Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹਲਕੇ ਦਾ ਕੋਈ ਵੀ ਵਾਰਡ ਵਿਕਾਸ ਪੱਖੋ ਸੱਖਣਾ ਨਹੀ ਰਹਿਣ ਦਿੱਤਾ : ਓਮ ਪ੍ਰਕਾਸ਼ ਸੋਨੀ

ਵਾਰਡ ਨੰ: 69 ਵਿਖੇ 1.25 ਕਰੋੜ ਦੀ ਲਾਗਤ ਨਾਲ ਬਣੇ ਪਾਰਕ ਦਾ ਕੀਤਾ ਉਦਘਾਟਨ

O P Soni, Om Parkash Soni, Om Prakash Soni, Punjab Pradesh Congress Committee, Congress, Punjab Congress, Government of Punjab, Punjab Government, Punjab, Amritsar

Web Admin

Web Admin

5 Dariya News

ਅੰਮ੍ਰਿਤਸਰ , 19 Dec 2021

Last updated on: Dec 19, 2021, 00:00 IST

ਚੋਣਾਂ ਦੋਰਾਨ ਜੋ ਵੀ ਵਾਅਦੇ ਕੀਤੇ ਗਏ ਸਨ ਨੂੰ 100 ਫੀਸਦੀ ਦੇ ਲਗਭਗ ਮੁਕੰਮਲ ਕਰ ਦਿੱਤਾ ਗਿਆ ਹੈ ਅਤੇ ਕੇਂਦਰੀ ਵਿਧਾਨ ਸਭਾ ਹਲਕੇ ਦਾ ਕੋਈ ਵੀ ਵਾਰਡ ਵਿਕਾਸ ਪੱਖੋ ਸੱਖਣਾ ਨਹੀ ਰਹਿਣ ਦਿੱਤਾ ਹੈ। ਇੰਨਾ੍ਹ ਸ਼ਬਦਾਂ ਦਾ ਪ੍ਰਗਟਾਵਾ ਉਪ ਮੁੱਖ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 69  ਦੇ ਅਧੀਨ ਪੈਦੇ ਇਲਾਕ ਫਤਿਹ ਸਿੰਘ ਕਾਲੋਨੀ ਵਿਖੇ  1.25 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਨਵੇ ਪਾਰਕ ਦਾ ਉਦਘਾਟਨ ਕਰਨ ਸਮੇ ਕੀਤਾ।ਸ਼੍ਰੀ ਸੋਨੀ ਨੇ ਕਿਹਾ ਕਿ ਚੋਣਾ ਦੋਰਾਨ ਵਾਰਡ ਨੰ: 69 ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਤੁਹਾਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਇਸੇ ਹੀ ਤਹਿਤ ਇਸ ਵਾਰਡ ਵਿਚ ਸੀਵਰੇਜ, ਪਾਣੀ, ਐਲ ਈ ਡੀ ਲਾਇਟਾਂ, ਨਵੀਆਂ ਗਲੀਆਂ, ਨਵੇ ਟਿਊਬਵੈਲ ਲਗਾ ਦਿੱਤੇ ਗਏ ਹਨ ਅਤੇ ਅੱਜ ਲੋਕਾਂ ਦੀ ਚਿਰਾਂ ਤੋ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਇਲਾਕੇ ਵਿਚ ਇਕ ਬਹੁਤ ਹੀ ਸੁੰਦਰ ਪਾਰਕ ਦਾ ਉਦਘਾਟਨ ਵੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਪਾਰਕ ਵਿਚ ਬੱਚਿਆਂ ਲਈ ਝੂਲੇ, ਬਜ਼ਰੁਗਾਂ ਦੇ ਸੈਰ ਕਰਨ ਲਈ ਫੁੱਟਪਾਥ ਅਤੇ ਬੈਠਣ ਲਈ ਬੈਂਚ ਵੀ ਲਗਾਏ ਗਏ ਹਨ। ਸ਼੍ਰੀ ਸੋਨੀ ਨੇ ਕਿਹਾ ਕਿ ਪਾਰਕ ਵਿਚ ਰੰਗ ਬਿਰੰਗੀਆਂ ਲਾਇਟਾਂ ਦੇ ਨਾਲ ਨਾਲ ਵੰਨ ਸੁਵੰਨੇ ਫੁੱਲ ਵੀ ਲਗਾਏ ਹਨ। ਸ਼੍ਰ੍ਰੀ ਸੋਨੀ ਨੇ ਦੱਸਿਆ ਕਿ ਜ਼ਲਦ ਹੀ ਭਰਾੜੀਵਾਲ ਵਿਖੇ ਵੀ  ਬਣ ਰਹੇ ਨਵੇ ਪਾਰਕ ਨੂੰ ਲੋਕਾਂ ਦੇ ਸਪੁਰਦ ਕਰ ਦਿੱਤਾ ਜਾਵੇਗਾ।

ਸ਼੍ਰੀ ਸੋਨੀ ਨੇ ਕਿਹਾ ਕਿ ਪਹਿਲਾਂ ਇਸ ਪਾਰਕ ਵਾਲੀ ਜਗ੍ਹਾਂ ਤੇ ਟੋਏ ਪਏ ਹੋਏ ਸਨ ਅਤੇ ਉਨ੍ਹਾਂ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਇਸ ਸਥਾਨ ਤੇ ਇਕ ਵਧੀਆਂ ਪਾਰਕ ਦਾ ਨਿਰਮਾਣ ਕੀਤਾ ਜਾਵੇਗਾ ਅਤੇ ਇਸ ਇਲਾਕੇ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕਿਸੇ ਵੀ ਵਾਰਡ ਵਿਚ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀ ਰਹਿਣ ਦਿੱਤੀ ਗਈ।ਸ਼੍ਰੀ ਸੋਨੀ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਹਰਕੇ ਵਰਗ ਦੀ ਭਲਾਈ ਲਈ ਅਨੇਕਾਂ ਸਕੀਮਾਂ ਚਲਾਈਆਂ ਹਨ ਅਤੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਲੋਕ ਹਿਤੂ ਫੈਸਲੇ ਲੈ ਕੇ ਜਮੀਨੀ ਪੱਧਰ ਤੱਕ ਇਨ੍ਹਾਂ ਨੂੰ ਲਾਗੂ ਵੀ ਕਰਵਾਇਆ ਹੈ। ਸ਼੍ਰੀ ਸੋਨੀ ਨੇ ਦੱਸਿਆ ਕਿ ਲਾਲ ਲਕੀਰ ਦੇ ਅੰਦਰ ਲੋਕਾਂ ਨੂੰ ਮਾਲਕੀ ਹੱਕ ਦੇਣ ਲਈ ਮੇਰਾ ਘਰ ਮੇਰੇ ਨਾਮ ਸਕੀਮ ਲਾਗੂ ਕੀਤੀ  ਗਈ ਜਿਸ ਤਹਿਤ 55 ਪਿੰਡਾਂ ਦੇ 4846 ਘਰਾਂ ਨੂੰ ਲਾਭ ਦਿੱਤਾ ਜਾ ਚੁੱਕਾ ਹੈ, ਜਦਕਿ ਦਸੰਬਰ 2022 ਤੱਕ ਲਾਲ ਲਕੀਰ ਅੰਦਰ ਸਾਰੇ ਘਰਾਂ ਨੂੰ ਸ਼ਾਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਤਰਾ੍ਹ ਪੇਡੂ ਇਲਾਕਿਆਂ ਦੇ ਯੋਗ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਅਲਾਟ ਕਰਨ ਦਾ ਕੰਮ ਵੀ ਜੰਗੀ ਪੱਧਰ ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਲ 2022 ਵਿਚ ਕਾਂਗਰਸ ਸਰਕਾਰ ਮੁੜ ਸੱਤਾ ਵਿਚ ਆਵੇਗੀ। ਇਸ ਮੌਕੇ ਕੋਸਲਰ ਵਿਕਾਸ ਸੋਨੀ, ਕੋਸਲਰ ਰੀਨਾ ਚੋਪੜਾ, ਸ਼੍ਰੀ ਪਰਮਜੀਤ ਸਿੰਘ ਚੋਪੜਾ, ਸ਼੍ਰੀ ਰਮਨ ਵਿਰਕ, ਸ਼੍ਰੀ ਪ੍ਰਵੇਸ਼ ਗੁਲਾਟੀ, ਸ: ਸੁਖਦੇਵ ਸਿੰਘ ਅੋਲਖ, ਸ਼੍ਰੀ ਰਣਜੀਤ ਰਾਣਾ, ਸ਼੍ਰੀ ਕਮਲ ਪਹਿਲਵਾਨ, ਸ: ਗੁਰਦੀਪ ਸਿੰਘ ਸੰਧੂ, ਸ਼੍ਰੀ ਅਜੇ ਬੱਬਰ,ਸ: ਬਲਵਿੰਦਰ ਸਿੰਘ ਚੌਧਰ, ਸ: ਅਜੀਤ ਸਿੰਘ ਅੋਲਖ ਤੋ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜਰ ਸਨ।           

 

Tags: O P Soni , Om Parkash Soni , Om Prakash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD