Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਐਮ.ਪੀ ਤਿਵਾੜੀ ਵੱਲੋਂ ਪਿੰਡ ਬਰਸਾਲਪੁਰ ਟੱਪਰੀਆਂ ਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਦਾ ਉਦਘਾਟਨ

ਕਰੀਬ 25 ਲੱਖ ਰੁਪਏ ਦੀ ਲਾਗਤ ਨਾਲ ਹੋਵੇਗਾ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਤੇ ਸ਼ਮਸ਼ਾਨਘਾਟ ਜਾਂਦੇ ਮਾਰਗ ਦਾ ਨਿਰਮਾਣ

Manish Tewari, Punjab Pradesh Congress Committee, Congress, Indian National Congress, Punjab Congress, Punjab, Jagmohan Singh Kang

Web Admin

Web Admin

5 Dariya News

ਮੁਹਾਲੀ , 19 Dec 2021

Last updated on: Dec 19, 2021, 00:00 IST

ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਲੋਕ ਸਭਾ ਹਲਕੇ ਚ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਅੱਜ ਪਿੰਡ ਬਰਸਾਲਪੁਰ ਟੱਪਰੀਆਂ ਚ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਤੇ ਸ਼ਮਸ਼ਾਨ ਘਾਟ ਨੂੰ ਜਾਂਦੇ ਮਾਰਗ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦਾ ਉਦਘਾਟਨ ਕੀਤਾ। ਜਿਥੇ ਉਨ੍ਹਾਂ ਨਾਲ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐਮ.ਪੀ ਤਿਵਾੜੀ ਨੇ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦਾ ਇਕੋਮਾਤਰ ਉਦੇਸ਼ ਹੈ। ਜਿਸ ਤਹਿਤ ਅੱਜ ਇੱਥੇ ਇਲਾਕੇ ਦੇ ਲੋਕਾਂ ਦੀ ਲੰਬੇ ਵਕਤ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਿਆਂ ਹੋਇਆਂ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਅਤੇ ਸ਼ਮਸ਼ਾਨ ਘਾਟ ਨੂੰ ਜਾਂਦੇ ਮਾਰਗ ਤੇ ਨਿਰਮਾਣ ਕਾਰਜ ਦੀ ਸ਼ੁਰੁਆਤ ਉਦਘਾਟਨ ਕੀਤਾ ਗਿਆ ਹੈ। ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਨਾਲ ਇਲਾਕੇ ਚ ਕੂੜੇ ਦੇ ਪ੍ਰਬੰਧ ਵਿੱਚ ਮਦਦ ਮਿਲੇਗੀ। 

ਉਨ੍ਹਾਂ ਨੇ ਕਿਹਾ ਕਿ ਵਿਕਾਸ ਕਾਰਜਾਂ ਵਾਸਤੇ ਫੰਡ ਦੀ ਕਿਸੇ ਵੀ ਤਰ੍ਹਾਂ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦਾ ਉਦੇਸ਼ ਪਿੰਡਾਂ ਚ ਵੀ ਸ਼ਹਿਰੀ ਪੱਧਰ ਤੇ ਸੁਵਿਧਾਵਾਂ ਪ੍ਰਦਾਨ ਕਰਨਾ ਹੈ। ਇਨ੍ਹਾਂ ਦੋਨਾਂ ਵਿਕਾਸ ਕਾਰਜਾਂ ਨੂੰ ਕਰੀਬ 25 ਲੱਖ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਜਾਵੇਗਾ।ਇਸ ਦੌਰਾਨ ਸਾਬਕਾ ਮੰਤਰੀ ਕੰਗ ਨੇ ਕਿਹਾ ਕਿ ਕਾਂਗਰਸ ਦੇ ਸ਼ਾਸਨ ਕਾਲ ਚ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਆਈ ਹੈ ਅਤੇ ਲਗਾਤਾਰ ਵਿਕਾਸ ਕਾਰਜਾਂ ਦੀ ਸ਼ੁਰੂਆਤ ਦੌਰ ਜਾਰੀ ਹੈ, ਕਿਉਂਕਿ ਪਾਰਟੀ ਵਿਕਾਸ ਦੀ ਸਿਆਸਤ ਕਰਦੀ ਹੈ। ਪਾਰਟੀ ਦਾ ਉਦੇਸ਼ ਪੰਜਾਬ ਨੂੰ ਤਰੱਕੀ ਦੇ ਮਾਰਗ ਤੇ ਲੈ ਕੇ ਜਾਣਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ, ਯਾਦਵਿੰਦਰ ਸਿੰਘ ਕੰਗ ਸੀਨੀਅਰ ਵਾਈਸ ਚੇਅਰਮੈਨ ਇੰਫੋਟੈੱਕ, ਜਸਪ੍ਰੀਤ ਸਿੰਘ ਸਰਪੰਚ, ਮੋਹਣ ਸਿੰਘ ਪੰਚ, ਤੇਜਿੰਦਰ ਸਿੰਘ ਪੰਚ, ਸਰੂਪ ਸਿੰਘ ਪੰਚ, ਜਗਤਾਰ ਸਿੰਘ, ਹਰਜੀਤ ਸਿੰਘ, ਮਲਕੀਤ ਸਿੰਘ, ਬਲਵਿੰਦਰ ਸਿੰਘ, ਕਰਮਜੀਤ ਮਾਨ ਸਿੰਘ, ਇੰਦਰਜੀਤ ਸਿੰਘ, ਨਿਰਮਲ ਸਿੰਘ, ਜਗਦੀਸ਼ ਅਤਰ ਵੀ ਮੌਜੂਦ ਰਹੇ।

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab , Jagmohan Singh Kang

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD