Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

`ਆਪ` ਲੀਡਰਸ਼ਿਪ ਦਾ ਹਰ ਸ਼ਬਦ ਝੂਠ ਦਾ ਪੁਲੰਦਾ : ਚਰਨਜੀਤ ਸਿੰਘ ਚੰਨੀ

ਆਪਣੇ ਨਾਨਕੇ ਪਿੰਡ ਬਾਰੇ ਕੂੜ ਪ੍ਰਚਾਰ ਲਈ `ਆਪ` ਲੀਡਰਸ਼ਿਪ ਦੀ ਕੀਤੀ ਨਿੰਦਾ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Sri Chamkaur Sahib

5 Dariya News

5 Dariya News

5 Dariya News

ਸ੍ਰੀ ਚਮਕੌਰ ਸਾਹਿਬ , 20 Dec 2021

Last updated on: Dec 20, 2021, 00:00 IST

`ਆਪ` ਲੀਡਰਸ਼ਿਪ ਵੱਲੋਂ ਫੈਲਾਏ ਜਾ ਰਹੇ ਝੂਠ ਦਾ ਪਰਦਾਫਾਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੇ ਨਾਨਕੇ ਪਿੰਡ ਮਕੜੌਨਾਂ ਕਲਾਂ ਦੇ ਸਕੂਲ ਦਾ ਦੌਰਾ ਕੀਤਾ ਅਤੇ  ਵਿਖਾਇਆ ਕਿ ਇਸ ਸਕੂਲ ਵਿੱਚ ਸਾਰੀਆਂ ਸਹੂਲਤਾਂ ਹੋਣ ਦੇ ਨਾਲ ਨਾਲ ਇਹ ਸੂਬੇ ਦੇ ਸਰਵੋਤਮ ਸਕੂਲਾਂ ਵਿੱਚੋਂ ਇੱਕ ਹੈ।ਮੁੱਖ ਮੰਤਰੀ ਨੇ ਮੋਰਿੰਡਾ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਪੈਦਲ ਯਾਤਰਾ ਦੌਰਾਨ ਉਸ ਸਕੂਲ ਦਾ ਮੁਆਇਨਾ ਕੀਤਾ ਜਿੱਥੋਂ `ਆਪ` ਲੀਡਰਸ਼ਿਪ ਵੱਲੋਂ ਪੰਜਾਬ ਦੇ ਸਕੂਲਾਂ ਦੀ ਹਾਲਤ ਬਾਰੇ ਝੂਠੀ ਮੁਹਿੰਮ ਚਲਾਈ ਸੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਸਕੂਲ ਲਈ ਪਹਿਲਾਂ 50 ਲੱਖ ਰੁਪਏ ਦੇਣ ਤੋਂ ਇਲਾਵਾ 70 ਲੱਖ ਰੁਪਏ ਦੀ ਐਸਟ੍ਰੋਟਰਫ ਵਿਛਾਈ ਜਾ ਰਹੀ ਹੈ।`ਆਪ` ਲੀਡਰਸ਼ਿਪ ਨੂੰ ਆੜੇ ਹੱਥੀਂ ਲੈਂਦਿਆਂ ਉਨ੍ਹਾਂ ਨੇ ਆਪ ਦੀ ਬਾਹਰੀ ਲੀਡਰਸ਼ਿਪ ਨੂੰ ਯਾਦ ਦਿਵਾਇਆ ਕਿ ਉਨ੍ਹਾਂ ਦੇ ਫਰਜ਼ੀ `ਦਿੱਲੀ ਮਾਡਲ` ਦੇ ਕਿਸੇ ਵੀ ਸਕੂਲ ਦੇ ਮੁਕਾਬਲੇ ਇਸ ਸਕੂਲ ਵਿੱਚ ਸਭ ਤੋਂ ਵਧੀਆ ਬੁਨਿਆਦੀ ਢਾਂਚਾ, ਕੰਪਿਊਟਰ ਲੈਬ, ਲਾਇਬ੍ਰੇਰੀ, ਐਜੂਸੈਟ ਦੀ ਔਨਲਾਈਨ ਸਹੂਲਤ ਅਤੇ ਆਧੁਨਿਕ ਪ੍ਰੋਜੈਕਟਰ ਰੂਮ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਇਸੇ ਸਕੂਲ ਦਾ ਦੌਰਾ ਕੀਤਾ ਗਿਆ ਸੀ, ਜਿਨ੍ਹਾਂ ਨੇ ਸਟੋਰ ਰੂਮ ਦਿਖਾ ਕੇ ਸਕੂਲ ਦੀ ਮਾੜੀ ਤਸਵੀਰ ਵਿਖਾਉਣ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਸਟੋਰ ਰੂਮ ਵੀ ਬਿਹਤਰ ਹਾਲਤ ਵਿੱਚ ਸੀ ਪਰ ਸਿਸੋਦੀਆ ਨੇ ਆਪਣੇ ਝੂਠ ਨੂੰ ਸਾਬਤ ਕਰਨ ਲਈ ਸਕੂਲ ਖਿਲਾਫ ਕੋਈ ਠੋਸ ਗਲਤੀ ਨਾ ਲੱਭਣ `ਤੇ ਕਮਰੇ ਦੀਆਂ ਲਾਈਟਾਂ ਬੰਦ ਕਰਕੇ ਇਹ ਝੂਠ ਫੈਲਾਉਣ ਦੀ ਕੋਸ਼ਿਸ਼ ਕੀਤੀ। ਮੁੱਖ ਮੰਤਰੀ ਚੰਨੀ ਨੇ ਕਿਹਾ, "ਇਸ ਨਾਲ `ਆਪ` ਦੇ ਸੂਬੇ ਤੋਂ ਬਾਹਰਲੇ ਵਿਅਕਤੀਆਂ ਦੁਆਰਾ ਸੱਤਾ ਹਾਸਲ ਕਰਨ ਦੀ ਲਾਲਸਾ ਵਿੱਚ ਫੈਲਾਏ ਜਾ ਰਹੇ ਝੂਠ ਦਾ ਪਰਦਾਫਾਸ਼ ਹੁੰਦਾ ਹੈ।"ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਦੇ ਆਗੂ ਸੱਤਾ ਹਥਿਆਉਣ ਲਈ ਤਰਲੋ-ਮੱਛੀ ਹੋ ਰਹੇ ਹਨ ਪਰ ਪੰਜਾਬ ਦੇ ਸੂਝਵਾਨ ਲੋਕ ਇਨ੍ਹਾਂ ਦੇ ਨਾਪਾਕ ਮਨਸੂਬਿਆਂ ਨੂੰ ਸਫ਼ਲ ਨਹੀਂ ਹੋਣ ਦੇਣਗੇ।ਉਨ੍ਹਾਂ ਨੇ `ਆਪ` ਆਗੂਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਸੂਬੇ ਦੀ ਸਿੱਖਿਆ ਅਤੇ ਸਿਹਤ ਪ੍ਰਣਾਲੀ, ਜੋ ਦੇਸ਼ ਵਿੱਚ ਸਭ ਤੋਂ ਬਿਤਹਰ ਹਨ, ਬਾਰੇ ਝੂਠੀਆਂ ਖ਼ਬਰਾਂ ਫੈਲਾਉਣ ਤੋਂ ਗੁਰੇਜ਼ ਕਰਨ।ਮੁੱਖ ਮੰਤਰੀ ਚੰਨੀ ਨੇ `ਆਪ` ਆਗੂਆਂ ਨੂੰ ਕਿਹਾ ਕਿ ਉਹ ਪੰਜਾਬ ਅਤੇ ਪੰਜਾਬੀਆਂ `ਚ ਨੁਕਸ ਕੱਢਣ ਦੀ ਬਜਾਏ ਦਿੱਲੀ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ `ਤੇ ਧਿਆਨ ਦੇਣ, ਜਿੱਥੇ ਲੋਕ ਉਨ੍ਹਾਂ ਦੀ ਮਾੜੀ ਕਾਰਗੁਜ਼ਾਰੀ ਕਾਰਨ ਦੁਖੀ ਹਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Sri Chamkaur Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD