Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮਜੀਠੀਆ ਖਿਲਾਫ ਕੋਈ ਬਦਲਾਖੋਰੀ ਨਹੀਂ, ਸਗੋਂ ਹਾਈਕੋਰਟ ਦੇ ਹੁਕਮਾਂ ਅਨੁਸਾਰ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ : ਚਰਨਜੀਤ ਸਿੰਘ ਚੰਨੀ

ਨਸ਼ੇ ਨਾਲ ਪੰਜਾਬ ਦੀ ਜਵਾਨੀ ਤਬਾਹ ਕਰਨ ਵਾਲਿਆਂ ਖਿਲਾਫ ਕਾਰਵਾਈ ਸ਼ੁਰੂ ਹੋਈ, ਬੇਅਦਬੀਆਂ ਦੇ ਦੋਸ਼ੀ ਵੀ ਜਲਦ ਹੋਣਗੇ ਸਲਾਖ਼ਾਂ ਪਿੱਛੇ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab,  Amrinder Singh Raja Warring, Sukhjinder Singh Randhawa, Gidderbaha Bus Stand, Doda, Muktsar, Gidderbaha

Web Admin

Web Admin

5 Dariya News

ਦੋਦਾ, ਸ੍ਰੀ ਮੁਕਤਸਰ ਸਾਹਿਬ , 22 Dec 2021

Last updated on: Dec 22, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਖਿਆ ਹੈ ਕਿ ਉਨ੍ਹਾਂ ਦੀ ਸਰਕਾਰ ਨਸ਼ਾ ਵੇਚਣ ਵਾਲਿਆਂ ਨੂੰ ਬਚ ਕੇ ਭੱਜਣ ਨਹੀਂ ਦੇਵੇਗੀ ਅਤੇ ਮਜੀਠੀਆ ਦੇ ਕੇਸ ਵਿਚ ਕਾਨੂੰਨ ਆਪਣਾ ਕੰਮ ਕਰੇਗਾ।ਮੁੱਖ ਮੰਤਰੀ ਅੱਜ ਇੱਥੇ ਦੋਦਾ ਪਿੰਡ ਦੀ ਦਾਣਾ ਮੰਡੀ ਵਿਚ ਇਕ ਵੱਡੀ ਜਨਸਭਾ ਨੂੰ ਸੰਬੋਧਨ ਕਰ ਰਹੇ ਸਨ ਜਿੱਥੇ ਉਨ੍ਹਾਂ ਕਿਹਾ ਕਿ ਰਾਜ ਵਿਚੋਂ ਨਸ਼ੇ ਦੇ ਕੋਹੜ ਨੂੰ ਪੂਰੀ ਤਰਾਂ ਨਾਲ ਖਤਮ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਦੁਹਰਾਇਆ ਕਿ ਮਜੀਠੀਆ ਦੇ ਕੇਸ ਵਿਚ ਕੋਈ ਸਿਆਸੀ ਬਦਲਾਖੋਰੀ ਨਹੀਂ ਕੀਤੀ ਜਾ ਰਹੀ ਅਤੇ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਗਿੱਦੜਬਾਹਾ ਹਲਕੇ ਦੇ ਵਿਕਾਸ ਲਈ 5 ਕਰੋੜ ਰੁਪਏ ਦੇਣ ਦੇ ਐਲਾਣ ਕਰਨ ਦੇ ਨਾਲ ਨਾਲ ਦੋਦਾ ਪਿੰਡ ਦੇ ਹਸਪਤਾਲ ਨੂੰ ਅਪਗ੍ਰੇਡ ਕਰਨ ਦਾ ਐਲਾਣ ਵੀ ਕੀਤਾ ਅਤੇ ਪੀਆਰਟੀਸੀ ਦੇ ਸਬ ਡਿਪੂ ਅਤੇ ਗਿੱਦੜਬਾਹਾ ਦੇ ਨਵੇਂ ਬਣਨ ਵਾਲੇ ਬੱਸ ਸਟੈਂਡ ਦਾ ਨੀਂਹ ਪੱਥਰ ਵੀ ਰੱਖਿਆ। ਇਸ ਮੌਕੇ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਤਿੰਨ ਕਾਲੇ ਕਾਨੂੰਨਾਂ ਖਿਲਾਫ ਕਿਸਾਨ ਸੰਘਰਸ਼ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਕਿਸਾਨਾਂ ਦੀ ਯਾਦਗਾਰ ਬਣਾਈ ਜਾਵੇਗੀ। ਬਿਕਰਮ ਮਜੀਠੀਆ ਤੋਂ ਲਿਖਤੀ ਮੁਆਫੀ ਮੰਗਣ ਲਈ ਅਤੇ ਮਜੀਠੀਆ ਤੇ ਨਸ਼ਾ ਤਸਕਰੀ ਦੇ ਲਗਾਏ ਦੋਸ਼ਾਂ ਨੂੰ ਵਾਪਿਸ ਲੈਣ ਲਈ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਆਪ ਆਗੂ ਭਗਵੰਤ ਮਾਨ ਤੇ ਤਿੱਖਾ ਵਾਰ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਆਪ ਦੇ ਇੰਨ੍ਹਾਂ ਲੀਡਰਾਂ ਨੂੰ ਹੁਣ ਪੰਜਾਬ ਦੇ ਲੋਕਾਂ ਤੋਂ ਮਜੀਠੀਆ ਨਾਲ ਨਿਭਾਈ ਆਪਣੀ ਲੁਕਵੀਂ ਸਾਂਝ ਲਈ ਮੁਆਫੀ ਮੰਗਣੀ ਚਾਹੀਦੀ ਹੈ। 

 ਮੁੱਖ ਮੰਤਰੀ ਨੇ ਕਿਹਾ ਕਿ ਕਿ ਆਪ ਦੀ ਰਾਜਨੀਤੀ ਦਾ ਪੱਧਰ ਵੇਖੋ, ਇਸ ਪਾਰਟੀ ਦੇ ਆਗੂਆਂ ਨੇ ਉਨ੍ਹਾਂ ਲੋਕਾਂ ਤੋਂ ਮੁਆਫੀ ਮੰਗੀ ਜਿਨ੍ਹਾਂ ਤੇ ਪੰਜਾਬ ਦੀ ਜਵਾਨੀ ਨੂੰ ਤਬਾਹ ਕਰਨ ਦਾ ਦੋਸ਼ ਹੈ।ਇਸ ਮੌਕੇ ਉਨ੍ਹਾਂ ਨੇ ਮੁੜ ਦੁਹਰਾਇਆ ਕਿ ਜਿਸ ਤਰਾਂ ਨਸੇ਼ ਦੇ ਮਾਮਲੇ ਵਿਚ ਕਾਰਵਾਈ ਸ਼ੁਰੂ ਹੋਈ ਹੈ ਜਲਦ ਹੀ ਕਾਨੂੰਨ ਬੇਅਦਬੀ ਦੇ ਦੋਸ਼ੀਆਂ ਨਾਲ ਵੀ ਨਜਿੱਠੇਗਾ।ਉਪ ਮੁੱਖ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਚੰਨੀ ਦੀ ਅਗਵਾਈ ਵਾਲੀ ਸਰਕਾਰ ਆਪਣੇ ਚੰਗੇ ਕੰਮਾਂ ਨਾਲ ਲੋਕਾਂ ਦਾ ਵਿਸਵਾਸ਼ ਜਿੱਤ ਰਹੀ ਹੈ ਅਤੇ ਨਾਲ ਦੀ ਨਾਲ ਬਾਦਲਾਂ ਅਤੇ ਕੈਪਟਨ ਅਮਰਿੰਦਰ ਸਿੰਘ ਦੀਆਂ ਗਲਤੀਆਂ ਦੀ ਸਫਾਈ ਕਰ ਰਹੀ ਹੈ। ਉਨ੍ਹਾਂ ਨੇ ਗਿੱਦੜਬਾਹਾ ਵਿਖੇ ਪਸੂ ਖੁਰਾਕ ਫੈਕਟਰੀ ਲਈ 14.50 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਬੋਲਦਿਆਂ ਟਰਾਂਸਪੋਰਟ ਮੰਤਰੀ ਸ: ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਬਾਦਲ ਪਰਿਵਾਰ ਦੇ ਰਾਜ ਸਮੇਂ ਪਨਪੇ ਟਰਾਂਸਪੋਰਟ ਮਾਫੀਆ ਨੂੰ ਖਤਮ ਕੀਤਾ ਗਿਆ ਹੈ। ਉਨ੍ਹਾਂ ਨੇ ਆਖਿਆ ਕਿ ਲੋਕ ਮਨਾਂ ਵਿਚੋਂ ਬਾਦਲ ਪਰਿਵਾਰ ਦਾ ਡਰ ਬਹੁਤ ਹੱਦ ਤੱਕ ਘੱਟ ਗਿਆ ਹੈ ਅਤੇ ਜ਼ੇਕਰ ਉਨ੍ਹਾਂ ਨੂੰ ਇਕ ਹੋਰ ਮੌਕਾ ਦਿੱਤਾ ਜਾਵੇ ਤਾਂ ਇਹ ਡਰ ਪੂਰੀ ਤਰਾਂ ਖਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਆਪਣੇ ਹਲਕੇ ਦੇ ਲੋਕਾਂ ਦਾ ਵੱਡੀ ਗਿਣਤੀ ਵਿਚ ਇਸ ਸਾਮਗਮ ਵਿਚ ਪਹੁੰਚਣ ਲਈ ਧੰਨਵਾਦ ਕਰਦਿਆਂ ਮੁੱਖ ਮੰਤਰੀ ਅਤੇ ਉਪਮੁੱਖ ਮੰਤਰੀ ਦਾ ਵੀ ਇਲਾਕੇ ਲਈ ਫੰਡ ਜਾਰੀ ਕਰਨ ਲਈ ਸ਼ੁਕਰੀਆਂ ਕੀਤਾ। ਇਸ ਮੌਕੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਸਾਂਸਦ ਮੁਹੰਮਦ ਸਦੀਕ, ਵਿਧਾਇਕ ਕੁਲਬੀਰ ਜੀਰਾ, ਅੰਮ੍ਰਿਤਾ ਵੜਿੰਗ, ਸਾਬਕਾ ਵਿਧਾਇਕ ਕਰਨ ਕੌਰ ਬਰਾੜ, ਜਿ਼ਲ੍ਹਾ ਕਾਂਗਰਸ ਪ੍ਰਧਾਨ ਹਰਚਰਨ ਸਿੰਘ ਬਰਾੜ, ਜਿ਼ਲ੍ਹਾ ਪ੍ਰੀਸ਼ਦ ਚੇਅਰਮੈਨ ਨਰਿੰਦਰ ਕੌਣੀ, ਸਿੱਧੂ ਮੁਸੇਵਾਲਾ, ਜਗਪਾਲ ਸਿੰਘ ਔਲਖ, ਫਤਿਹ ਬਾਦਲ ਨੇ ਵੀ ਸੰਬੋਧਨ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸੂਦਨ ਅਤੇ ਐਸਐਸਪੀ ਸਰਬਜੀਤ ਸਿੰਘ ਵੀ ਹਾਜਰ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Amrinder Singh Raja Warring , Sukhjinder Singh Randhawa , Gidderbaha Bus Stand , Doda , Muktsar , Gidderbaha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD