Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਏ.ਡੀ.ਜੀ.ਪੀ. ਅਮਰਜੀਤ ਸਿੰਘ ਰਾਏ ਨੇ ‘ਸਾਡਾ ਪੰਜਾਬ’ ਕਿਤਾਬ ਦੇ ਲੇਖਕ ਮੁਨੀਸ਼ ਜਿੰਦਲ ਦੇ ਕੋਚਿੰਗ ਕੈਂਪਸ ਦਾ ਕੀਤਾ ਉਦਘਾਟਨ

Amardeep Singh Rai, Additional Director General of Police, Police, Punjab Police, Kumar Gaurav Dhawan, Munish Jindal

Web Admin

Web Admin

5 Dariya News

ਐਸ.ਏ.ਐਸ. ਨਗਰ , 19 Dec 2021

Last updated on: Dec 19, 2021, 00:00 IST

ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏ.ਡੀ.ਜੀ.ਪੀ.) ਇੰਟੈਲੀਜੈਂਸ ਅਮਰਦੀਪ ਸਿੰਘ ਰਾਏ ਨੇ ਐਤਵਾਰ ਨੂੰ ਮੁਹਾਲੀ ਵਿਖੇ ਸਿਵਲ ਸਰਵਿਸਸ ਦੀ ਤਿਆਰੀ ਕਰਵਾਉਣ ਵਾਲੇ ‘ਸਾਡਾ ਪੰਜਾਬ’ ਕੋਚਿੰਗ ਇੰਸਟੀਚਿਊਟ ਦੇ ਨਵੇਂ ਕੈਂਪਸ ਦਾ ਉਦਘਾਟਨ ਕੀਤਾ। ਇਸ ਕੈਂਪਸ ਦੀ ਸਥਾਪਨਾ, ਪੰਜਾਬ ਰਾਜ ਸਬੰਧੀ ਆਮ ਗਿਆਨ ’ਤੇ ਅਧਾਰਤ ਕਿਤਾਬਾਂ ‘ਸਾਡਾ ਪੰਜਾਬ’ ਅਤੇ ‘ਦਿ ਪੰਜਾਬ ਰਿਵਿਉ ‘ ਦੇ ਮਸ਼ਹੂਰ ਲੇਖਕ ਮੁਨੀਸ਼ ਜਿੰਦਲ ਦੁਆਰਾ ਕੀਤੀ ਗਈ ਹੈ ਤਾਂ ਜੋ ਭਾਰਤੀ ਪ੍ਰਸ਼ਾਸਨਿਕ ਸੇਵਾਵਾਂ (ਆਈ.ਏ.ਐਸ.), ਪੰਜਾਬ ਸਿਵਲ ਸੇਵਾਵਾਂ(ਪੀ.ਸੀ.ਐਸ.) ਅਤੇ ਹੋਰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਕਰਵਾਈ ਜਾ ਸਕੇ। ਏਡੀਜੀਪੀ ਰਾਏ ਨੇ ਰਸਮੀ ਤੌਰ ‘ਤੇ ਅਦਾਰੇ ਦਾ ਬਰੋਸ਼ਰ ਲਾਂਚ ਕਰਦੇ ਹੋਏ ਕਿਹਾ ਕਿ ਮਿਆਰੀ ਸਿੱਖਿਆ ਹੀ ਵਿਦਿਆਰਥੀਆਂ ਨੂੰ ਉਨਾਂ ਦੇ ਸਬੰਧਤ ਖੇਤਰਾਂ ਵਿੱਚ ਉੱਤਮਤਾ ਪ੍ਰਦਾਨ ਕਰ ਸਕਦੀ ਹੈ। ਉਨਾਂ ਕਿਹਾ ਕਿ ਅਜੋਕੇ ਸਮੇਂ ਵਿਚ ਵੱਖ-ਵੱਖ ਪੱਧਰਾਂ ‘ਤੇ ਮੁਕਾਬਲਾ ਪ੍ਰੀਖਿਆਵਾਂ ਔਖੀਆਂ ਹੁੰਦੀਆਂ ਜਾ ਰਹੀਆਂ ਹਨ ਅਤੇ ਚਾਹਵਾਨ ਵਿਦਿਆਰਥੀਆਂ ਨੂੰ ਰਣਨੀਤਕ ਤੌਰ ‘ਤੇ ਤਿਆਰੀ ਕਰਨ ਦੀ ਲੋੜ ਹੈ। 

ਉਨਾਂ ਕਿਹਾ ਕਿ ਪਹਿਲਾਂ ਸਿਵਲ ਸੇਵਾਵਾਂ ਦੇ  ਚਾਹਵਾਨਾਂ ਵਿਦਿਆਰਥੀਆਂ ਨੂੰ ਆਪਣੀ ਤਿਆਰੀ ਲਈ ਦੂਜੇ ਰਾਜਾਂ ਵਿੱਚ ਜਾਣਾ ਪੈਂਦਾ ਸੀ ਪਰ ਹੁਣ ਇਸ ਕੈਂਪਸ ਦੇ ਖੁੱਲਣ ਨਾਲ ਵਿਦਿਆਰਥੀਆਂ ਨੂੰ ਕਿਸੇ ਹੋਰ ਸੂਬਿਆਂ ’ਚ ਜਾਣ ਦੀ ਲੋੜ ਨਹੀਂ ਪਵੇਗੀ।ਇਸ ਮੌਕੇ ‘ਤੇ ਏਡੀਜੀਪੀ ਰਾਏ ਨੇ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਪੀਜੀਆਈ ਕੁਮਾਰ  ਗੌਰਵ ਧਵਨ ਨਾਲ ਸਿਵਲ ਸੇਵਾਵਾਂ ਵਿੱਚ ਪਹਿਲਾਂ ਹੀ ਚੁਣੇ ਗਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।ਜਿੰਦਲ ਨੇ ਕਿਹਾ ਕਿ ਮੇਰਾ ਟੀਚਾ ਚਾਹਵਾਨ ਵਿਦਿਆਰਥੀਆਂ ਦੀ ਸਮਰੱਥਾ ਨੂੰ ਸੁਚੱਜੇ ਢੰਗ ਨਾਲ ਵਰਤੋ ਵਿੱਚ ਲਿਆਉਣਾ ਹੈ ਤਾਂ ਜੋ ਉਹ ਸਰਗਰਮ ਤਰੀਕੇ ਨਾਲ ਇਸ ਚੁਣੌਤੀ ਅਤੇ ਮੁਕਾਬਲੇ ਭਰੀ ਦੁਨੀਆ ਵਿੱਚ ਵਧੇਰੇ ਚੰਗੇ ਢੰਗ ਨਾਲ ਪ੍ਰਦਰਸ਼ਨ ਕਰ ਸਕਣ।ਉਨਾਂ ਕਿਹਾ ਕਿ ਸਿਵਲ ਸੇਵਾ ਦੀ ਤਿਆਰੀ ਮਨੁੱਖ ਨੂੰ ਕਾਬਲ ਅਤੇ ਉੱਤਮ ਬਣਾਉਂਦੀ ਹੈ। ਜੇਕਰ ਤਿਆਰੀ ਕਰਨ ਤੋਂ ਬਾਅਦ ਕਿਸੇ ਦੀ ਚੋਣ ਸਿਵਲ ਸੇਵਾ ਦੀ ਪ੍ਰੀਖਿਆ ਵਿੱਚ ਨਹੀਂ ਵੀ ਹੁੰਦੀ ਤਾਂ ਵੀ ਉਹ ਕਿਸੇ ਹੋਰ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰ ਸਕਦਾ ਹੈ।  

ADGP Amardeep Singh Rai inaugurates Coaching Institution of Sadda Punjab’s fame author Munish Jindal

S.A.S. Nagar

Additional Director General of Police (ADGP) Intelligence Amardeep Singh Rai on Sunday, inaugurated the new campus of Sadda Punjab Coaching Institution for preparation of Civil Services here at Mohali.The Institution for the preparation for Indian Administrative Services (IAS), Punjab Civil Services (PCS) and other competitive examinations has been established by Munish Jindal, a renowned Author of the books on Comprehensive General knowledge of Punjab ‘Sadda Punjab’ and ‘The Punjab Review’.ADGP Rai, while formally launching the brochure of the institution, stressed on the need of quality education and added that only quality education can lead students to excel in their respective fields.He said that nowadays competitive examinations at different levels are getting tougher and aspiring students need to do preparations strategically. He said that earlier students aspiring for civil services had to go to other states for their preparations but with the opening of this institute students no longer need to go to any other state.

On the occasion, ADGP Rai along with Deputy Director Admin PGI Kumar Gaurav Dhawan also felicitated the students, who have already got selected into Civil Services.Author Munish Jindal said that his aim is to start this institution to guide aspiring students on what to study or what not to study. “Cracking this competitive exam is not difficult, it just needs a strategy and anyone can clear this exam with just one year of proper preparation,” he said, adding that newspaper analysis and concise study material plays a vital role.

“My aim is to channelise the potentialities of aspiring students so that they are better endowed to meet the challenges of the competitive world around in a proactive manner,” said Jindal.He said that preparation for the civil services exams makes the man competent and perfect, even if somebody does not get selected he/she can excel in any kind of field.

 

Tags: Amardeep Singh Rai , Additional Director General of Police , Police , Punjab Police , Kumar Gaurav Dhawan , Munish Jindal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD