹਿਣਸ਼ੀਲਤਾ ਵਿੱਚ ਅਟੁੱਟ ਭਰੋਸਾ ਬਣਾ ਕੇ ਰੱਖਣ।ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਮੰਦਭਾਗੀਆਂ ਤੇ ਗ਼ੈਰ-ਇਖ਼ਲਾਕੀ ਘਟਨਾਵਾਂ ਦੇ ਮੁੜ ਵਾਪਰਨ ਬਾਰੇ ਪੁੱਛੇ ਇੱਕ ਮੀਡੀਆ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬੇ ਦੀਆਂ ਖੁਫੀਆ ਏਜੰਸੀਆਂ ਅਤੇ ਪੁਲਿਸ ਸਮਾਜ ਵਿਰੋਧੀ ਤੱਤਾਂ ਦੀਆਂ ਅਜਿਹੀਆਂ ਕਾਰਵਾਈਆਂ ਨੂੰ ਠੱਲ ਪਾਉਣ ਲਈ ਸਰਗਰਮੀ ਨਾਲ ਜੁਟੀ ਹੋਈ ਹੈ। ਉਨਾਂ ਨੇ ਲੋਕਾਂ ਨੂੰ ਸੁਚੇਤ ਰਹਿਣ ਅਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸੂਬਾ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਲਈ ਵੀ ਕਿਹਾ। ਸੂਬੇ ਭਰ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਦ੍ਰਿੜ ਸੰਕਲਪ ਲੈਂਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ  ਕਿਸੇ ਵੀ ਕੀਮਤ ‘ਤੇ ਸੂਬੇ ਦੇ ਸੁਖਾਵੇਂ ਮਾਹੌਲ ਨੂੰ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।    

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Amritsar , Sri Darbar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD