Friday, 10 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ ਆਪ ਦੇ ਸਹਿਯੋਗ ਨਾਲ ਕੇਂਦਰ ਵਿੱਚ ਅਗਲੀ ਸਰਕਾਰ ਬਣੇਗੀ : ਮੀਤ ਹੇਅਰ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਅਤੇ ਆਪਣੇ ਹਲਕੇ ਦੇ ਉੱਜਵਲ ਭਵਿੱਖ ਦਾ ਵਾਅਦਾ ਕੀਤਾ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਵਿਨੀਤ ਕੁਮਾਰ ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ–ਸਹਾਇਕ ਕਮਿਸ਼ਨਰ ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ- ਵਧੀਕ ਡਿਪਟੀ ਕਮਿਸ਼ਨਰ

 

ਗੁਰਮਤਿ ਸੰਗੀਤ‘ ਦੇ ਮਹਾਨ ਵਿਦਵਾਨ ਪ੍ਰੋ: ਕਰਤਾਰ ਸਿੰਘ ਨੂੰ ਭਾਰਤ ਸਰਕਾਰ ਵੱਲੋਂ ਪ੍ਰਦਾਨ ਪਦਮ ਸ੍ਰੀ ਪੁਰਸਕਾਰ ਡਿਪਟੀ ਕਮਿਸਨਰ ਰਾਹੀਂ ਹਸਪਤਾਲ ਪੁੱਜ ਕੇ ਭੇਂਟ

ਸਿਹਤ ਖਰਾਬ ਹੋਣ ਕਾਰਨ ਪ੍ਰੋ: ਕਰਤਾਰ ਸਿੰਘ ਜੀ ਨਵੀਂ ਦਿੱਲੀ ‘ਚ ਆਯੋਜਿਤ ਸਮਾਗਮ ‘ਚ ਸ਼ਾਮਲ ਨਹੀਂ ਸਨ ਹੋ ਸਕੇ।

DC Ludhiana, Varinder Kumar Sharma, Deputy Commissioner Ludhiana, Prof Kartar Singh

5 Dariya News

5 Dariya News

5 Dariya News

ਲੁਧਿਆਣਾ , 20 Dec 2021

ਗੁਰਮਤਿ ਸੰਗੀਤ ਮਾਰਤੰਡ ਪ੍ਰੋ: ਕਰਤਾਰ ਸਿੰਘ, ਜੋ ਡੀ.ਐਮ.ਸੀ. ਹੀਰੋ ਹਾਰਟ ਲੁਧਿਆਣਾ ਦੇ ਆਈ.ਸੀ.ਯੂ. ‘ਚ ਜ਼ੇਰੇ ਇਲਾਜ਼ ਹਨ, ਨੂੰ ਭਾਰਤ ਦੇ ਰਾਸ਼ਟਰਪਤੀ ਦੀ ਤਰਫੋਂ, ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਹਸਪਤਾਲ ਪੁੱਜ ਕੇ ਪਦਮ ਸ਼੍ਰੀ  ਪੁਰਸਕਾਰ ਸਪੁਰਦ ਕੀਤਾ।ਪ੍ਰੋਫੈਸਰ ਕਰਤਾਰ ਸਿੰਘ ਨੂੰ ਕਲਾ ਦੇ ਖੇਤਰ ਵਿੱਚ ਉਨਾ ਦੇ ਵਡਮੁੱਲੇ ਯੋਗਦਾਨ ਲਈ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਹੈ। ਸਿਹਤ ਸਮੱਸਿਆ ਦੇ ਚੱਲਦੇ ਉਹ ਰਾਸਟਰਪਤੀ ਭਵਨ ਵਾਲੇ ਸਮਾਗਮ ਵਿੱਚ ਸ਼ਾਮਲ ਨਹੀਂ ਸਨ ਹੋ ਸਕੇ। ਭਾਰਤ ਸਰਕਾਰ ਵੱਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਰਾਹੀਂ ਵਿਸ਼ੇਸ਼ ਤੌਰ ‘ਤੇ ਉਨਾਂ ਨੂੰ ਪਦਮ ਸ੍ਰੀ ਸਨਮਾਨ ਸਪੁਰਦ ਕੀਤਾ ਜੋ ਕਿ ਇਸ ਵੇਲੇ ਹੀਰੋ ਡੀ.ਐਮ.ਸੀ. ਹਾਰਟ ਇੰਸਟੀਚਿਊਟ ਦੇ ਆਈ.ਸੀ.ਯੂ. ਵਿੱਚ ਜ਼ੇਰੇ ਇਲਾਜ਼ ਹਨ।ਇਸ ਮੌਕੇ ਉਨਾਂ ਦੇ ਪਰਿਵਾਰਕ ਮੈਂਬਰ ਜਿਨਾਂ ਵਿੱਚ ਬੇਟੀਆਂ ਮਨਜੀਤ ਕੌਰ ਤੇ ਸੁਖਬੀਰ ਕੌਰ, ਪੁੱਤਰ ਅਮਰਜੀਤ ਸਿੰਘ ਤੇ ਅੰਮਿ੍ਰਤਪਾਲ ਸਿੰਘ, ਨੂੰਹ ਅਮਰਜੀਤ ਕੌਰ ਤੇ ਪੋਤੇ-ਪੋਤੀਆਂ ਤੇ ਉਨਾਂ ਦੇ ਸੰਗੀਤ ਸਾਗਿਰਦ ਰਵਿੰਦਰ ਰੰਗੂਵਾਲ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਇਸ ਸਨਮਾਨ ਲਈ ਪ੍ਰੋ: ਕਰਤਾਰ ਸਿੰਘ ਜੀ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ। ਉਨਾਂ ਕਿਹਾ ਕਿ ਪ੍ਰੋ: ਕਰਤਾਰ ਸਿੰਘ ਨੂੰ ਉਨਾਂ ਦੇ ਗੁਰਬਾਣੀ ਸੰਗੀਤ ਬਾਰੇ ਸਿਧਾਂਤਕ ਪੁਸਤਕਾਂ ਲਿਖਣ, ਗੁਰਬਾਣੀ ਦਾ ਰਾਗਾਂ ਮੁਤਾਬਕ ਗਾਇਨ ਅਤੇ ਸਿਖਲਾਈ ਦੇ ਖੇਤਰ ਵਿੱਚ ਬਹੁਤ ਵੱਜਾ ਯੋਗਦਾਨ ਹੈ। ਭਾਵੇਂ ਉਨਾਂ ਦੇ ਯੋਗਦਾਨ ਲਈ ਉਨਾਂ ਨੂੰ ਪਹਿਲਾਂ ਵੀ ਵੱਖ-ਵੱਖ ਉੱਚ ਪੱਧਰੀ ਸਨਮਾਨਾਂ ਨਾਲ ਨਵਾਜਿਆ ਗਿਆ ਹੈ,ਪਰ ਪਦਮ ਸ੍ਰੀ ਸਨਮਾਨ ਸਰਵੋਤਮ ਹੈ। 

ਪ੍ਰੋ ਕਰਤਾਰ ਸਿੰਘ 13 ਸਾਲ ਦੀ ਉਮਰ ਤੋਂ ਸੰਗੀਤ ਅਭਿਆਸ ਕਰ ਰਹੇ ਹਨ ਅਤੇ ਉਨਾਂ ਨੂੰ ਪ੍ਰਸਿੱਧ ਸ਼ਾਸਤਰੀ ਸੰਗੀਤ ਦੇ ਰੂਪ ‘ਤੰਤੀ ਸਾਜ਼‘ ਵਿੱਚ ਮੁਹਾਰਤ ਹਾਸਲ ਹੈ।ਉਨਾਂ ਦੀਆਂ ਸੇਵਾਵਾਂ ਨੂੰ ਮਾਣ ਦੇਣ ‘ਤੇ ਸਰਕਾਰ ਦਾ ਧੰਨਵਾਦ ਕਰਦੇ ਹੋਏ ਉਨਾਂ ਦੇ ਪਰਿਵਾਰਕ ਮੈਂਬਰਾਂ ਨੇ ਡਿਪਟੀ ਕਮਿਸ਼ਨਰ ਦਾ ਵੀ ਉਨਾਂ ਨੂੰ ਨਿੱਜੀ ਤੌਰ ‘ਤੇ ਪਹੁੰਚ ਕੇ ਭਾਰਤ ਸਰਕਾਰ ਵੱਲੋਂ ਪਦਮ ਸ਼੍ਰੀ ਪ੍ਰਦਾਨ ਕਰਨ ਲਈ ਵਿਸ਼ੇਸ਼ ਸ਼ੁਕਾਰਾਨਾ ਕੀਤਾ।ਇਸ ਤੋਂ ਪਹਿਲਾਂ ਭਾਰਤ  ਸਰਕਾਰ ਨੇ ਉਨਾਂ ਨੂੰ ਸੰਗੀਤ ਨਾਟਕ ਅਕਾਦਮੀ ਪੁਰਸਕਾਰ ਅਤੇ ਸੰਗੀਤ ਲਈ ਟੈਗੋਰ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਸੀ। ਉਨਾਂ ਨੂੰ ਪੰਜਾਬ ਸਰਕਾਰ ਦੇ ਭਾਸਾ ਵਿਭਾਗ ਦਾ ਸ਼੍ਰੋਮਣੀ ਰਾਗੀ ਐਵਾਰਡ ਅਤੇ ਪੰਜਾਬੀ ਯੂਨੀਵਰਸਿਟੀ ਦੀ ਗੁਰਮਤਿ ਸੰਗੀਤ ਸੀਨੀਅਰ ਫੈਲੋਸ਼ਿਪ ਅਵਾਰਡ ਹਾਸਲ ਕਰਨ ਦਾ ਵੀ ਮਾਣ ਪ੍ਰਾਪਤ ਹੈ। ਉਨਾਂ ਨੂੰ 9 ਅਕਤੂਬਰ, 2011 ਨੂੰ ਲੰਡਨ (ਯੂ.ਕੇ.) ਵਿੱਚ ਸਿੱਖ ਲਾਈਫਟਾਈਮ ਅਚੀਵਮੈਂਟ ਅਵਾਰਡ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ, ਅਤੇ ਯੂਨਾਈਟਿਡ ਕਿੰਗਡਮ ਵਿੱਚ ਸਿੱਖ ਡਾਇਰੈਕਟਰੀ ਦੁਆਰਾ ਚੋਟੀ ਦੇ 100 ਗਲੋਬਲ ਸਿੱਖਾਂ ਵਿੱਚ ਵੀ ਨਾਮਜ਼ਦ ਕੀਤਾ ਗਿਆ ਸੀ।ਪਰੋਫੈਸਰ ਸਾਹਿਬ ਦੀਆਂ ਪੰਜ ਕਿਤਾਬਾਂ ਵੀ ਹਨ, ਜਿਨਾਂ ਦੀਆਂ ਕੁੱਲ 40 ਹਜ਼ਾਰ ਪ੍ਰਤੀਆਂ ਹਨ, ਜੋ ਕਿ ਸ਼੍ਰੋਮਣੀ ਕਮੇਟੀ ਦੁਆਰਾ ਪ੍ਰਕਾਸ਼ਿਤ ‘ਗੁਰਮਤਿ ਸੰਗੀਤ‘ ‘ਤੇ ਹਨ, ਜਦੋਂ ਕਿ ਉਨਾਂ ਦੀਆਂ ਦੋ ਹੋਰ ਪੁਸਤਕਾਂ ਪ੍ਰਕਾਸ਼ਨ ਅਧੀਨ ਹਨ। 3 ਅਪ੍ਰੈਲ 1928 ਨੂੰ ਲਾਹੌਰ (ਪਾਕਿਸਤਾਨ) ਦੇ ਪਿੰਡ ਘੁੰਮਣਕੇ ਵਿਖੇ ਜਨਮੇ ਪ੍ਰੋ: ਕਰਤਾਰ ਸਿੰਘ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ ਤੋਂ ਸੰਗੀਤ (ਵੋਕਲ ਅਤੇ ਇੰਸਟਰੂਮੈਂਟਲ) ਵਿੱਚ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਕੀਤੀ ਸੀ। ਗੁਰੂ ਨਾਨਕ ਗਰਲਜ ਕਾਲਿਜ ਲੁਧਿਆਣਾ ਵਿੱਚ ਉਹ ਸਾਰੀ ਉਮਰ ਸੰਗੀਤ ਵਿਭਾਗ ਦੇ ਮੁਖੀ ਰਹੇ।    

 

Tags: DC Ludhiana , Varinder Kumar Sharma , Deputy Commissioner Ludhiana , Prof Kartar Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD