Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਚੇਅਰਮੈਨ ਕੁਸ਼ਲਦੀਪ ਸਿੰਘ ਢਿਲੋਂ ਨੇ ਮਾਰਕਫੈਡ ਵਿੱਚ 227 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਨਿਯੁਕਤੀ ਪੱਤਰ ਸੌਂਪੇ

ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਲਈ ਸਹਿਕਾਰੀ ਅਦਾਰਿਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਰਿਹਾ- ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ

Kushaldeep Singh Dhillon, Congres, Punjab Congress, Faridkot

Web Admin

Web Admin

5 Dariya News

ਚੰਡੀਗੜ੍ਹ , 22 Dec 2021

Last updated on: Dec 22, 2021, 00:00 IST

ਏਸ਼ੀਆ ਦੇ ਸਭ ਤੋਂ ਵੱਡੇ ਸਹਿਕਾਰੀ ਅਦਾਰੇ ਮਾਰਕਫੈਡ ਵੱਲੋਂ ਆਪਣਾ ਦਾਇਰਾ ਹੋਰ ਵਧਾਉਣ ਅਤੇ ਕੰਮਕਾਜ ਨੂੰ ਹੋਰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਅੱਜ ਵੱਖ-ਵੱਖ ਅਸਾਮੀਆਂ ਉਤੇ 227 ਕਰਮਚਾਰੀਆਂ ਦੀ ਨਿਯੁਕਤੀ ਕੀਤੀ ਗਈ। ਮਾਰਕਫੈਡ ਦੇ ਚੇਅਰਮੈਨ ਕੁਸ਼ਲਦੀਪ ਸਿੰਘ ਢਿੱਲੋਂ ਵੱਲੋਂ ਅੱਜ ਇਥੇ ਸੈਕਟਰ 35 ਸਥਿਤ ਮਾਰਕਫੈਡ ਦੇ ਮੁੱਖ ਦਫਤਰ ਵਿਖੇ ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।ਇਸ ਮੌਕੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਚੇਅਰਮੈਨ ਕਿੱਕੀ ਢਿਲੋਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿੱਥੇ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਲਈ ਸਹਿਕਾਰੀ ਅਦਾਰਿਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਰਿਹਾ ਹੈ। ਸ. ਰੰਧਾਵਾ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨਿਰੰਤਰ ਸਹਿਕਾਰੀ ਅਦਾਰਿਆਂ ਨੂੰ ਤਕੜਾ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।ਚੇਅਰਮੈਨ ਕਿੱਕੀ ਢਿੱਲੋਂ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਦੀ ਘਰ-ਘਰ ਰੋਜ਼ਗਾਰ ਦੇਣ ਦੀ ਮਹੱਤਵਪੂਰਨ ਸਕੀਮ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਵੀ ਮੁਹੱਈਆ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਮਾਰਕਫੈਡ ਵੱਲੋਂ ਅੱਜ ਭਰਤੀ ਕੀਤੇ ਕਰਮਚਾਰੀਆਂ ਨਾਲ ਇਸ ਸਹਿਕਾਰੀ ਅਦਾਰੇ ਦੇ ਕੰਮਕਾਜ ਵਿੱਚ ਹੋਰ ਵੀ ਤੇਜ਼ੀ ਆਵੇਗੀ ਕਿਉਂ ਜੋ ਇਹ ਪੋਸਟਾਂ ਮਾਰਕੀਟਿੰਗ ਅਤੇ ਅਕਾਊਂਟ ਨਾਲ ਸਬੰਧਤ ਹਨ।ਮਾਰਕਫੈਡ ਦੇ ਐਮ.ਡੀ. ਵਰੁਣ ਰੂਜ਼ਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੇਂ ਨਿਯੁਕਤ ਹੋਏ 227 ਕਰਮਚਾਰੀਆਂ ਵਿੱਚੋਂ 2 ਡਿਪਟੀ ਚੀਫ ਅਕਾਊਂਟ ਅਫਸਰ, 9 ਸੀਨੀਅਰ ਅਕਾਊਂਟ ਅਫਸਰ, 8 ਸਹਾਇਕ ਅਕਾਊਂਟ ਅਫਸਰ, 62 ਸਹਾਇਕ ਅਕਾਊਂਟੈਂਟ, 18 ਸਹਾਇਕ ਸੇਲਜ਼ ਅਫਸਰ, 67 ਸਹਾਇਕ ਫੀਲਡ ਅਫਸਰ ਤੇ 61 ਸੇਲਜ਼ਮੈਨ ਸ਼ਾਮਲ ਹਨ। ਇਨ੍ਹਾਂ ਦੀ ਤਾਇਨਾਤੀ ਮੁੱਖ ਦਫਤਰ ਅਤੇ ਫੀਲਡ ਵਿੱਚ ਸਥਿਤ ਵੱਖ-ਵੱਖ ਦਫਤਰਾਂ ਵਿੱਚ ਕੀਤੀ ਜਾ ਰਹੀ ਹੈ। ਇਹ ਭਰਤੀ ਪਾਰਦਰਸ਼ਤਾ ਤਰੀਕੇ ਨਾਲ ਨਿਰੋਲ ਮੈਰਿਟ ਦੇ ਆਧਾਰ ਉਤੇ ਕੀਤੀ ਗਈ ਹੈ।ਇਸ ਮੌਕੇ ਮਾਰਕਫੈਡ ਦੇ ਵਾਈਸ ਚੇਅਰਮੈਨ ਜਸਦੀਪ ਸਿੰਘ ਰੰਧਾਵਾ, ਬੋਰਡ ਆਫ ਡਾਇਰੈਕਟਰਜ਼ ਦੇ ਡਾਇਰੈਕਟਰ ਹਰਿੰਦਰ ਸਿੰਘ ਰੰਧਾਵਾ, ਗਿਆਨ ਸਿੰਘ, ਰਣਜੀਤ ਸਿੰਘ, ਗੁਰਮੇਜ ਸਿੰਘ, ਟਹਿਲ ਸਿੰਘ ਸੰਧੂ, ਪਰਮਜੀਤ ਸਿੰਘ, ਕਰਨੈਲ ਸਿੰਘ, ਤਰਲੋਕ ਸਿੰਘ, ਦਵਿੰਦਰ ਸਿੰਘ, ਤਰਸੇਮ ਸਿੰਘ ਘੁੰਮਣ ਤੇ ਹਰਿੰਦਰ ਸਿੰਘ, ਮਾਰਕਫੈਡ ਦੇ ਏ.ਐਮ.ਡੀ.ਰਾਹੁਲ ਗੁਪਤਾ, ਚੀਫ ਮੈਨੇਜਰ ਪਰਸੋਨਲ ਦਮਨਦੀਪ ਕੌਰ ਤੇ ਚੀਫ ਅਕਾਊਂਟੈਂਟ ਅਫਸਰ ਪੰਕਜ ਕਾਂਸਲ ਵੀ ਹਾਜ਼ਰ ਸਨ।

 

Tags: Kushaldeep Singh Dhillon , Congres , Punjab Congress , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD