Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਵੇਂ ਵੋਟਰਾਂ ਦੀ ਪਛਾਣ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ

ਨੌਜਵਾਨ ਵੋਟਰਾਂ ਦੇ ਈਪੀਆਈਸੀ ਕਾਰਡ ਬਣਾਉਣ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ: ਸੀਈਓ ਡਾ. ਰਾਜੂ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab, Dr S Karuna Raju, Additional CEO Amandeep Kaur

Web Admin

Web Admin

5 Dariya News

ਚੰਡੀਗੜ੍ਹ , 21 Dec 2021

Last updated on: Dec 21, 2021, 00:00 IST

ਵੋਟਰ ਸੂਚੀ ਵਿੱਚ 18 ਸਾਲ ਦੀ ਉਮਰ ਦੇ ਨੌਜਵਾਨਾਂ ਦੇ ਨਾਮ 100 ਫ਼ੀਸਦ ਦਰਜ ਕਰਨ ਨੂੰ ਯਕੀਨੀ ਬਣਾਉਣ ਲਈ ਇੱਕ ਹੋਰ ਉਪਰਾਲਾ ਕਰਦਿਆਂ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਸੂਬੇ ਵਿੱਚ ਨਵੇਂ ਵੋਟਰਾਂ ਦੀ ਪਛਾਣ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।ਸੀਈਓ ਡਾ. ਰਾਜੂ ਅੱਜ ਇੱਥੇ ਆਪਣੇ ਦਫਤਰ ਵਿਖੇ ਵਧੀਕ ਸੀਈਓ ਅਮਨਦੀਪ ਕੌਰ ਨਾਲ ਸਿਹਤ, ਸਿੱਖਿਆ ਅਤੇ ਜਨਮ ਤੇ ਮੌਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਡਾਇਰੈਕਟਰ ਜਨਰਲ ਸਕੂਲ ਸਿੱਖਿਆ (ਡੀਜੀਐਸਈ) ਅਤੇ ਡਾਇਰੈਕਟਰ ਤਕਨੀਕੀ ਸਿੱਖਿਆ ਪ੍ਰਦੀਪ ਅਗਰਵਾਲ ਵੀ ਮੀਟਿੰਗ ਵਿੱਚ ਸਾਮਲ ਹੋਏ।ਤਿੰਨ ਮੈਂਬਰੀ ਕਮੇਟੀ ਦੀ ਅਗਵਾਈ ਸਵੀਪ ਕੋਆਰਡੀਨੇਟਰ ਡਾ. ਨਵਨੀਤ ਵਾਲੀਆ ਕਰ ਰਹੇ ਹਨ ਜਦਕਿ ਸੁਪਰਡੈਂਟ ਰਾਕੇਸ ਖੰਨਾ ਅਤੇ ਡਾਟਾ ਆਧਾਰਤ ਪ੍ਰਬੰਧਕ ਚਰਨਜੀਤ ਸਿੰਘ ਇਸ ਦੇ ਮੈਂਬਰ ਹਨ। ਵਧੀਕ ਸੀਈਓ ਅਮਨਦੀਪ ਕੌਰ, ਜੋ ਸੂਬੇ ਦੇ ਇਲੈਕਟ੍ਰੋਲ ਰੋਲ ਨੋਡਲ ਅਫਸਰ ਵੀ ਹਨ, ਕਮੇਟੀ ਦੀ ਨਿਗਰਾਨੀ ਕਰਨਗੇ।ਸੀਈਓ ਡਾ. ਰਾਜੂ ਨੇ ਕਿਹਾ ਕਿ ਸਿੱਖਿਆ, ਸਿਹਤ, ਤਕਨੀਕੀ ਸਿੱਖਿਆ, ਮੈਡੀਕਲ ਸਿੱਖਿਆ, ਹੁਨਰ ਵਿਕਾਸ, ਕਿਰਤ ਵਿਭਾਗ, ਨਰਸਿੰਗ, ਮੈਡੀਕਲ ਯੂਨੀਵਰਸਿਟੀਆਂ ਅਤੇ ਸਮਾਜ ਭਲਾਈ ਵਿਭਾਗ ਕੋਲ ਨੌਜਵਾਨ ਵੋਟਰਾਂ ਦਾ ਸਾਰਾ ਡਾਟਾ ਉਪਲਬਧ ਹੈ, ਇਸ ਲਈ ਇਹ ਵਿਭਾਗ ਇਸ ਮੁਹਿੰਮ ਦੇ ਸਰਗਰਮ ਭਾਗੀਦਾਰ ਹਨ।

ਉਨਾਂ ਨੇ ਇਨਾਂ ਵਿਭਾਗਾਂ ਨੂੰ ਹਦਾਇਤ ਕੀਤੀ ਕਿ 1 ਜਨਵਰੀ 2002 ਤੋਂ 31 ਦਸੰਬਰ 2003 ਦਰਮਿਆਨ ਪੈਦਾ ਹੋਏ ਲੋਕਾਂ ਦਾ ਡਾਟਾ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਉਨਾਂ ਦਾ ਪਤਾ ਲਗਾਇਆ ਜਾ ਸਕੇ ਅਤੇ ਉਨਾਂ ਦਾ ਵੋਟਰ ਫੋਟੋ ਪਹਿਚਾਣ ਕਾਰਡ (ਈਪੀਆਈਸੀ) ਬਣਾਇਆ ਜਾ ਸਕੇ। ਉਨਾਂ ਕਿਹਾ ਕਿ ਸੀਬੀਐਸਈ, ਆਈਸੀਐਸਸੀ ਅਤੇ ਓਪਨ ਸਕੂਲ ਵਿਭਾਗਾਂ ਨੂੰ ਵੀ ਸਾਮਲ ਕੀਤਾ ਜਾ ਰਿਹਾ ਹੈ ਅਤੇ ਨਵੇਂ ਵੋਟਰਾਂ ਦਾ ਸਾਰਾ ਡਾਟਾ ਇਕੱਠਾ ਕਰਨ ਲਈ ਪੂਰੀ ਕੋਸਸਿ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਇੱਕ ਵਾਰ ਸਾਰਾ ਡਾਟਾ ਇਕੱਠਾ ਹੋਣ ਉਪਰੰਤ ਇਸ ਦੀ ਚੰਗੀ ਤਰਾਂ ਜਾਂਚ ਕੀਤੀ ਜਾਵੇਗੀ ਅਤੇ ਮਿਲਾਨ ਕੀਤਾ ਜਾਵੇਗਾ।ਉਨਾਂ ਕਿਹਾ, “ਇਸ ਕਮੇਟੀ ਨੂੰ ਬਣਾਉਣ ਦਾ ਸਾਡਾ ਉਦੇਸ ਵੱਧ ਤੋਂ ਵੱਧ ਯੋਗ ਨੌਜਵਾਨ ਵੋਟਰਾਂ ਦੀ ਪਹਿਚਾਣ ਕਰਨਾ ਅਤੇ ਉਨਾਂ ਨੂੰ ਵੋਟਰ ਸੂਚੀਆਂ ਵਿੱਚ ਸਾਮਲ ਕਰਨਾ ਹੈ ਤਾਂ ਜੋ ਉਹ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਆਪਣੀ ਵੋਟ ਦੀ ਵਰਤੋਂ ਕਰ ਸਕਣ।“ਡਾ. ਰਾਜੂ ਨੇ ਕਮੇਟੀ ਮੈਂਬਰਾਂ ਨੂੰ ਵੱਧ ਤੋਂ ਵੱਧ ਨਵੇਂ ਵੋਟਰਾਂ ਨੂੰ ਸ਼ਾਮਲ ਕਰਨ ਲਈ ਠੋਸ ਉਪਰਾਲੇ ਕਰਨ ਦੀ ਹਦਾਇਤ ਵੀ ਕੀਤੀ।ਡੀਜੀਐਸਈ ਪ੍ਰਦੀਪ ਅਗਰਵਾਲ ਨੇ ਸੁਝਾਅ ਦਿੱਤਾ ਕਿ ਪੰਜਾਬ ਸਿੱਖਿਆ ਵਿਭਾਗ ਅਤੇ ਤਕਨੀਕੀ ਸਿੱਖਿਆ ਕੋਲ ਉਪਲਬਧ ਡਾਟਾ ਨਵੇਂ ਵੋਟਰਾਂ ਦੀ ਪਛਾਣ ਲਈ ਬਹੁਤ ਮਹੱਤਵਪੂਰਨ ਹੋਵੇਗਾ। ਉਨਾਂ ਜਲਦ ਤੋਂ ਜਲਦ ਸਾਰਾ ਡਾਟਾ ਸੀਈਓ ਦਫਤਰ ਨਾਲ ਸਾਂਝਾ ਕਰਨ ਦਾ ਭਰੋਸਾ ਦਿੱਤਾ।ਇਸ ਦੌਰਾਨ ਸਿਹਤ ਵਿਭਾਗ ਦੇ ਨੁਮਾਇੰਦਿਆਂ ਨੇ ਵੀ ਜਨਮ ਅਤੇ ਮੌਤ ਸਬੰਧੀ ਸਾਰੀ ਜਾਣਕਾਰੀ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ।

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab , Dr S Karuna Raju , Additional CEO Amandeep Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD