Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਸੀਨੀਅਰ ਸਿਟੀਜ਼ਨ ਹੋਮ ਲੋਕ ਅਰਪਣ

20 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ ਸੀਨੀਅਰ ਸਿਟੀਜ਼ਨ ਹੋਮ

Kuljit Singh Nagra, Punjab Pradesh Congress Committee, Congress, Punjab Congress, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 21 Dec 2021

Last updated on: Dec 21, 2021, 00:00 IST

ਸਰਹਿੰਦ ਮੰਡੀ ਵਿਖੇ ਲਾਇਬ੍ਰੇਰੀ ਦੇ ਬਿਲਕੁਲ ਨਾਲ 20 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਸੀਨੀਅਰ ਸਿਟੀਜ਼ਨ ਹੋਮ ਨੂੰ ਵਿਧਾਇਕ  ਕੁਲਜੀਤ ਸਿੰਘ ਨਾਗਰਾ ਨੇ ਲੋਕ ਅਰਪਣ ਕੀਤਾ । ਇਸ ਮੌਕੇ ਸ. ਨਾਗਰਾ ਨੇ ਕਿਹਾ ਕਿ ਇਹ ਪ੍ਰੋਜੈਕਟ ਪੂਰਾ ਹੋਣ ਨਾਲ ਸਰਹਿੰਦ-ਫਤਹਿਗੜ੍ਹ ਸਾਹਿਬ ਦੇ ਸੀਨੀਅਰ ਸਿਟੀਜ਼ਨਜ਼ ਦੀ ਚਿਰਕੋਣੀ ਮੰਗ ਪੂਰੀ ਹੋਈ ਹੈ ਅਤੇ ਉਨ੍ਹਾਂ ਨੂੰ ਇਸਦਾ ਵੱਡਾ ਲਾਭ ਹੋਵੇਗਾ।ਸ. ਨਾਗਰਾ ਨੇ ਕਿਹਾ ਕਿ ਜੱਦ ਬੱਚੇ ਜਵਾਨ ਹੋ ਜਾਂਦੇ ਹਨ ਤੇ ਕੰਮ ਸਾਂਭ ਲੈਂਦੇ ਹਨ ਤਾਂ ਪਿੰਡਾਂ ਵਿੱਚ ਤਾਂ ਸਾਂਝੀਆਂ ਥਾਵਾਂ ਹੁੰਦਿਆਂ, ਜਿੱਥੇ ਬਜ਼ੁਰਗ ਇਕੱਠੇ ਹੋ ਕੇ ਬੈਠ ਜਾਂਦੇ ਹਨ ਪਰ ਸ਼ਹਿਰਾਂ ਵਿਚ ਅਜਿਹਾ ਨਹੀਂ ਹੁੰਦਾ ਇਸ ਲਈ ਇਹ ਪ੍ਰੋਜੈਕਟ ਉਲੀਕਿਆ ਗਿਆ। ਸੀਨੀਅਰ ਸਿਟੀਜ਼ਨ ਦੀਆਂ ਹੋਰ ਬਹੁਤ ਸਾਰੀਆਂ ਲੋੜਾਂ ਵੀ ਹਨ ਤੇ ਸਰੀਰ ਦੀ ਸਹੀ ਸਾਂਭ ਸੰਭਾਲ ਲਈ ਫਿਜ਼ਿਓਥੈਰੇਪੀ ਦਾ ਪ੍ਰਬੰਧ ਇਸ ਹੋਮ ਵਿਖੇ ਕੀਤਾ ਜਾਵੇਗਾ ਤੇ ਫਿਜ਼ਿਓਥੈਰੇਪੀ ਸੈਂਟਰ ਵੀ ਬਣਾਇਆ ਜਾਵੇਗਾ। ਹੋਮ ਦੇ ਨਾਲ ਲਾਇਬਰੇਰੀ ਹੈ ਤੇ ਬਹੁਤ ਛੇਤੀ ਲਾਇਬ੍ਰੇਰੀ ਦੀ ਵੀ ਕਾਇਆ ਕਲਪ ਕੀਤੀ ਜਾਵੇਗੀ। ਇਸ ਹੋਮ ਦੇ ਪਿਛਲੇ ਪਾਸੇ ਦਰੱਖਤ ਸਾਂਭੇ ਗਏ ਹਨ, ਜਿਨ੍ਹਾਂ ਨਾਲ ਬਜ਼ੁਰਗਾਂ ਨੂੰ ਗਰਮੀਆਂ ਵਿੱਚ ਵਧੀਆ ਮਾਹੌਲ ਮਿਲੇਗਾ।ਇਸ ਹੋਮ ਵਿੱਚ ਇੱਕ ਵੱਡਾ ਹਾਲ, ਪਖਾਨੇ, ਬਾਥਰੂਮ ਅਤੇ ਰਸੋਈ ਤਿਆਰ ਕੀਤੀ ਗਈ ਹੈ ਅਤੇ ਸੀਨੀਅਰ ਸਿਟੀਜ਼ਨਜ਼ ਨੂੰ ਇਨਡੋਰ ਗੇਮਜ਼ ਦੇ ਨਾਲ-ਨਾਲ ਇਸ ਹੋਮ ਵਿਖੇ ਸਾਰੀਆਂ ਲੋੜੀਦੀਂਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।  ਇੱਥੇ ਆ ਕੇ ਬਜ਼ੁਰਗ ਇੱਕ ਦੂਸਰੇ ਨੂੰ ਸਾਜ਼ਗਾਰ ਮਾਹੌਲ ਵਿੱਚ ਮਿਲ ਸਕਿਆ ਕਰਨਗੇ, ਅਖਬਾਰ ਪੜ੍ਹ ਸਕਿਆ ਕਰਨਗੇ ਅਤੇ ਨਾਲ ਹੀ ਲਾਇਬ੍ਰੇਰੀ ਦਾ ਭਰਪੂਰ ਲਾਹਾ ਲੈ ਸਕਣਗੇ।ਸ. ਨਾਗਰਾ ਨੇ ਕਿਹਾ ਕਿ ਵਡੇਰੀ ਉਮਰ ਦੇ ਵਿੱਚ ਬਜ਼ੁਰਗਾਂ ਲਈ ਇੱਕ ਦੂਸਰੇ ਨਾਲ ਗੱਲਬਾਤ ਕਰਨਾ ਬਹੁਤ ਜ਼ਰੂਰੀ ਹੁੰਦਾ ਹੈ। ਗੱਲਬਾਤ ਦੀ ਅਣਹੋਂਦ ਬਜ਼ੁਰਗਾਂ ਨੂੰ ਗੰਭੀਰ ਬਿਮਾਰੀਆਂ ਵੱਲ ਲੈ ਜਾਂਦੀ ਹੈl  ਇਹ ਉਪਰਾਲਾ ਬਜ਼ੁਰਗਾਂ ਲਈ ਬਹੁਤ ਲਾਹੇਵੰਦ ਸਿੱਧ ਹੋਵੇਗਾ ਅਤੇ ਸਰਹਿੰਦ ਫਤਹਿਗੜ੍ਹ ਸਾਹਿਬ ਦੇ ਵਿਕਾਸ ਲਈ ਇਸੇ ਤਰ੍ਹਾਂ ਉਪਰਾਲੇ ਲਗਾਤਾਰ ਜਾਰੀ ਰਹਿਣਗੇ।

ਹਲਕਾ ਵਿਧਾਇਕ ਸ.ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਸਰਹਿੰਦ-ਫਤਹਿਗੜ੍ਹ ਸਾਹਿਬ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਕਰੋੜਾਂ ਰੁਪਏ ਨਾਲ ਸਰਹਿੰਦ-ਫਤਹਿਗੜ੍ਹ ਸਾਹਿਬ ਦਾ ਵਿਕਾਸ ਕਰਵਾਇਆ ਗਿਆ ਹੈ ਅਤੇ ਕਰੋੜਾਂ ਰੁਪਏ ਦੀ ਲਾਗਤ ਨਾਲ ਰਹਿੰਦੇ ਵਿਕਾਸ ਕਾਰਜਾਂ ਸਬੰਧੀ ਕੰਮ ਜੰਗੀ ਪੱਧਰ 'ਤੇ ਜਾਰੀ ਹੈ। ਉਨ੍ਹਾਂ ਨੇ ਇਹ ਯਤਨ ਕੀਤਾ ਹੈ ਕਿ ਫ਼ਤਹਿਗੜ੍ਹ ਸਾਹਿਬ ਵਿਖੇ ਵਿਕਾਸ ਕਰਵਾ ਕੇ ਵਿਕਾਸ ਦਾ ਇੱਕ ਮਾਡਲ ਤਿਆਰ ਕਰ ਕੇ ਦਿਖਾਇਆ ਜਾਵੇ ਤੇ ਕਰਵਾਇਆ ਗਿਆ ਵਿਕਾਸ ਸਭ ਦੇ ਸਾਹਮਣੇ ਹਨ।ਸ. ਨਾਗਰਾ ਨੇ ਦੱਸਿਆ ਕਿ ਰੋਪੜ ਬੱਸ ਅੱਡੇ ਤੋਂ ਲੈ ਕੇ ਬੀ.ਡੀ.ਪੀ.ਓ. ਦਫ਼ਤਰ ਤੱਕ ਦੀ ਸੜਕ ਦੇ ਦੋਵੇਂ ਪਾਸੇ ਟਾਇਲਾਂ ਲਾਈਆਂ ਜਾਣਗੀਆਂ। ਇਸ ਦੇ ਨਾਲ ਨਾਲ ਚਾਰ ਨੰਬਰ ਚੂੰਗੀ ਤੋਂ ਲੈ ਕੇ ਪੁੱਲ ਤੱਕ ਵੀ ਦੋਵੇਂ ਪਾਸੇ ਵੀ ਟਾਇਲਾਂ ਲਾਈਆਂ ਜਾਣਗੀਆਂ। ਸ. ਨਾਗਰਾ ਨੇ ਕਿਹਾ ਕਿ ਸ਼ਹਿਰ ਦਾ ਵਿਕਾਸ ਬਿਨਾਂ ਕਿਸੇ ਭੇਦ ਭਾਵ ਤੋਂ ਕੀਤਾ ਗਿਆ ਹੈ। ਵਾਰਡਾਂ ਵਿੱਚ ਥੋੜ੍ਹਾ ਬਹੁਤਾ ਕੰਮ ਰਹਿ ਗਿਆ ਹੈ, ਜਿਹੜਾ ਛੇਤੀ ਮੁਕੰਮਲ ਕਰ ਲਿਆ ਜਾਵੇਗਾ। ਪੰਜਾਬ ਸਰਕਾਰ ਨੇ ਸਰਹਿੰਦ-ਪਟਿਆਲਾ ਸੜਕ ਨੂੰ ਚਾਰ ਮਾਰਗੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਤੇ ਛੇਤੀ ਮੋਹਾਲੀ ਵਾਲੀ ਸੜਕ ਨੂੰ ਵੀ ਚਾਰ ਮਾਰਗੀ ਕਰਨ ਦੀ ਪ੍ਰਵਾਨਗੀ ਮਿਲ ਜਾਵੇਗੀ। ਉਨ੍ਹਾਂ ਦੱਸਿਆ ਕਿ ਸੰਤ ਨਗਰ ਵਿਖੇ ਬਹੁਤ ਜਲਦ ਸੀਵਰੇਜ ਤੇ ਸੜਕਾਂ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸੁਭਾਸ਼ ਸੂਦ, ਨਗਰ ਕੌਂਸਲ ਦੇ ਪ੍ਰਧਾਨ ਅਸ਼ੋਕ ਸੂਦ, ਮਾਰਕਿਟ ਕਮੇਟੀ ਦੇ ਚੇਅਰਮੈਨ ਗੁਲਸ਼ਨ ਰਾਏ ਬੌਬੀ, ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਦੇ ਪ੍ਰਧਾਨ ਆਰ.ਐਨ.ਸ਼ਰਮਾ, ਜਨਰਲ ਸਕੱਤਰ ਨਕੇਸ਼ ਜਿੰਦਲ, ਸੁਭਾਸ਼ ਸੋਫਤ ਖ਼ਜ਼ਾਨਚੀ, ਮੈਂਬਰ ਸਤਪਾਲ ਪੁਰੀ, ਚਰਨਜੀਵ ਸ਼ਰਮਾ, ਆਨੰਦ ਮੋਹਣ, ਪਵਨ ਕਾਲੜਾ, ਨਰਿੰਦਰ ਕੁਮਾਰ ਪ੍ਰਿੰਸ, ਜਗਜੀਤ ਸਿੰਘ ਕੋਕੀ, ਕੁਸ਼ਲਿਆ ਸ਼ਰਮਾ, ਅਰਵਿੰਦਰ ਸਿੰਘ ਸਾਰੇ ਕੌਂਸਲਰ, ਸਰਪੰਚ ਦਵਿੰਦਰ ਸਿੰਘ ਜੱਲ੍ਹਾ, ਮੀਡੀਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ, ਮਨਦੀਪ ਕੁਮਾਰ, ਕੁਲਵੰਤ ਸਿੰਘ ਢਿੱਲੋਂ, ਆਦਿ ਹਾਜ਼ਰ ਸਨ।

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD