Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਦਵਿੰਦਰ ਸਿੰਘ ਘੁਬਾਇਆ ਵੱਲੋਂ ਪਿੰਡਾਂ ਦੇ ਵਿਕਾਸ ਲਈ ਪੰਜਾਬ ਲੋਕ ਨਿਰਮਾਣ ਪ੍ਰੋਗਰਾਮ ਅਧੀਨ ਦੂਜੀ ਕਿਸ਼ਤ ਦੇ 5 ਕਰੋੜ ਦੇ ਚੈਕ ਤਕਸੀਮ ਕੀਤੇ ਗਏ

Davinder Singh Ghubaya, Fazilka, Congress, Punjab Congress

Web Admin

Web Admin

5 Dariya News

ਫਾਜ਼ਿਲਕਾ , 21 Dec 2021

Last updated on: Dec 21, 2021, 00:00 IST

ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅੱਜ ਸੂਬੇ ਦੇ ਹਰੇਕ ਪਿੰਡ ਤੇ ਸ਼ਹਿਰ ਦੇ ਵਿਕਾਸ ਲਈ ਅਨੇਕਾਂ ਸਰਕਾਰੀ ਗ੍ਰਾਂਟਾਂ ਦਿਤੀਆਂ ਜਾ ਰਹੀਆਂ ਹਨ। ਇਸੇ ਤਹਿਤ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ. ਦਵਿੰਦਰ ਸਿੰਘ ਘੁਬਾਇਆ ਨੇ ਵੱਖ ਵੱਖ ਪਿੰਡਾਂ ਦੇ ਵਿਕਾਸ ਲਈ ਹਲਕਾ ਫਾਜ਼ਿਲਕਾ ਦੀਆ ਪੰਚਾਇਤਾਂ ਨੂੰ ਪੰਜ ਕਰੋੜ ਰੁਪਏ ਦੇ ਚੈਕ ਤਕਸੀਮ ਕੀਤੇ ਗਏ।ਸ. ਦਵਿੰਦਰ ਸਿੰਘ ਘੁਬਾਇਆ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ `ਤੇ ਪਹਿਲਾ ਵੀ ਪੰਜ ਕਰੋੜ ਰੁਪਏ ਦੇ ਫੰਡ ਦਿਤੇ ਸੀ ਤੇ ਅੱਜ ਦੂਜੀ ਕਿਸ਼ਤ ਦੇ ਪੰਜ ਕਰੋੜ ਰੁਪਏ ਦੇ ਫੰਡ ਜਾਰੀ ਕਰਕੇ ਪਿੰਡਾਂ ਦੇ ਵਿਕਾਸ ਲਈ ਚੈਕ ਦੇ ਰਹੇ ਹਾਂ ਅਤੇ ਤੀਜੇ ਕਿਸ਼ਤ ਦੇ ਪੰਜ ਕਰੋੜ ਰੁਪਏ ਦੇ ਫੰਡ ਅਗਲੇ ਦਿਨਾਂ ਚ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਮੈ ਹਲਕਾ ਫਾਜ਼ਿਲਕਾ ਦੇ ਲੋਕਾਂ ਮੁੱਖ ਮੰਤਰੀ ਪੰਜਾਬ ਅਤੇ ਪੰਜਾਬ ਸਰਕਾਰ ਦਾ ਅਤਿ ਧੰਨਵਾਦੀ ਹਾਂ ਜਿਨ੍ਹਾਂ ਨੇ ਮੇਰੇ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਫੰਡ ਜਾਰੀ ਕੀਤੇ ਹਨ।

ਵਿਧਾਇਕ ਸ. ਘੁਬਾਇਆ ਨੇ ਕਿਹਾ ਕਿ ਇਨ੍ਹਾਂ ਫੰਡਾਂ ਨਾਲ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਜਿਵੇਂ ਇੰਟਰ ਲੋਕ ਟਾਇਲ ਸੜਕ, ਸ਼ਮਸ਼ਾਨ ਘਰ ਚਾਰਦੀਵਾਰੀ, ਸ਼ਮਸ਼ਾਨ ਭੱਠੀ, ਪਬਲਿਕ ਸ਼ੈੱਡ, ਸੋਲਰ ਲਾਈਟਾਂ, ਪਾਣੀ ਨਿਕਾਸੀ ਲਈ ਨਾਲੇ ਆਦਿ ਬਣਵਾਉਣ ਦੇ ਕੰਮ ਨੇਪਰੇ ਚੜ੍ਹਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਹਲਕਾ ਫਾਜ਼ਿਲਕਾ ਅੰਦਰ ਵਿਕਾਸ ਕਾਰਜਾਂ ਨੂੰ ਤੇਜੀ ਨਾਲ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਹੋਣ ਨਾਲ ਪਿੰਡ ਵੀ ਸ਼ਹਿਰ ਵਾਂਗ ਬਣ ਗਏ ਹਨ।ਇਸ ਮੌਕੇ ਸ਼੍ਰੀ ਬੇਗ ਚੰਦ ਐਕਟਿਵ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਫਾਜ਼ਿਲਕਾ, ਸੁਰਿੰਦਰ ਕੁਮਾਰ ਸਚਦੇਵਾ ਪ੍ਰਧਾਨ ਨਗਰ ਕੌਂਸਲ ਫਾਜ਼ਿਲਕਾ, ਦੇਸ ਸਿੰਘ ਪ੍ਰਧਾਨ ਕਾਂਗਰਸ ਕਮੇਟੀ ਦੇਹਾਤੀ, ਪ੍ਰੇਮ ਕੁਮਾਰ ਕੁਲਰੀਆਂ ਚੇਅਰਮੈਨ ਮਾਰਕੀਟ ਕਮੇਟੀ ਫਾਜ਼ਿਲਕਾ, ਗੁਰਜੀਤ ਸਿੰਘ ਗਿੱਲ ਚੇਅਰਮੈਨ ਪੀ ਏ ਡੀ ਬੀ ਬੈਂਕ ਫਾਜ਼ਿਲਕਾ, ਸੁੱਖਾ ਸਿੰਘ ਵਾਇਸ ਚੇਅਰਮੈਨ ਬਲਾਕ ਸੰਮਤੀ ਫਾਜ਼ਿਲਕਾ, ਬਿੱਟੁ ਬਾਡੀ ਵਾਲਾ ਵਾਇਸ ਚੇਅਰਮੈਨ ਮਾਰਕੀਟ ਕਮੇਟੀ ਫਾਜ਼ਿਲਕਾ, ਬਲਕਾਰ ਸਿੰਘ ਸਿੱਧੂ ਸਲਾਹਕਾਰ ਮੀਡੀਆ, ਰਤਨ ਨਾਥ ਮੈਂਬਰ ਬਲਾਕ ਸੰਮਤੀ ਫਾਜ਼ਿਲਕਾ, ਅੰਗਰੇਜ਼ ਸਿੰਘ ਮੈਂਬਰ ਬਲਾਕ ਸੰਮਤੀ, ਅਮੀਰ ਸਿੰਘ ਸਰਪੰਚ, ਬਲਜਿੰਦਰ ਸਿੰਘ ਸਰਪੰਚ ਅਤੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ ਅਤੇ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇਤਾਵਾਂ ਨੇ ਹਿੱਸਾ ਲਿਆ।

 

Tags: Davinder Singh Ghubaya , Fazilka , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD