Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੰਡੀਗੜ੍ਹ ਨੂੰ ਯੂਟੀ ਰੱਖਣ ਲਈ ਵਚਨਬੱਧ

ਉਹ ਵਹਿਮ ਫੈਲਾ ਰਹੇ ਹਨ ਅਸੀਂ ਵਿਕਾਸ ਦੇ ਨਾਮ ’ਤੇ ਅੱਗੇ ਵੱਧ ਰਹੇ ਹਾਂ: ਸੂਦ

Arun Sood, Satya Pal Jain, Sanjay Tandon, BJP, Bharatiya Janata Party, BJP Chandigarh, Municipal Corporation Chandigarh

Web Admin

Web Admin

5 Dariya News

ਚੰਡੀਗੜ੍ਹ , 21 Dec 2021

Last updated on: Dec 21, 2021, 00:00 IST

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਰੁਣ ਸੂਦ ਨੇ ਕਿਹਾ ਕਿ ਨਗਰ ਨਿਗਮ ਚੋਣ ਪ੍ਰਚਾਰ ਦੌਰਾਨ ਭਾਰਤੀ ਜਨਤੀ ਪਾਰਟੀ ਨੇ ਵਿਕਾਸ ਦਾ ਮੁੱਦਾ ਬਣਾ ਕੇ ਚੋਣ ਪ੍ਰਚਾਰ ਕੀਤਾ ਜਦਕਿ ਵਿਰੋਧੀ ਰਾਜਨੀਤਿਕ ਦਲਾਂ ਇਥੇ ਪ੍ਰਚਾਰ ਦੌਰਾਨ ਕੇਵਲ ਵਹਿਮ ਫੈਲਾਉਣ ਦਾ ਕੰਮ ਕਰ ਰਹੀਆਂ ਹਨ। ਅਰੁਣ ਸੂਦ ਅੱਜ ਚੋਣ ਪ੍ਰਚਾਰ ਸਮਾਪਤ ਹੋਣ ਤੋਂ ਪਹਿਲਾਂ ਚੰਡੀਗੜ੍ਹ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੰਜੈ ਟੰਡਨ, ਐਡੀਸ਼ਨਲ ਸਾਲੀਸਟਰ ਜਨਰਲ ਅਤੇ ਸਾਬਕਾ ਸੰਸਦ ਸੱਤਪਾਲ ਜੈਨ, ਮੇਅਰ ਰਵੀਕਾਂਤ ਸ਼ਰਮਾ, ਮਹਾਂਮੰਤਰੀ ਰਾਮਬੀਰ ਭੱਟੀ ਅਤੇ ਪਾਰਟੀ ਬੁਲਾਰੇ ਕੈਲਾਸ਼ ਜੈਨ ਵੀ ਮੌਜੂਦ ਸਨ। ਭਾਜਪਾ ਆਗੂਆਂ ਨੇ ਇਕ ਸੁਰ ਵਿਚ ਦੋਹਰਾਇਆ ਕਿ ਚੰਡੀਗੜ੍ਹ ਕੇਵਲ ਚੰਡੀਗੜ੍ਹ ਵਾਸੀਆਂ ਦਾ ਹੈ। ਪੰਜਾਬ ਜਾਂ ਹਜਿਆਣਾ ਦਾ ਨਹੀਂ ਹੈ। ਇਸਨੂੰ ਪੰਜਾਬ ਨੂੰ ਨਹੀਂ ਸੌਂਪਿਆ ਜਾਵੇਗਾ। ਅਰੁਣ ਸੂਦ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕ ਕੇਵਲ ਵਿਕਾਸ ਚਾਹੁੰਦੇ ਹਨ। ਕਾਂਗਰਸ ਪਾਰਟੀ ਦਾ 14 ਸਾਲ ਤੱਕ ਮੇਅਰ, 15 ਸਾਲ ਤੱਕ ਸੰਸਦ ਰਿਹਾ। ਉਨ੍ਹਾਂ ਦੇ ਸੰਸਦ ਕੇਂਦਰ ਵਿਚ ਮਹੱਤਵਪੂਰਣ ਅਹੁਦੇ ’ਤੇ  ਮੰਤਰੀ ਰਹੇ। ਇਸਦੇ ਬਾਵਜੂਦ ਪੂਰੇ ਚੋਣ ਪ੍ਰਚਾਰ ਦੌਰਾਨ ਭਾਜਪਾ ਵਲੋਂ ਵਾਰ ਵਾਰ ਚੁਣੌਤੀ ਦੇਣ ’ਤੇ ਵੀ ਉਹ ਕੋਈ ਪੰਚ ਕੰਮ ਨਹੀਂ ਗਿਣਵਾ ਸਕੇ, ਜਿਸ ਨਾਲ ਚੰਡੀਗੜ੍ਹ ਵਾਸੀਆਂ ਦਾ ਭਲਾ ਹੋਇਆ ਹੋਵੇ।

 ਸੂਦ ਨੇ ਕਿਹਾ ਕਿ ਇਸ ਪ੍ਰਚਾਰ ਅਭਿਆਨ ਦੌਰਾਨ ਕਾਂਗਰਸ ਦੀ ਕੌਂਸਲਰ ਸ਼ੀਲਾ ਫੂਲ ਸਿੰਘ ਤੋਂ ਇਲਾਵਾ ਅਕਾਲੀ ਦਲ ਦੇ ਉਮੀਦਵਾਰ ਅਤੇ ਕਾਂਗਰਸ ਦੇ ਕਈ ਸੀਨੀਅਰ ਆਗੂ ਭਾਜਪਾ ਵਿਚ ਸ਼ਾਮਲ ਹੋਏ। ਇਸ ਮੌਕੇ ਬੋਲਦਿਆਂ ਨਗਰ ਦੇ ਮੇਅਰ ਰਵੀਕਾਂਤ ਸ਼ਰਮਾ ਨੇ ਕਿਹਾ ਕਿ ਭਾਜਪਾ ਦੇ ਲਗਭਗ ਸਾਰੇ ਉਮੀਦਵਾਰਾਂ ਵਲੋਂ ਆਪਣੇ ਵਾਰਡਾਂ ਦੇ ਵੱਖ ਵੱਖ ਘੋਸ਼ਣਾ ਪੱਤਰ ਜਾਰੀ ਕੀਤੇ ਗਏ ਹਨ। ਕਾਂਗਰਸ ਦੇ ਲੋਕ ਨਗਰ ਨਿਗਮ ’ਤੇ ਜਿੰਦਾ ਲਗਾਉਣ ਦੀ ਗੱਲ ਕਰਦੇ ਸਨ ਉਹ ਅੱਜ ਕਿਸ ਮੂੰਹ ਨਾਲ ਵੋਟ ਮੰਗ ਰਹੇ ਹਨ। ਰਵੀਕਾਂਤ ਨੇ ਸਾਰੀਆਂ 35 ਸੀਟਾਂ ’ਤੇ ਚੋਣ ਜਿੱਤਣ ਦਾ ਦਾਅਵਾ ਕਰਦਿਆਂ ਕਿਹਾ ਕਿ ਭਾਜਪਾ ਨੇ ਆਪਣੇ ਕਾਰਜਕਾਲ ਦੌਰਾਨ ਨਗਰ ਨਿਗਮ ਨੂੰ ਵਿੱਤੀ ਰੂਪ ਨਾਲ ਮਜ਼ਬੂਤ ਕੀਤਾ ਹੈ। ਚੰਡੀਗੜ੍ਹ ਦੇ ਸਾਬਕਾ ਸੰਸਦ ਅਤੇ ਐਡੀਸ਼ਨਲ ਸਾਲੀਸਟਰ ਜਨਰਲ ਸਤਪਾਲ ਜੈਨ ਨੇ ਇਨ੍ਹਾਂ ਚੋਣਾਂ ਦੌਰਾਨ ਕੁੱਝ ਲੋਕਾਂ ਨੇ ਚੰਡੀਗੜ੍ਹ ਨੂੰ ਪੰਜਾਬ ਨੂੰ ਸੌਂਪਣ ਦਾ ਝੂਠਾ ਪ੍ਰਚਾਰ ਕੀਤਾ ਹੈ। ਜੈਨ ਨੇ ਕਿਹਾ ਕਿ ਇਹ ਯੋਜਨਾਵਾਂ ਕਾਂਗਰਸ ਦੇ ਕਾਰਜਕਾਲ ਦੌਰਾਨ ਬਣਦੀ ਰਹੀ ਹੈ। ਭਾਜਪਾ ਨੇ ਚੰਡੀਗੜ੍ਹ ਵਿਚ ਵਿਕਾਸ ਯੋਜਨਾਵਾਂ ਨੂੰ ਲਾਗੂ ਕਰਕੇ ਵੱਖਰੀ ਪਛਾਣ ਦਿਵਾਉਦੇ ਹੋਏ ਚੰਡੀਗੜ੍ਹ ਦੇ ਗੌਰਵ ਵਿਚ ਵਾਧਾ ਹੋਇਆ ਹੈ। ਇਸਤੋਂ ਪਹਿਲਾਂ ਭਾਜਪਾ ਸਾਬਕਾ ਸੂਬਾ ਪ੍ਰਧਾਨ ਸੰਜੈ ਟੰਡਨ ਨੇ ਕਿਹਾ ਕਿ ਇਨ੍ਹਾਂ ਚੋਣਾਂ ਨੂੰ ਭਾਜਪਾ ਨੇ ਪੂਰੀ ਗੰਭੀਰਤਾ ਨਾਲ ਲੜਿਆ ਹੈ। ਜਿਸਦੇ ਚਲਦਿਆਂ ਇਥੇ ਕੁੱਲ 700 ਤੋਂ 800 ਚੋਣ ਮੀਟਿੰਗਾਂ ਕੀਤੀਆਂ ਗਈਆਂ ਹਨ। ਚੰਡੀਗੜ੍ਹ ਵਿਚ ਵਿਕਾਸ ਦੇ ਨਾਮ ’ਤੇ ਚੋਣ ਲੜਦੇ ਹੋਏ ਯੂ. ਟੀ. ਨੂੰ ਵੱਧ ਅਧਿਕਾਰ ਦਿਵਾਉਣ ਦੀ ਗੱਲ ਕੀਤੀ ਹੈ, ਜਦਕਿ ਵਿਰੋਧੀਆਂ ਨੇ ਕੇਵਲ ਝੂਠ ਦੇ ਬਲ ’ਤੇ ਇਹ ਚੋਣਾਂ ਲੜੀਆਂ ਹਨ। ਟੰਡਨ ਨੇ ਕਿਹਾ ਕਿ ਭਾਜਪਾ ਦੇ ਮੁੜ ਸੱਤਾ ਵਿਚ ਆਉਣ ਤੋਂ ਬਾਅਦ ਇਥੇ ਕੇਂਦਰ ਦੀਆਂ ਯੋਜਨਾਵਾਂ ਨੂੰ ਪਹਿਲ ਦੇ ਮੁਕਾਬਲੇ ਵੱਧ ਤੇਜ਼ੀ ਨਾਲ ਲਾਗੂ ਕੀਤਾ ਜਾਵੇਗਾ।

 

Tags: Arun Sood , Satya Pal Jain , Sanjay Tandon , BJP , Bharatiya Janata Party , BJP Chandigarh , Municipal Corporation Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD