Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

 

ਪੰਜਾਬ ਦੇ ਉਦਯੋਗ ਸਰਕਾਰ ਦੀ ਰੀੜ੍ਹ ਦੀ ਹੱਡੀ : ਗੁਰਕੀਰਤ ਸਿੰਘ ਕੋਟਲੀ

ਉਦਯੋਗ ਮੰਤਰੀ ਪੰਜਾਬ ਗੁਰਕੀਰਤ ਸਿੰਘ ਕੋਟਲੀ ਤੇ ਖੇਤੀਬਾਡ਼ੀ ਤੇ ਕਿਸਾਨ ਭਲਾਈ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਸੁਣੀਆਂ ਸਨਅਤਕਾਰਾਂ ਦੀਆਂ ਮੁਸ਼ਕਲਾਂ

Gurkirat Singh Kotli, Randeep Singh Nabha, Congress, Punjab Congress, Dr Amar Singh, Dr. Amar Singh

5 Dariya News

5 Dariya News

5 Dariya News

ਮੰਡੀ ਗੋਬਿੰਦਗੜ੍ਹ , 20 Dec 2021

ਮੰਡੀ ਗੋਬਿੰਦਗੜ੍ਹ ਤੇ ਖੰਨਾ ਦੇ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਸੁਣਨ ਲਈ ਉਦਯੋਗ ਮੰਤਰੀ, ਪੰਜਾਬ ਗੁਰਕੀਰਤ ਸਿੰਘ ਕੋਟਲੀ ਨੇ ਮੰਡੀ ਗੋਬਿੰਦਗੜ੍ਹ ਦੇ ਜੀ ਐੱਸ ਐੱਲ ਕਲੱਬ ਵਿਖੇ ਸਨਅਤਕਾਰਾਂ ਨਾਲ ਮੀਟਿੰਗ ਕੀਤੀ, ਜਿਸ ਦੀ ਪ੍ਰਧਾਨਗੀ ਖੇਤੀਬਾਡ਼ੀ ਤੇ ਕਿਸਾਨ ਭਲਾਈ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਕੀਤੀ।ਮੀਟਿੰਗ ਵਿਚ ਸਾਰੀਆਂ ਛੋਟੀਆਂ ਅਤੇ ਵੱਡੀਆਂ ਸਨਅਤਾਂ ਦੇ ਸਨਅਤਕਾਰਾਂ ਨੇ ਹਿੱਸਾ ਲਿਆ ਅਤੇ ਆਪਣੀਆਂ ਮੁਸ਼ਕਲਾਂ ਮੰਤਰੀਆਂ ਦੇ ਅੱਗੇ ਰੱਖੀਆਂ।ਮੀਟਿੰਗ ਦੌਰਾਨ ਆਇਸਰਾ ਦੇ ਪ੍ਰਧਾਨ ਵਿਨੋਦ ਵਸ਼ਿਸ਼ਟ, ਗੋਬਿੰਦਗੜ੍ਹ ਇੰਡਕਸ਼ਨ ਫਰਨੇਸ ਐਸੋਸੀਏਸ਼ਨ ਦੇ ਪ੍ਰਧਾਨ ਮਹਿੰਦਰ ਗੁਪਤਾ, ਲੁਧਿਆਣਾ ਇੰਡਕਸ਼ਨ ਫਰਨੇਸ ਐਸੋਸੀਏਸ਼ਨ ਦੇ ਪ੍ਰਧਾਨ ਮਹੇਸ਼ ਗੁਪਤਾ, ਉਦਯੋਗਪਤੀ ਕੁਲਦੀਪ ਗੋਇਲ ਨੇ ਸਨਅਤ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਖੁੱਲ੍ਹ ਕੇ ਗੱਲਬਾਤ ਕਰਦਿਆਂ ਕਿਹਾ ਕਿ ਕਿ ਪ੍ਰਦੂਸ਼ਣ ਵਿਭਾਗ ਵਿਚ ਛੋਟੇ ਛੋਟੇ ਕੰਮਾਂ ਨੂੰ ਲੈ ਕੇ ਉਨ੍ਹਾਂ ਦਾ ਬਹੁਤ ਸਮਾਂ ਖ਼ਰਾਬ ਕੀਤਾ ਜਾਂਦਾ ਹੈ, ਜਿਸ ਨੂੰ ਸਰਲ ਬਣਾਇਆ ਜਾਵੇ।ਸਰਕਾਰ ਵੱਲੋਂ ਆਮ ਹੀ ਸਿੰਗਲ ਵਿੰਡੋ ਸਿਸਟਮ ਦੀ ਗੱਲ ਕੀਤੀ ਜਾਂਦੀ ਹੈ ਪਰ ਉਸ ਨੂੰ ਲਾਗੂ ਨਹੀਂ ਕੀਤਾ ਜਾਂਦਾ। ਇਸ ਤੋਂ ਇਲਾਵਾ ਜੀਐੱਸਟੀ ਵਿਭਾਗ ਦੀਆਂ ਮੋਬਾਇਲ ਵਿੰਗ ਦੀਆਂ ਟੀਮਾਂ ਅਕਸਰ ਹੀ ਉਦਯੋਗਪਤੀਆਂ ਨੂੰ ਬੇਵਜ੍ਹਾ ਤੰਗ ਕਰਦੀਆਂ ਹਨ।ਕੇਂਦਰ ਸਰਕਾਰ ਨਾਲ ਰਾਬਤਾ ਕਰਕੇ ਜੀਐੱਸਟੀ ਦੀਆਂ ਉਲਝਣਾਂ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ। ਗੋਬਿੰਦਗੜ੍ਹ ਵਿੱਚ ਕਰੀਬ ਇੱਕ ਲੱਖ ਮਜ਼ਦੂਰ ਵੱਖ ਵੱਖ ਲੋਹਾ ਸਨਅਤਾਂ ਵਿੱਚ ਕੰਮ ਕਰਦੇ ਹਨ ਪਰ ਉਨ੍ਹਾਂ ਲਈ ਬਣਿਆ ਈ ਐੱਸ ਆਈ ਹਸਪਤਾਲ ਹਮੇਸ਼ਾ ਹੀ ਸਹੂਲਤਾਂ ਤੋਂ ਵਾਂਝਾ ਰਿਹਾ ਹੈ, ਜਿਸ ਵਿੱਚ ਡਾਕਟਰ ਤੋਂ ਲੈ ਕੇ ਸਟਾਫ ਨਰਸਾਂ ਅਤੇ ਦਵਾਈਆਂ ਦਾ ਪ੍ਰਬੰਧ ਪਹਿਲ ਦੇ ਆਧਾਰ ਉੱਤੇ ਹੋਣਾ ਚਾਹੀਦਾ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਉਦਯੋਗ ਪੰਜਾਬ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ। ਉਦਯੋਗਾਂ ਬਿਨਾਂ ਸਰਕਾਰ ਦਾ ਪਹੀਆ ਨਹੀਂ ਚੱਲ ਸਕਦਾ। ਮੀਟਿੰਗ ਵਿੱਚ ਉੱਦਮੀਆਂ ਨੂੰ ਪ੍ਰੋਗਰੈਸਿਵ ਪੰਜਾਬ ਤਹਿਤ ਹੋਰ ਨਿਵੇਸ਼ ਕਰਨ ਦੀ ਅਪੀਲ ਵੀ ਕੀਤੀ ਗਈ।

ਉਦਯੋਗਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਲਾਂ ਦਾ ਸਾਹਮਣਾ ਕਰਨ ਲਈ ਸਰਕਾਰ ਵਚਨਬੱਧ ਹੈ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖੁਦ ਸੂਬੇ ਵਿੱਚ ਉਦਯੋਗਾਂ ਨੂੰ ਰਾਹਤ ਦੇਣ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ। ਜੀਐੱਸਟੀ ਮੋਬਾਇਲ ਵਿੰਗ ਵੱਲੋਂ ਛਾਪੇ ਮਾਰੇ ਜਾਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਗੁਰਕੀਰਤ ਕੋਟਲੀ ਨੇ ਕਿਹਾ ਕਿ ਪੰਜਾਬ ਵਿੱਚ ਪਹਿਲਾ 17 ਮੋਬਾਇਲ ਟੀਮਾਂ ਸਨ ਜਿਨ੍ਹਾਂ ਨੂੰ ਘਟਾ ਕੇ ਪੰਜ ਕਰ ਦਿੱਤਾ ਗਿਆ ਹੈ। ਉਦਯੋਗਪਤੀਆਂ ਨੂੰ ਬੇਵਜ੍ਹਾ ਤੰਗ ਕਰਨ ਵਾਲੇ ਮੋਬਾਇਲ ਟੀਮਾਂ ਦੇ ਅਫ਼ਸਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਤੇ ਇਹ ਸਮੱਸਿਆ ਮੁੱਖ ਮੰਤਰੀ ਦੇ ਧਿਆਨ ਵਿਚ ਵੀ ਲਿਆਂਦੀ ਜਾਵੇਗੀ। ਇਸ ਮੌਕੇ ਸੰਬੋਧਨ ਕਰਦਿਆਂ ਖੇਤੀਬਾਡ਼ੀ ਤੇ ਕਿਸਾਨ ਭਲਾਈ ਮੰਤਰੀ ਨੇ ਕਿਹਾ ਕਿ ਗਲਤ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ 71 ਦਿਨਾਂ ਦੌਰਾਨ ਪੰਜਾਬ ਵਾਸੀਆਂ ਨੂੰ ਕਰੀਬ 13 ਹਜ਼ਾਰ ਕਰੋੜ ਰੁਪਏ ਦੀ ਰਾਹਤ ਦਿੱਤੀ ਹੈ ਜਿਸ ਵਿੱਚ ਬਿਜਲੀ ਅਤੇ ਤੇਲ ਦੀਆਂ ਕੀਮਤਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਐੱਸ ਐੱਸ ਐੱਮ ਈ ਨੂੰ ਵੀ ਪੰਜ ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦੀ ਯੋਜਨਾ ਬਣਾਈ ਜਾ ਰਹੀ ਹੈ। ਇਸ ਤੋਂ ਪਹਿਲਾਂ ਵੱਡੀਆਂ ਯੂਨਿਟਾਂ ਨੂੰ ਵੀ ਪੰਜ ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੋਬਾਇਲ ਵਿੰਗ ਦਾ ਵੀ ਇਨਫਰਮੇਸ਼ਨ ਸੈਂਟਰ ਬਣਾਇਆ ਜਾਵੇਗਾ ਜਿੱਥੋਂ ਮਿਲੀ ਸੂਚਨਾ ਉੱਤੇ ਕੰਮ ਕੀਤਾ ਜਾਵੇਗਾ ਤੇ ਬੇਵਜ੍ਹਾ ਕਿਸੇ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ ਪਰ ਗ਼ਲਤ ਕੰਮ ਕਰਨ ਵਾਲੇ ਨੂੰ ਬਿਲਕੁਲ ਨਹੀਂ ਬਖਸ਼ਿਆ ਜਾਵੇਗਾ।ਇਸ ਮੌਕੇ ਸੰਸਦ ਮੈਂਬਰ ਅਮਰ ਸਿੰਘ, ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਆਦਰਸ਼ਪਾਲ ਵਿਜ, ਚੀਫ ਇੰਜਨੀਅਰ ਕਰੁਨੇਸ਼ ਗਰਗ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ, ਜੋਗਿੰਦਰ ਸਿੰਘ ਭਾਟੀਆ ਸੀਜੀਐਮ ਪੀਐਸਆਈਆਈਸੀ, ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਕਾਰਜਕਾਰੀ ਪ੍ਰਧਾਨ ਰਜਿੰਦਰ ਬਿੱਟੂ, ਜੋਗਿੰਦਰ ਸਿੰਘ ਮੈਣੀ ਉਦਯੋਗਪਤੀ ਵਿਜੇ ਬਾਂਸਲ , ਸੰਜੂ ਬਾਂਸਲ, ਰਾਜ ਗੋਇਲ, ਰਾਜ ਜਿੰਦਲ, ਦਰਸ਼ਨ ਸਿੰਘ , ਪਰਕਾਸ਼ ਚੰਦ ਗਰਗ, ਅਨਿਲ ਸ਼ਰਮਾ, ਕੌਂਸਲਰ ਅਮਿਤ ਜੈ ਚੰਦ, ਅਰਵਿੰਦ ਸਿੰਗਲਾ ਬੌਬੀ, ਵਿਨੀਤ ਬਿੱਟੂ, ਬਲਦੇਵ ਸ਼ਰਮਾ, ਜਗਮੋਹਨ ਸਿੰਘ ਬਿੱਟੂ, ਰੋਹਿਤ ਸ਼ਰਮਾ ਸ਼ੌਕੀ, ਵੱਡੀ ਗਿਣਤੀ ਸਨਅਤਕਾਰ ਮੌਜੂਦ ਸਨ।

 

Tags: Gurkirat Singh Kotli , Randeep Singh Nabha , Congress , Punjab Congress , Dr Amar Singh , Dr. Amar Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD