Saturday, 04 May 2024

 

 

ਖ਼ਾਸ ਖਬਰਾਂ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ ‘ਮਿਸ਼ਨ ਐਕਸੀਲੈਂਸ’ ਬਣਿਆ ਨੰਨ੍ਹੇ ਸੁਫ਼ਨਿਆਂ ਦੀ ਉਡਾਣ: ਜਤਿੰਦਰ ਜੋਰਵਾਲ ਡਾ ਸੰਜੀਵ ਕੁਮਾਰ ਕੋਹਲੀ ਵਲੋਂ ਸਿਵਲ ਸਰਜਨ ਤਰਨਤਾਰਨ ਵਜੋਂ ਸੰਭਾਲਿਆ ਅਹੁਦਾ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਨੈਸ਼ਨਲ ਸਕੂਲ ਖੇਡਾਂ 'ਚ ਕਾਂਸੀ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ ਚਿਤਕਾਰਾ ਯੁਨੀਵਰਸਿਟੀ ਵੱਲੋਂ ਅਜੈ ਚੌਧਰੀ ਨੂੰ ਆਨਰੇਰੀ ਡਾਕਟਰੇਟ(ਡੀਲਿੱਟ) ਦੀ ਡਿਗਰੀ ਪ੍ਰਦਾਨ ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ 'ਆਪ' ਅਤੇ ਕਾਂਗਰਸ ਇੱਕ ਹੀ ਥੈਲੀ ਦੇ ਚੱਟੇ-ਬੱਟੇ : ਐਨ.ਕੇ. ਸ਼ਰਮਾ ਵਿਸ਼ਵ ਪ੍ਰੈਸ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੋਗਾ ਦੇ ਪ੍ਰੈਸ ਪ੍ਰਤੀਨਿਧੀਆਂ ਨਾਲ ਮੀਟਿੰਗ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਬੇਟੇ ਨੂੰ ਟਿਕਟ ਮਿਲਣ ਅਤੇ ਐਚਡੀ ਰੇਵੰਨਾ ਮਾਮਲੇ 'ਤੇ 'ਆਪ' ਨੇ ਕਿਹਾ- ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ ਹੈ ਅਸਲਾ ਧਾਰੀਆਂ ਪਾਸੋਂ ਅਸਲੇ ਨੂੰ ਜਮ੍ਹਾਂ ਕਰਵਾਉਣ ਤੇ ਛੋਟ ਸੰਬੰਧੀ ਸੈਕਰਿਊਟਨੀ ਕਮੇਟੀ ਦੀ ਮੀਟਿੰਗ ਹੋਈ ਸੁਖਪਾਲ ਸਿੰਘ ਖਹਿਰਾ ਵੱਲੋਂ ਭਵਾਨੀਗੜ੍ਹ ਬਲਾਕ ਦੇ ਦਰਜਨਾਂ ਪਿੰਡਾਂ ਵਿੱਚ ਚੋਣ ਮੀਟਿੰਗਾਂ ਪ੍ਰੈੱਸ ਦੀ ਆਜ਼ਾਦੀ ਨੂੰ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਮਿਲ ਕੇ ਕਰਨ ਦਾ ਸੱਦਾ ਸੰਗਰੂਰ ਵਾਸੀਆਂ ਨੂੰ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ ਕਿ ਲੱਛੇਦਾਰ ਭਾਸ਼ਣ”: ਮੀਤ ਹੇਅਰ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਲੁਧਿਆਣਾ ਵਿਖੇ ਲੋਕ ਸਭਾ ਚੋਣ ਮੁਹਿੰਮ ਦੀ ਰਣਨੀਤੀ ਕੀਤੀ ਤਿਆਰ ਬਾਹਰਲਾ ਉਮੀਦਵਾਰ ਕਹਿਣ ‘ਤੇ ਵੜਿੰਗ ਨੇ ਦਲਬਦਲੂ ਬਿੱਟੂ ਨੂੰ ਦਿੱਤਾ ਜਵਾਬ

 

ਪੰਜਾਬ ਦੇ ਹਰੇਕ ਆਂਗਣਵਾੜੀ ਕੇਂਦਰ ‘ਤੇ ਔਰਤਾਂ ਨੂੰ ਮੁਫਤ ‘ਚ ਮੁਹੱਈਆ ਹੋਣਗੇ ਸੈਨੇਟਰੀ ਪੈਡ : ਰਜ਼ੀਆ ਸੁਲਤਾਨਾ

Razia Sultana, Chandigarh, Punjab Pradesh Congress Committee, Congress, Punjab Congress, Government of Punjab, Punjab Government, Punjab

Web Admin

Web Admin

5 Dariya News

ਚੰਡੀਗੜ੍ਹ , 22 Dec 2021

ਉਡਾਣ ਸਕੀਮ ਤਹਿਤ ਹੁਣ ਪੰਜਾਬ ਦੇ ਸਾਰੇ 27 ਹਜ਼ਾਰ 314 ਆਂਗਣਵਾੜੀ ਕੇਂਦਰਾਂ ‘ਤੇ ਜ਼ਰੂਰਤਮੰਦ ਔਰਤਾਂ ਨੂੰ ਹਰੇਕ ਮਹੀਨੇ ਮੁਫਤ ਵਿਚ ਸੈਨੇਟਰੀ ਪੈਡ ਮੁਹੱਈਆ ਕਰਵਾਏ ਜਾਣਗੇ। ਇਸ ਦੀ ਰਸਮੀ ਸ਼ੁਰੂਆਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਰਜ਼ੀਆ ਸੁਲਤਾਨਾ ਨੇ ਬੀਤੇ ਦਿਨੀਂ ਮਾਲੇਰਕੋਟਲਾ ਤੋਂ ਕਰ ਦਿੱਤੀ ਹੈ।ਇਸ ਸਬੰਧੀ ਜ਼ਿਆਦਾ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਸੂਬੇ ਵਿਚ ਔਰਤਾਂ ਦੇ ਸਸ਼ਕਤੀਕਰਨ ਸਬੰਧੀ ਬਹੁਤ ਸਾਰੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਹੁਣ ਸੂਬੇ ਦੇ ਸਾਰੇ ਆਂਗਣਵਾੜੀ ਕੇਂਦਰਾਂ ‘ਤੇ ਜ਼ਰੂਰਤਮੰਦ ਲੜਕੀਆਂ/ਔਰਤਾਂ ਨੂੰ ਪ੍ਰਤੀ ਮਹੀਨਾ 9 ਸੈਨੇਟਰੀ ਪੈਡ ਮੁਫਤ ਵਿਚ ਦਿੱਤੇ ਜਾਇਆ ਕਰਨਗੇ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿਚ ਹਰੇਕ ਆਂਗਣਵਾੜੀ ਕੇਂਦਰ ਉੱਤੇ ਕਰੀਬ 50 ਲੜਕੀਆਂ/ਔਰਤਾਂ ਨੂੰ ਕਵਰ ਕੀਤਾ ਜਾ ਰਿਹਾ ਹੈ। ਇਸ ਤਰ੍ਹਾਂ ਹਰੇਕ ਮਹੀਨੇ 13 ਲੱਖ 65 ਹਜ਼ਾਰ 700 ਲਾਭਪਾਤਰੀਆਂ ਨੂੰ ਸੈਨੇਟਰੀ ਪੈਡ ਦਿੱਤੇ ਜਾਇਆ ਕਰਨਗੇ। ਹਰੇਕ ਮਹੀਨੇ ਵੰਡੇ ਜਾਣ ਵਾਲੇ ਸੈਨੇਟਰੀ ਪੈਡਾਂ ਦੀ ਕੁੱਲ ਗਿਣਤੀ 1 ਕਰੋੜ 22 ਲੱਖ 91 ਹਜ਼ਾਰ 300 ਬਣਦੀ ਹੈ। ਬੀਤੇ ਕੱਲ੍ਹ ਉਨ੍ਹਾਂ ਮਾਲੇਰਕੋਟਲਾ ਵਿਖੇ ਜ਼ਰੂਰਤਮੰਦ ਲੜਕੀਆਂ/ਔਰਤਾਂ ਨੂੰ ਸੈਨੇਟਰੀ ਪੈਡ ਵੰਡ ਕੇ ਇਸ ਸਕੀਮ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਹੈ। 

ਇਸ ਮੌਕੇ ਉਨ੍ਹਾਂ ਸੈਨਟਰੀ ਪੈਡ ਦਾ ਰਿਕਾਰਡ ਰੱਖਣ ਵਾਲੇ ਪ੍ਰੋਫਾਰਮੇ ਨੂੰ “ਐਮ-ਸੇਵਾ” ਐਪਲੀਕੇਸ਼ਨ ‘ਤੇ ਅੱਪਲੋਡ ਕਰਨ ਦੀ ਸ਼ੁਰੂਆਤ ਵੀ ਕੀਤੀ। ਇਸ ਤੋਂ ਇਲਾਵਾ ਔਰਤਾਂ ਦੇ ਸਸ਼ਕਤੀਕਰਨ ਲਈ ਜ਼ਿਲ੍ਹਾ ਮਲੇਰਕੋਟਲਾ ਵਿੱਚ ਬੀਬੀਆਂ ਦੀ ਇਕ ਦੁਕਾਨ ਸਥਾਪਤ ਕੀਤੀ ਗਈ ਹੈ।ਇਸ ਦੁਕਾਨ ਵਿਚ ਔਰਤਾਂ ਆਪਣੇ ਘਰ ਦਾ ਬਣਿਆ ਸਮਾਨ ਵੇਚ ਕੇ ਆਰਥਿਕ ਤੌਰ ‘ਤੇ ਖੁਦ ਨੂੰ ਮਜ਼ਬੂਤ ਬਣਾ ਰਹੀਆਂ ਹਨ।ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਪੰਜਾਬ ਵਿਚ ਲੜਕੀਆਂ ਦੀ ਦਰ ਵਿਚ ਵਾਧਾ ਕਰਨ ਲਈ ਵੀ ਸੂਬਾ ਸਰਕਾਰ ਵੱਲੋਂ ਸਾਰਥਕ ਯਤਨ ਕੀਤੇ ਜਾ ਰਹੇ ਹਨ। ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਤਹਿਤ ਜਿੱਥੇ ਲੜਕੀਆਂ ਦੇ ਮਾਪਿਆਂ ਨੂੰ ਸਨਮਾਨਿਆ ਜਾ ਰਿਹਾ ਹੈ ਉੱਥੇ ਹੀ ਨਵਜੰਮੀਆਂ ਬੱਚੀਆਂ ਨੂੰ ਮੁੱਢਲੀ ਲੋੜੀਂਦੀ ਕਿੱਟਾਂ ਮੁਹੱਈਆਂ ਕਰਵਾਈਆ ਜਾ ਰਹੀਆਂ ਹਨ। ਕਾਬਿਲੇਗੌਰ ਹੈ ਕਿ ਰਜ਼ੀਆ ਸੁਲਤਾਨਾ ਨੇ ਖੁਦ ਮਾਲੇਰਕੋਟਲਾ ਵਿਖੇ ਇਕ ਵਿਸ਼ੇਸ਼ ਸਮਾਗਮ ਦੌਰਾਨ 100 ਨਵਜੰਮੀਆਂ ਬੱਚੀਆਂ ਨੂੰ ਅਜਿਹੀਆਂ ਕਿੱਟਾਂ ਵੰਡੀਆਂ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਨੇ ਦੱਸਿਆ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਇਕ ਜਿੰਗਲ ਵੀ ਬਣਾਇਆ ਗਿਆ ਹੈ ਤਾਂ ਜੋ ਬੇਟੀਆਂ ਦੇ ਲਿੰਗ ਅਨੁਪਾਤ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਾਣਕਾਰੀ ਭਰਪੂਰ ਇਹ ਜਿੰਗਲ ਸਾਰੇ ਪੰਜਾਬ ਵਿਚ ਚਲਾਇਆ ਜਾਵੇਗਾ। 

 

Tags: Razia Sultana , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD