Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਕੌਮੀ ਸੁਰੱਖਿਆ, ਪੰਜਾਬ ਦੇ ਹਿੱਤ ਮੇਰੇ ਲਈ ਪਹਿਲਾਂ: ਕੈਪਟਨ ਅਮਰਿੰਦਰ

Captain Amarinder Singh, Amarinder Singh, Punjab Lok Congress

Web Admin

Web Admin

5 Dariya News

ਰਾਜਪੁਰਾ (ਪਟਿਆਲਾ) , 21 Dec 2021

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੌਮੀ ਸੁਰੱਖਿਆ ਅਤੇ ਪੰਜਾਬ ਦੀ ਭਲਾਈ ਉਨ੍ਹਾਂ ਦੇ ਏਜੰਡੇ ਤੇ ਪਹਿਲਾਂ ਹਨ ਅਤੇ ਉਹ ਉਮੀਦ ਕਰਦੇ ਹਨ ਕਿ ਅਗਲੀ ਪੀਐਲਸੀ-ਬੀਜੇਪੀ ਸਰਕਾਰ ਇਸ ਤੇ ਸਫ਼ਲਤਾ ਪੂਰਵਕ ਕੰਮ ਕਰੇਗੀ।ਇੱਥੇ ਸੀਨੀਅਰ ਕਾਂਗਰਸੀ ਆਗੂ ਜਗਦੀਸ਼ ਕੁਮਾਰ ਜੱਗਾ ਨੂੰ ਪਾਰਟੀ ਚ ਸ਼ਾਮਲ ਕਰਨ ਤੋਂ ਬਾਅਦ ਇਕ ਪਬਲਿਕ ਮੀਟਿੰਗ ਨੂੰ ਸੰਬੋਧਨ ਕਰਦਿਆਂ, ਕੈਪਟਨ ਅਮਰਿੰਦਰ ਨੇ ਕਿਹਾ ਕਿ ਦੋਵੇਂ ਪਾਰਟੀਆਂ ਚੋਣਾਂ ਚ ਸਫ਼ਲਤਾ ਸੁਨਿਸ਼ਚਿਤ ਕਰਨ ਲਈ ਤਾਲਮੇਲ ਨਾਲ ਕੰਮ ਕਰ ਰਹੀਆਂ ਹਨ।ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਚ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੀਤਾ ਗਿਆ ਕੇਸ ਕਾਨੂੰਨੀ ਪੜਤਾਲ ਚ ਕਾਇਮ ਨਹੀਂ ਰਹਿ ਸਕੇਗਾ, ਕਿਉਂਕਿ ਸਰਕਾਰ ਨੇ ਲੋੜੀਂਦੀ ਕਾਨੂੰਨੀ ਪ੍ਰਕਿਰਿਆ ਦਾ ਪਾਲਣ ਨਹੀਂ ਕੀਤਾ ਹੈ।ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਅਤੇ ਕਪੂਰਥਲਾ ਚ ਬੇਅਦਬੀ ਦੇ ਦੋਸ਼ੀਆਂ ਦੀ ਹੱਤਿਆ ਦੀ ਨਿੰਦਾ ਵੀ ਕੀਤੀ ਅਤੇ ਕਿਹਾ ਕਿ ਆਰੋਪੀਆਂ ਨੂੰ ਪੁਲੀਸ ਦੇ ਹਵਾਲੇ ਕੀਤਾ ਜਾਣਾ ਚਾਹੀਦਾ ਸੀ।ਮਜੀਠੀਆ ਖ਼ਿਲਾਫ਼ ਕੇਸ ਦਰਜ ਕਰਨ ਸਬੰਧੀ ਇਕ ਸਵਾਲ ਦੇ ਜਵਾਬ ਚ ਉਨ੍ਹਾਂ ਪੁਛਿਆ ਕਿ ਕਿਸ ਆਧਾਰ ਤੇ ਸਰਕਾਰ ਨੇ ਉਨ੍ਹਾਂ ਵਿਰੁੱਧ ਕੇਸ ਦਰਜ ਕੀਤਾ ਹੈ, ਕਿਉਂਕਿ ਨਸ਼ਾ ਤਸਕਰੀ ਤੇ ਰਿਪੋਰਟ ਹਾਲੇ ਵੀ ਪੰਜਾਬ ਤੇ ਹਰਿਆਣਾ ਹਾਈਕੋਰਟ ਚ ਸੀਲਬੰਦ ਲਿਫਾਫੇ ਚ ਪਈ ਹੈ। ਦੇਸ਼ ਚ ਕਾਨੂੰਨ ਦਾ ਸ਼ਾਸਨ ਚੱਲਦਾ ਹੈ ਅਤੇ ਉਨ੍ਹਾਂ ਨੂੰ ਯਕੀਨ ਹੈ ਕਿ ਕਾਨੂੰਨੀ ਪੜਤਾਲ ਚ ਇਹ ਕੇਸ ਕਾਇਮ ਨਹੀਂ ਰਹਿ ਸਕੇਗਾ। ਸਿਰਫ਼ ਇਸ ਲਈ ਕਿ ਤੁਸੀਂ ਕਿਸੇ ਨੂੰ ਪਸੰਦ ਨਹੀਂ ਕਰਦੇ, ਤੁਸੀਂ ਉਸਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਨਹੀਂ ਧੱਕ ਸਕਦੇ।

ਅੰਮ੍ਰਿਤਸਰ ਅਤੇ ਕਪੂਰਥਲਾ ਚ ਲਿੰਚਿੰਗ ਨਾਲ ਜੁੜੇ ਇਕ ਸਵਾਲ ਤੇ ਕੈਪਟਨ ਅਮਰਿੰਦਰ ਨੇ ਕਿਹਾ ਕਿ ਆਰੋਪੀਆਂ ਨੂੰ ਪੁਲੀਸ ਦੇ ਹਵਾਲੇ ਕੀਤਾ ਜਾਣਾ ਚਾਹੀਦਾ ਸੀ। ਕੋਈ ਵੀ ਸੱਭ ਸਮਾਜ ਅਜਿਹੀਆਂ ਹੱਤਿਆਵਾਂ ਦੀ ਇਜਾਜ਼ਤ ਨਹੀਂ ਦਿੰਦਾ।ਜਦਕਿ ਬਹਿਬਲ ਕਲਾਂ ਬੇਅਦਬੀ ਮਾਮਲੇ ਚ ਨਿਆਂ ਨਾ ਮਿਲਣ ਨਾਲ ਲੋਕਾਂ ਚ ਗੁੱਸੇ ਦੇ ਚੱਲਦਿਆਂ ਅਜਿਹੀਆਂ ਹੱਤਿਆਵਾਂ ਹੋਣ ਬਾਰੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲੇ ਦਿਨ ਤੋਂ ਇਸ ਮਾਮਲੇ ਤੇ ਕੰਮ ਕੀਤਾ ਸੀ।ਉਨ੍ਹਾਂ ਨੇ ਕਿਹਾ ਕਿ ਪਹਿਲਾਂ ਸੂਬਾ ਸਰਕਾਰ ਨੂੰ ਸੀਬੀਆਈ ਤੋਂ ਜਾਂਚ ਵਾਪਸ ਲੈਣ ਵਾਸਤੇ ਲੰਬੀ ਲੜਾਈ ਲੜਨੀ ਪਈ ਸੀ ਅਤੇ ਬਾਅਦ ਚ ਜਾਂਚ ਸ਼ੁਰੂ ਹੋਈ ਤੇ 22 ਆਰੋਪੀਆਂ ਨੂੰ, ਜਿਨ੍ਹਾਂ ਚ ਪੁਲੀਸ ਅਫ਼ਸਰ ਤੇ ਆਮ ਲੋਕ ਸ਼ਾਮਲ ਸਨ, ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਹੜੇ ਹਾਲੇ ਜ਼ਮਾਨਤ ਤੇ ਹਨ।ਉਨ੍ਹਾਂ ਨੇ ਕਿਹਾ ਕਿ ਮੌਬ ਲਿੰਚਿੰਗ ਦੀ ਕਿਤੇ ਵੀ ਇਜਾਜ਼ਤ ਨਹੀਂ ਮਿਲਦੀ, ਜੋ ਵੀ ਹੋਇਆ ਉਹ ਨਿੰਦਣਯੋਗ ਹੈ।ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਦਾ ਉਦਯੋਗਿਕ ਸ਼ਹਿਰ ਤੇ ਲੋਕਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਉਨ੍ਹਾਂ ਦੇ ਕਾਫਲੇ ਦੀ ਅਗਵਾਈ ਕਰ ਰਹੀਆਂ ਕਾਰਾਂ ਦੇ ਅੱਗੇ ਮੋਟਰਸਾਈਕਲ ਰੈਲੀ ਚੱਲ ਰਹੀ ਸੀ, ਜਿਸ ਚ ਸੈਂਕੜਾ ਨੌਜਵਾਨ ਸ਼ਾਮਲ ਹੋਏ। ਉਨ੍ਹਾਂ ਦਾ ਲੋਕਾਂ ਵੱਲੋਂ ਖੁੱਲ੍ਹੇ ਦਿਲ ਨਾਲ ਸਵਾਗਤ ਕੀਤਾ ਗਿਆ ਅਤੇ ਰਸਤੇ ਭਰ ਫੁੱਲ ਵਰਸਾਏ ਗਏ।ਕੈਪਟਨ ਅਮਰਿੰਦਰ ਨੇ ਰਾਜਪੁਰਾ ਸ਼ਹਿਰ ਨਾਲ ਆਪਣੇ ਭਾਵਨਾਤਮਕ ਜੋੜ ਨੂੰ ਸਾਂਝਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਿਤਾ ਸਵਰਗਵਾਸੀ ਮਹਾਰਾਜਾ ਯਾਦਵਿੰਦਰ ਸਿੰਘ ਨੇ ਬਹਾਵਲਪੁਰ ਤੋਂ ਰਫਿਊਜ਼ੀਸ ਨੂੰ ਇੱਥੇ ਵਸਾਇਆ ਸੀ ਅਤੇ ਉਨ੍ਹਾਂ ਦੀ ਮਾਂ ਸਵਰਗਵਾਸੀ ਰਾਜਮਾਤਾ ਮਹਿੰਦਰ ਕੌਰ ਇੱਥੇ ਰਫਿਊਜੀਸ ਨੂੰ ਦੇਖਣ ਆਉਂਦੇ ਸਨ ਤੇ ਉਨ੍ਹਾਂ ਦੇ ਨਾਲ ਉਹ ਵੀ ਕੈਂਪਾਂ ਦਾ ਦੌਰਾ ਕਰਦੇ ਸਨ।

ਇਸ ਦੌਰਾਨ ਸਥਾਨਕ ਐਮਐਲਏ ਦੀ ਸ਼ਹਿ ਤੇ ਕੀਤੀ ਗਈ ਧੱਕੇਸ਼ਾਹੀ ਅਤੇ ਦਰਜ ਕੀਤੇ ਗਏ ਝੂਠੇ ਕੇਸਾਂ ਬਾਰੇ ਸ਼ਿਕਾਇਤਾਂ ਦੇ ਜਵਾਬ ਚ, ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਪੁਖ਼ਤਾ ਕਰ ਗਏ ਕਿ ਉਸਨੂੰ (ਐੱਮ ਐੱਲ ਏ) ਜਵਾਬਦੇਹ ਬਣਾਇਆ ਜਾਵੇ। ਇਸ ਸਰਕਾਰ ਦਾ ਸਮਾਂ ਪੂਰਾ ਹੋ ਚੁੱਕਿਆ ਹੈ ਅਤੇ ਕੁਝ ਦਿਨਾਂ ਚ ਚੋਣ ਜ਼ਾਬਤਾ ਲੱਗ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਬਾਅਦ ਨਾ ਤਾਂ ਐਮ ਐਲ ਏ ਤੇ ਨਾ ਹੀ ਸਰਕਾਰ ਨਜ਼ਰ ਆਵੇਗੀ।ਕੈਪਟਨ ਅਮਰਿੰਦਰ ਨੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਅਤੇ ਖਾਸ ਤੌਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੰਜਾਬ ਨੂੰ ਖੁੱਲ੍ਹੇ ਦਿਲ ਨਾਲ ਸਮਰਥਨ ਦੇਣ ਲਈ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲ ਕੌਮੀ ਸੁਰੱਖਿਆ ਅਤੇ ਪੰਜਾਬ ਚ ਚੰਗਾ ਸ਼ਾਸਨ ਰਹੀ ਹੈ। ਉਨ੍ਹਾਂ ਨੇ ਦੁਸ਼ਮਣ ਦੇਸ਼ ਦੇ ਗਲਤ ਇਰਾਦਿਆਂ ਖ਼ਿਲਾਫ਼ ਵੀ ਚਿਤਾਵਨੀ ਦਿੱਤੀ ਜਿਹੜਾ ਲਗਾਤਾਰ ਇੱਥੇ ਹਾਲਾਤ ਵਿਗਾੜਨ ਲਈ ਹਥਿਆਰ ਭੇਜਿਆ ਹੈ। ਉਨ੍ਹਾਂ ਨੇ ਪੰਜਾਬੀ ਪੁਲੀਸ ਅਤੇ ਵੱਖ-ਵੱਖ ਕੇਂਦਰੀ ਸੁਰੱਖਿਆ ਏਜੰਸੀਆਂ ਵਿਚਾਲੇ ਨਜ਼ਦੀਕੀ ਤਾਲਮੇਲ ਦੀ ਲੋੜ ਤੇ ਵੀ ਜ਼ੋਰ ਦਿੱਤਾ।ਜਗਦੀਸ਼ ਜੱਗਾ ਨੂੰ ਸ਼ਾਨਦਾਰ ਪਬਲਿਕ ਮੀਟਿੰਗ ਦਾ ਆਯੋਜਨ ਕਰਨ ਲਈ ਮੁਬਾਰਕਬਾਦ ਦਿੰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਉਨ੍ਹਾਂ ਦੀ ਲੋਕਪ੍ਰਿਯਤਾ ਨੂੰ ਦਰਸਾਉਂਦਾ ਹੈ।ਟਿਕਟਾਂ ਦੀ ਵੰਡ ਤੇ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਤੇ ਭਾਜਪਾ ਜੇਤੂ ਉਮੀਦਵਾਰਾਂ ਨੂੰ ਹੀ ਫਾਈਨਲ ਕਰਨ ਲਈ ਮਿਲ ਕੇ ਕੰਮ ਕਰਨਗੇ।ਉਨ੍ਹਾਂ ਨੇ ਮੀਟਿੰਗ ਚ ਸ਼ਾਮਲ ਹੋਣ ਲਈ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਦਾ ਵੀ ਧੰਨਵਾਦ ਕੀਤਾ।

.

 

Tags: Captain Amarinder Singh , Amarinder Singh , Punjab Lok Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD