Thursday, 09 May 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਵਿਨੀਤ ਕੁਮਾਰ ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ–ਸਹਾਇਕ ਕਮਿਸ਼ਨਰ ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ- ਵਧੀਕ ਡਿਪਟੀ ਕਮਿਸ਼ਨਰ ਅਗਾਮੀ ਲੋਕ ਸਭਾ ਚੋਣਾਂ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਖ਼ਰਚਾ ਅਬਜ਼ਰਵਰ ਵਲੋਂ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਭਾਰਤੀ-ਅਮਰੀਕੀਆਂ ਨੇ ਸੰਧੂ ਰਾਹੀਂ ਅੰਮ੍ਰਿਤਸਰ ਦੇ ਆਰਥਿਕ ਵਿਕਾਸ ਲਈ 800 ਕਰੋੜ ਰੁਪਏ ਨਿਵੇਸ਼ ਕਰਨ ਦਾ ਐਲਾਨ ਕੀਤਾ- ਡਾ. ਸਰਬਜੀਤ ਸਿੰਘ ਸਠਿਆਲਾ ਲੋਕ ਸਭਾ ਚੋਣਾਂ 2024: ਦਿਵਿਆਂਗ ਲੋਕਾਂ (ਪੀਡਬਲਯੂਡੀ) ਵੋਟਰਾਂ ਨੂੰ ਹਰੇਕ ਪੋਲਿੰਗ ਸਟੇਸ਼ਨ 'ਲੋਕੇਸ਼ਨ ‘ਤੇ ਵ੍ਹੀਲ ਚੇਅਰਾਂ ਦਿੱਤੀਆਂ ਜਾਣਗੀਆਂ, ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ 10 ਮਈ ਨੂੰ ਵੀ ਭਰੇ ਜਾ ਸਕਦੇ ਹਨ ਨਾਮਜ਼ਦਗੀ ਪੱਤਰ: ਡਾ. ਪ੍ਰੀਤੀ ਯਾਦਵ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਡਿਪਟੀ ਕਮਿਸ਼ਨਰ ਦਫਤਰ ਦੇ 3 ਸੁਰੱਖਿਆ ਕਰਮੀਆਂ ਵੱਲੋਂ ਖੂਨਦਾਨ ਲੋਕ ਸਭਾ ਦੌਰਾਨ ਚੋਣ ਪ੍ਰਚਾਰ 'ਤੇ ਖਰਚ ਕੀਤੇ ਗਏ ਹਰ ਪੈਸੇ ਦਾ ਹਿਸਾਬ ਲਾਜ਼ਮੀ-ਖਰਚਾ ਨਿਗਰਾਨ ਸ਼ਿਲਪੀ ਸਿਨਹਾ ਵੋਟਰ ਜਾਗਰੂਕਤਾ ਦਾ ਹੋਕਾ ਦੇਣ ਲਈ ਸਾਇਕਲ ਯਾਤਰਾ ਰਾਹੀਂ ਪਟਿਆਲਾ ਪੁੱਜੇ ਮਨਮੋਹਨ ਸਿੰਘ ਦਾ ਸਨਮਾਨ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਲਗਾਏ ਖ਼ੂਨਦਾਨ ਕੈਂਪ ਮੌਕੇ 41 ਯੂਨਿਟ ਖ਼ੂਨ ਇਕੱਤਰ 10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪ੍ਰਾਪਤ ਸ਼ਿਕਾਇਤ ਦੇ ਸਬੰਧ ਵਿੱਚ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸਰਹਾਲੀ ਕਲਾਂ ਦਾ ਦੌਰਾ

ਪੁਲਿਸ ਵਿਭਾਗ ਨੂੰ 30 ਦਸੰਬਰ, 2021 ਤੱਕ ਪੜਤਾਲ ਮੁਕੰਮਲ ਕਰਨ ਦੇ ਦਿੱਤੇ ਹੁਕਮ

Punjab State Scheduled Caste Commission, SC Commissions, Scheduled Caste Commission, Punjab State Commission for SCs

Web Admin

Web Admin

5 Dariya News

ਤਰਨ ਤਾਰਨ , 21 Dec 2021

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ਼੍ਰੀ ਰਾਜ ਕੁਮਾਰ ਹੰਸ ਵੱਲੋਂ ਕਮਿਸ਼ਨ ਨੂੰ ਪ੍ਰਾਪਤ ਸ਼ਿਕਾਇਤ ਦੇ ਸਬੰਧ ਵਿੱਚ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸਰਹਾਲੀ ਕਲਾਂ ਦਾ ਦੌਰਾ ਕੀਤਾ ਗਿਆ।ਪਿੰਡ ਸਰਹਾਲੀ ਕਲਾਂ ਪਹੁੰਚਣ ‘ਤੇ ਰਜਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਪੱਤੀ ਭਰਾਈਪੁਰਾ ਸਰਹਾਲੀ ਕਲਾਂ ਨੇ ਦੱਸਿਆ ਕਿ ਉਹ ਮਜ੍ਹਬੀ ਸਿੱਖ ਜਾਤੀ ਨਾਲ ਸੰਬੰਧ ਰੱਖਦਾ ਹੈ। ਉਸ ਨੇ ਦੱਸਿਆ ਕਿ ਉਸ ਦੇ ਗੁਰੂ ਠੋਕਰ ਸਾ਼ਹ ਵੀ ਇਸੇ ਪਿੰਡ ਵਿੱਚ ਹੀ ਰਹਿੰਦੇ ਸਨ ਅਤੇ ਉਹਨਾਂ ਨੇ ਇਸ ਜਗ੍ਹਾ ‘ਤੇ ਵਾਲਮੀਕ ਮਹਾਰਾਜ ਦੇ ਮੰਦਰ ਦੀ ਉਸਾਰੀ ਕਰਵਾਈ ਸੀ। ਉਹ ਵੀ ਮਜ੍ਹਬੀ ਸਿੱਖ ਬਰਾਦਰੀ ਨਾਲ ਸੰਬਧਿਤ ਸਨ। ਇਸ ਜਗਾਹ ਤੇ ਮੰਦਰ ਬਣਾ ਕੇ ਉਹ ਪੂਜਾ ਅਰਚਨਾ ਕਰਦੇ ਸਨ। ਉਹਨਾਂ ਦੇ ਅਕਾਲ ਚਲਾਣੇ ਤੋਂ ਬਾਅਦ ਪਿੰਡ ਦੇ ਲੋਕਾਂ ਨੇ ਉਸ ਨੂੰ ਗੱਦੀ ਤੇ ਬਿਠਾ ਦੇ ਮੰਦਰ ਦੀ ਸੇਵਾ ਦਾ ਜੁੰਮਾ ਪਿਛਲੇ 35-40 ਸਾਲਾਂ ਤੋਂ ਸੌਂਪਿਆ  ਹੋਇਆ ਸੀ। ਹੁਣ ਇੱਕ ਹੋਰ ਧਿਰ ਉਸ ਜਗ੍ਹਾ ‘ਤੇ ਉਸਾਰੀ ਕਰਨਾ ਚਾਹੁੰਦੀ ਹੈ।ਇਸ ਤੇ ਮਾਨਯੋਗ ਮੈਂਬਰ ਸਾਹਿਬ ਵੱਲੋਂ ਪੁਲਿਸ ਵਿਭਾਗ ਨੂੰ ਹੁਕਮ ਦਿੱਤੇ ਕਿ ਉਹ ਮਿਤੀ 30 ਦਸੰਬਰ, 2021 ਤੱਕ ਪੜਤਾਲ ਮੁਕੰਮਲ ਕਰਨਗੇ, ਉਦੋਂ ਤੱਕ ਕੋਈ ਉਸਾਰੀ ਦਾ ਕੰਮ ਨਹੀਂ ਕੀਤਾ ਜਾਵੇਗਾ, ਕਿਸੇ ਪ੍ਰਕਾਰ ਦੀ ਕਾਨੂੰਨੀ ਉਲੰਘਣਾ ਨਾ ਕੀਤੀ ਜਾਵੇ।ਸ ਮੌਕੇ ਐੱਸ. ਐੱਚ. ਓ ਸਰਹਾਲੀ ਕਲਾਂ, ਬੀ. ਡੀ. ਪੀ. ਓ ਪੱਟੀ ਅਤੇ ਸ਼੍ਰੀ ਰਾਜਨਦੀਪ ਸਿੰਘ ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਭਿੱਖੀਵਿੰਡ ਹਾਜਰ ਹੋਏ।

 

Tags: Punjab State Scheduled Caste Commission , SC Commissions , Scheduled Caste Commission , Punjab State Commission for SCs

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD