Friday, 10 May 2024

 

 

ਖ਼ਾਸ ਖਬਰਾਂ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ ਆਪ ਦੇ ਸਹਿਯੋਗ ਨਾਲ ਕੇਂਦਰ ਵਿੱਚ ਅਗਲੀ ਸਰਕਾਰ ਬਣੇਗੀ : ਮੀਤ ਹੇਅਰ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਅਤੇ ਆਪਣੇ ਹਲਕੇ ਦੇ ਉੱਜਵਲ ਭਵਿੱਖ ਦਾ ਵਾਅਦਾ ਕੀਤਾ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ਼੍ਰੀ ਕ੍ਰਿਸ਼ਨ ਬਲਰਾਮ ਰੱਥ ਯਾਤਰਾ ਨੂੰ 'ਰਾਜ ਉਤਸਵ' ਵਜੋਂ ਮਨਾਉਣ ਦਾ ਕੀਤਾ ਐਲਾਨ

ਲੁਧਿਆਣਾ ਦੇ ਇਸਕਾਨ ਮੰਦਿਰ ਲਈ 2.51 ਕਰੋੜ ਰੁਪਏ ਦੇਣ ਦੀ ਕੀਤੀ ਘੋਸ਼ਣਾ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab,  Ludhiana, Shri Krishan Balram Rath Yatra, Bharat Bhushan Ashu

5 Dariya News

5 Dariya News

5 Dariya News

ਲੁਧਿਆਣਾ , 19 Dec 2021

ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼੍ਰੀ ਕ੍ਰਿਸ਼ਨ ਬਲਰਾਮ ਰੱਥ ਯਾਤਰਾ ਨੂੰ 'ਰਾਜ ਉਤਸਵ' ਵਜੋਂ ਮਨਾਉਣ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕਾਂ ਸ੍ਰੀ ਸੁਰਿੰਦਰ ਡਾਵਰ, ਸ੍ਰੀ ਸੰਜੇ ਤਲਵਾੜ ਅਤੇ ਸ. ਕੁਲਦੀਪ ਸਿੰਘ ਵੈਦ ਅਤੇ ਵੱਖ-ਵੱਖ ਉੱਘੀਆਂ ਸਖਸ਼ੀਅਤਾਂ ਦੇ ਨਾਲ ਮੁੱਖ ਮੰਤਰੀ ਅੱਜ ਰੱਥ ਯਾਤਰਾ ਮੌਕੇ ਨਤਮਸਤਕ ਹੋਏ।ਇਸ ਮੌਕੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਨੇ ਲੁਧਿਆਣਾ ਦੇ ਇਸਕਾਨ ਮੰਦਿਰ ਲਈ 2.51 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ।ਸ੍ਰੀ ਦੁਰਗਾ ਮਾਤਾ ਮੰਦਰ ਨੇੜੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਸ. ਚੰਨੀ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਸਤਿਕਾਰ ਵਜੋਂ ਪੰਜਾਬ ਸਰਕਾਰ ਵੱਲੋਂ ਹਰ ਸਾਲ ਸ੍ਰੀ ਕ੍ਰਿਸ਼ਨ ਬਲਰਾਮ ਰੱਥ ਯਾਤਰਾ ਨੂੰ 'ਰਾਜ ਉਤਸਵ' ਵਜੋਂ ਮਨਾਇਆ ਜਾਵੇਗਾ।ਭਗਵਤ ਗੀਤਾ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਜਦੋਂ ਉਹ ਲਗਭਗ 25 ਸਾਲ ਪਹਿਲਾਂ ਕੌਂਸਲਰ ਬਣੇ ਸਨ ਤਾਂ ਇੱਕ ਨੇਕ ਰੂਹ ਨੇ ਉਨ੍ਹਾਂ ਨੂੰ ਮਨ ਦੀ ਸ਼ਾਂਤੀ ਲਈ ਪਵਿੱਤਰ ਭਗਵਦ ਗੀਤਾ ਦਾ ਇੱਕ ਸਲੋਕ ਹਰ ਰੋਜ਼ ਪੜ੍ਹਨ ਦੀ ਸਲਾਹ ਦਿੱਤੀ ਸੀ। ਉਨ੍ਹਾਂ ਕਿਹਾ ਕਿ ਪਵਿੱਤਰ ਗੀਤਾ ਨੇ ਉਨ੍ਹਾਂ ਦੇ ਜੀਵਨ ਨੂੰ ਸੇਧ ਦਿੱਤੀ ਅਤੇ ਕਿਹਾ ਕਿ ਨੌਜਵਾਨਾਂ ਨੂੰ ਵੀ ਭਗਵਦ ਗੀਤਾ ਦੀਆਂ ਸਿੱਖਿਆਵਾਂ ਨੂੰ ਗ੍ਰਹਿਣ ਕਰਨਾ ਚਾਹੀਦਾ ਹੈ ਅਤੇ ਆਪਣੇ ਜੀਵਨ ਵਿੱਚ ਅਮਲ ਕਰਨਾ ਚਾਹੀਦਾ ਹੈ। 

ਉਨ੍ਹਾਂ ਅੱਗੇ ਕਿਹਾ ਕਿ ਜੇਕਰ ਗੀਤਾ ਵਿੱਚ ਲਿਖੇ ਸ਼ਲੋਕਾਂ ਵਿੱਚੋਂ ਕੋਈ ਵਿਅਕਤੀ ਕਿਸੇ ਇੱਕ ਸ਼ਲੋਕ ਨੂੰ ਧਾਰਨ ਕਰ ਸਕਦਾ ਹੈ, ਤਾਂ ਇਹ ਜੀਵਨ ਵਿੱਚ ਸਫ਼ਲ ਹੋਣ ਲਈ ਕਾਫ਼ੀ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਟਿਆਲਾ ਵਿਖੇ 20 ਏਕੜ ਜ਼ਮੀਨ 'ਤੇ ਸ੍ਰੀ ਭਗਵਦ ਗੀਤਾ ਅਤੇ ਰਾਮਾਇਣ ਖੋਜ ਕੇਂਦਰ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਗੀਤਾ ਪ੍ਰੇਰਨਾ ਦਾ ਸਭ ਤੋਂ ਵੱਡਾ ਸਰੋਤ ਹੈ ਜੋ ਸਾਨੂੰ ਸਾਡੇ ਜੀਵਨ ਦੀ ਬਿਹਤਰੀ ਵੱਲ ਸੇਧ ਦਿੰਦੀ ਹੈ। ਉਨ੍ਹਾਂ ਕਿਹਾ ਕਿ "ਰਾਮਾਇਣ, ਮਹਾਭਾਰਤ ਅਤੇ ਭਗਵਦ ਗੀਤਾ ਦੇ ਮਹਾਂਕਾਵਿ ਗ੍ਰੰਥਾਂ ਵਿੱਚ ਗਿਆਨ ਦੁਆਰਾ ਸਾਡੇ ਵਿਵੇਕ ਵਿੱਚ ਹੋਰ ਵਾਧਾ ਕਰਨ ਲਈ, ਪਟਿਆਲਾ ਵਿੱਚ ਇੱਕ ਵਿਸ਼ੇਸ਼ ਖੋਜ ਕੇਂਦਰ ਸਥਾਪਤ ਕੀਤਾ ਜਾ ਰਿਹਾ ਹੈ।ਮੁੱਖ ਮੰਤਰੀ ਵੱਲੋਂ 25ਵੀਂ ਸ਼੍ਰੀ ਕ੍ਰਿਸ਼ਨ ਬਲਰਾਮ ਰੱਥ ਯਾਤਰਾ ਨੂੰ ਵੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਸ਼੍ਰੀ ਕ੍ਰਿਸ਼ਨ ਬਲਰਾਮ ਰਥ ਯਾਤਰਾ ਦੇ ਪ੍ਰਬੰਧਕਾਂ ਨਾਲ ਆਪਣੀ ਸਾਂਝ ਨੂੰ ਯਾਦ ਕੀਤਾ। ਉਨ੍ਹਾਂ ਕਿਹਾ "ਮੈਨੂੰ ਇਹ ਦੱਸਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਮੈਂ ਇਸ ਸਮਾਗਮ ਨਾਲ 1996 ਤੋਂ ਜੁੜਿਆ ਹੋਇਆ ਹਾਂ, ਜਦੋਂ ਮੈਂ ਨਗਰ ਕੌਂਸਲਰ ਸੀ।"ਉਨ੍ਹਾਂ ਕਿਹਾ ਕਿ ਦੋ ਸਾਲਾਂ ਦੇ ਵਕਫ਼ੇ ਤੋਂ ਬਾਅਦ ਕੱਢੀ ਜਾ ਰਹੀ ਇਸ ਰੱਥ ਯਾਤਰਾ ਲਈ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ।ਇਸ ਮੌਕੇ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਸੁੰਦਰ ਮਲਹੋਤਰਾ, ਪੀ.ਐਮ.ਆਈ.ਡੀ.ਬੀ ਦੇ ਚੇਅਰਮੈਨ ਸ. ਅਮਰਜੀਤ ਸਿੰਘ ਟਿੱਕਾ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Ludhiana , Shri Krishan Balram Rath Yatra , Bharat Bhushan Ashu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD