Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੰਡੀਗੜ੍ਹ ਵਿਚ ਵਸਿਆ ਹੈ ਮਿੰਨੀ ਭਾਰਤ: ਨਿਤਿਆਨੰਦ ਰਾਏ

ਗ੍ਰਹਿ ਰਾਜ ਮੰਤਰੀ ਨੇ ਭਾਜਪਾ ਉਮੀਦਵਾਰਾਂ ਲਈ ਮੰਗੀਆਂ ਵੋਟਾਂ

Web Admin

Web Admin

5 Dariya News

ਚੰਡੀਗੜ੍ਹ , 19 Dec 2021

Last updated on: Dec 19, 2021, 00:00 IST

ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਚੰਡੀਗੜ੍ਹ ਨੂੰ ਮਿੰਨੀ ਭਾਰਤ ਦਾ ਦਰਜਾ ਦਿੰਦਿਆਂ ਕਿਹਾ ਕਿ ਇਸ ਸ਼ਹਿਰ ਵਿਚ ਦੇਸ਼ ਦੇ ਹਰ ਸੂਬੇ ਦੇ ਲੋਕ ਰਹਿੰਦੇ ਹਨ, ਜਿਨ੍ਹਾਂ ਨੂੰ ਭਾਜਪਾ ਨੇ ਨਾ ਕੇਵਲ ਬਰਾਬਰ ਸਤਿਕਾਰ ਦਿੱਤਾ ਬਲਕਿ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਪਹੁੰਚਾਉਣ ਦਾ ਵੀ ਯਤਨ ਕੀਤਾ ਹੈ। ਨਿਤਿਆਨੰਦ ਰਾਏ ਐਤਵਾਰ ਨੂੰ ਚੰਡੀਗੜ੍ਹ ਵਿਚ ਭਾਜਪਾ ਉਮੀਦਵਾਰਾਂ ਦੇ ਸਮਰਥਨ ਵਿਚ ਚੋਣ ਪ੍ਰਚਾਰ ਕਰ ਰਹੇ ਸਨ। ਉਨ੍ਹਾਂ ਵਾਰਡ ਨੰ. 20 ਤੋਂ ਉਮੀਦਵਾਰ ਦੇਵੀ ਸਿੰਘ ਦੇ ਸਮਰਥਨ ਵਿਚ ਬਹਲਾਣਾ, ਵਾਰਡ ਨੰ. 19 ਤੋਂ ਯੋਗੀਤਾ ਵਿੱਕੀ ਸ਼ੇਰਾ ਦੇ ਸਮਰਥਨ ਵਿਚ ਰਾਮ ਦਰਬਾਰ ਕਾਲੋਨੀ ਅਤੇ ਵਾਰਡ ਨੰ. 32 ਤੋਂ ਜਸਮਨਪ੍ਰੀਤ ਸਿੰਘ ਦੇ ਸਮਰਥਨ ਵਿਚ ਸੈਕਟਰ 51 ਵਿਖੇ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਇਹ ਚੋਣਾਂ ਰਾਜਨੀਤਿਕ ਮੁੱਦਿਆਂ ਦੇ ਲਈ ਵਿਅਕਤੀਗਤ ਚੋਣ ਦੀਆਂ ਚੋਣਾਂ ਹਨ ਕਿਉਂਕਿ ਇਥੇ ਦੂਰੋ ਦੂਰੋ ਵਸੇ ਲੋਕਾਂ ਨੇ ਹਮੇਸ਼ਾ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ। 

ਕੋਰੋਨਾ ਕਾਲ ਵਿਚ ਜਦੋਂ ਦੇਸ਼ ਦੇ ਹਸਪਤਾਲਾਂ ਵਿਚ ਭੀੜ ਦੀਆਂ ਖ਼ਬਰਾਂ ਆ ਰਹੀਆਂ ਸਨ ਤਾਂ ਚੰਡੀਗੜ੍ਹ ਨੇ ਨ ਕੇਵਲ ਆਪਣੀਆਂ ਜਰੂਰਤਾਂ ਪੂਰੀਆਂ ਕੀਤੀਆਂ ਬਲਕਿ ਦਿੱਲੀ ਤੱਕ ਦੇ ਲੋਕ ਵੀ ਇਥੇ ਇਲਾਜ ਲਈ ਆਏ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਸ਼ਹਿਰ ਪੂਰਵਾਚਲੀਆਂ ਦੇ ਬਲਬੂਤੇ ’ਤੇ ਹੀ ਬਣਿਆ ਹੈ। ਸ਼ਹਿਰ ਦੀਆਂ ਵੱਡੀਆਂ ਵੱਡੀਆਂ ਇਮਾਰਤਾਂ ਦੇ ਬਨਣ ਵਿਚ ਪੂਰਵਾਚਲੀਆਂ ਦੀ ਮਿਹਨਤ ਦਾ ਪਸੀਨਾ ਹੈ। ਸਹੀ ਮਾਇਨੇ ਵਿਚ ਚੰਡੀਗੜ੍ਹ ਦੀ ਨੀਹ ਪੂਰਵਾਚਲੀਆਂ ਨੇ ਹੀ ਰੱਖੀ ਹੈ। ਗ੍ਰਹਿ ਰਾਜ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਹਮੇਸ਼ਾ ਇਸ ਭਾਈਚਾਰੇ ਨੂੰ ਮਜਬੂਤ ਕਰਨ ਦਾ ਯਤਨ ਕੀਤਾ ਹੈ। ਇਨ੍ਹਾਂ ਚੋਣਾਂ ਵਿਚ ਭਾਜਪਾ ਉਮਦੀਵਾਰਾਂ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀ ਵਿਕਾਸ ਦੇ ਨਾਮ ’ਤੇ ਭਾਜਪਾ ਨੂੰ ਵੋਟ ਦੇਣ। ਇਸ ਮੌਕੇ ਸਮਾਗਮ ਪ੍ਰਬੰਧਕ ਅਮਿਤ ਜਿੰਦਲ, ਵਾਰਡ ਪ੍ਰਧਾਨ ਵਿਨੋਦ ਕੁਮਾਰ ਚੌਹਾਨ, ਬਜਿੰਦਰ ਸੂਦ, ਤਜਿੰਦਰ ਹੁੰਦਲ, ਪ੍ਰਦੀਪ ਸ਼ਰਮਾ, ਰਾਜਿੰਦਰ ਜੋਸ਼ਲ ਸਮੇਤ ਕਈ ਆਗੂ ਹਾਜ਼ਰ ਸਨ।

 

Tags: Nityanand Rai , BJP , Bharatiya Janata Party , BJP Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD