Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਰਕਾਰ ਮਾਂ ਬੋਲੀ ਦੇ ਪਸਾਰ ਤੇ ਪ੍ਰਫੁੱਲਤਾ ਲਈ ਪੂਰੀ ਤਰ੍ਹਾਂ ਸੁਹਿਰਦ : ਪਰਗਟ ਸਿੰਘ

ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪੰਜਾਬੀ ਭਾਸ਼ਾ ਚੇਤਨਾ ਕਾਨਫਰੰਸ

Pargat Singh, Congress, Punjab Congress, Government of Punjab, Punjab Government, Punjab, Jalandhar

Web Admin

Web Admin

5 Dariya News

ਜਲੰਧਰ , 19 Dec 2021

Last updated on: Dec 19, 2021, 00:00 IST

ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਭਾਸ਼ਾ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਪਰਗਟ ਸਿੰਘ ਨੇ ਅੱਜ ਕਿਹਾ ਕਿ ਮਾਂ ਬੋਲੀ ਦੇ ਪਸਾਰ ਤੇ ਪ੍ਰਫੁੱਲਤਾ ਲਈ ਪੰਜਾਬ ਸਰਕਾਰ ਵੱਲੋਂ ਪੂਰੀ ਸੁਹਿਰਦਤਾ ਨਾਲ ਕੰਮ ਕਰਦਿਆਂ ਪੰਜਾਬੀ ਭਾਸ਼ਾ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਸਮੇਤ  ਕਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬੀ ਭਾਸ਼ਾ ਨੂੰ ਹੋਰ ਮਜ਼ਬੂਤੀ ਪ੍ਰਦਾਨ ਕੀਤੀ ਜਾ ਸਕੇ। ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਮਾਤ ਭਸ਼ਾਵਾਂ ਦਾ ਮਹੱਤਵ: ਭਾਰਤੀ ਪ੍ਰਸੰਗ ਵਿਸ਼ੇ 'ਤੇ ਕਰਵਾਈ ਪੰਜਾਬੀ ਭਾਸ਼ਾ ਚੇਤਨਾ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਭਾਸ਼ਾ ਮੰਤਰੀ ਨੇ ਮਾਂ ਬੋਲੀ ਦੀ ਮਹੱਤਤਾ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਕੋਈ ਵੀ ਦੇਸ਼ ਜਾਂ ਸੂਬਾ ਆਪਣੀ ਭਾਸ਼ਾ ਨੂੰ ਅਣਗੌਲਿਆਂ ਕਰਕੇ ਤਰੱਕੀ ਨਹੀਂ ਕਰ ਸਕਦਾ। ਪੰਜਾਬੀ ਭਾਸ਼ਾ ਦੇ ਵਿਸ਼ਾਲ ਦਾਇਰੇ ਅਤੇ ਇਤਿਹਾਸਕ ਪਿਛੋਕੜ ਦੀ ਗੱਲ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਦੇਸ਼ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਪੰਜਾਬੀ ਬੋਲੀ ਦਾ ਵਿਸ਼ੇਸ਼ ਪ੍ਰਭਾਵ ਹੈ, ਜਿਸ ਦੇ ਮੱਦੇਨਜ਼ਰ ਸਾਰਿਆਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਅਮੀਰ ਭਾਸ਼ਾ ਤੋਂ ਪੂਰੀ ਤਰ੍ਹਾਂ ਵਾਕਿਫ਼ ਕਰਵਾਉਣ ਲਈ ਬਣਦੇ ਉਪਰਾਲੇ ਕਰਨੇ ਚਾਹੀਦੇ ਹਨ।

ਪੰਜਾਬ ਸਰਕਾਰ ਵੱਲੋਂ ਮਾਂ ਬੋਲੀ ਦੀ ਪ੍ਰਫੁੱਲਤਾ ਲਈ ਕੀਤੇ ਗਏ ਉਪਰਾਲਿਆਂ 'ਤੇ ਚਾਨਣਾ ਪਾਉਂਦਿਆਂ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਜਿਥੇ ਖਾਲੀ ਪਈਆਂ ਅਸਾਮੀਆਂ 'ਤੇ ਜ਼ਿਲ੍ਹਾ ਭਾਸ਼ਾ ਅਫ਼ਸਰਾਂ ਨੂੰ ਤਾਇਨਾਤ ਕੀਤਾ ਗਿਆ ਹੈ ਉਥੇ ਰਾਜ ਭਾਸ਼ਾ ਕਮਿਸ਼ਨ ਬਣਾਉਣ ਲਈ ਯਤਨ ਜੰਗੀ ਪੱਧਰ ‘ਤੇ ਜਾਰੀ ਹਨ ਅਤੇ ਇਸ ਕਾਰਜ ਨੂੰ ਆਉਣ ਵਾਲੇ ਦਿਨਾਂ ਵਿੱਚ ਅਮਲੀ ਜਾਮਾ ਪਹਿਨਾਇਆ ਜਾਵੇਗਾ । ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 10ਵੀਂ ਜਮਾਤ ਤੱਕ ਸਾਰੇ ਸਕੂਲਾਂ ਵਿੱਚ ਪੰਜਾਬੀ ਪੜ੍ਹਾਉਣ ਨੂੰ ਲਾਜ਼ਮੀ ਕਰਕੇ ਪੰਜਾਬੀ ਮਾਂ ਬੋਲੀ ਨੂੰ ਹੋਰ ਪ੍ਰਫੁੱਲਤ ਕਰਨ ਲਈ ਅਹਿਮ ਕਦਮ ਚੁੱਕਿਆ ਹੈ ਅਤੇ ਇਸ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਨੂੰ ਜੁਰਮਾਨੇ ਦੀ ਵਿਵਸਥਾ ਵੀ ਕੀਤੀ ਗਈ ਹੈ।ਇਸ ਤੋਂ ਇਲਾਵਾ ਸਾਰੇ ਸਰਕਾਰੀ ਅਫ਼ਸਰ/ਕਰਮਚਾਰੀ ਸਮੁੱਚਾ ਦਫ਼ਤਰੀ ਕੰਮ ਪੰਜਾਬੀ ਭਾਸ਼ਾ ਵਿੱਚ ਕਰਨਗੇ ਅਤੇ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਭਾਸ਼ਾ ਵਿਭਾਗ ਦੀਆਂ ਸਿਫ਼ਾਰਸ਼ਾਂ ‘ਤੇ ਬਣਦਾ ਜੁਰਮਾਨਾ ਵੀ ਕੀਤਾ ਜਾਵੇਗਾ ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਮਾਂ ਬੋਲੀ ਦੇ ਪਸਾਰ ਅਤੇ ਹੋਰ ਬਿਹਤਰੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ। ਮਾਂ ਬੋਲੀ ਦੀ ਹੋਰ ਬਿਹਤਰੀ ਤੇ ਵਿਕਾਸ ਲਈ ਸਾਂਝੇ ਹੰਭਲੇ ਮਾਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਸਾਨੂੰ ਸਾਰਿਆਂ ਨੂੰ ਆਪਣੀ ਭਾਸ਼ਾ ਦੀ ਮਜ਼ਬੂਤੀ ਲਈ ਰਲ ਕੇ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਆਪਣੀ ਭਾਸ਼ਾ, ਵਿਰਸੇ ਤੇ ਸੱਭਿਆਚਾਰ ਨਾਲ ਜੁੜੀ ਰਹੇ।ਕਾਨਫਰੰਸ ਦੇ ਮੁੱਖ ਬੁਲਾਰੇ, ਮੁੰਬਈ ਯੂਨੀਵਰਸਿਟੀ, ਮੁੰਬਈ ਤੋਂ ਆਏ ਪ੍ਰੋ. ਦੀਪਕ ਪਵਾਰ ਨੇ ਦੇਸ਼ ਵਿੱਚ ਖੇਤਰੀ ਭਾਸ਼ਾਵਾਂ ਨੂੰ ਮਿੱਥ ਕੇ ਅਣਗੌਲਿਆਂ ਕਰਨ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅੱਜ ਖੇਤਰੀ ਭਾਸ਼ਾਵਾਂ ਨੂੰ ਮੁੱਢਲੀ ਤੇ ਉਚੇਰੀ ਸਿੱਖਿਆ ਦਾ ਮਾਧਿਅਮ ਬਣਾਉਣ ਦੀ ਲੋੜ ਹੈ ਤਾਂ ਜੋ ਇਨ੍ਹਾਂ ਭਾਸ਼ਾਵਾਂ ਨੂੰ ਬਣਦਾ ਦਰਜਾ ਦਿੱਤਾ ਜਾ ਸਕੇ।ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਪ੍ਰੋ. ਅਰਵਿੰਦ, ਡਾ. ਜੋਗਾ ਸਿੰਘ, ਡਾ. ਮਨਜੀਤ ਸਿੰਘ, ਡਾ. ਸਰਬਜੀਤ ਸਿੰਘ, ਡਾ. ਸੁਖਵਿੰਦਰ ਸਿੰਘ ਸੰਘਾ, ਕੇਂਦਰੀ ਪੰਜਾਬੀ ਲੇਖ ਸਭਾ ਦੇ ਪ੍ਰਦਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ ਆਦਿ ਨੇ ਵੀ ਖੇਤਰੀ ਭਾਸ਼ਾਵਾਂ ਬਾਰੇ ਵੱਡਮੁੱਲੇ ਵਿਚਾਰ ਰੱਖੇ। ਸਭਾ ਦੇ ਅਹੁਦੇਦਾਰਾਂ ਵੱਲੋਂ ਕੈਬਨਿਟ ਮੰਤਰੀ ਪਰਗਟ ਸਿੰਘ ਦਾ ਪੰਜਾਬੀ ਭਾਸ਼ਾ ਦੀ ਹੋਰ ਮਜ਼ਬੂਤੀ ਲਈ ਕੀਤੇ ਜਾ ਰਹੇ ਕਾਰਜਾਂ ਲਈ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ।

 

Tags: Pargat Singh , Congress , Punjab Congress , Government of Punjab , Punjab Government , Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD