Wednesday, 15 May 2024

 

 

ਖ਼ਾਸ ਖਬਰਾਂ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ

 

ਪੰਜਾਬ ਸਰਕਾਰ ਨੇ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਇਆ ਸਰਕਾਰੀ ਯੋਜਨਾਵਾਂ ਦਾ ਲਾਭ : ਸੁੰਦਰ ਸ਼ਾਮ ਅਰੋੜਾ

ਪੰਜਾਬ ਸਰਕਾਰ ਨੇ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਇਆ ਸਰਕਾਰੀ ਯੋਜਨਾਵਾਂ ਦਾ ਲਾਭ : ਸੁੰਦਰ ਸ਼ਾਮ ਅਰੋੜਾ

Sunder Sham Arora, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 22 Dec 2021

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾਂ ਵਿਕਾਸ ਕੰਮਾਂ ਨੂੰ ਪਹਿਲ ਦਿੰਦੀ ਹੈ ਅਤੇ ਇਹ ਯਕੀਨੀ ਬਣਾਉਂਦੀ ਹੈ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਵੀ ਸਹੀ ਵਿਅਕਤੀ ਤੱਕ ਪਹੁੰਚੇ। ਉਹ ਪਿੰਡ ਸ਼ੇਰਪੁਰ ਬਾਤੀਆਂ ਵਿਚ ਪਿੰਡ ਦੀ ਪੰਚਾਇਤ ਨੂੰ ਵੱਖ-ਵੱਖ ਵਿਕਾਸ ਕੰਮਾਂ ਲਈ 18 ਲੱਖ ਰੁਪਏ ਦੇ ਚੈਕ ਸੌਂਪਣ ਤੋਂ ਬਾਅਦ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾਂ ਹਰ ਯੋਗ ਲਾਭਪਾਤਰੀ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਇਆ ਹੈ, ਜਿਸ ਦੇ ਚੱਲਦਿਆਂ ਲੋਕਾਂ ਦੇ ਜੀਵਨ ਪੱਧਰ ਵਿਚ ਕਾਫੀ ਸਕਰਾਤਮਕ ਬਦਲਾਵ ਆਏ ਹਨ।ਵਿਧਾਇਕ ਨੇ ਕਿਹਾ ਕਿ ਲੋਕਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ, ਕਿਉਂਕਿ ਜਾਣਕਾਰੀ ਨਾਲ ਹੀ ਯੋਜਨਾਵਾਂ ਦਾ ਫਾਇਦਾ ਉਠਾਇਆ ਜਾ ਸਕਦਾ ਹੈ। 

ਉਨ੍ਹਾਂ ਕਿਹਾ ਕਿ ਪਿੰਡਾਂ ਦੇ ਚਹੁੰਮੁਖੀ ਵਿਕਾਸ ਨੂੰ ਲੈ ਕੇ ਪੰਜਾਬ ਸਰਕਾਰ ਗੰਭੀਰ ਹੈ, ਜਿਸ ਲਈ ਸਰਕਾਰ ਦੁਆਰਾ ਪਿੰਡਾਂ ਨੂੰ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਉਣ ਲਈ ਲਗਾਤਾਰ ਯਤਨ ਜਾਰੀ ਹੈ।ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਹਮੇਸ਼ਾਂ ਇਹੀ ਸੋਚ ਹੈ ਕਿ ਪਿੰਡਾਂ ਨੂੰ ਸ਼ਹਿਰਾਂ ਦੇ ਬਰਾਬਰ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣ ਅਤੇ ਉਨ੍ਹਾਂ ਦੀ ਇਸੇ ਸੋਚ ਤਹਿਤ ਸੂਬੇ ਦੇ ਪਿੰਡਾਂ ਵਿਚ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਹਰ ਆਧੁਨਿਕ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਪਿੰਡਾਂ ਵਿਚ ਜਿਥੇ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ, ਉਥੇ ਸਕੂਲਾਂ ਨੂੰ ਹਰ ਬੁਨਿਆਦੀ ਸੁਵਿਧਾ ਵੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਚਾਇਤਾਂ ਦੀ ਮਜ਼ਬੂਤੀ ਲਈ ਹਮੇਸ਼ਾਂ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਲਾਉਂਦੀ ਹੈ ਕਿ ਸਰਕਾਰ ਹਮੇਸ਼ਾਂ ਉਨ੍ਹਾਂ ਨਾਲ ਖੜ੍ਹੀ ਹੈ।ਇਸ ਮੌਕੇ ਸਰਪੰਚ ਰਾਜਵਿੰਦਰ ਕੌਰ, ਪੰਚ ਬਲਜੀਤ ਕੌਰ, ਚੰਦਰ ਪ੍ਰਕਾਸ਼ ਚੌਧਰੀ, ਪਾਲ ਸਿੰਘ, ਸੁਨੀਤਾ ਦੇਵੀ, ਗੁਰਮੇਲ ਸਿੰਘ, ਦਿਹਾਤੀ ਕਾਂਗਰਸ ਪ੍ਰਧਾਨ ਕੈਪਟਨ ਕਰਮ ਚੰਦ, ਸਰਪੰਚ ਸਤਵੀਰ ਕੁਮਾਰ ਸਤੀ, ਸਰਪੰਚ ਮਨਪ੍ਰੀਤ, ਸਰਪੰਚ ਕੁਲਦੀਪ ਅਰੋੜਾ, ਸ਼ੇਰ ਸਿੰਘ, ਵਿਜੇ ਕੁਮਾਰ ਤੋਂ ਇਲਾਵਾ ਹੋਰ ਪਿੰਡ ਵਾਸੀ ਵੀ ਮੌਜੂਦ ਸਨ।

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD