Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਰਣਦੀਪ ਸਿੰਘ ਨਾਭਾ ਵੱਲੋਂ ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਬਕਾਇਆ ਕੇਸ ਤੁਰੰਤ ਕਲੀਅਰ ਦੇ ਆਦੇਸ਼

ਖੇਤੀਬਾੜੀ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਵਰਚੂਅਲ ਮੀਟਿੰਗ

Randeep Singh Nabha, Congress, Punjab Congress

Web Admin

Web Admin

5 Dariya News

ਚੰਡੀਗੜ੍ਹ , 21 Dec 2021

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਦਿੱਲੀ ਵਿਖੇ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਬਕਾਇਆ ਕੇਸ ਤੁਰੰਤ ਕਲੀਅਰ ਕਰਨ ਦੇ ਆਦੇਸ਼ ਦਿੱਤੇ ਹਨ।ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿੱਤ ਕਮਿਸ਼ਨਰ ਮਾਲ ਸ੍ਰੀ ਵੀ.ਕੇ. ਜੰਜੂਆ ਅਤੇ  ਵਧੀਕ ਮੁੱਖ ਸਕੱਤਰ ਵਿਕਾਸ ਸ੍ਰੀ ਡੀ.ਕੇ. ਤਿਵਾੜੀ ਦੀ ਹਾਜ਼ਰੀ `ਚ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਵਰਚੂਅਲ ਮੀਟਿੰਗ ਦੌਰਾਨ ਉਨਾਂ ਹਰ ਜਿ਼ਲ੍ਹੇ ਦੀ ਸਮੀਖਿਆ ਕੀਤੀ ਅਤੇ ਨੌਕਰੀ ਦੇਣ ਦੇ ਬਕਾਇਆ ਕੇਸਾਂ ਸਬੰਧੀ ਰਿਪੋਰਟ ਤੁਰੰਤ ਭੇਜਣੀ ਯਕੀਨੀ ਬਣਾਉਣ ਲਈ ਕਿਹਾ।ਉਨ੍ਹਾਂ ਸੰਕਟ ਦੀ ਘੜੀ ਵਿੱਚ ਕਿਸਾਨਾਂ ਅਤੇ ਉਨਾਂ ਦੇ ਪਰਿਵਾਰਾਂ ਦੇ ਨਾਲ ਖੜੇ ਰਹਿਣ ਸਬੰਧੀ ਆਪਣੀ ਵਚਨਬੱਧਤਾ ਨੂੰ ਜਾਹਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨੀ ਸੰਘਰਸ਼ ਦੌਰਾਨ ਸ਼ਹਾਦਤਾਂ ਦੇਣ ਵਾਲੇ 152 ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਨਿਯੁਕਤੀ ਪੱਤਰ ਮੰਤਰੀਆਂ ਤੇ ਵਿਧਾਇਕਾਂ ਨੇ ਸਬੰਧਤ ਪਰਿਵਾਰਾਂ ਦੇ ਘਰ ਜਾ ਕੇ ਨਿੱਜੀ ਤੌਰ ‘ਤੇ ਸੌਂਪੇ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਮਾਲ, ਸਿੱਖਿਆ ਅਤੇ ਸਿਹਤ ਵਿਭਾਗ ਨਾਲ ਮਿਲ ਕੇ ਇਹ ਨਿਯੁਕਤੀ ਪੱਤਰ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣਾ ਫਰਜ਼ ਸਮਝਦਿਆਂ ਕਿਸਾਨੀ ਸੰਘਰਸ਼ ਦੌਰਾਨ ਆਪਣੀਆਂ ਕੀਮਤੀ ਜਾਨਾਂ ਦੀ ਕੁਰਬਾਨੀ ਦੇਣ ਵਾਲੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜਾ ਅਤੇ ਸਰਕਾਰੀ ਨੌਕਰੀ ਦੇ ਰਹੀ ਹੈ।ਸ. ਨਾਭਾ ਨੇ ਅੱਗੇ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਮੰਨਦੇ ਹੋਏ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਲਿਆ ਹੈ ਪਰ ਕੇਂਦਰ ਨੇ ਹੁਣ ਤੱਕ ਕਿਸੇ ਵੀ ਕਿਸਾਨ ਨੂੰ ਅਜੇ ਤੱਕ ਕੋਈ ਮੁਆਵਜਾ ਰਾਸ਼ੀ ਜਾਂ ਸਰਕਾਰੀ ਨੌਕਰੀ ਦੇਣ ਦਾ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਇਹ ਸਾਥ ਭਵਿੱਖ ਵਿੱਚ ਵੀ ਜਾਰੀ ਰਹੇਗਾ।

 

Tags: Randeep Singh Nabha , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD