Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਅੱਤਵਾਦ ਤੇ ਵਪਾਰ ਇਕੱਠੇ ਨਹੀਂ ਚੱਲ ਸਕਦੇ : ਕੈਪਟਨ ਅਮਰਿੰਦਰ ਸਿੰਘ

Captain Amarinder Singh, Amarinder Singh, Punjab Lok Congress

Web Admin

Web Admin

5 Dariya News

ਚੰਡੀਗੜ੍ਹ , 22 Dec 2021

Last updated on: Dec 22, 2021, 00:00 IST

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਤਵਾਦ ਤੇ ਵਪਾਰ ਇਕੱਠੇ ਨਹੀਂ ਚੱਲ ਸਕਦੇ। ਪਾਕਿਸਤਾਨ ਦੇ ਨਾਲ ਉਦੋਂ ਤੱਕ ਬਿਜ਼ਨੈੱਸ ਤੇ ਵਪਾਰ ਕਰਨ ਦਾ ਸਵਾਲ ਹੀ ਨਹੀਂ ਉੱਠਦਾ, ਜਕੋ ਤਕੋ ਉਹ ਅੱਤਵਾਦ ਨੂੰ ਫੰਡਿੰਗ ਕਰਨਾ ਅਤੇ ਬਾਰਡਰਾਂ ਤੇ ਸਾਡੇ ਸਿਪਾਹੀਆਂ ਨੂੰ ਮਾਰਨਾ ਬੰਦ ਨਹੀਂ ਕਰਦਾ।ਇੱਥੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਨੇ ਪਾਕਿਸਤਾਨ ਤੋਂ ਸ਼ਾਂਤੀ ਨੂੰ ਖ਼ਤਰੇ ਵਿਚਾਲੇ ਪੰਜਾਬ ਚ ਸੁਰੱਖਿਆ ਦੀ ਗੰਭੀਰ ਸਥਿਤੀ ਤੇ ਚਿੰਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਦੇ ਕਈ ਅੱਤਵਾਦੀ ਗੁੱਟਾਂ ਦੇ ਸਲੀਪਰ ਸੈੱਲ ਸਰਗਰਮ ਹਨ ਅਤੇ ਉਹ ਪੰਜਾਬ ਚ ਮਾਹੌਲ ਵਿਗਾੜਨ ਲਈ ਆਈਐਸਆਈ ਦੀ ਮਦਦ ਕਰ ਰਹੇ ਹਨ। ਇਸ ਲੜੀ ਹੇਠ, ਸਾਬਕਾ ਮੁੱਖ ਮੰਤਰੀ ਨੇ ਪਾਕਿਸਤਾਨ ਤੋਂ ਸੀਮਾ ਪਾਰ ਕਰਕੇ ਵੱਡੀ ਗਿਣਤੀ ਚ ਹਥਿਆਰ ਅਤੇ ਗੋਲਾ ਬਾਰੂਦ ਦੀ ਘੁਸਪੈਠ ਹੋਣ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਾਡੀਆਂ ਸੁਰੱਖਿਆ ਫੋਰਸਾਂ ਦੇ ਨੋਟਿਸ ਚ ਆਇਆ ਇਹ ਸਿਰਫ਼ ਇਕ ਮਾਮਲਾ ਹੈ ਅਤੇ ਅਸੀਂ ਇਸ ਗੱਲ ਦਾ ਅੰਦਾਜ਼ਾ ਲਗਾ ਸਕਦੇ ਹਾਂ ਕਿ ਕੀ ਕੁਝ ਉਨ੍ਹਾਂ ਦੀ ਅੱਖਾਂ ਤੋਂ ਬਚ ਕੇ ਨਿਕਲ ਗਿਆ। ਉਹ ਹੈਰਾਨ ਹਨ ਕਿ ਕਿਉਂ ਪੰਜਾਬ ਸਰਕਾਰ ਲਗਾਤਾਰ ਸੁਰੱਖਿਆ ਦੇ ਮੁੱਦੇ ਨੂੰ ਨਕਾਰਨ ਦਾ ਰਵੱਈਆ ਅਪਣਾਏ ਹੋਏ ਹੈ।ਕੈਪਟਨ ਅਮਰਿੰਦਰ ਨੇ ਹਾਲ ਹੀ ਚ ਸ੍ਰੀ ਦਰਬਾਰ ਸਾਹਿਬ ਚ ਬੇਅਦਬੀ ਦੀ ਕੋਸ਼ਿਸ਼ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਲੋਕਾਂ ਨੂੰ ਧਾਰਮਿਕ ਆਧਾਰ ਤੇ ਵੰਡਣ ਦੀ ਕੋਸ਼ਿਸ਼ ਹੈ ਤੇ ਸੂਬੇ ਚ ਸ਼ਾਂਤੀ ਦਾ ਮਾਹੌਲ ਵਿਗਾੜ ਸਕਦੀ ਹੈ। 

ਉਨ੍ਹਾਂ ਕਿਹਾ ਕਿ ਆਈਐਸਆਈ ਵਰਗੀਆਂ ਕਈ ਵਿਦੇਸ਼ੀ ਏਜੰਸੀਆਂ ਕਈ ਵੱਖਵਾਦੀ ਅਤੇ ਅੱਤਵਾਦੀ ਸਲੀਪਰ ਸੈੱਲਾਂ ਦੇ ਸਹਿਯੋਗ ਨਾਲ ਸਰਗਰਮ ਹਨ, ਜਿਹੜੇ ਅਜਿਹੀ ਸਥਿਤੀ ਬਣਨ ਦਾ ਇੰਤਜ਼ਾਰ ਕਰ ਰਹੇ ਹਉਨ੍ਹਾਂ ਨੇ ਕਿਹਾ ਕਿ ਦੱਖਣ ਏਸ਼ੀਆ ਚ ਸੁਰੱਖਿਆ ਨੀਤੀ ਚ ਬਦਲਾਅ ਨਾਲ ਚੀਨ ਤੇ ਪਾਕਿਸਤਾਨ ਇਕੱਠੇ ਆ ਚੁੱਕੇ ਹਨ, ਜਿਹੜੇ ਲਗਪਗ ਇੱਕ ਦੇਸ਼ ਬਣ ਚੁੱਕੇ ਹਨ। ਅਜਿਹੇ ਵਿੱਚ ਭਾਰਤ ਨੂੰ ਹੋਰ ਅਲਰਟ ਰਹਿਣ ਦੀ ਲੋੜ ਹੈ। ਪੰਜਾਬ ਦੀ ਭੂਗੋਲਿਕ ਸਥਿਤੀ ਦੇ ਮੱਦੇਨਜ਼ਰ ਸੂਬੇ ਨੂੰ ਹੁਣ ਹੋਰ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ।ਕੈਪਟਨ ਅਮਰਿੰਦਰ ਨੇ ਖੁਲਾਸਾ ਕੀਤਾ ਕਿ ਚੀਨ ਨੇ ਪਾਕਿਸਤਾਨ ਚ 29 ਬਿਲੀਅਨ ਡਾਲਰ ਦਾ ਨਿਵੇਸ਼ ਕੀਤਾ ਸੀ। ਜਿਸ ਨੇ ਉਥੇ ਹਾਈਵੇ ਤੇ ਸੁਰੰਗਾਂ ਬਣਾ ਕੇ ਵੱਡੇ ਪੱਧਰ ਤੇ ਇੰਫਰਾਸਟਰੱਕਚਰ ਤਿਆਰ ਕੀਤਾ, ਜਿਹੜਾ ਚੀਨ ਦੇ ਸਾਮਾਨ ਨੂੰ ਸਿੱਧੇ ਗਵਾਦਰ ਪੋਰਟ ਤੇ ਲੈ ਕੇ ਜਾਂਦੇ ਹਨ ਅਤੇ ਉਸਦੀ ਸੈਂਟਰਲ ਏਸ਼ੀਆ ਤਕ ਪਹੁੰਚ ਬਣਾਉਂਦੇ ਹਨ। ਇਸ ਤਰ੍ਹਾਂ ਅਫ਼ਗਾਨਿਸਤਾਨ ਨੂੰ ਵਿੱਤੀ ਮਦਦ ਦੀ ਬਹੁਤ ਲੋੜ ਹੈ ਅਤੇ ਚੀਨ ਇਹ ਕਰਨ ਨੂੰ ਤਿਆਰ ਹੈ, ਜਿਹੜਾ ਤਾਲਿਬਾਨ ਤੋਂ ਭਾਰਤ ਲਈ ਇੱਕ ਹੋਰ ਚਿੰਤਾ ਦਾ ਕਾਰਨ ਬਣ ਸਕਦਾ ਹੈ, ਜਿਸਨੂੰ ਚੀਨ ਵੱਲੋਂ ਭਾਰਤ ਚ ਘੁਸਪੈਠ ਲਈ ਇਸਤੇਮਾਲ ਕੀਤਾ ਜਾ ਸਕਦਾ ਹੈ।ਰੱਖਿਆ ਅਤੇ ਕੂਟਨੀਤਕ ਮਾਮਲਿਆਂ ਚ ਮਹਾਰਤ ਰੱਖਣ ਵਾਲੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਨੂੰ ਡਰੋਨਸ ਨੂੰ ਮਾਰ ਸੁੱਟਣ ਲਈ ਹੋਰ ਮਜ਼ਬੂਤ ਮਿਸਾਈਲ ਸਿਸਟਮ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡਰੋਨ ਦੀ ਦੂਰੀ ਤੈਅ ਕਰਨ ਅਤੇ ਸਾਮਾਨ ਲਿਜਾਣ ਦੀ ਸਮਰੱਥਾ ਵਧਾਈ ਜਾ ਰਹੀ ਹੈ। ਇਹ ਦੇਸ਼ ਦੀ ਸੁਰੱਖਿਆ ਲਈ ਵੱਡਾ ਖਤਰਾ ਹੈ, ਕਿਉਂਕਿ ਇਸ ਨਾਲ ਪਾਕਿਸਤਾਨ ਨੂੰ ਨਸ਼ੇ ਅਤੇ ਹਥਿਆਰਾਂ ਦੀ ਭਾਰਤ ਚ ਤਸਕਰੀ ਕਰਨ ਲਈ ਇੱਕ ਹੋਰ ਰਸਤਾ ਮਿਲ ਜਾਂਦਾ ਹੈ।

 

Tags: Captain Amarinder Singh , Amarinder Singh , Punjab Lok Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD