Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬ੍ਰਾਹਮਣ ਮਾਜਰਾ ਸਰਹਿੰਦ ਵਿਖੇ 04 ਕਰੋੜ 67 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਅੰਡਰ ਬ੍ਰਿਜ ਦੇ ਕੰਮ ਦੀ ਕਰਵਾਈ ਸ਼ੁਰੂਆਤ

ਅੰਡਰ ਬ੍ਰਿਜ ਬਣਨ ਨਾਲ ਸ਼ਹਿਰ ਵਾਸੀਆਂ ਨੂੰ ਮਿਲੇਗਾ ਵੱਡਾ ਲਾਭ

Kuljit Singh Nagra, Punjab Pradesh Congress Committee, Congress, Punjab Congress, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 21 Dec 2021

Last updated on: Dec 21, 2021, 00:00 IST

ਰੇਲਵੇ ਲਾਈਨ ਕਾਰਨ ਦੋ ਹਿੱਸਿਆਂ ਵਿੱਚ ਵੰਡੇ ਗਏ ਸਰਹਿੰਦ ਨੂੰ ਬੇਸ਼ਕ ਰੇਲਵੇ ਓਵਰ ਬ੍ਰਿਜ ਨਾਲ ਆਪਸ ਵਿੱਚ ਜੋੜ ਦਿੱਤਾ ਗਿਆ ਪਰ ਇੱਕ ਪਾਸੇ ਤੋਂ ਦੂਜੇ ਪਾਸੇ ਜਾਣ ਲਈ ਕਿਸੇ ਨਾ ਕਿਸੇ ਸਾਧਨ ਦੀ ਵਰਤੋਂ ਕਰਨੀ ਪੈਂਦੀ ਹੈ। ਇਸ ਮੁਕਸ਼ਲ ਦੇ ਹੱਲ ਤੇ ਲੋਕਾਂ ਦੀ ਚਿਰਕੋਣੀ ਮੰਗ ਦੇ ਮੱਦੇਨਜ਼ਰ ਲੰਮੀ ਜੱਦੋਜਹਿਦ ਤੋਂ ਬਾਅਦ ਕਰੀਬ 04 ਕਰੋੜ 67 ਲੱਖ ਰੁਪਏ ਦੀ ਲਾਗਤ ਨਾਲ ਅੰਡਰ ਬ੍ਰਿਜ ਬਣਨ ਜਾ ਰਿਹਾ ਹੈ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡਾ ਲਾਭ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਬ੍ਰਾਹਮਣ ਮਾਜਰਾ ਸਰਹਿੰਦ ਵਿਖੇ ਇਸ ਅੰਡਰ ਬ੍ਰਿਜ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ।ਸ. ਨਾਗਰਾ ਨੇ ਕਿਹਾ ਕਿ ਰੇਲਵੇ ਜਿੱਥੇ ਇੱਕ ਵਾਰ ਓਵਰ ਬ੍ਰਿਜ ਬਣਾ ਦਿੰਦਾ ਹੈ, ਉਥੇ ਅੰਡਰ ਬ੍ਰਿਜ ਨਹੀਂ ਬਣਾਉਂਦਾ ਪਰ ਸੰਸਦ ਮੈਂਬਰ ਡਾ. ਅਮਰ ਸਿੰਘ ਦੇ ਯਤਨਾਂ ਤੇ ਪੰਜਾਬ ਸਰਕਾਰ ਵੱਲੋਂ ਐਡਵਾਂਸ ਵਿੱਚ ਰੇਲਵੇ ਨੂੰ ਰਾਸ਼ੀ ਜਮ੍ਹਾਂ ਕਰਵਾਉਣ ਸਦਕਾ ਇਹ ਸੰਭਵ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਵਸੋਂ ਦੋ ਹਿੱਸਿਆਂ ਵਿੱਚ ਵੰਡੀ ਜਾਣ ਕਰ ਕੇ ਜਿਥੇ ਲੋਕਾਂ ਦਾ ਆਪਸੀ ਮੇਲ ਘਟ ਗਿਆ, ਉਥੇ ਵਪਾਰ ਉਤੇ ਵੀ ਬਹੁਤ ਮਾੜਾ ਅਸਰ ਪਿਆ ਪਰ ਹੁਣ ਮੁੜ ਤੋਂ ਸ਼ਹਿਰ ਦੇ ਵਪਾਰਕ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ।

ਸ. ਨਾਗਰਾ ਨੇ ਕਿਹਾ ਕਿ ਜੀ.ਟੀ. ਰੋਡ ਤੋਂ ਲੈ ਕੇ ਇੱਥੋਂ ਦੀ ਹੋ ਕੇ ਅੱਗੇ ਚੂੰਗੀ ਵੱਲ ਨੂੰ ਜਾਣ ਵਾਲੇ ਰਸਤੇ ਨੂੰ ਸੁੰਦਰ ਬਣਾਇਆ ਜਾਵੇਗਾ, ਜਿਵੇਂ ਚਾਰ ਨੰਬਰ ਚੁੰਗੀ ਤੋਂ ਲੈ ਕੇ ਬਾਬਾ ਬੰਦਾ ਸਿੰਘ ਬਹਾਦਰ ਚੌਕ ਤੇ ਉਸ ਤੋਂ ਅੱਗੇ ਦੀਆਂ ਸੜਕਾਂ ਨੂੰ ਸੁੰਦਰ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵਿਕਾਸ ਦੀਆਂ ਕੇਵਲ ਗੱਲਾਂ ਹੀ ਨਹੀਂ ਕੀਤੀਆਂ ਸਗੋਂ ਵਿਕਾਸ ਕਰਵਾ ਕੇ ਦਿਖਾਇਆ ਹੈ। ਨਗਰ ਕੌਂਸਲ ਅਧੀਨ ਆਉਂਦੇ ਖੇਤਰ ਵਿੱਚ ਸੀਵਰੇਜ, ਸੜਕਾਂ, ਗਲੀਆਂ ਵਿੱਚ ਇੰਟਰਲਾਕ ਟਾਇਲਾਂ, ਸਟਰੀਟ ਲਾਈਟਾਂ, ਵਾਟਰ ਸਪਲਾਈ ਸਮੇਤ ਹਰ ਸਹੂਲਤ ਦਿੱਤੀ ਗਈ ਹੈ। ਵੱਡੇ ਖੇਤਰ ਵਿੱਚ ਵਿਕਾਸ ਕਾਰਜ ਪੂਰੇ ਹੋ ਚੁੱਕੇ ਹਨ ਤੇ ਬਾਕੀ ਥਾਵਾਂ ਉਤੇ ਜੰਗੀ ਪੱਧਰ ਉਤੇ ਜਾਰੀ ਹਨ, ਜੋ ਕਿ ਛੇਤੀ ਮੁਕੰਮਲ ਹੋ ਜਾਣਗੇ।ਇਸ ਮੌਕੇ ਜਿਲਾ ਪ੍ਰਧਾਨ ਸ਼ੁਭਾਸ਼ ਸੂਦ,ਮਾਰਕਿਟ ਕਮੇਟੀ ਦੇ ਚੇਅਰਮੈਨ ਗੁਲਸ਼ਨ ਰਾਏ ਬੋਬੀ,ਨਗਰ ਕੌਂਸਲ ਪ੍ਰਧਾਨ ਅਸ਼ੋਕ ਸੂਦ,ਚਰਨਜੀਵ ਸ਼ਰਮਾ,ਜਗਜੀਤ ਸਿੰਘ ਕੋਕੀ,ਨਰਿੰਦਰ ਕੁਮਾਰ ਪ੍ਰਿੰਸ,ਆਨੰਦ ਮੋਹਨ,ਪਵਨ ਕਾਲੜਾ,ਕੌਸ਼ਲਿਆ ਸ਼ਰਮਾ,ਯਸ਼ਪਾਲ ਲਾਹੌਰੀਆ,ਅਰਵਿੰਦਰ ਸਿੰਘ,ਅਮਰਦੀਪ ਬੈਨੀਪਾਲ ਸਾਰੇ ਕੌਂਸਲਰ,ਹਨੀ ਭਾਰਦਵਾਜ,ਨਵਦੀਪ ਭਾਰਦਵਾਜ,ਜੈਪਾਲ ਰਾਣਾ,ਰਵਿੰਦਰ ਸਿੰਘ ਬਾਸੀ,ਗੁਰਸ਼ਰਨ ਸਿੰਘ ਬੱਬੀ,ਬਿੰਦਰ ਸਿੰਘ,ਕੁਲਵੰਤ ਸਿੰਘ,ਮਨਦੀਪ ਭੀਮਾ,ਦਵਿੰਦਰ ਕੁਮਾਰ ਮੱਖਣ,ਤਰਲੋਕੀ ਰਾਮ,ਸ਼ਾਮ ਲਾਲ,ਤਰਸੇਮ ਲਾਲ ਮਾਸਟਰ,ਤਰਸੇਮ ਕੁਮਾਰ,ਗੁਰਦਾਸ ਸਿੰਘ,ਲਾਭ ਸਿੰਘ,ਸ਼ਮਸ਼ੇਰ ਸਿੰਘ,ਜਸਮੇਲ ਸਿੰਘ,ਨਿਰਭੈ ਸਿੰਘ,ਨਿਰਮਲ ਸਿੰਘ ਨੀਮਾ ਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD