Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਵੱਲੋਂ ਸਾਇਕਲ ਜਾਗਰੂਕਤਾ ਰੈਲੀ ਆਯੋਜਿਤ

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਵਿਖਾਈ ਹਰੀ ਝੰਡੀ

Parminder Singh Pinky, Congress, Punjab Congress, Ferozpur

Web Admin

Web Admin

5 Dariya News

ਫਿਰੋਜ਼ਪੁਰ , 21 Dec 2021

Last updated on: Dec 21, 2021, 00:00 IST

ਸਿਹਤ ਵਿਭਾਗ ਫਿਰੋਜ਼ਪੁਰ ਨੇ ਸਟੇਟ ਹੈਡਕੁਆਰਟਰ ਵੱਲੋਂ ਪ੍ਰਾਪਤ ਹਿਦਾਇਤਾਂ ਮੁਤਾਬਿਕ ਨੈਸ਼ਨਲ ਪ੍ਰੋਗ੍ਰਾਮ ਫਾਰ ਕੰਟਰੋਲ ਆਫ ਕੈਂਸਰ, ਡਾਇਬਟੀਜ਼, ਕਾਰਡੀਓਵਸਕੁਲਰ ਡਿਜ਼ੀਜ਼ਜ਼ (ਦਿਲ ਦੀਆਂ ਬਿਮਾਰੀਆਂ) ਐਂਡ ਸਟਰੋਕ  ਅਧੀਨ ਸ਼ਰੀਰਕ ਕਸਰਤ ਅਤੇ ਤੰਦਰੁਸਤੀ ਨੂੰ ਪ੍ਰੋਤਸਾਹਿਤ ਕਰਨ ਲਈ ਜ਼ਿਲਾ ਪ੍ਰਸ਼ਾਸ਼ਨ ਦੀ ਰਹਿਨੁਮਾਈ ਹੇਠ ਸਾਇਕਲ ਜਾਗਰੂਕਤਾ ਰੈਲੀ ਆਯੋਜਿਤ ਕੀਤੀ।ਇਸ ਰੈਲੀ ਨੂੰ ਫਿਰੋਜ਼ਪੁਰ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਅਤੇ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਤੋਂ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਹ ਰੈਲੀ ਫਿਰੋਜ਼ਪੁਰ ਦੇ ਵੱਖ ਵੱਖ ਇਲਾਕਿਆਂ ਵਿੱਚ ਸ਼ਰੀਰਕ ਗਤੀਵਿਧੀਆਂ ਅਤੇ ਕਸਰਤ ਪ੍ਰਤੀ ਜਾਗਰੂਕਤਾ ਸੰਦੇਸ਼ ਦਿੰਦੀ ਹੋਈ ਵਾਪਿਸ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਹੀ ਸਮਾਪਤ ਹੋਈ। ਇਸ ਰੈਲੀ ਵਿੱਚ ਯੁਵਕ ਸੇਵਾਵਾਂ ਵਿਭਾਗ ਫਿਰੋਜ਼ਪੁਰ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਵਿਧਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਸਾਈਕਲ ਚਲਾਉਣਾ ਅਤੇ ਪੈਦਲ ਚੱਲਣ ਵਰਗੀਆਂ ਗਤੀਵਿਧੀਆਂ ਸਾਨੂੰ ਆਪਣੀ ਰੋਜਮਰਾ ਜਿੰਦਗੀ ਵਿਚ ਅਪਣਾਉਣੀਆਂ ਚਾਹੀਦੀਆਂ ਹਨ ਤਾਂ ਜੋ ਅਸੀਂ ਇਕ ਤੰਦਰੁਸਤ ਜਿੰਦਗੀ ਬਤੀਤ ਕਰ ਸਕੀਏ।ਰੈਲੀ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ:ਰਾਜਿੰਦਰ ਅਰੋੜਾ ਨੇ ਕਿਹਾ ਕਿ ਅੱਜੋਕੇ ਸਮੇਂ ਵਿਚ ਕੈਂਸਰ, ਸ਼ੂਗਰ, ਦਿਲ ਦੀਆਂ ਬੀਮਾਰੀਆਂ ਅਤੇ ਸਟਰੋਕ ਆਦਿ ਆਧੁਨਿਕ ਜੀਵਨ ਜਾਚ ਨਾਲ ਪੈਦਾ ਹੋਣ ਵਾਲੀਆਂ ਬੀਮਾਰੀਆਂ ਹਨ ਅਤੇ ਰੋਜਾਨਾ ਕਸਰਤ ਅਤੇ ਸਾਇਕਲ ਚਲਾਉਣਾ, ਸੈਰ, ਕੋਈ ਵੀ ਖੇਡ ਖੇਡਣਾ ਅਤੇ ਯੋਗਾ ਆਦਿ ਵਰਗੀਆਂ ਸਰੀਰਕ ਗਤੀਵਿਧੀਆਂ ਨੂੰ ਅਪਣਾ ਕੇ ਅਸੀਂ ਇਹਨਾਂ ਬੀਮਾਰੀਆਂ ਤੋਂ ਬਚ ਸਕਦੇ ਹਾਂ।

ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਓਟ ਅਤੇ ਓ.ਐਸ.ਟੀ ਸੈਂਟਰ ਦਾ ਰੱਖਿਆ ਨੀਂਹ ਪੱਥਰ; ਮੈਡੀਕਲ ਵਾਰਡ ਅਤੇ ਲੈਬ ਬਲਾਕ ਦਾ ਵੀ ਕੀਤਾ ਉਦਘਾਟਨ

ਇਸ ਤੋਂ ਪਹਿਲਾਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵੱਲੋਂ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਓਟ ਅਤੇ ਓ.ਐਸ.ਟੀ ਸੈਂਟਰ ਦਾ ਨੀਂਹ ਪੱਥਰ ਰੱਖਣ ਤੋਂ ਇਲਾਵਾ ਮੈਡੀਕਲ ਵਾਰਡ ਅਤੇ ਲੈਬ ਬਲਾਕ ਦਾ ਨਵੀਂਨੀਰਨ ਕਰਨ ਉਪਰੰਤ ਉਦਘਾਟਨ ਕੀਤਾ ਗਿਆ ਇਸ ਅਵਸਰ ਤੇ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ, ਸਿਵਲ ਸਰਜਨ ਡਾ:ਰਾਜਿੰਦਰ ਅਰੋੜਾ, ਨਗਰ ਕੌਂਸਲ ਪ੍ਰਧਾਨ ਰਿੰਕੂ ਗਰੋਵਰ, ਬਲਾਕ ਸੰਮਤੀ ਚੇਅਰਮੈਨ ਬਲਵੀਰ ਬਾਠ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਰਜਿੰਦਰ ਮਨਚੰਦਾ ,ਐਸ.ਐਮ.ਓ. ਡਾ:ਭੁਪਿੰਦਰਜੀਤ ਕੌਰ ਆਦਿ ਹਾਜ਼ਰ ਸਨ।   

 

Tags: Parminder Singh Pinky , Congress , Punjab Congress , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD